Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮਾਵਾਂ-ਧੀਆਂ ਸਤਿਕਾਰ ਯੋਜਨਾ ਸ਼ੁਰੂ ਕਰਨ ਦੀ ਖੁਸ਼ੀ ਵਿੱਚ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ਡਾ. ਜਸਬੀਰ ਸਿੰਘ ਸੰਧੂ ਦੀ ਅਗਵਾਈ ਹੇਠ ਮਹਿਲਾਵਾਂ ਨੇ ਖ਼ੁਸ਼ੀ `ਚ ਜਾਗੋ ਕੱਢੀ

ਮਾਵਾਂ-ਧੀਆਂ ਸਤਿਕਾਰ ਯੋਜਨਾ ਮਹਿਲਾਵਾਂ ਨੂੰ ਸਸ਼ਕਤ ਬਣਾਉਣ ਅਤੇ ਉਨ੍ਹਾਂ ਦੀ ਆਰਥਿਕ ਖੁਦਮੁਖਤਿਆਰੀ ਯਕੀਨੀ ਬਣਾਉਣ ਲਈ ਮਹੱਤਵਪੂਰਨ ਕਦਮ - ਵਿਧਾਇਕ ਡਾ. ਜਸਬੀਰ ਸਿੰਘ ਸੰਧੂ

Dr Jasbir Singh Sandhu

Web Admin

Web Admin

5 Dariya News

ਅੰਮ੍ਰਿਤਸਰ , 13 Mar 2026

Last updated on: Mar 14, 2026, 11:38 IST

ਪੰਜਾਬ ਸਰਕਾਰ ਵੱਲੋਂ ਬਜ਼ਟ ਵਿੱਚ ਜਨਰਲ ਮਹਿਲਾਵਾਂ ਨੂੰ 1000 ਰੁਪਏ ਅਤੇ ਅਨੁਸੂਚਿਤ ਜਾਤੀ ਨਾਲ ਸਬੰਧਿਤ ਮਹਿਲਾਵਾਂ ਨੂੰ 1500 ਰੁਪਏ ਦੀ ਸਨਮਾਨ ਰਾਸ਼ੀ ਦੇਣ ਦੀ ਖੁਸ਼ੀ ਵਿੱਚ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਮਹਿਲਾਵਾਂ ਨੇ ਅੱਜ ਸ਼ਾਮ ਜਾਗੋ ਕੱਢ ਕੇ ਖੁਸ਼ੀ ਮਨਾਈ। ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਨੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਇਸ ਫੈਸਲੇ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਨੂੰ ਸਸ਼ਕਤ ਬਣਾਉਣ ਅਤੇ ਉਨ੍ਹਾਂ ਦੀ ਆਰਥਿਕ ਖੁਦਮੁਖਤਿਆਰੀ ਯਕੀਨੀ ਬਣਾਉਣ ਲਈ ਮਹੱਤਵਪੂਰਨ ਕਦਮ ਚੁੱਕੇ ਗਏ ਹਨ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ 9300 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਹੈ, ਜਿਸ ਦੇ ਅਧੀਨ ਜਨਰਲ ਵਰਗ ਦੀਆਂ ਮਹਿਲਾਵਾਂ ਨੂੰ 1000 ਪ੍ਰਤੀ ਮਹੀਨਾ ਅਤੇ ਅਨੁਸੂਚਿਤ ਜਾਤੀ ਵਰਗ ਦੀਆਂ ਮਹਿਲਾਵਾਂ ਨੂੰ 1500 ਪ੍ਰਤੀ ਮਹੀਨਾ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦਾ ਇਹ ਫੈਸਲਾ ਮਹਿਲਾਵਾਂ ਦੇ ਆਰਥਿਕ ਅਤੇ ਸਮਾਜਿਕ ਸਸ਼ਕਤੀਕਰਨ ਵੱਲ ਇਕ ਇਤਿਹਾਸਕ ਕਦਮ ਹੈ।

ਇਸ ਦੌਰਾਨ ਮਹਿਲਾਵਾਂ ਨੇ ਮਾਨ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਚੁੱਕਿਆ ਗਿਆ ਇਹ ਕਦਮ ਆਮ ਪਰਿਵਾਰਾਂ ਲਈ ਵੱਡੀ ਰਾਹਤ ਸਾਬਤ ਹੋਵੇਗਾ। ਉਨ੍ਹਾਂ ਦੱਸਿਆ ਕਿ ਮਹਿੰਗਾਈ ਦੇ ਇਸ ਦੌਰ ਵਿੱਚ ਘਰੇਲੂ ਖਰਚੇ ਚਲਾਉਣਾ ਮੁਸ਼ਕਲ ਹੋ ਗਿਆ ਹੈ ਅਤੇ ਛੋਟੀ-ਮੋਟੀ ਲੋੜ ਲਈ ਵੀ ਕਈ ਵਾਰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। 

ਮਹੀਨਾਵਾਰ ਮਿਲਣ ਵਾਲੀ ਇਹ ਰਕਮ ਮਹਿਲਾਵਾਂ ਨੂੰ ਆਤਮ-ਨਿਰਭਰ ਬਣਾਏਗੀ ਅਤੇ ਘਰ ਦੀਆਂ ਜ਼ਰੂਰਤਾਂ ਪੂਰੀ ਕਰਨ ਵਿੱਚ ਮਦਦਗਾਰ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਜਿਵੇਂ ਬਿਮਾਰੀ ਦੇ ਸਮੇਂ ਸਰਕਾਰੀ ਇਲਾਜ ਸਹੂਲਤਾਂ ਲੋਕਾਂ ਲਈ ਸਹਾਰਾ ਬਣਦੀਆਂ ਹਨ, ਉਸੇ ਤਰ੍ਹਾਂ ਇਹ ਆਰਥਿਕ ਸਹਾਇਤਾ ਵੀ ਸਮੇਂ ਦੀ ਵੱਡੀ ਲੋੜ ਸੀ। ਮਹਿਲਾਵਾਂ ਨੇ ਕਿਹਾ ਕਿ ਜੋ ਲੋਕ 1000 ਰੁਪਏ ਨੂੰ ਘੱਟ ਸਮਝਦੇ ਹਨ, ਉਹ ਆਮ ਘਰਾਂ ਦੀਆਂ ਮਹਿਲਾਵਾਂ ਤੋਂ ਪੁੱਛ ਕੇ ਵੇਖਣ ਕਿ ਇਹ ਰਕਮ ਕਿੰਨੀ ਮਹੱਤਵਪੂਰਨ ਹੈ।

ਇਸ ਮੌਕੇ ਸੁਨੀਤਾ, ਪਰਮਜੀਤ ਕੌਰ, ਮਨਜੀਤ ਕੌਰ ਰਜ਼ੀਆ, ਕੁਲਜੀਤ ਕੌਰ, ਰਾਜਵਿੰਦਰ ਕੌਰ, ਅਨੂੰ ਸਲਵਾਨ, ਅਕਵਿੰਦਰ ਕੌਰ, ਪੂਜਾ, ਕੌਂਸਲਰ ਵਿਜੇ ਭਗਤ, ਸੰਦੀਪ ਸਿੰਘ, ਪ੍ਰਭ ਉੱਪਲ, ਅਮਰਜੀਤ ਗੁਮਟਾਲਾ, ਐਡਵੋਕੇਟ ਰਮਣ ਕੁਮਾਰ, ਸਰਪੰਚ ਜੀਤੂ, ਅਮਨਦੀਪ, ਪਰਮਜੀਤ ਕੌਰ, ਅੰਮ੍ਰਿਤਪਾਲ ਸਿੰਘ, ਪੀ ਏ ਅਮਰਜੀਤ ਸ਼ੇਰਗਿੱਲ, ਪੀ ਏ ਮਾਧਵ ਸ਼ਰਮਾ ਆਦਿ ਮੌਜੂਦ ਸਨ ।

 

Tags: Dr Jasbir Singh Sandhu , Amritsar , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD