Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਹਲਕਾ ਅੰਮ੍ਰਿਤਸਰ ਪੂਰਬੀ ਦੇ ਵਿਕਾਸ ਲਈ ਇੱਕ ਹੋਰ ਵੱਡੀ ਪੁਲਾਂਘ

ਵਿਧਾਇਕਾ ਜੀਵਨਜੋਤ ਕੌਰ ਵੱਲੋਂ 2.5 ਕਰੋੜ ਦੀ ਲਾਗਤ ਨਾਲ ਨੀਵੀਆਂ ਤਾਰਾਂ ਉੱਚੀਆਂ ਕਰਨ ਦੇ ਪ੍ਰੋਜੈਕਟ ਦਾ ਆਗਾਜ਼

Jeevan Jyot Kaur

Web Admin

Web Admin

5 Dariya News

ਅੰਮ੍ਰਿਤਸਰ (ਵੱਲਾ) , 13 Mar 2026

Last updated on: Mar 14, 2026, 12:19 IST

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਰੰਗਲਾ ਪੰਜਾਬ ਮਿਸ਼ਨ ਤਹਿਤ ਹਲਕਾ ਅੰਮ੍ਰਿਤਸਰ ਪੂਰਬੀ ਦੇ ਸਰਵਪੱਖੀ ਵਿਕਾਸ ਲਈ ਵਿਧਾਇਕਾ ਮੈਡਮ ਜੀਵਨਜੋਤ ਕੌਰ ਵੱਲੋਂ ਅੱਜ ਇੱਕ ਅਹਿਮ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ। ਹਲਕੇ ਵਿੱਚ ਲੰਮੇ ਸਮੇਂ ਤੋਂ ਲਟਕ ਰਹੀਆਂ ਅਤੇ ਖ਼ਤਰਨਾਕ ਬਣ ਚੁੱਕੀਆਂ ਨੀਵੀਆਂ ਬਿਜਲੀ ਦੀਆਂ ਤਾਰਾਂ ਨੂੰ ਉੱਚਾ ਚੁੱਕਣ ਦੇ ਕੰਮ ਦਾ ਉਦਘਾਟਨ ਅੱਜ ਪਿੰਡ ਵੱਲਾ ਵਿਖੇ ਰਸਮੀ ਤੌਰ `ਤੇ ਕੀਤਾ ਗਿਆ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕਾ ਜੀਵਨਜੋਤ ਕੌਰ ਨੇ ਦੱਸਿਆ ਕਿ ਹਲਕੇ ਦੇ ਵੱਖ-ਵੱਖ ਇਲਾਕਿਆਂ ਵਿੱਚ ਬਿਜਲੀ ਦੀਆਂ ਢਿੱਲੀਆਂ ਅਤੇ ਨੀਵੀਆਂ ਤਾਰਾਂ ਕਾਰਨ ਹਮੇਸ਼ਾ ਹਾਦਸਿਆਂ ਦਾ ਡਰ ਬਣਿਆ ਰਹਿੰਦਾ ਸੀ। ਲੋਕਾਂ ਦੀ ਇਸ ਜਾਇਜ਼ ਮੰਗ ਨੂੰ ਮੁੱਖ ਰੱਖਦਿਆਂ ਸਰਕਾਰ ਵੱਲੋਂ 2.5 ਕਰੋੜ ਰੁਪਏ ਦੇ ਵਿਸ਼ੇਸ਼ ਫੰਡ ਜਾਰੀ ਕੀਤੇ ਗਏ ਹਨ। 

ਉਹਨਾਂ ਕਿਹਾ, "ਸਾਡਾ ਮੁੱਖ ਮਕਸਦ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣਾ ਹੈ ਅਤੇ ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਇਲਾਕਾ ਨਿਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ।"ਵਿਧਾਇਕਾ ਜੀਵਨਜੋਤ ਕੌਰ ਨੇ ਅੱਗੇ ਕਿਹਾ ਕਿ ਵਿਕਾਸ ਦੀ ਇਹ ਲਹਿਰ ਸਿਰਫ਼ ਪਿੰਡ ਵੱਲਾ ਤੱਕ ਹੀ ਸੀਮਤ ਨਹੀਂ ਰਹੇਗੀ, ਸਗੋਂ ਪੂਰੇ ਹਲਕੇ ਅੰਮ੍ਰਿਤਸਰ ਪੂਰਬੀ ਵਿੱਚ ਜਿੱਥੇ ਵੀ ਅਜਿਹੀ ਸਮੱਸਿਆ ਹੈ, ਉਸ ਨੂੰ ਜਲਦ ਤੋਂ ਜਲਦ ਹੱਲ ਕੀਤਾ ਜਾਵੇਗਾ। 

ਉਹਨਾਂ ਸਪੱਸ਼ਟ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਹਲਕੇ ਦੇ ਕਿਸੇ ਵੀ ਹਿੱਸੇ ਵਿੱਚ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਇਲਾਕਾ ਨਿਵਾਸੀਆਂ ਨੇ ਵਿਧਾਇਕਾ ਜੀਵਨਜੋਤ ਕੌਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਮੱਸਿਆ ਪਿਛਲੇ ਕਈ ਸਾਲਾਂ ਤੋਂ ਬਣੀ ਹੋਈ ਸੀ, ਜਿਸ ਦਾ ਹੱਲ ਹੁਣ ਮੌਜੂਦਾ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ। 

ਇਸ ਮੌਕੇ ਬਿਜਲੀ ਵਿਭਾਗ ਦੇ ਅਧਿਕਾਰੀ ਅਤੇ ਪਾਰਟੀ ਦੇ ਕਈ ਪ੍ਰਮੁੱਖ ਆਗੂ ਵੀ ਮੌਜੂਦ ਸਨ।

 

Tags: Jeevan Jyot Kaur , Amritsar , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD