Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਪੰਜਾਬ ਇਲੈਕਟ੍ਰਾਨਿਕਸ ਅਤੇ ਸੈਮੀਕੰਡਕਟਰ ਹੱਬ ਵਜੋਂ ਉੱਤਰੀ ਭਾਰਤ 'ਚ ਉਭਰਨ ਲੱਗਾ

ਪੀ.ਡੀ.ਸੀ. ਚੇਅਰਪਰਸਨ ਸੀਮਾ ਬਾਂਸਲ ਵੱਲੋਂ ਦੇਸੀ ਅਤੇ ਵਿਦੇਸ਼ੀ ਈਐਸਡੀਐਮ ਕੰਪਨੀਆਂ ਨੂੰ ਪੰਜਾਬ ਨਾਲ ਭਾਗੀਦਾਰੀ ਲਈ ਸੱਦਾ

Punjab Investors Summit

5 Dariya News

5 Dariya News

5 Dariya News

ਐਸ.ਏ.ਐਸ. ਨਗਰ , 14 Mar 2026

Last updated on: Mar 15, 2026, 09:50 IST

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਦੇ ਦੂਜੇ ਦਿਨ ਰਾਜ ਵਿੱਚ ਨਿਵੇਸ਼ ਦੇ ਮੌਕਿਆਂ ਨੂੰ ਉਜਾਗਰ ਕਰਦਿਆਂ ਪਲਾਕਸ਼ਾ ਯੂਨੀਵਰਸਿਟੀ ਵਿੱਚ ਇਲੈਕਟ੍ਰਾਨਿਕਸ ਸਿਸਟਮ ਡਿਜ਼ਾਈਨ ਐਂਡ ਮੈਨੂਫੈਕਚਰਿੰਗ (ਈਐਸਡੀਐਮ) ਸਬੰਧੀ ਕਰਵਾਏ ਗਏ ਸੈਸ਼ਨ ਵਿੱਚ ਪੰਜਾਬ ਵਿੱਚ ਨਿਵੇਸ਼ ਕਰਨ ਦੇ ਫਾਇਦਿਆਂ ‘ਤੇ ਚਾਨਣ ਪਾਇਆ ਗਿਆ।ਪੰਜਾਬ ਦੀ ਨਵੀਂ ਉਦਯੋਗਿਕ ਨੀਤੀ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਡਿਵੈਲਪਮੈਂਟ ਕਮਿਸ਼ਨ ਦੇ ਚੇਅਰਪਰਸਨ ਸੀਮਾ ਬਾਂਸਲ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਨੇ 9 ਤਰਜੀਹੀ ਖੇਤਰਾਂ ਦੀ ਪਹਿਚਾਣ ਕੀਤੀ ਹੈ, ਜਿਨ੍ਹਾਂ ਵਿੱਚ ਈਐਸਡੀਐਮ ਵੀ ਸ਼ਾਮਲ ਹੈ। 

ਉਨ੍ਹਾਂ ਕਿਹਾ ਕਿ ਨੀਤੀਗਤ ਪ੍ਰੋਤਸਾਹਨਾਂ ਤੋਂ ਇਲਾਵਾ ਪੰਜਾਬ ਵਿੱਚ ਅਨੁਕੂਲ ਵਪਾਰਕ ਮਾਹੌਲ, ਉੱਚ ਕੋਟੀ ਦੇ ਤਕਨੀਕੀ ਸੰਸਥਾਨ, ਕੁਸ਼ਲ ਮਨੁੱਖੀ ਸਰਮਾਇਆ ਅਤੇ ਮਜ਼ਬੂਤ ਬੁਨਿਆਦੀ ਢਾਂਚਾ ਉਪਲਬਧ ਹੈ।ਸੀਮਾ ਬਾਂਸਲ ਨੇ ਅੱਗੇ ਕਿਹਾ ਕਿ ਪੰਜਾਬ ਵਿਸ਼ਵ-ਪੱਧਰੀ ਉਦਯੋਗਿਕ ਢਾਂਚਾ ਮੁਹੱਈਆ ਕਰਵਾ ਕੇ, ਉਦਯੋਗ ਅਤੇ ਅਕਾਦਮਿਕ ਸੰਸਥਾਵਾਂ ਵਿਚਕਾਰ ਭਾਗੀਦਾਰੀ ਨੂੰ ਮਜ਼ਬੂਤ ਕਰਕੇ ਅਤੇ ਖੋਜ, ਡਿਜ਼ਾਈਨ ਅਤੇ ਨਵੀਤਮ ਵਿਕਾਸ ਨੂੰ ਉਤਸ਼ਾਹਿਤ ਕਰਕੇ ਮਜ਼ਬੂਤ ਈਐਸਡੀਐਮ ਇਕੋਸਿਸਟਮ ਤਿਆਰ ਕਰਨ ਲਈ ਵਚਨਬੱਧ ਹੈ।

ਟਾਪਨ ਸਪੈਸ਼ਲਿਟੀ ਫਿਲਮਜ਼ ਪ੍ਰਾਈਵੇਟ ਲਿਮਿਟਡ ਦੇ ਅਵਿਨਾਸ਼ ਸਿੰਘ ਨੇ ਪੰਜਾਬ ਵਿੱਚ ਕਾਰੋਬਾਰ ਕਰਨ ਦੇ ਆਪਣੇ ਤਜਰਬੇ ਸਾਂਝੇ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਉਦਯੋਗਾਂ ਨੂੰ ਸਮਰਥਨ ਦੇਣ ਵਿੱਚ ਬਹੁਤ ਸਰਗਰਮ ਰਹੀ ਹੈ ਅਤੇ ਰਾਜ ਵਿੱਚ ਆਪਣੀਆਂ ਇਕਾਈਆਂ ਸਥਾਪਿਤ ਕਰਦੇ ਸਮੇਂ ਉਨ੍ਹਾਂ ਦੀ ਕੰਪਨੀ ਨੂੰ ਉਮੀਦ ਤੋਂ ਵੱਧ ਪ੍ਰੋਤਸਾਹਨ ਪ੍ਰਾਪਤ ਹੋਏ।ਇਸ ਦੌਰਾਨ ਐਚ.ਸੀ.ਐਲ. ਟੈਕਨੋਲੋਜੀ ਦੇ ਕਮਲਜੀਤ ਸਿੰਘ ਨੇ ਕਿਹਾ ਕਿ ਉਦਯੋਗਿਕ ਖੇਤਰਾਂ ਵਿੱਚ ਇਲੈਕਟ੍ਰਾਨਿਕ ਚਿਪਸ ਦੀ ਵੱਡੀ ਮੰਗ ਹੈ, ਜੋ ਈਐਸਡੀਐਮ ਉਦਯੋਗ ਵਿੱਚ ਵੱਡੀ ਵਿਕਾਸ ਸੰਭਾਵਨਾ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਕੁਸ਼ਲ ਮਨੁੱਖੀ ਸਰਮਾਇਆ, ਬੁਨਿਆਦੀ ਢਾਂਚੇ ਦੀ ਉਪਲਬਧਤਾ ਅਤੇ ਵਪਾਰ-ਪੱਖੀ ਨੀਤੀਆਂ ਕਾਰਨ ਪੰਜਾਬ ਨਿਵੇਸ਼ ਲਈ ਆਦਰਸ਼ ਸਥਾਨ ਹੈ।

ਹੋਰ ਵਕਤਾ ਸੀ.ਡੀ.ਆਈ.ਐਲ. ਸੈਮੀਕੰਡਕਟਰਜ਼ ਦੇ ਪ੍ਰਿਥਵੀਦੀਪ ਸਿੰਘ ਨੇ ਕਿਹਾ ਕਿ ਮੌਜੂਦਾ ਮੁਕਾਬਲੇ ਦੇ ਦੌਰ ਵਿੱਚ ਮੋਹਾਲੀ ਭਾਰਤ ਦੇ ਵੱਡੇ ਤਕਨੀਕੀ ਕੇਂਦਰਾਂ ਜਿਵੇਂ ਕਿ ਬੈਂਗਲੁਰੂ, ਅਹਿਮਦਾਬਾਦ ਅਤੇ ਜੈਪੁਰ ਨਾਲ ਮਜ਼ਬੂਤੀ ਨਾਲ ਮੁਕਾਬਲਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਆਕਰਸ਼ਕ ਨੀਤੀਆਂ, ਗੁਣਵੱਤਾ ਵਾਲੀ ਬਿਜਲੀ ਸਪਲਾਈ ਅਤੇ ਕਾਬਲ ਮਨੁੱਖੀ ਸਰਮਾਏ ਦੀ ਉਪਲਬਧਤਾ ਪੰਜਾਬ ਵਿੱਚ ਨਿਵੇਸ਼ ਨੂੰ ਆਕਰਸ਼ਿਤ ਕਰਨ ਦੇ ਮੁੱਖ ਕਾਰਕ ਹਨ।ਇਸ ਤੋਂ ਇਲਾਵਾ ਇੰਡੀਆ ਇਲੈਕਟ੍ਰਾਨਿਕਸ ਐਂਡ ਸੈਮੀਕੰਡਕਟਰ ਐਸੋਸੀਏਸ਼ਨ ਦੇ ਧਰਮੇਂਦਰ ਸਿੰਘ ਯਾਦਵ ਨੇ ਵੀ ਪੰਜਾਬ ਨੂੰ ਨਿਵੇਸ਼ ਲਈ ਇਕ  ਆਦਰਸ਼ ਸਥਾਨ ਦੱਸਿਆ।ਇਸ ਸੈਸ਼ਨ ਦਾ ਸੰਚਾਲਨ ਬੋਸਟਨ ਕਨਸਲਟਿੰਗ ਗਰੁੱਪ ਦੇ ਅੰਕੁਸ਼ ਵਾਡੇਰਾ ਵੱਲੋਂ ਕੀਤਾ ਗਿਆ।

 

Tags: Progressive Punjab Investors Summit 2026 , Progressive Punjab Investor Summit , PPIS , Invest Punjab , Punjab Investors Summit , PPIS 2026

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD