Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਅਕਸ਼ੈ ਸ਼ਰਮਾ ਦੀ ਅਗੁਵਾਈ ਹੇਠ ਅੰਮ੍ਰਿਤਸਰ ਉੱਤਰੀ ਤੋਂ ਸੈਂਕੜੇ ਵਰਕਰ ਮੋਗਾ ਰੈਲੀ ਲਈ ਰਵਾਨਾ

ਗ੍ਰਹਿ ਮੰਤਰੀ ਅਮਿਤ ਸ਼ਾਹ ਸਮਝਾਉਣਗੇ ‘ਅਸਲੀ ਬਦਲਾਵ’ ਦਾ ਅਰਥ

Akshay Sharma

Web Admin

Web Admin

5 Dariya News

ਅੰਮ੍ਰਿਤਸਰ , 14 Mar 2026

Last updated on: Mar 14, 2026, 16:44 IST

ਭਾਰਤੀ ਜਨਤਾ ਪਾਰਟੀ ਦੇ ਹਲਕਾ ਉੱਤਰੀ ਦੇ ਨੇਤਾ ਅਕਸ਼ੈ ਸ਼ਰਮਾ ਦੀ ਅਗੁਵਾਈ ਹੇਠ ਅੱਜ ਅੰਮ੍ਰਿਤਸਰ ਉੱਤਰੀ ਤੋਂ ਸੈਂਕੜੇ ਵਰਕਰ ਮੋਗਾ ਵਿੱਚ ਹੋਣ ਵਾਲੀ ਭਾਜਪਾ ਦੀ ਇਤਿਹਾਸਕ ਰੈਲੀ ਲਈ ਰਵਾਨਾ ਹੋਏ। ਇਸ ਮੌਕੇ ਵਰਕਰਾਂ ਵਿੱਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ ਅਤੇ ਵੱਡੀ ਗਿਣਤੀ ਵਿੱਚ ਲੋਕ ਬੱਸਾਂ ਰਾਹੀਂ ਮੋਗਾ ਰੈਲੀ ਵਿੱਚ ਸ਼ਾਮਲ ਹੋਣ ਲਈ ਨਿਕਲੇ।

ਇਸ ਮੌਕੇ ਅਕਸ਼ੈ ਸ਼ਰਮਾ ਨੇ ਕਿਹਾ ਕਿ ਅੱਜ ਪੰਜਾਬ ਲਈ ਬਹੁਤ ਮਹੱਤਵਪੂਰਨ ਦਿਨ ਹੈ। ਮੋਗਾ ਵਿੱਚ ਹੋਣ ਵਾਲੀ ਰੈਲੀ ਵਿੱਚ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਪੰਜਾਬ ਦੀ ਜਨਤਾ ਨੂੰ “ਅਸਲੀ ਬਦਲਾਵ” ਦਾ ਅਰਥ ਸਮਝਾਉਣਗੇ। ਉਨ੍ਹਾਂ ਕਿਹਾ ਕਿ ਕੁਝ ਸਮਾਂ ਪਹਿਲਾਂ ਪੰਜਾਬ ਵਿੱਚ ਝੂਠੇ ਵਾਅਦਿਆਂ ਦੇ ਆਧਾਰ ’ਤੇ ਸਰਕਾਰ ਬਣਾਈ ਗਈ ਸੀ, ਪਰ ਹੁਣ ਜਨਤਾ ਉਸ ਸੱਚਾਈ ਨੂੰ ਸਮਝ ਚੁੱਕੀ ਹੈ।

ਅਕਸ਼ੈ ਸ਼ਰਮਾ ਨੇ ਕਿਹਾ ਕਿ ਭਾਜਪਾ ਹਮੇਸ਼ਾ ਉਹਨਾਂ ਨੇਤਾਵਾਂ ਅਤੇ ਵਰਕਰਾਂ ਨੂੰ ਅੱਗੇ ਲਿਆਉਂਦੀ ਹੈ ਜੋ ਲੋਕਾਂ ਦੇ ਵਿਚ ਖੜ੍ਹੇ ਰਹਿੰਦੇ ਹਨ ਅਤੇ ਉਹਨਾਂ ਦੇ ਸੁਖ-ਦੁੱਖ ਵਿੱਚ ਸਾਥ ਦਿੰਦੇ ਹਨ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਉੱਤਰੀ ਵਿਧਾਨ ਸਭਾ ਖੇਤਰ ਦੇ ਹਰ ਬੂਥ ਪੱਧਰ ਤੋਂ ਵਰਕਰ ਇਸ ਰੈਲੀ ਵਿੱਚ ਸ਼ਾਮਲ ਹੋਣ ਲਈ ਪਹੁੰਚ ਰਹੇ ਹਨ ਅਤੇ ਲਗਭਗ 1000 ਤੋਂ ਵੱਧ ਲੋਕ ਹਲਕਾ ਉੱਤਰੀ ਤੋਂ ਮੋਗਾ ਰੈਲੀ ਵਿੱਚ ਸ਼ਾਮਲ ਹੋਣਗੇ, ਜਿਨ੍ਹਾਂ ਵਿੱਚ ਬੱਚੇ, ਵੱਡੇ ਅਤੇ ਮਹਿਲਾਵਾਂ ਵੀ ਸ਼ਾਮਲ ਹਨ ਜੋ ਪੰਜਾਬ ਦੇ ਵਿਕਾਸ ਲਈ ਉਤਸ਼ਾਹ ਨਾਲ ਹਿੱਸਾ ਲੈ ਰਹੇ ਹਨ।

ਉਨ੍ਹਾਂ ਕਿਹਾ ਕਿ ਭਾਜਪਾ ਦਾ ਬਦਲਾਵ ਸਿਰਫ਼ ਨਾਰਿਆਂ ਤੱਕ ਸੀਮਿਤ ਨਹੀਂ, ਸਗੋਂ ਵਿਕਾਸ, ਰੋਜ਼ਗਾਰ ਅਤੇ ਲੋਕਾਂ ਦੇ ਹਿੱਤ ਵਿੱਚ ਕੀਤੇ ਗਏ ਅਸਲ ਕੰਮਾਂ ’ਤੇ ਆਧਾਰਿਤ ਹੈ। ਪੰਜਾਬ ਦੇ ਨੌਜਵਾਨਾਂ ਅਤੇ ਆਮ ਲੋਕਾਂ ਵਿੱਚ ਭਾਜਪਾ ਦੀਆਂ ਨੀਤੀਆਂ ਨੂੰ ਲੈ ਕੇ ਕਾਫ਼ੀ ਉਤਸ਼ਾਹ ਹੈ।ਅਕਸ਼ੈ ਸ਼ਰਮਾ ਨੇ ਕਿਹਾ ਕਿ ਅੱਜ ਮੋਗਾ ਦੀ ਰੈਲੀ ਵਿੱਚ ਪੰਜਾਬ ਦੇ ਵਿਕਾਸ ਨਾਲ ਜੁੜੇ ਨਵੇਂ ਮੁੱਦਿਆਂ ਅਤੇ ਯੋਜਨਾਵਾਂ ’ਤੇ ਚਰਚਾ ਹੋਵੇਗੀ ਅਤੇ ਸੂਬੇ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ਸਮੇਤ ਕਈ ਮਹੱਤਵਪੂਰਨ ਮਸਲਿਆਂ ’ਤੇ ਵੀ ਗੱਲ ਕੀਤੀ ਜਾਵੇਗੀ। 

ਉਨ੍ਹਾਂ ਦੋਸ਼ ਲਗਾਇਆ ਕਿ ਮੌਜੂਦਾ ਸਰਕਾਰ ਨੇ ਝੂਠੇ ਵਾਅਦਿਆਂ ਦੇ ਆਧਾਰ ’ਤੇ ਸੱਤਾ ਹਾਸਲ ਕੀਤੀ, ਪਰ ਹੁਣ ਪੰਜਾਬ ਦੀ ਜਨਤਾ ਅਸਲੀ ਬਦਲਾਵ ਚਾਹੁੰਦੀ ਹੈ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਨਾਲ ਪੰਜਾਬ ਦੀ ਰਾਜਨੀਤੀ ਵਿੱਚ ਇੱਕ ਨਵਾਂ ਸੰਦੇਸ਼ ਜਾਵੇਗਾ ਅਤੇ ਆਉਣ ਵਾਲੇ ਸਮੇਂ ਵਿੱਚ ਸੂਬੇ ਦੇ ਵਿਕਾਸ ਲਈ ਵੱਡੇ ਐਲਾਨ ਵੀ ਕੀਤੇ ਜਾਣਗੇ।

 

Tags: Akshay Sharma , Bharatiya Janata Party , BJP , BJP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD