Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮੁਲਾਜ਼ਮਾਂ ਦੇ ਹੱਕ ਵਿੱਚ ਆਇਆ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਫ਼ੈਸਲਾ, ਮੁਲਾਜ਼ਮ ਏਕਤਾ ਦੀ ਵੱਡੀ ਜਿੱਤ: ਬਲਬੀਰ ਸਿੱਧੂ

“ਹਾਈ ਕੋਰਟ ਨੇ ਖ਼ਜ਼ਾਨਾ ਭਰਿਆ ਹੋਣ ਦੀ ਰੱਟ ਲਾ ਰਹੀ ਮਾਨ ਸਰਕਾਰ ਨੂੰ ਦਿਖਾਇਆ ਸ਼ੀਸ਼ਾ”

Balbir Singh Sidhu

Web Admin

Web Admin

5 Dariya News

ਮੋਹਾਲੀ , 14 Mar 2026

Last updated on: Mar 14, 2026, 17:37 IST

ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸੂਬਾ ਸਰਕਾਰ ਨੂੰ ਆਪਣੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਛੇਵੇਂ ਤਨਖ਼ਾਹ ਕਮਿਸ਼ਨ ਦੇ ਬਕਾਏ ਅਤੇ ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਦੀ ਰਕਮ 6 ਫੀਸਦੀ ਵਿਆਜ ਸਮੇਤ ਦੇਣ ਦੇ ਇਤਿਹਾਸਕ ਫੈਸਲੇ ਦਾ ਨਿੱਘਾ ਸਵਾਗਤ ਕਰਦਿਆਂ ਇਸ ਨੂੰ ਮੁਲਾਜ਼ਮਾਂ ਦੀ ਵੱਡੀ ਜਿੱਤ ਕਰਾਰ ਦਿੱਤਾ। ਸ਼੍ਰੀ ਸਿੱਧੂ ਨੇ ਅੱਜ ਇੱਥੇ ਪ੍ਰੈੱਸ ਨੂੰ ਜਾਰੀ ਇੱਕ ਬਿਆਨ ਵਿੱਚ ਕਿਹਾ ਹੈ ਕਿ ਅਦਾਲਤ ਨੇ, ਹਰ ਰੋਜ਼ਾਨਾ ਖ਼ਜ਼ਾਨਾ ਭਰਿਆ ਹੋਣ ਦੀ ਰੱਟ ਲਾਉਣ ਵਾਲੀ ਭਗਵੰਤ ਮਾਨ ਸਰਕਾਰ ਨੂੰ ਸ਼ੀਸ਼ਾ ਦਿਖਾ ਦਿੱਤਾ ਹੈ।

ਉਹਨਾਂ ਕਿਹਾ ਕਿ ਮਾਣਯੋਗ ਅਦਾਲਤ ਦੀ ਇਹ ਟਿੱਪਣੀ ਬੇਹੱਦ ਗੰਭੀਰ ਹੈ ਕਿ "ਵਿੱਤੀ ਸੰਕਟ ਦਾ ਬਹਾਨਾ ਬਣਾ ਕੇ ਮੁਲਾਜ਼ਮਾਂ ਦੇ ਹੱਕਾਂ ਨੂੰ ਕੁਚਲਣਾ ਸਰਕਾਰ ਦੀ ਸਿਰੇ ਦੀ ਗੈਰ-ਜ਼ਿਮੇਵਾਰੀ, ਲਾਪਰਵਾਹੀ ਅਤੇ ਕਠੋਰਤਾ ਹੈ।" ਉਨ੍ਹਾਂ ਅੱਗੇ ਕਿਹਾ ਕਿ ਇਹ ਕਿੰਨੇ ਦੁੱਖ ਦੀ ਗੱਲ ਹੈ ਕਿ ਲਗਭਗ 35,000 ਮੁਲਾਜ਼ਮ ਅਤੇ ਪੈਨਸ਼ਨਰ ਆਪਣੇ ਹੱਕ ਦੀ ਕਮਾਈ ਦੀਆਂ ਕਿਸ਼ਤਾਂ ਉਡੀਕਦੇ ਉਡੀਕਦੇ ਇਸ ਦੁਨੀਆਂ ਤੋਂ ਰੁਖ਼ਸਤ ਹੋ ਗਏ। 

ਇਹ ਅੰਕੜਾ ਸਰਕਾਰ ਦੀ ਨਾਕਾਮੀ ਦਾ ਜਿਉਂਦਾ-ਜਾਗਦਾ ਸਬੂਤ ਹੈ। ਸੀਨੀਅਰ ਕਾਂਗਰਸੀ ਆਗੂ ਨੇ ਪੰਜਾਬ ਦੇ ਕਿਸੇ ਵੀ ਸਰਕਾਰ ਦੇ ਪ੍ਰਬੰਧਕੀ ਢਾਂਚੇ ਵਿੱਚ ਮੁਲਾਜ਼ਮਾਂ ਦੀ ਅਹਿਮ ਭੂਮਿਕਾ ਦੀ ਸ਼ਲਾਘਾ ਕਰਦਿਆਂ ਕਿਹਾ, "ਮੁਲਾਜ਼ਮ ਸੂਬੇ ਦੀ ਰੀੜ੍ਹ ਦੀ ਹੱਡੀ ਹਨ। ਭਾਵੇਂ ਉਹ ਸਿਹਤ ਵਿਭਾਗ ਹੋਵੇ, ਸਿੱਖਿਆ ਹੋਵੇ ਜਾਂ ਕੋਈ ਹੋਰ ਪ੍ਰਬੰਧਕੀ ਇਕਾਈ, ਇਨ੍ਹਾਂ ਮੁਲਾਜ਼ਮਾਂ ਦੀ ਦਿਨ-ਰਾਤ ਦੀ ਮਿਹਨਤ ਸਦਕਾ ਹੀ ਸੂਬਾ ਚਲਦਾ ਹੈ। 

ਹਰ ਸਰਕਾਰ ਦਾ ਇਹ ਫ਼ਰਜ਼ ਬਣਦਾ ਹੈ ਕਿ ਉਹ ਉਨ੍ਹਾਂ ਦੇ ਹੱਕ ਸਮੇਂ ਸਿਰ ਅਦਾ ਕਰੇ, ਨਾ ਕਿ ਉਨ੍ਹਾਂ ਨੂੰ ਸੜਕਾਂ 'ਤੇ ਰੁਲਣ ਲਈ ਮਜ਼ਬੂਰ ਕਰੇ।" ਸ਼੍ਰੀ ਸਿੱਧੂ ਨੇ ਕਿਹਾ ਕਿ ਅਦਾਲਤ ਵੱਲੋਂ ਲਗਾਇਆ ਗਿਆ 6 ਫੀਸਦੀ ਵਿਆਜ ਇਸ ਗੱਲ ਦੀ ਤਸਦੀਕ ਕਰਦਾ ਹੈ ਕਿ ਸਰਕਾਰ ਨੇ ਮੁਲਾਜ਼ਮਾਂ ਨਾਲ ਘੋਰ ਬੇਇਨਸਾਫ਼ੀ ਕੀਤੀ ਹੈ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਹੋਰ ਦੇਰੀ ਕੀਤੇ ਬਿਨਾਂ ਇਸ ਫ਼ੈਸਲੇ ਨੂੰ ਤੁਰੰਤ ਲਾਗੂ ਕਰੇ ਅਤੇ ਬਕਾਏ ਦੀ ਰਾਸ਼ੀ ਤੁਰੰਤ ਮੁਲਾਜ਼ਮਾਂ ਦੇ ਖ਼ਾਤਿਆਂ ਵਿੱਚ ਪਾਈ ਜਾਵੇ। ਕਾਂਗਰਸੀ ਆਗੂ ਨੇ ਕਿਹਾ ਕਿ ਉਹਨਾਂ ਦੀ ਪਾਰਟੀ ਅਤੇ ਉਹ ਖ਼ੁਦ ਜਾਤੀ ਤੌਰ ਉੱਤੇ ਹਮੇਸ਼ਾ ਮੁਲਾਜ਼ਮਾਂ ਨਾਲ ਖੜਦੇ ਰਹੇ ਹਨ ਅਤੇ ਅੱਗੇ ਨੂੰ ਵੀ ਖੜਦੇ ਰਹਿਣਗੇ।

 

Tags: Balbir Singh Sidhu , Punjab Pradesh Congress Committee , Congress , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD