Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਐਲਪੀਜੀ ਕਮੀ ‘ਤੇ ਪ੍ਰਧਾਨ ਮੰਤਰੀ ਅਤੇ ਪੈਟਰੋਲਿਅਮ ਮੰਤਰੀ ਦੀ ਚੁੱਪ ਕਿਉਂ? — ਦਿਨੇਸ਼ ਬੱਸੀ

ਸਪਲਾਈ ਪ੍ਰਭਾਵਿਤ ਹੋਣ ਨਾਲ ਆਮ ਲੋਕ, ਢਾਬਾ ਅਤੇ ਰੈਸਟੋਰੈਂਟ ਚਲਾਉਣ ਵਾਲੇ ਪਰੇਸ਼ਾਨ; ਕੇਂਦਰ ਸਰਕਾਰ ਤੁਰੰਤ ਠੋਸ ਕਦਮ ਚੁੱਕੇ

Dinesh Bassi

Web Admin

Web Admin

5 Dariya News

ਅੰਮ੍ਰਿਤਸਰ , 14 Mar 2026

Last updated on: Mar 14, 2026, 17:07 IST

ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਐਲਪੀਜੀ ਗੈਸ ਦੀ ਕਥਿਤ ਕਮੀ ਨੂੰ ਲੈ ਕੇ ਅੰਮ੍ਰਿਤਸਰ ਤੋਂ ਸੀਨੀਅਰ ਕਾਂਗਰਸ ਆਗੂ ਅਤੇ ਇੰਪ੍ਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਦਿਨੇਸ਼ ਬੱਸੀ ਨੇ ਚਿੰਤਾ ਜਤਾਈ ਹੈ। ਉਨ੍ਹਾਂ ਕਿਹਾ ਕਿ ਕਈ ਥਾਵਾਂ ‘ਤੇ ਗੈਸ ਸਿਲੰਡਰਾਂ ਦੀ ਸਪਲਾਈ ਪ੍ਰਭਾਵਿਤ ਹੋਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ, ਜਿਸ ਕਾਰਨ ਆਮ ਲੋਕਾਂ ਦੇ ਨਾਲ-ਨਾਲ ਛੋਟੇ ਵਪਾਰੀਆਂ, ਢਾਬਾ ਅਤੇ ਰੈਸਟੋਰੈਂਟ ਚਲਾਉਣ ਵਾਲਿਆਂ ਨੂੰ ਵੀ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਬੱਸੀ ਨੇ ਕਿਹਾ ਕਿ ਰਸੋਈ ਗੈਸ ਹਰ ਘਰ ਦੀ ਬੁਨਿਆਦੀ ਲੋੜ ਹੈ ਅਤੇ ਇਸ ਦੀ ਕਮੀ ਸਿੱਧੇ ਤੌਰ ‘ਤੇ ਕਰੋੜਾਂ ਪਰਿਵਾਰਾਂ ਦੀ ਰੋਜ਼ਮਰਾ ਜ਼ਿੰਦਗੀ ‘ਤੇ ਅਸਰ ਪਾਂਦੀ ਹੈ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਇਸ ਗੰਭੀਰ ਮਸਲੇ ਨੂੰ ਤਰਜੀਹ ਦੇ ਆਧਾਰ ‘ਤੇ ਲੈਂਦੇ ਹੋਏ ਤੁਰੰਤ ਠੋਸ ਕਦਮ ਚੁੱਕੇ ਜਾਣ, ਤਾਂ ਜੋ ਦੇਸ਼ ਵਿੱਚ ਐਲਪੀਜੀ ਦੀ ਸਪਲਾਈ ਸੁਚਾਰੂ ਤਰੀਕੇ ਨਾਲ ਜਾਰੀ ਰਹਿ ਸਕੇ।

ਉਨ੍ਹਾਂ ਕਿਹਾ ਕਿ ਜੇ ਸਮੇਂ ਸਿਰ ਇਸ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਹਾਲਾਤ ਹੋਰ ਵੀ ਚੁਣੌਤੀਪੂਰਨ ਹੋ ਸਕਦੇ ਹਨ। ਬੱਸੀ ਦੇ ਅਨੁਸਾਰ ਹਾਲੀਆ ਦਿਨਾਂ ਵਿੱਚ ਕਈ ਰਾਜਾਂ ਤੋਂ ਕਮਰਸ਼ੀਅਲ ਸਿਲੰਡਰਾਂ ਦੀ ਸਪਲਾਈ ਪ੍ਰਭਾਵਿਤ ਹੋਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ, ਜਿਸ ਦਾ ਅਸਰ ਹੋਟਲ, ਰੈਸਟੋਰੈਂਟ ਅਤੇ ਹੋਰ ਛੋਟੇ ਕਾਰੋਬਾਰਾਂ ‘ਤੇ ਵੀ ਪੈ ਰਿਹਾ ਹੈ।

ਸੀਨੀਅਰ ਕਾਂਗਰਸ ਆਗੂ ਨੇ ਕੇਂਦਰ ਸਰਕਾਰ ਤੋਂ ਇਹ ਵੀ ਮੰਗ ਕੀਤੀ ਕਿ ਐਲਪੀਜੀ ਦੀ ਪਰਯਾਪਤ ਉਪਲਬਧਤਾ ਯਕੀਨੀ ਬਣਾਈ ਜਾਵੇ ਅਤੇ ਗੈਸ ਦੀ ਜਮਾਖੋਰੀ ਜਾਂ ਬਲੈਕ ਮਾਰਕੀਟਿੰਗ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਤਾਂ ਜੋ ਆਮ ਉਪਭੋਗਤਾਵਾਂ ਨੂੰ ਕਿਸੇ ਵੀ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। 

ਉਨ੍ਹਾਂ ਕਿਹਾ ਕਿ ਆਮ ਜਨਤਾ ਨੂੰ ਰਾਹਤ ਦੇਣਾ ਸਰਕਾਰ ਦੀ ਜ਼ਿੰਮੇਵਾਰੀ ਹੈ ਅਤੇ ਇਸ ਦਿਸ਼ਾ ਵਿੱਚ ਜਲਦ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣੇ ਚਾਹੀਦੇ ਹਨ।

 

Tags: Dinesh Bassi , Punjab Pradesh Congress Committee , Congress , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD