Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਮਾਣਯੋਗ ਜਸਟਿਸ ਰੋਹਿਤ ਕਪੂਰ ਵੱਲੋਂ ਅੰਮ੍ਰਿਤਸਰ ਅਤੇ ਬਾਬਾ ਬਕਾਲਾ ਸਾਹਿਬ ਦੀਆਂ ਅਦਾਲਤਾਂ ਦਾ ਸਾਲਾਨਾ ਨਿਰੀਖਣ

Dalwinderjit Singh

Web Admin

Web Admin

5 Dariya News

ਅੰਮ੍ਰਿਤਸਰ , 13 Mar 2026

Last updated on: Mar 14, 2026, 12:20 IST

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮਾਣਯੋਗ ਜੱਜ ਅਤੇ ਸੈਸ਼ਨ ਡਿਵੀਜ਼ਨ ਅੰਮ੍ਰਿਤਸਰ ਦੇ ਪ੍ਰਸ਼ਾਸਕੀ ਜੱਜ ਮਾਣਯੋਗ ਜਸਟਿਸ ਰੋਹਿਤ ਕਪੂਰ ਵੱਲੋਂ ਅੱਜ ਅੰਮ੍ਰਿਤਸਰ ਅਤੇ ਬਾਬਾ ਬਕਾਲਾ ਸਾਹਿਬ ਦੀਆਂ ਅਦਾਲਤਾਂ ਦਾ ਸਾਲਾਨਾ ਨਿਰੀਖਣ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨਜ ਜੱਜ ਮੈਡਮ ਜਤਿੰਦਰ ਕੌਰ, ਵਧੀਕ ਜ਼ਿਲ੍ਹਾ ਤੇ ਸੈਸ਼ਨਜ ਜੱਜ ਸ੍ਰੀ ਬਲਜਿੰਦਰ ਸਿੰਘ, ਸੀਜੀਐੱਮ ਮੈਡਮ ਸੁਪਰੀਤ ਕੌਰ, ਏਸੀਜੀਐੱਮ ਮੈਡਮ ਪਰਮਿੰਦਰ ਕੌਰ ਬੈਂਸ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਸਕੱਤਰ ਸ੍ਰੀ ਅਮਰਦੀਪ ਸਿੰਘ ਬੈਂਸ ਵੀ ਹਾਜ਼ਰ ਸਨ।

ਨਿਰੀਖਣ ਦੌਰਾਨ ਮਾਣਯੋਗ ਜਸਟਿਸ ਰੋਹਿਤ ਕਪੂਰ ਨੇ ਅਦਾਲਤਾਂ ਦੀ ਕਾਰਗੁਜ਼ਾਰੀ, ਨਿਆਂਕ ਢਾਂਚੇ, ਕੇਸ ਮੈਨੇਜਮੈਂਟ ਪ੍ਰਣਾਲੀ ਅਤੇ ਸਮੁੱਚੀਆਂ ਪ੍ਰਸ਼ਾਸਕੀ ਵਿਵਸਥਾਵਾਂ ਦੀ ਸਮੀਖਿਆ ਕੀਤੀ। ਉਨ੍ਹਾਂ ਨੇ ਨਿਆਂਇਕ ਅਧਿਕਾਰੀਆਂ ਅਤੇ ਅਦਾਲਤੀ ਸਟਾਫ ਨਾਲ ਮੁਲਾਕਾਤ ਕਰਦੇ ਹੋਏ ਕੇਸਾਂ ਦੇ ਸਮੇਂ-ਸਿਰ ਨਿਪਟਾਰੇ, ਨਿਆਂਇਕ ਕੰਮ ਦੀ ਉੱਚ ਮਿਆਰ ਬਣਾਈ ਰੱਖਣ ਅਤੇ ਲੋਕਾਂ ਨੂੰ ਪ੍ਰਭਾਵਸ਼ਾਲੀ ਨਿਆਂ ਪ੍ਰਦਾਨ ਕਰਨ ਦੀ ਮਹੱਤਤਾ ਉੱਤੇ ਜ਼ੋਰ ਦਿੱਤਾ।

ਮਾਣਯੋਗ ਜਸਟਿਸ ਰੋਹਿਤ ਕਪੂਰ ਨੇ ਜ਼ਿਲ੍ਹਾ ਬਾਰ ਐਸੋਸੀਏਸ਼ਨ, ਅੰਮ੍ਰਿਤਸਰ ਦੇ ਮੈਂਬਰਾਂ ਨਾਲ ਵੀ ਮੁਲਾਕਾਤ ਕੀਤੀ ਅਤੇ ਅਦਾਲਤਾਂ ਦੇ ਕੰਮਕਾਜ ਅਤੇ ਕਾਨੂੰਨੀ ਭਾਈਚਾਰੇ ਨਾਲ ਸੰਬੰਧਿਤ ਮਸਲਿਆਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਦੌਰੇ ਦੌਰਾਨ ਉਨ੍ਹਾਂ ਨੇ ਮੁਕੱਦਮੇਬਾਜਾਂ ਅਤੇ ਆਮ ਲੋਕਾਂ ਦੀਆਂ ਸ਼ਿਕਾਇਤਾਂ ਵੀ ਸੁਣੀਆਂ ਅਤੇ ਭਰੋਸਾ ਦਿੱਤਾ ਕਿ ਕਾਨੂੰਨ ਅਨੁਸਾਰ ਉਨ੍ਹਾਂ ਦੇ ਮਸਲਿਆਂ ਦੇ ਹੱਲ ਲਈ ਯੋਗ ਕਦਮ ਚੁੱਕੇ ਜਾਣਗੇ।

ਮਾਣਯੋਗ ਜਸਟਿਸ ਰੋਹਿਤ ਕਪੂਰ ਨੇ 14.03.2026 ਨੂੰ ਹੋਣ ਵਾਲੀ ਰਾਸ਼ਟਰੀ ਲੋਕ ਅਦਾਲਤ ਦੀਆਂ ਤਿਆਰੀਆਂ ਦੀ ਵੀ ਸਮੀਖਿਆ ਕੀਤੀ ਅਤੇ ਨਿਆਂਕ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਕਿ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਆਪਸੀ ਸਹਿਮਤੀ ਰਾਹੀਂ ਕਰਵਾਇਆ ਜਾਵੇ ਤਾਂ ਜੋ ਮੁਕੱਦਮੇਬਾਜਾਂ ਨੂੰ ਲਾਭ ਮਿਲ ਸਕੇ। ਇਸ ਮੌਕੇ ਮਾਣਯੋਗ ਜਸਟਿਸ ਰੋਹਿਤ ਕਪੂਰ ਨੇ ਬਾਬਾ ਬਕਾਲਾ ਸਾਹਿਬ ਵਿਖੇ ਈ-ਮੁਲਾਕਾਤ ਸਹੂਲਤ ਦਾ ਉਦਘਾਟਨ ਵੀ ਕੀਤਾ। 

ਇਸ ਸਹੂਲਤ ਰਾਹੀਂ ਕੈਦੀ ਆਪਣੇ ਵਕੀਲਾਂ ਨਾਲ ਡਿਜ਼ੀਟਲ ਪਲੇਟਫਾਰਮ ਰਾਹੀਂ ਸੰਪਰਕ ਕਰ ਸਕਣਗੇ। ਇਹ ਸਹੂਲਤ ਕੈਦੀਆਂ ਅਤੇ ਉਨ੍ਹਾਂ ਦੇ ਕਾਨੂੰਨੀ ਪ੍ਰਤੀਨਿਧੀਆਂ ਵਿਚਕਾਰ ਸੰਚਾਰ ਨੂੰ ਆਸਾਨ ਅਤੇ ਪ੍ਰਭਾਵਸ਼ਾਲੀ ਬਣਾਉਣ ਅਤੇ ਨਿਆਂ ਤੱਕ ਪਹੁੰਚ ਨੂੰ ਮਜ਼ਬੂਤ ਕਰਨ ਲਈ ਸ਼ੁਰੂ ਕੀਤੀ ਗਈ ਹੈ।

ਇਸ ਮੌਕੇ ਨਿਆਂਕ ਅਧਿਕਾਰੀ ਅਤੇ ਸਥਾਨਕ ਬਾਰ ਦੇ ਮੈਂਬਰ ਮੌਜੂਦ ਸਨ ਅਤੇ ਉਨ੍ਹਾਂ ਨੇ ਡਿਜ਼ੀਟਲ ਪਹੁੰਚ ਨੂੰ ਵਧਾਉਣ ਅਤੇ ਕਾਨੂੰਨੀ ਪ੍ਰਕਿਰਿਆਵਾਂ ਨੂੰ ਸੁਚਾਰੂ ਬਣਾਉਣ ਲਈ ਕੀਤੇ ਗਏ ਇਸ ਉਪਰਾਲੇ ਦੀ ਸਰਾਹਨਾ ਕੀਤੀ। ਇਹ ਦੌਰਾ ਸੈਸ਼ਨ ਡਿਵੀਜ਼ਨ ਅੰਮ੍ਰਿਤਸਰ ਵਿੱਚ ਅਦਾਲਤੀ ਪ੍ਰਸ਼ਾਸਨ ਨੂੰ ਬਿਹਤਰ ਬਣਾਉਣ, ਢਾਂਚਾਗਤ ਸੁਵਿਧਾਵਾਂ ਨੂੰ ਮਜ਼ਬੂਤ ਕਰਨ ਅਤੇ ਨਿਆਂ ਦੀ ਪ੍ਰਭਾਵਸ਼ਾਲੀ ਡਿਲਿਵਰੀ ਨੂੰ ਯਕੀਨੀ ਬਣਾਉਣ ਲਈ ਨਿਆਂਪਾਲਿਕਾ ਦੀ ਲਗਾਤਾਰ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਇਸ ਤੋਂ ਪਹਿਲਾਂ ਜਸਟਿਸ ਰੋਹਿਤ ਕਪੂਰ ਦਾ ਅੰਮ੍ਰਿਤਸਰ ਵਿਖੇ ਪਹੁੰਚਣ `ਤੇ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ, ਪੁਲਿਸ ਕਮਿਸ਼ਨਰ ਸ. ਗੁਰਪ੍ਰੀਤ ਸਿੰਘ ਭੁੱਲਰ, ਐੱਸ.ਐੱਸ.ਪੀ. ਅੰਮ੍ਰਿਤਸਰ ਦਿਹਾਤੀ ਜਨਾਬ ਸੋਹੇਲ ਕਾਸਿਮ ਮੀਰ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਿੱਘਾ ਸਵਾਗਤ ਕੀਤਾ ਅਤੇ ਪੰਜਾਬ ਪੁਲਿਸ ਦੇ ਜਵਾਨਾਂ ਵੱਲੋਂ ਉਨ੍ਹਾਂ ਨੂੰ ਗਾਰਡ ਆਫ਼ ਆਨਰ ਵੀ ਦਿੱਤਾ ਗਿਆ।

 

Tags: Dalwinderjit Singh , DC Amritsar , Amritsar , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD