Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਹਰਿਆਣਾ ਵਿੱਚ ਵਹੀਕਲ ਸਕ੍ਰੈਪਿੰਗ ਅਤੇ ਰੀਸਾਇਕਲਿੰਗ ਉਦਯੋਗ ਨੂੰ ਵਧਾਵਾ ਦੇਣ ਦੀ ਦਿਸ਼ਾ ਵਿੱਚ ਅਹਿਮ ਪਹਿਲ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਵਾਹਨ ਸਕ੍ਰੈਪਿੰਗ ਅਤੇ ਰੀਸਾਇਕਲਿੰਗ ਖੇਤਰ ਨੂੰ ਵਧਾਵਾ ਦੇਣ ਲਈ ਪ੍ਰੋਤਸਾਹਨ ਯੋਜਨਾਵਾਂ 'ਤੇ ਕੀਤੀ ਸਮੀਖਿਆ

Nayab Singh Saini

Web Admin

Web Admin

5 Dariya News

ਚੰਡੀਗੜ੍ਹ , 13 Mar 2026

Last updated on: Mar 14, 2026, 15:18 IST

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਵਿੱਚ ਚੰਡੀਗੜ੍ਹ ਵਿੱਚ ਆਯੋਜਿਤ ਮੀਟਿੰਗ ਵਿੱਚ ਰਾਜ ਵਿੱਚ ਵਹੀਕਲ ਸਕ੍ਰੈਪਿੰਗ ਅਤੇ ਰੀਸਾਇਕਲਿੰਗ ਖੇਤਰ ਨੂੰ ਵਧਾਵਾ ਦੇਣ ਦੇ ਉਦੇਸ਼ ਨਾਲ ਹਰਿਆਣਾ ਰਜਿਸਟਰਡ ਵਹੀਕਲ ਸਕ੍ਰੈਪਿੰਗ ਅਤੇ ਰੀਸਾਇਕਲਿੰਗ ਫੈਸਿਲਿਟੀ ਇੰਸੇਂਟਿਵ ਪਾਲਿਸੀ-2024 ਤਹਿਤ ਵੱਖ ਵਖ ਪ੍ਰੋਤਸਾਹਨ ਯੋਜਨਾਵਾਂ ਨੂੰ ਲਾਗੂ ਕਰਨ 'ਤੇ ਵਿਚਾਰ ਕੀਤਾ ਗਿਆ। ਮੀਟਿੰਗ ਵਿੱਚ ਇਸ ਨੀਤੀ ਰਾਹੀਂ ਰਾਜ ਵਿੱਚ ਵਿਗਿਆਨਕ ਅਤੇ ਵਾਤਾਵਰਨ ਅਨੁਕੂਲ ਢੰਗ ਨਾਲ ਪੁਰਾਣੇ ਵਹੀਕਲਾਂ ਦੀ ਸਕ੍ਰਪਿੰਗ ਅਤੇ ਰੀਸਾਇਕਲਿੰਗ ਨੂੰ ਵਧਾਵਾ ਦੇਣ ਦੇ ਨਾਲ ਨਾਲ ਨਿਵੇਸ਼ ਆਕਰਸ਼ਿਤ ਕਰਨ ਅਤੇ ਰੁਜਗਾਰ ਦੇ ਨਵੇਂ ਮੌਕੇ ਸ੍ਰਜਿਤ ਕਰਨ 'ਤੇ ਜੋਰ ਦਿੱਤਾ ਗਿਆ।

ਇਸ ਮੀਟਿੰਗ ਵਿੱਚ  ਹਰਿਆਣਾ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਰਾਓ ਨਰਬੀਰ ਸਿੰਘ ਵੀਡੀਓ ਕਾਂਫੈ੍ਰਸਿੰਗ ਰਾਹੀਂ ਜੁੜੇ। ਮੀਟਿੰਗ ਵਿੱਚ ਉਦਯੋਗ ਅਤੇ ਵਣਜ ਵਿਭਾਵ ਦੇ ਕਮੀਸ਼ਨਰ ਅਤੇ ਸਕੱਤਰ ਡਾ. ਅਮਿਤ ਕੁਮਾਰ ਅਗਰਵਾਲ ਨੇ ਦੱਸਿਆ ਕਿ ਇਸ ਨੀਤੀ ਤਹਿਤ ਰਜਿਸਟਰਡ ਵਹੀਕਲ ਸਕ੍ਰੈਪਿੰਗ ਅਤੇ ਰੀਸਾਇਕਲਿੰਗ ਯੂਨਿਟਾਂ ਨੂੰ ਉਦਯੋਗ ਦਾ ਦਰਜਾ ਦਿੰਦੇ ਹੋਏ ਕਈ ਤਰ੍ਹਾਂ ਦੇ ਵਿਤੀ ਪ੍ਰੋਤਸਾਹਨ ਦਿੱਤੇ ਜਾਣਗੇ। 

ਇਸ ਦੇ ਤਹਿਤ ਕੈਪਿਟਲ ਸਬਸਿਡੀ ਸਕੀਮ ਰਾਹੀਂ ਨਵੀਂ ਉਦਯੋਗਿਕ ਯੂਨਿਟਾਂ ਅਤੇ ਵਿਸਥਾਰ ਕਰਨ ਵਾਲੀ ਯੂਨਿਟਾਂ ਨੂੰ ਪੂੰਜੀਗਤ ਨਿਵੇਸ਼ 'ਤੇ ਨਿਰਧਾਰਿਤ ਪ੍ਰਤੀਸ਼ਤ ਅਨੁਸਾਰ ਸਬਸਿਡੀ ਪ੍ਰਦਾਨ ਕੀਤੀ ਜਾਵੇਗੀ, ਜਿਸ ਨਾਲ ਉਦਯੋਗ ਸਥਾਪਿਤ ਕਰਨ ਦੀ ਲਾਗਤ ਘੱਟ ਹੋਵੇਗੀ ਅਤੇ ਰਾਜ ਵਿੱਚ ਵੱਧ ਨਿਵੇਸ਼ ਨੂੰ ਪ੍ਰੋਤਸਾਹਨ ਮਿਲੇਗਾ।

ਮੀਟਿੰਗ ਵਿੱਚ ਇਹ ਵੀ ਜਾਣੂ ਕਰਾਇਆ ਗਿਆ ਕਿ ਨੇਟ ਐਸ.ਜੀ.ਐਸ.ਟੀ. ਰੀਇਮਬੈਰਸਮੇਂਟ ਸਕੀਮ ਤਹਿਤ ਯੋਗ ਉਦਯੋਗਿਕ ਯੂਨਿਟਾਂ ਨੂੰ ਰਾਜ ਜੀਐਸਟੀ ਵੱਜੋਂ ਜਮਾ ਕੀਤੀ ਗਈ ਰਕਮ ਦਾ ਨਿਰਧਾਰਿਤ ਹਿੱਸਾ ਵਾਪਿਸ ਕੀਤਾ ਜਾਵੇਗਾ। ਇਸ ਨਾਲ ਉਦਯੋਗਾਂ ਨੂੰ ਆਰਥਿਕ ਰਾਹਤ ਮਿਲੇਗੀ ਅਤੇ ਵਿਸ਼ੇਸ਼ ਰੂਪ ਨਾਲ ਪਿਛੜੇ ਖੇਤਰਾਂ ਵਿੱਚ ਉਦਯੋਗਿਕ ਨਿਵੇਸ਼ ਨੂੰ ਵਧਾਵਾ ਮਿਲੇਗਾ।

ਇਸ ਦੇ ਇਲਾਵਾ ਪਾਰਕ ਡੇਵਲਪਰਸ ਸਕੀਮ ਰਾਹੀਂ ਇਕੋ ਪਾਰਕ ਅਤੇ ਰੀਸਾਇਕਲਿੰਗ ਪਾਰਕ ਦੇ ਵਿਕਾਸ ਲਈ ਪ੍ਰੋਜੈਕਟ ਲਾਗਤ ( ਭੂਮੀ ਨੂੰ ਛੱਡ ਕੇ ) ਦਾ ਇੱਕ ਨਿਰਧਾਰਿਤ ਹਿੱਸਾ ਵਿਤੀ ਸਹਾਇਤਾ ਵੱਜੋਂ ਪ੍ਰਦਾਨ ਕੀਤਾ ਜਾਵੇਗਾ। ਇਸ ਦੇ ਨਾਲ ਹੀ ਭੂਮੀ ਦੀ ਖਰੀਦ ਜਾਂ ਲੀਜ 'ਤੇ ਸਟਾਮਪ ਡਿਯੂਟੀ  ਦੀ ਰੀਇਮਬੈਰਸਮੇਂਟ ਦਾ ਵੀ ਪ੍ਰਾਵਧਾਨ ਰੱਖਿਆ ਗਿਆ ਹੈ ਤਾਂ ਜੋ ਆਧੁਨਿਕ ਅਵਸਰੰਚਨਾ ਦਾ ਵਿਕਾਸ ਕੀਤਾ ਜਾ ਸਕੇ।

ਮੀਟਿੰਗ ਵਿੱਚ ਕੌਸ਼ਲ ਵਿਕਾਸ ਨੂੰ ਵੀ ਵਿਸ਼ੇਸ਼ ਮਹੱਤਵ ਦਿੰਦੇ ਹੋਏ ਸਕਿਲ ਡੇਵਲਪਮੇਂਟ ਲਈ ਸੇਂਟਰ ਆਫ਼ ਐਕਸੀਲੇਂਸ ਸਥਾਪਿਤ ਕਰਨ ਅਤੇ ਸਰਕਾਰੀ ਆਈਟੀਆਈ, ਪਾਲਿਟੇਕਨਿਕ ਅਤੇ ਹੋਰ ਸਿਖਲਾਈ ਸੰਸਥਾਨਾਂ ਵਿੱਚ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਚਲਾਉਣ ਲਈ ਵਿਤੀ ਸਹਾਇਤਾ ਪ੍ਰਦਾਨ ਕਰਨ ਦੀ ਯੋਜਨਾ ਦੀ ਜਾਣਕਾਰੀ ਦਿੱਤੀ ਗਈ। ਇਸ ਦਾ ਉਦੇਸ਼ ਵਹੀਕਲ ਸਕ੍ਰੈਪਿੰਗ ਅਤੇ ਰੀਸਾਇਕਲਿੰਗ ਖੇਤਰ ਲਈ ਸਿਖਲਾਈ ਮਨੁੱਖੀ ਸਰੋਤ ਤਿਆਰ ਕਰਨਾ ਅਤੇ ਨੌਜੁਆਨਾਂ ਲਈ ਰੁਜਗਾਰ ਦੇ ਮੌਕੇ ਵਧਾਉਣਾ  ਹੈ।

ਵਰਣਯੋਗ ਹੈ ਕਿ ਇਨ੍ਹਾਂ ਯੋਜਨਾਵਾਂ ਦੇ ਪ੍ਰਭਾਵੀ ਲਾਗੂਕਰਨ ਨਾਲ ਹਰਿਆਣਾ ਵਿੱਚ ਵਹੀਕਲ ਸਕ੍ਰੈਪਿੰਗ ਅਤੇ ਰੀਸਾਇਕਲਿੰਗ ਉਦਯੋਗ ਨੂੰ ਨਵੀਂ ਨੀਤੀ ਮਿਲੇਗੀ, ਵਾਤਾਵਰਨ ਸਰੰਖਣ ਨੂੰ ਵਧਾਵਾ ਮਿਲੇਗਾ ਅਤੇ ਰਾਜ ਵਿੱਚ ਨਿਵੇਸ਼ ਅਤੇ ਰੁਜਗਾਰ ਦੇ ਮੌਕਿਆਂ ਵਿੱਚ ਵਾਧਾ ਹੋਵੇਗਾ। ਮੀਟਿੰਗ ਵਿੱਚ ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਸ੍ਰੀ ਅਰੂਣ ਕੁਮਾਰ ਗੁਪਤਾ, ਉਦਯੋਗ ਅਤੇ ਵਣਜ ਵਿਭਾਗ ਦੇ ਡਾਇਰੈਕਟਰ ਜਨਰਲ ਸ੍ਰੀ ਯਸ਼ ਗਰਗ ਅਤੇ ਹੋਰ ਸੀਨੀਅਰ ਅਧਿਕਾਰੀ ਮੌਜ਼ੂਦ ਸਨ।

 

Tags: Nayab Singh Saini , Haryana , Bharatiya Janata Party , BJP , Haryana Chief Minister , Chief Minister of Haryana , BJP Haryana , Rao Narbir Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD