Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਅਮਿਤ ਸ਼ਾਹ ਆਪਣੇ ਦੌਰੇ ਦੌਰਾਨ ਪੰਜਾਬ ਦੇ ਰੋਕੇ ਹੋਏ ਫੰਡ ਜ਼ਰੂਰ ਜਾਰੀ ਕਰਨ: ਬਲਤੇਜ ਪੰਨੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ 65 ਲੱਖ ਪਰਿਵਾਰਾਂ ਨੂੰ ਮਿਲਣਗੇ 'ਮੁੱਖ ਮੰਤਰੀ ਸਿਹਤ ਯੋਜਨਾ' ਕਾਰਡ; ਕਰੀਬ 15 ਲੱਖ ਕਾਰਡ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ: ਬਲਤੇਜ ਪੰਨੂ

Baltej Singh Pannu

Web Admin

Web Admin

5 Dariya News

ਪਟਿਆਲਾ , 14 Mar 2026

Last updated on: Mar 14, 2026, 18:15 IST

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਜਨਰਲ ਸਕੱਤਰ ਤੇ ਸੂਬਾ ਮੀਡੀਆ ਮੁਖੀ ਬਲਤੇਜ ਪੰਨੂ ਨੇ ਜ਼ੋਰਦਾਰ ਢੰਗ ਨਾਲ ਕਿਹਾ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਆਪਣੇ ਪੰਜਾਬ ਦੌਰੇ ਮੌਕੇ ਸੂਬੇ ਦੇ ਰੋਕੇ ਗਏ ਫੰਡ ਜਾਰੀ ਕਰਵਾਉਣ। ਬਲਤੇਜ ਪੰਨੂ ਅੱਜ ਪਟਿਆਲਾ ਸਥਿਤ ਗ੍ਰੀਨਫੀਲਡ ਸੰਤ ਐਨਕਲੇਵ ਵਿਖੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦੀ ਰਜਿਸਟ੍ਰੇਸ਼ਨ ਕਰਕੇ ਕਾਰਡ ਬਣਾਉਣ ਲਈ ਲਗਾਏ ਗਏ ਤਿੰਨ ਰੋਜ਼ਾ ਕੈਂਪ ਦੇ ਦੂਜੇ ਦਿਨ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ।

ਇਸ ਮੌਕੇ ਬਲਤੇਜ ਪੰਨੂ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ 65 ਲੱਖ ਪਰਿਵਾਰਾਂ ਦੇ ਸਿਹਤ ਯੋਜਨਾ ਕਾਰਡ ਬਣਾਏ ਜਾਣੇ ਹਨ ਤੇ ਹੁਣ ਤੱਕ ਕਰੀਬ 15 ਲੱਖ ਲੋਕਾਂ ਦੇ ਇਹ ਕਾਰਡ ਬਣ ਚੁੱਕੇ ਹਨ। ਪੱਤਰਕਾਰਾਂ ਨਾਲ ਗੱਲ ਕਰਦਿਆਂ ਬਲਤੇਜ ਪੰਨੂ ਕੇਂਦਰ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਜੇਕਰ ਗ੍ਰਹਿ ਮੰਤਰੀ ਪੰਜਾਬ ਵਿੱਚ ਰੈਲੀ ਕਰਨ ਆ ਆਏ ਹਨ, ਤਾਂ ਉਹ ਸੂਬੇ ਦਾ ਕੇਂਦਰ ਵੱਲ ਰੁਕਿਆ ਹੋਇਆ ਆਰ.ਡੀ.ਐੱਫ. ਅਤੇ ਹੋਰ ਸਕੀਮਾਂ ਦੇ ਫੰਡ ਵੀ ਲਿਆਉਣ।

ਕੇਂਦਰ ਸਰਕਾਰ ਵੱਲੋਂ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਦੇ ਦੋਸ਼ ਲਾਉਂਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਕੇਂਦਰ ਨੇ ਹਮੇਸ਼ਾ ਪੰਜਾਬ ਨਾਲ ਵਿਤਕਰਾ ਹੀ ਕੀਤਾ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ 'ਤੇ ਪੰਜਾਬ ਦੇ ਅਧਿਕਾਰ ਅਤੇ ਪੰਜਾਬ ਯੂਨੀਵਰਸਿਟੀ ਵਰਗੇ ਅਹਿਮ ਮਸਲਿਆਂ 'ਤੇ ਕੇਂਦਰ ਨੇ ਹਮੇਸ਼ਾ ਸੂਬੇ ਨੂੰ ਉਲਝਾ ਕੇ ਰੱਖਿਆ ਹੈ। 

ਪੰਨੂ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਮਿਤ ਸ਼ਾਹ ਤੋਂ ਪੰਜਾਬ ਦੇ ਇਨ੍ਹਾਂ ਗੰਭੀਰ ਮਸਲਿਆਂ ਬਾਰੇ ਸਵਾਲ ਜ਼ਰੂਰ ਪੁੱਛਣ। ਉਨ੍ਹਾਂ ਅੱਗੇ ਯਾਦ ਦਿਵਾਇਆ ਕਿ ਹੜ੍ਹਾਂ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖੁਦ ਪੰਜਾਬ ਦਾ ਹਵਾਈ ਦੌਰਾ ਕਰਕੇ ਨੁਕਸਾਨ ਦੀ ਭਰਪਾਈ ਲਈ 1600 ਕਰੋੜ ਰੁਪਏ ਦੇ ਫੰਡ ਦੇਣ ਦਾ ਐਲਾਨ ਕੀਤਾ ਸੀ ਪਰ ਅਫਸੋਸ ਦੀ ਗੱਲ ਹੈ ਕਿ ਉਹ ਫੰਡ ਅੱਜ ਤੱਕ ਪੰਜਾਬ ਨੂੰ ਨਹੀਂ ਮਿਲੇ।

ਵਿਰੋਧੀ ਨੇਤਾਵਾਂ 'ਤੇ ਟਿੱਪਣੀ ਕਰਦਿਆਂ ਪੰਨੂ ਨੇ ਸੁਖਪਾਲ ਸਿੰਘ ਖਹਿਰਾ ਬਾਰੇ ਕਿਹਾ ਕਿ ਉਨ੍ਹਾਂ ਦਾ ਦਿਮਾਗੀ ਸੰਤੁਲਨ ਖਰਾਬ ਹੋ ਚੁੱਕਾ ਹੈ। ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਨੂੰ ਘੇਰਦਿਆਂ ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਦੇ ਸਮੇਂ ਪੰਜਾਬ ਵਿੱਚ ਨਸ਼ਾ ਅਤੇ ਗੈਂਗਸਟਰਵਾਦ ਸਿਖਰਾਂ 'ਤੇ ਪਹੁੰਚਿਆ ਸੀ, ਜਿਸ ਨੇ ਸੂਬੇ ਨੂੰ ਬਰਬਾਦ ਕਰਕੇ ਰੱਖ ਦਿੱਤਾ। 

ਉਨ੍ਹਾਂ ਕਿਹਾ, "ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਅਕਾਲੀ ਦਲ ਦੇ ਬੀਜੇ ਹੋਏ ਕੰਡੇ ਚੁਗ ਕੇ ਪੰਜਾਬ ਨੂੰ ਮੁੜ 'ਰੰਗਲਾ ਪੰਜਾਬ' ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ।" ਬਲਤੇਜ ਪੰਨੂ ਨੇ ਦੱਸਿਆ ਕਿ ਮੋਹਾਲੀ ਵਿਖੇ ਤਿੰਨ ਦਿਨਾਂ ਪੰਜਾਬ ਪ੍ਰਗਤੀਸ਼ੀਲ ਨਿਵੇਸ਼ਕ ਸੰਮੇਲਨ-2026 ਦੇ ਪਹਿਲੇ ਦਿਨ ਹੀ ਦਿੱਗਜ਼ ਉਦਯੋਗਪਤੀਆਂ ਵੱਲੋਂ ਸੂਬੇ ਵਿੱਚ 10,000 ਕਰੋੜ ਰੁਪਏ ਦੇ ਨਿਵੇਸ਼ ਦੇ ਵਾਅਦੇ ਕਰਕੇ ਸੂਬੇ ਵਿੱਚ ਕਾਰੋਬਾਰ ਹੋਰ ਵਧਾਉਣ ਦਾ ਐਲਾਨ ਕਰਨਾ ਮਾਨ ਸਰਕਾਰ ਦੀ ਵੱਡੀ ਪ੍ਰਾਪਤੀ ਹੈ।

ਬਲਤੇਜ ਪੰਨੂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੀਆਂ ਲੋਕ ਭਲਾਈ ਸਕੀਮਾਂ ਸਮੇਤ ਰੋਜ਼ਗਾਰ, ਖੇਡਾਂ, ਸਿੱਖਿਆ ਅਤੇ ਸਿਹਤ ਦਾ ਜ਼ਿਕਰ ਕਰਦਿਆਂ ਕਿਹਾ ਕਿ 'ਆਪ' ਸਰਕਾਰ ਦਿਨ-ਰਾਤ ਪੰਜਾਬ ਦੇ ਵਿਕਾਸ ਲਈ ਕੰਮ ਕਰ ਰਹੀ ਹੈ। ਉਨ੍ਹਾਂ ਮਾਨ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਦੱਸਿਆ ਕਿ ਮੌਜੂਦਾ ਸਰਕਾਰ ਪੰਜਾਬ ਦੀ ਆਰਥਿਕਤਾ ਅਤੇ ਸਮਾਜਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। 

ਇਸ ਮੌਕੇ ਇੰਪਰੂਵਮੈਂਟ ਟਰੱਸਟ ਨਾਭਾ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ, ਮੇਘ ਚੰਦ ਸ਼ੇਰਮਾਜਰਾ ਤੇ ਗੁਰਵਿੰਦਰ ਸਿੰਘ ਸਮੇਤ ਹੋਰ ਅਹੁਦੇਦਾਰ ਵੀ ਮੌਜੂਦ ਸਨ।

 

 

Tags: Baltej Pannu , Baltej Singh Pannu , Nasha Mukti Morcha , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD