Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ - 2026 - ਏਰੋਸਪੇਸ ਅਤੇ ਰੱਖਿਆ ਸੈਸ਼ਨ

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿੱਚ ਰੱਖਿਆ ਖੇਤਰ ਨੂੰ ਹੁਲਾਰਾ ਦੇਣ ਲਈ ਮਜਬੂਤ ਸੰਪਰਕ ਅਤੇ ਤਕਨੀਕੀ ਈਕੋ ਸਿਸਟਮ ਨੂੰ ਉਭਾਰਿਆ

Dr Ravjot Singh

5 Dariya News

5 Dariya News

5 Dariya News

ਮੋਹਾਲੀ , 14 Mar 2026

Last updated on: Mar 14, 2026, 18:32 IST

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ (ਪੀਪੀਆਈਐਸ) - 2026 ਦੇ ਦੂਜੇ ਦਿਨ, ਏਰੋਸਪੇਸ ਅਤੇ ਰੱਖਿਆ ਬਾਰੇ ਸੈਸ਼ਨ ਦੌਰਾਨ ਦੇਸ਼ ਦੇ ਰੱਖਿਆ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਪੰਜਾਬ ਕਿਵੇਂ ਇਸ ਵਿੱਚ ਯੋਗਦਾਨ ਪਾ ਸਕਦਾ ਹੈ, ਇਸ ਬਾਰੇ ਵਿਸਥਾਰ ਵਿਚ ਵਿਚਾਰ-ਵਟਾਂਦਰਾ ਕੀਤਾ ਗਿਆ। ਪੰਜਾਬ ਦੇ ਪੱਖ ਨੂੰ ਮਜ਼ਬੂਤੀ ਨਾਲ ਪੇਸ਼ ਕਰਦਿਆਂ ਸੰਸਦੀ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਸੈਸ਼ਨ ਦੀ ਪ੍ਰਧਾਨਗੀ ਕਰਦੇ ਹੋਏ ਕਿਹਾ ਕਿ ਪੰਜਾਬ ਕੋਲ ਇੱਕ ਸ਼ਾਨਦਾਰ ਈਕੋ ਸਿਸਟਮ ਹੈ ਜੋ ਦੇਸ਼ ਦੇ ਰੱਖਿਆ ਖੇਤਰ ਨੂੰ ਹੁਲਾਰਾ ਦੇਣ ਅਤੇ ਬਹੁਤ ਮੁੱਲਵਾਨ ਯੋਗਦਾਨ ਪਾਉਣ ਲਈ ਢੁੱਕਵਾਂ ਹੈ।

ਕੈਬਨਿਟ  ਮੰਤਰੀ  ਵੱਲੋਂ  ਟਰਬਾਈਨ ਬੈਲਿਸਟਿਕ ਰਿਸਰਚ ਲੈਬਾਰਟਰੀ (ਟੀ.ਬੀ.ਆਰ.ਐਲ.) ਅਤੇ ਲੁਧਿਆਣਾ ਵਿੱਚ ਸੈਂਟਰਲ ਟੂਲ ਰੂਮ ਤੋਂ ਇਲਾਵਾ 6 ਹਵਾਈ ਅੱਡਿਆਂ ਦੀ ਮੌਜੂਦਗੀ ਨੂੰ ਸ਼ਾਨਦਾਰ ਤਕਨੀਕੀ ਅਤੇ ਸੰਪਰਕ ਪਹਿਲੂਆਂ ਵਜੋਂ ਹਵਾਲਾ ਦਿੱਤਾ ਗਿਆ। ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਰੱਖਿਆ ਖੇਤਰ ਨਾਲ ਸਬੰਧਤ ਮੁੱਦਿਆਂ 'ਤੇ ਵਿਆਪਕ ਚਰਚਾ ਕਰਨ ਲਈ ਇੱਕ ਰੱਖਿਆ ਸੰਮੇਲਨ ਵੀ ਕਰਵਾਇਆ।

ਭਾਰਤੀ ਹਵਾਈ ਸੈਨਾ ਦੇ ਸਾਬਕਾ ਮੁਖੀ, ਏਅਰ ਚੀਫ ਮਾਰਸ਼ਲ ਬੀ.ਐਸ. ਧਨੋਆ ਨੇ ਰੱਖਿਆ ਖੇਤਰ ਵਿੱਚ ਮੁੱਖ ਯੋਗਤਾ ਵਾਲੇ ਖੇਤਰਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਹੋਰ ਬਿਹਤਰ ਬਣਾਉਣ 'ਤੇ ਕੰਮ ਕਰਨ ਦੇ ਹੱਕ ਵਿੱਚ ਦਲੀਲਾਂ ਪੇਸ਼ ਕੀਤੀਆਂ। ਉਦਯੋਗਿਕ ਖੇਤਰ ਦੀ ਤਰਜ਼ 'ਤੇ ਰੱਖਿਆ ਖੇਤਰ ਵਿੱਚ ਸੈਕਟਰਲ ਕਮੇਟੀਆਂ ਹੋਣ ਦੀ ਵਕਾਲਤ ਕਰਦੇ ਹੋਏ, ਜੇ.ਐੱਸ.ਡਬਲਿਊ, ਸਰਬਲੋਹ ਮੋਟਰਜ਼ ਦੇ ਸੀਈਓ ਜਸਕੀਰਤ ਵਲਾਦੀਮੀਰ ਸਿੰਘ ਨੇ ਰੱਖਿਆ ਨਿਰਮਾਣ ਵਿੱਚ ਐਮ.ਐਸ.ਐਮ.ਈ ਨੂੰ ਜੋੜਨ ਦੀ ਮਹੱਤਤਾ 'ਤੇ ਵੀ ਜ਼ੋਰ ਦਿੱਤਾ।

ਇਨਵੈਸਟ ਪੰਜਾਬ ਦੇ ਸੀਈਓ ਸ੍ਰੀ ਅਮਿਤ ਢਾਕਾ ਨੇ ਪੰਜਾਬ ਦੇ ਮਜ਼ਬੂਤ ਨਿਰਮਾਣ ਅਧਾਰ ਨੂੰ ਸੂਚੀਬੱਧ ਕਰਨ ਦੇ ਨਾਲ-ਨਾਲ ਕਾਰੋਬਾਰ ਕਰਨ ਦੀ ਸੌਖ 'ਤੇ ਜ਼ੋਰ ਦਿੱਤਾ ਜਿਸਦੇ ਨਤੀਜੇ ਵਜੋਂ 45 ਦਿਨਾਂ ਦੇ ਅੰਦਰ ਸਾਰੀਆਂ ਲੋੜੀਂਦੀਆਂ ਇਜਾਜ਼ਤਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ।

 

Tags: Dr Ravjot Singh , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Progressive Punjab Investors Summit 2026 , Progressive Punjab Investor Summit , PPIS , Invest Punjab , Punjab Investors Summit , PPIS 2026

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD