Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਲਾਲਜੀਤ ਸਿੰਘ ਭੁੱਲਰ ਨੇ 100 ਮਹਿਲਾ ਉੱਦਮੀਆਂ ਨੂੰ ਕੀਤਾ ਸਨਮਾਨਿਤ

'ਆਪਣਾ ਕਾਰੋਬਾਰ ਆਪਣੀ ਪਹਿਚਾਣ' ਤਹਿਤ ਹੋਇਆ ਜ਼ਿਲ੍ਹਾ ਪੱਧਰੀ ਸਮਾਗਮ

Laljit Singh Bhullar

Web Admin

Web Admin

5 Dariya News

ਤਰਨ ਤਾਰਨ , 13 Mar 2026

Last updated on: Mar 14, 2026, 12:36 IST

ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਅਤੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਜ਼ਿਲ੍ਹਾ ਮਿਸ਼ਨ ਡਾਇਰੈਕਟਰ (ਪੀ.ਐਸ.ਆਰ.ਐਲ.ਐਮ) ਤਰਨਤਾਰਨ ਦੀ ਅਗਵਾਈ ਹੇਠ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਤਰਨਤਾਰਨ ਵੱਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ 'ਆਪਣਾ ਕਾਰੋਬਾਰ ਆਪਣੀ ਪਹਿਚਾਣ' ਪੰਜਾਬ ਸਰਕਾਰ ਮਹਿਲਾ ਉੱਦਮੀ ਸਨਮਾਨ- 2026 ਜ਼ਿਲ੍ਹਾ ਪੱਧਰੀ ਸਮਾਗਮ ਸਖੀ ਸਿਰਜਣ ਕੇਂਦਰ, ਸ਼ੇਰੋਂ ਵਿਖੇ  ਕਰਵਾਇਆ ਗਿਆ।  

ਇਸ ਮੌਕੇ ਜ਼ਿਲ੍ਹਾ ਤਰਨ ਤਾਰਨ ਦੇ ਵੱਖ-ਵੱਖ ਹਲਕਿਆਂ ਤੋਂ ਆਈਆਂ 100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਗਿਆ।  ਕੈਬਨਿਟ ਮੰਤਰੀ, ਟਰਾਂਸਪੋਰਟ ਵਿਭਾਗ ਪੰਜਾਬ ਲਾਲਜੀਤ ਸਿੰਘ ਭੁੱਲਰ ਨੇ ਇਸ ਪ੍ਰੋਗਰਾਮ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ  ਵੱਖ-ਵੱਖ ਉੱਦਮਾਂ ਨਾਲ ਜੁੜੀਆਂ 100 ਉੱਦਮੀ ਮਹਿਲਾਵਾਂ ਨੂੰ ਸਨਮਾਨਿਤ ਕੀਤਾ।

ਕੈਬਨਿਟ ਮੰਤਰੀ ਨੇ ਇਸ ਮੌਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਹਿਲਾਵਾਂ ਦੇ ਵਿਕਾਸ ਲਈ ਵਚਨਬੱਧ ਹੈ, ਜਿਸ ਦੇ ਲਈ ਸੂਬਾ ਸਰਕਾਰ ਵੱਲੋਂ ਲਗਾਤਾਰ ਸੰਜੀਦਾ ਯਤਨ ਕੀਤੇ ਜਾ ਰਹੇ ਹਨ। 'ਆਪਣਾ ਕਾਰੋਬਾਰ ਆਪਣੀ ਪਹਿਚਾਣ' ਮੁਹਿੰਮ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਮਹਿਲਾਵਾਂ ਨੂੰ ਸਵੈ-ਰੁਜ਼ਗਾਰ ਲਈ ਪ੍ਰੇਰਿਤ ਕੀਤਾ  ਜਾ ਰਿਹਾ ਹੈ, ਤਾਂ ਜੋ ਉਹ ਆਪਣਾ ਖ਼ੁਦ ਦਾ ਕਾਰੋਬਾਰ ਸ਼ੁਰੂ ਕਰਕੇ ਆਤਮ ਨਿਰਭਰ ਬਣ ਸਕਣ।

ਇਸ ਮੌਕੇ ਦਿਲਬਾਗ ਸਿੰਘ, ਨਿੱਜੀ ਸਹਾਇਕ ਕੈਬਨਿਟ ਟਰਾਂਸਪੋਰਟ ਵਿਭਾਗ ਪੰਜਾਬ ਅਤੇ ਚੇਅਰਮੈਨ ਬਲਾਕ ਸੰਮਤੀ ਪੱਟੀ,  ਰਜਵੰਤ ਕੌਰ ਚੇਅਰਪਰਸਨ ਬਲਾਕ ਸੰਮਤੀ ਨੌਸ਼ਹਿਰਾ ਪਨੂੰਆਂ, ਲਕਸ਼ਮੀ ਉਪ ਚੇਅਰਮੈਨ ਬਲਾਕ ਸੰਮਤੀ ਪੱਟੀ, ਬਲਜਿੰਦਰ ਸਿੰਘ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਨੌਸ਼ਹਿਰਾ ਪਨੂੰਆਂ, ਰੁਪਿੰਦਰ ਕੌਰ ਸੰਧੂ ਜ਼ਿਲ੍ਹਾ ਸੰਗਠਨ ਇੰਚਾਰਜ ਆਮ ਆਦਮੀ ਪਾਰਟੀ ਅਤੇ ਉੱਪ ਚੇਅਰਮੈਨ ਇੰਪਰੂਵਮੈਂਟ ਟਰੱਸਟ ਤਰਨਤਾਰਨ, ਗੁਰਪ੍ਰੀਤ ਕੌਰ ਪ੍ਰਧਾਨ ਮਹਿਲਾ ਵਿੰਗ ਆਮ ਆਦਮੀ ਪਾਰਟੀ ਤਰਨਤਾਰਨ,  ਅਨੁਰੀਤ ਕੌਰ ਬਲਾਕ ਪ੍ਰਧਾਨ ਮਹਿਲਾ ਵਿੰਗ ਬਲਾਕ ਪੱਟੀ, ਸਰਬਜੀਤ ਕੌਰ ਬਲਾਕ ਪ੍ਰਧਾਨ ਮਹਿਲਾ ਵਿੰਗ ਬਲਾਕ ਪੱਟੀ, ਅਮਰਿੰਦਰ ਸਿੰਘ ਐਮੀ ਚੇਅਰਮੈਨ ਮਾਰਕੀਟ ਕਮੇਟੀ ਨੌਸ਼ਹਿਰਾ ਪਨੂੰਆਂ ਅਤੇ  ਕੁਲਵੰਤ ਸਿੰਘ ਸਰਪੰਚ ਪਿੰਡ ਸ਼ੇਰੋਂ  ਵਿਸ਼ੇਸ਼  ਮਹਿਮਾਨਾਂ ਵਜੋਂ ਪਹੁੰਚੇ।  ਇਸ ਤੋਂ ਇਲਾਵਾ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ  ਸਟਾਫ ਗੁਰਪ੍ਰੀਤ ਕੌਰ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ, ਦਲਜੀਤ ਜ਼ਿਲ੍ਹਾ ਫੰਕਸ਼ਨਲ ਮੈਨੇਜਰ,ਪਰਮੀਤ ਸਿੰਘ ਬਲਾਕ ਪ੍ਰੋਗਰਾਮ ਮੈਨੇਜਰ ਵਲਟੋਹਾ, ਸੁਰਿੰਦਰਜੀਤ ਸਿੰਘ ਬਲਾਕ ਪ੍ਰੋਗਰਾਮ ਮੈਨੇਜਰ ਗੰਡੀਵਿੰਡ, ਸਰਬਜੀਤ ਸਿੰਘ ਜ਼ਿਲ੍ਹਾ ਐਮ.ਆਈ.ਐਸ ਅਸਿਸਟੈਂਟ, ਅੰਕੁਸ਼ ਕੁਮਾਰ (ਕਲੱਸਟਰ ਕੋਆਰਡੀਨੇਟਰ) ਖਡੂਰ ਸਾਹਿਬ ਅਤੇ ਗਗਨਪ੍ਰੀਤ ਕੌਰ ਬਲਾਕ ਐਮ.ਆਈ.ਐਸ ਅਸਿਸਟੈਂਟ ਆਦਿ ਹਾਜ਼ਰ ਸਨ।

 

Tags: Laljit Singh Bhullar , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD