Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮਾਨ ਸਰਕਾਰ ਦੀ ਗਰੰਟੀ ਪੂਰੀ ਹੋਣ ਦੀ ਖੁਸ਼ੀ ਵਿੱਚ ਡੇਰਾਬੱਸੀ, ਕੁਰਾਲੀ ਅਤੇ ਮੋਹਾਲੀ ਦੀਆਂ ਔਰਤਾਂ ਨੇ ‘ਜਾਗੋ’ਕੱਢ ਕੇ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਕੀਤਾ ਸਵਾਗਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਔਰਤਾਂ ਦੇ ਹੱਕ ਵਿੱਚ ਲਏ ਇਤਿਹਾਸਕ ਫ਼ੈਸਲੇ ਲਈ ਕੀਤਾ ਧੰਨਵਾਦ

Prabhjot Kaur

Web Admin

Web Admin

5 Dariya News

ਐੱਸ.ਏ.ਐੱਸ ਨਗਰ , 13 Mar 2026

Last updated on: Mar 14, 2026, 11:24 IST

ਪੰਜਾਬ ਸਰਕਾਰ ਵੱਲੋਂ ਔਰਤਾਂ ਨਾਲ ਕੀਤਾ ਗਿਆ ਵਾਅਦਾ ਪੂਰੇ ਕਰਦੇ ਹੋਏ ਮਾਨ ਸਰਕਾਰ ਵੱਲੋਂ ਮਾਵਾਂ-ਭੈਣਾਂ ਲਈ 1,000 ਪ੍ਰਤੀ ਮਹੀਨਾ ਅਤੇ ਐਸ.ਸੀ. ਵਰਗ ਦੀਆਂ ਔਰਤਾਂ ਲਈ 1,500 ਪ੍ਰਤੀ ਮਹੀਨਾ ਦੀ ਗਰੰਟੀ ਪੂਰੀ ਕਰਨ ਦੀ ਖੁਸ਼ੀ ਵਿੱਚ ਅੱਜ ਜ਼ਿਲੇ ਦੇ ਵੱਖ-ਵੱਖ ਹਲਕਿਆਂ ਡੇਰਾਬੱਸੀ, ਕੁਰਾਲੀ ਅਤੇ ਮੋਹਾਲੀ ਵਿਖੇ ਔਰਤਾਂ ਵੱਲੋਂ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰਨ ਦੀ ਗਾਰੰਟੀ ਲਈ ਖੁਸ਼ੀਆਂ ਭਰੀ ਜਾਗੋ ਕੱਢੀ ਗਈ। ਇਸ ਮੌਕੇ ਵੱਡੀ ਗਿਣਤੀ ਵਿੱਚ ਮਾਵਾਂ-ਭੈਣਾਂ ਨੇ ਭਾਗ ਲਿਆ ਅਤੇ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕਰਦਿਆਂ ਆਪਣੀ ਖੁਸ਼ੀ ਦਾ ਪ੍ਰਗਟਾਵਾ ਕੀਤਾ।

ਇਸ ਮੌਕੇ *ਮੋਹਾਲੀ ਤੋਂ ਵੂਮੈਨ ਵਿੰਗ ਦੀ ਕੋਆਰਡੀਨੇਟਰ ਰਮਨਪ੍ਰੀਤ ਕੌਰ* ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਲਿਆ ਗਿਆ ਇਹ ਫੈਸਲਾ ਔਰਤਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਨਾਲ ਘਰ-ਪਰਿਵਾਰ ਦੀਆਂ ਲੋੜਾਂ ਪੂਰੀਆਂ ਕਰਨ ਵਿੱਚ ਮਦਦ ਮਿਲੇਗੀ ਅਤੇ ਔਰਤਾਂ ਨੂੰ ਆਤਮਨਿਰਭਰ ਬਣਨ ਲਈ ਹੌਸਲਾ ਮਿਲੇਗਾ।

*ਕੁਰਾਲੀ ਤੋਂ ਜਾਗੋ ਕੱਢਣ ਸਮੇਂ ਵੂਮੈਨ ਵਿੰਗ ਦੀ ਕੋਆਰਡੀਨੇਟਰ ਹਰਪ੍ਰੀਤ ਕੌਰ* ਨੇ ਦੱਸਿਆ ਕਿ ਸ਼ਹਿਰ ਦੀਆਂ ਔਰਤਾਂ ਨੇ ਢੋਲ ਵਜਾ ਕੇ ਅਤੇ ਜਾਗੋ ਲੈ ਕੇ ਮੁੱਖ ਮੰਤਰੀ ਵੱਲੋਂ ਦਿੱਤੇ ਗਏ ਤੋਹਫੇ ਦਾ ਧੰਨਵਾਦ ਕਰਦਿਆਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਜਾਗੋ ਕੱਢੀ ਅਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਮਹਿਲਾਵਾਂ ਨੇ ਇਸ ਯੋਜਨਾ ਨੂੰ ਔਰਤਾਂ ਦੇ ਸਨਮਾਨ ਅਤੇ ਸਸ਼ਕਤੀਕਰਨ ਵੱਲ ਇੱਕ ਇਤਿਹਾਸਕ ਕਦਮ ਕਰਾਰ ਦਿੱਤਾ।

ਇਸ ਤੋਂ ਇਲਾਵਾ *ਡੇਰਾਬਸੀ ਹਲਕੇ ਦੀ ਵੂਮੈਨ ਵਿੰਗ ਦੀ ਕੋਆਰਡੀਨੇਟਰ ਕੁਲਦੀਪ ਕੌਰ* ਜਾਗੋ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ਨਾਲ ਸੂਬੇ ਦੀਆਂ ਮਹਿਲਾਵਾਂ ਨੂੰ ਵੱਡਾ ਆਰਥਿਕ ਅਤੇ ਸਮਾਜਿਕ ਸਹਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਇਹ ਸ਼ਹਿਰ ਵਾਸੀਆਂ ਲਈ ਮਾਣ ਵਾਲੀ ਗੱਲ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਉਨ੍ਹਾਂ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਔਰਤਾਂ ਦੇ ਹੱਕਾਂ ਅਤੇ ਉਨ੍ਹਾਂ ਦੇ ਸਸ਼ਕਤੀਕਰਨ ਲਈ ਲਗਾਤਾਰ ਵੱਡੇ ਅਤੇ ਇਤਿਹਾਸਕ ਫ਼ੈਸਲੇ ਲਏ ਜਾ ਰਹੇ ਹਨ। 

ਇਸ ਮੌਕੇ ਹਲਕੇ ਦੀਆਂ ਔਰਤਾਂ ਨੇ ਸ਼੍ਰੀ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਮਾਨ ਸਰਕਾਰ ਅਤੇ ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਜੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੌਜੂਦਾ ਸਰਕਾਰ ਲੋਕਾਂ ਨਾਲ ਕੀਤੀਆਂ ਗਰੰਟੀਆਂ ਨੂੰ ਲਗਾਤਾਰ ਪੂਰਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਯੋਜਨਾ ਪੰਜਾਬ ਦੀਆਂ ਮਾਵਾਂ-ਭੈਣਾਂ ਲਈ ਵੱਡੀ ਸਹਾਇਤਾ ਸਾਬਤ ਹੋਵੇਗੀ ਅਤੇ ਇਸ ਨਾਲ ਸਮਾਜ ਵਿੱਚ ਔਰਤਾਂ ਦੀ ਸਥਿਤੀ ਹੋਰ ਮਜ਼ਬੂਤ ਹੋਵੇਗੀ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਹਮੇਸ਼ਾਂ ਹੀ ਮਹਿਲਾਵਾਂ ਦੀ ਭਲਾਈ ਨੂੰ ਪਹਿਲ ਦਿੱਤੀ ਹੈ ਅਤੇ ਇਹ ਯੋਜਨਾ ਵੀ ਉਸੇ ਦਿਸ਼ਾ ਵਿੱਚ ਇਕ ਮਹੱਤਵਪੂਰਨ ਅਤੇ ਲੋਕ-ਪੱਖੀ ਕਦਮ ਹੈ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਦੇ ਲਾਗੂ ਹੋਣ ਨਾਲ ਸੂਬੇ ਦੀਆਂ ਲੱਖਾਂ ਮਹਿਲਾਵਾਂ ਨੂੰ ਸਿੱਧਾ ਲਾਭ ਮਿਲੇਗਾ ਅਤੇ ਉਹਨਾਂ ਦੀ ਆਰਥਿਕ ਸਥਿਤੀ ਮਜ਼ਬੂਤ ਹੋਵੇਗੀ, ਜਿਸ ਨਾਲ ਪਰਿਵਾਰਾਂ ਦੀ ਸਮਾਜਿਕ ਅਤੇ ਆਰਥਿਕ ਤਰੱਕੀ ਨੂੰ ਵੀ ਬਲ ਮਿਲੇਗਾ। 

ਇਸ ਮੌਕੇ ਵੱਡੀ ਗਿਣਤੀ ਵਿੱਚ ਸ਼ਹਿਰ ਦੀਆਂ ਮਹਿਲਾਵਾਂ ਅਤੇ ਵੁਮੈਨ ਵਿੰਗ ਦੀਆਂ ਮੈਂਬਰਾਂ ਮੌਜੂਦ ਸਨ। ਜ਼ਿਕਰਯੋਗ ਹੈ ਕਿ ਅੱਜ ਔਰਤਾਂ ਵੱਲੋਂ ਜ਼ਿਲ੍ਹੇ ਦੇ ਖਰੜ, ਕੁਰਾਲੀ, ਅਤੇ ਡੇਰਾਬਸੀ ਵਿੱਚ ਜਾਗੋ ਕੱਢਕੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਗਿਆ।

 

Tags: Prabhjot Kaur , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD