Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਐਲਾਨ ਹੋਣ `ਤੇ ਜੰਡਿਆਲਾ ਗੁਰੂ ਵਿੱਚ ਮਹਿਲਾਵਾਂ ਨੇ ਜਾਗੋ ਕੱਢ ਕੇ ਖੁਸ਼ੀ ਮਨਾਈ

ਮਾਵਾਂ-ਧੀਆਂ ਸਤਿਕਾਰ ਯੋਜਨਾ ਮਹਿਲਾਵਾਂ ਦੀ ਆਰਥਿਕ ਖੁਦਮੁਖਤਿਆਰੀ ਯਕੀਨੀ ਬਣਾਏਗੀ - ਹਰਭਜਨ ਸਿੰਘ ਈਟੀਓ

Harbhajan Singh ETO

5 Dariya News

5 Dariya News

5 Dariya News

ਜੰਡਿਆਲਾ ਗੁਰੂ/ਅੰਮ੍ਰਿਤਸਰ , 13 Mar 2026

Last updated on: Mar 14, 2026, 11:36 IST

ਅੱਜ ਪੰਜਾਬ ਸਰਕਾਰ ਦੀ ਵੱਡੀ ਯੋਜਨਾ “ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ” ਦੀ ਸ਼ੁਰੂਆਤ ਦੀ ਖ਼ੁਸ਼ੀ ਨੂੰ ਵੱਖਰੇ ਅੰਦਾਜ਼ ਵਿੱਚ ਮਨਾਉਂਦਿਆਂ ਜੰਡਿਆਲਾ ਗੁਰੂ ਸ਼ਹਿਰ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਤੇ ਜੰਡਿਆਲਾ ਗੁਰੂ ਹਲਕੇ ਦੇ ਵਿਧਾਇਕ ਸ. ਹਰਭਜਨ ਸਿੰਘ ਈ.ਟੀ.ਓ. ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਮਹਿਲਾਵਾਂ ਨੇ ਜਾਗੋ ਦਾ ਆਯੋਜਨ ਕੀਤਾ। ਇਸ ਜਾਗੋ ਵਿੱਚ ਕਰੀਬ 400-500 ਬੀਬੀਆਂ ਨੇ ਹਿੱਸਾ ਲਿਆ। ਇਸ ਮੌਕੇ ਹਾਜ਼ਰ ਮਹਿਲਾਵਾਂ ਨੇ ਵਿਰਾਸਤੀ ਸਮਾਨ ਜਿਵੇਂ ਕਿ ਛੱਜ, ਘੜਾ ਅਤੇ ਹੋਰ ਰਵਾਇਤੀ ਸਮਾਨ ਵੀ ਲਿਆਂਦਾ ਗਿਆ ਤੇ ਪੁਰਾਣੇ ਰੀਤੀ-ਰਿਵਾਜ ਅਨੁਸਾਰ ਜਾਗੋ ਕੱਢੀ ਗਈ। 

ਮਹਿਲਾਵਾਂ ਨੇ “ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ” ਦੀ ਖ਼ੁਸ਼ੀ ਮਨਾਈ ਅਤੇ ਪੂਰੇ ਉਤਸ਼ਾਹ ਨਾਲ ਸਮਾਰੋਹ ਨੂੰ ਯਾਦਗਾਰ ਬਣਾਇਆ। ਵਿਧਾਇਕ ਸ. ਹਰਭਜਨ ਸਿੰਘ ਈ.ਟੀ.ਓ. ਜੀ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਅਨੁਸੂਚਿਤ ਜਾਤੀ ਵਰਗ ਦੀਆਂ ਮਾਵਾਂ ਨੂੰ 1500 ਰੁਪਏ ਅਤੇ ਜਨਰਲ ਵਰਗ ਦੀਆਂ ਮਾਵਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਦਿੱਤੀ ਜਾਵੇਗੀ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਨੂੰ ਸਸ਼ਕਤ ਬਣਾਉਣ ਅਤੇ ਉਨ੍ਹਾਂ ਦੀ ਆਰਥਿਕ ਖੁਦਮੁਖਤਿਆਰੀ ਯਕੀਨੀ ਬਣਾਉਣ ਲਈ ਮਹੱਤਵਪੂਰਨ ਕਦਮ ਚੁੱਕੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ 9300 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਹੈ, ਜਿਸ ਦੇ ਅਧੀਨ ਜਨਰਲ ਵਰਗ ਦੀਆਂ ਮਹਿਲਾਵਾਂ ਨੂੰ 1000 ਪ੍ਰਤੀ ਮਹੀਨਾ ਅਤੇ ਅਨੁਸੂਚਿਤ ਜਾਤੀ ਵਰਗ ਦੀਆਂ ਮਹਿਲਾਵਾਂ ਨੂੰ 1500 ਪ੍ਰਤੀ ਮਹੀਨਾ ਵਿੱਤੀ ਸਹਾਇਤਾ ਦਿੱਤੀ ਜਾਵੇਗੀ। 

ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦਾ ਇਹ ਫੈਸਲਾ ਮਹਿਲਾਵਾਂ ਦੇ ਆਰਥਿਕ ਅਤੇ ਸਮਾਜਿਕ ਸਸ਼ਕਤੀਕਰਨ ਵੱਲ ਇਕ ਇਤਿਹਾਸਕ ਕਦਮ ਹੈ। ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਅੱਗੇ ਕਿਹਾ ਕਿ ਇਸ ਯੋਜਨਾ ਤਹਿਤ ਪੰਜਾਬ ਦੀਆਂ ਕਰੀਬ 97 ਫੀਸਦੀ ਯੋਗ ਮਹਿਲਾਵਾਂ ਨੂੰ ਲਾਭ ਮਿਲੇਗਾ, ਜਿਸ ਨਾਲ ਪੰਜਾਬ ਸਭ ਤੋਂ ਵੱਧ ਗਿਣਤੀ ਵਿੱਚ ਮਹਿਲਾਵਾਂ ਨੂੰ ਵਿੱਤੀ ਸਹਾਇਤਾ ਦੇਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਹੈ। 

ਉਨ੍ਹਾਂ ਕਿਹਾ ਕਿ ਇਸ ਪਹਿਲ ਦਾ ਮਕਸਦ ਮਹਿਲਾਵਾਂ ਦੀ ਆਰਥਿਕ ਖੁਦਮੁਖਤਿਆਰੀ ਨੂੰ ਮਜ਼ਬੂਤ ਕਰਨਾ, ਘਰੇਲੂ ਫ਼ੈਸਲਾ ਲੈਣ ਵਿੱਚ ਉਨ੍ਹਾਂ ਦੀ ਭੂਮਿਕਾ ਵਧਾਉਣਾ, ਸਿਹਤ ਅਤੇ ਪੋਸ਼ਣ ਦੇ ਨਤੀਜੇ ਸੁਧਾਰਨਾ ਅਤੇ ਲੜਕੀਆਂ ਨੂੰ ਉੱਚੇਰੀ ਸਿੱਖਿਆ ਅਤੇ ਵੱਡੇ ਸੁਪਨੇ ਦੇਖਣ ਲਈ ਪ੍ਰੇਰਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹ ਯੋਜਨਾ ਪੰਜਾਬ ਸਰਕਾਰ ਦੇ ਦ੍ਰਿੜ ਨਿਸ਼ਚੇ ਨੂੰ ਦਰਸਾਉਂਦੀ ਹੈ ਕਿ ਮਹਿਲਾਵਾਂ ਦਾ ਸਸ਼ਕਤੀਕਰਨ ਇੱਕ ਮਜ਼ਬੂਤ ਅਤੇ ਪ੍ਰਗਤੀਸ਼ੀਲ ਸਮਾਜ ਦੀ ਨੀਂਹ ਹੈ।   

ਇਸ ਦੌਰਾਨ ਮਹਿਲਾਵਾਂ ਨੇ ਮਾਨ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਚੁੱਕਿਆ ਗਿਆ ਇਹ ਕਦਮ ਆਮ ਪਰਿਵਾਰਾਂ ਲਈ ਵੱਡੀ ਰਾਹਤ ਸਾਬਤ ਹੋਵੇਗਾ।

 

Tags: Harbhajan Singh ETO , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD