Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026: ਏਆਈ ਦੀ ਵਰਤੋਂ ਨਾਲ ਸਰਕਾਰੀ ਸੇਵਾਵਾਂ ਨੂੰ ਤੇਜ਼ ਅਤੇ ਪ੍ਰਭਾਵਸ਼ਾਲੀ ਬਣਾਵੇਗੀ ਪੰਜਾਬ ਸਰਕਾਰ : ਸੰਜੀਵ ਅਰੋੜਾ

ਕਿਹਾ, ਸੂਬਾ ਮਸਨੂਈ ਬੁੱਧੀ ਦੇ ਸਦਉਪਯੋਗ ਨਾਲ ਨੌਜਵਾਨ ਸ਼ਕਤੀਕਰਨ, ਖੇਤੀਬਾੜੀ, ਉਦਯੋਗ, ਪ੍ਰਸ਼ਾਸਨਿਕ ਸੁਧਾਰਾਂ ਲਈ ਵਚਨਬੱਧ

Sanjeev Arora

Web Admin

Web Admin

5 Dariya News

ਐੱਸ.ਏ.ਐੱਸ. ਨਗਰ , 14 Mar 2026

Last updated on: Mar 15, 2026, 10:12 IST

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੇ ਦੂਜੇ ਦਿਨ ਉਹ ਪਲ ਬੜੇ ਖ਼ਾਸ ਬਣ ਗਏ, ਜਦੋਂ ਉਦਯੋਗ ਮੰਤਰੀ ਸੰਜੀਵ ਅਰੋੜਾ ਨੇ ਆਰਟੀਫ਼ੀਸ਼ਲ ਇੰਟੈਲੀਜੈਂਸ (ਮਸਨੂਈ ਬੁੱਧੀ) ਦੀ ਕ੍ਰਾਂਤੀ ਅਪਣਾਉਣ ਲਈ ਵਿਸਥਾਰਿਤ ਯੋਜਨਾਵਾਂ ਦਾ ਐਲਾਨ ਕੀਤਾ।ਆਰਟੀਫ਼ੀਸ਼ਲ ਇੰਟੈਲੀਜੈਂਸ (ਏਆਈ) 'ਤੇ ਹੋਏ ਸਮਾਪਤੀ ਸੈਸ਼ਨ ਦੌਰਾਨ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸੁਹਿਰਦ ਯਤਨ ਕਰਦਿਆਂ ਇਹ ਯਕੀਨੀ ਬਣਾਵੇਗੀ ਕਿ ਪੰਜਾਬ, ਖ਼ਾਸ ਕਰਕੇ ਇੱਥੋਂ ਦੇ ਨੌਜਵਾਨ ਤੇਜ਼ੀ ਨਾਲ ਉੱਨਤੀ ਦੇ ਰਾਹ ਪਈ ਏਆਈ ਤਕਨਾਲੋਜੀ ਦਾ ਪੂਰਾ ਲਾਹਾ ਲੈ ਸਕਣ।

ਪ੍ਰਸ਼ਾਸਨਿਕ ਸੁਧਾਰ ਵੱਲ ਇੱਕ ਇਤਿਹਾਸਕ ਕਦਮ ਚੁੱਕਦੇ ਹੋਏ ਮੰਤਰੀ ਅਰੋੜਾ ਨੇ ਦੱਸਿਆ ਕਿ ਰਾਜ ਸਰਕਾਰ ਯੋਜਨਾਬੱਧ ਢੰਗ ਨਾਲ ਆਪਣੇ ਸਾਰੇ ਵਿਭਾਗਾਂ ਵਿੱਚ ਏਆਈ ਦੀ ਵਰਤੋਂ ਵੱਲ ਕਦਮ ਵਧਾਏਗੀ। ਉਨ੍ਹਾਂ ਕਿਹਾ, “ਇਸ ਪਹਿਲ ਦਾ ਉਦੇਸ਼ ਪ੍ਰਸ਼ਾਸਨਿਕ ਪ੍ਰਕਿਰਿਆਵਾਂ ਨੂੰ ਤੇਜ਼ ਕਰਨਾ ਅਤੇ ਲੋਕਾਂ ਤੱਕ ਸਰਕਾਰੀ ਸੇਵਾਵਾਂ ਨੂੰ ਹੋਰ ਪ੍ਰਭਾਵਸ਼ਾਲੀ, ਪਾਰਦਰਸ਼ੀ ਤੇ ਆਸਾਨੀ ਨਾਲ ਪਹੁੰਚਯੋਗ ਬਣਾਉਣਾ ਹੈ।”

ਵੱਡੀ ਗਿਣਤੀ ਉਦਯੋਗਪਤੀਆਂ ਅਤੇ ਨਿਵੇਸ਼ਕਾਂ ਦੇ ਮੁਖ਼ਾਤਿਬ ਹੁੰਦਿਆਂ ਕੈਬਨਿਟ ਮੰਤਰੀ ਨੇ ਤਕਨਾਲੋਜੀ ਦੇ ਵਧ ਰਹੀ ਸਰਬਵਿਆਪੀ ਵਰਤੋਂ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ, “ਏਆਈ ਹੁਣ ਸਾਡੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣ ਚੁੱਕੀ ਹੈ ਅਤੇ ਇਹ ਜ਼ਰੂਰੀ ਹੈ ਕਿ ਅਸੀਂ ਇਸ ਦੀ ਸਹੀ ਅਤੇ ਜ਼ਿੰਮੇਵਾਰਾਨਾ ਢੰਗ ਨਾਲ ਵਰਤੋਂ ਕਰੀਏ।ਸੰਮੇਲਨ ਨੂੰ ਮਿਲੇ ਭਰਪੂਰ ਹੁੰਗਾਰੇ 'ਤੇ ਤਸੱਲੀ ਜ਼ਾਹਿਰ ਕਰਦੇ ਹੋਏ ਉਦਯੋਗ ਮੰਤਰੀ ਨੇ ਕਿਹਾ ਕਿ ਅੱਜ ਦਿਨ ਭਰ ਦੇ 26 ਸੈਸ਼ਨਾਂ ਦਾ ਇਕੱਠ ਅਤੇ ਹੁੰਗਾਰਾ ਪੰਜਾਬ ਦੇ ਵਿਕਾਸ ਦੇ ਸਫ਼ਰ ਦੌਰਾਨ ਨਿਵੇਸ਼ਕਾਂ ਦੇ ਭਰੋਸੇ ਨੂੰ ਦਰਸਾਉਂਦਾ ਹੈ।

ਇਸ ਸੈਸ਼ਨ ਵਿੱਚ ਤਕਨਾਲੋਜੀ, ਅਕਾਦਮਿਕ ਅਤੇ ਉਦਯੋਗ ਖੇਤਰ ਦੇ ਪ੍ਰਮੁੱਖ ਵਿਅਕਤੀਆਂ ਦੀ ਸ਼ਮੂਲੀਅਤ ਨਾਲ ਇੱਕ ਨਰੋਈ ਪੈਨਲ ਚਰਚਾ ਵੀ ਹੋਈ। ਪੈਨਲ ਵਿੱਚ ਕੋ-ਫਾਊਂਡਰ (XLScout) ਕੋਮਲ ਤਲਵਾਰ, ਗੰਗਾ ਐਕਰੋਵੂਲ ਤੋਂ ਅਮਿਤ ਥਾਪਰ, ਪਲਾਕਸ਼ਾ ਯੂਨੀਵਰਸਿਟੀ ਦੇ ਪ੍ਰੋ. ਰਾਜੀਵ ਰਤਨ ਸ਼ਾਹ ਅਤੇ ਐਸਟੀਪੀਆਈ ਮੋਹਾਲੀ ਦੇ ਡਾਇਰੈਕਟਰ ਸ਼ੈਲੇਂਦਰ ਤਿਆਗੀ ਸ਼ਾਮਲ ਸਨ।

ਚਰਚਾ ਦੌਰਾਨ ਮਾਹਿਰਾਂ ਨੇ ਕਿਹਾ ਕਿ ਪ੍ਰਾਈਵੇਟ ਸੈਕਟਰ ਵਿੱਚ ਏਆਈ ਦੀ ਕਾਇਆ ਪਲਟਣ ਵਾਲੀ ਸਮਰੱਥਾ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਏਆਈ ਨਾਲ ਕਿਸੇ ਕੰਪਨੀ ਦੀ ਉਤਪਾਦਕਤਾ ਵਿੱਚ 20 ਫੀਸਦੀ ਤੋਂ ਵੱਧ ਵਾਧਾ ਹੋ ਸਕਦਾ ਹੈ। ਓਹਨਾਂ ਇਹ ਵੀ ਜ਼ੋਰ ਦਿੱਤਾ ਕਿ ਸਭ ਤੋਂ ਪਹਿਲਾਂ ਉਦਯੋਗਾਂ ਨੂੰ ਆਪਣੀਆਂ ਕਾਰੋਬਾਰੀ ਸਮੱਸਿਆਵਾਂ ਦੀ ਪਛਾਣ ਕਰਨੀ ਚਾਹੀਦੀ ਹੈ ਅਤੇ ਫਿਰ ਰਣਨੀਤਿਕ ਢੰਗ ਨਾਲ ਏਆਈ ਦੀ ਮਦਦ ਨਾਲ ਉਨ੍ਹਾਂ ਦਾ ਹੱਲ ਲੱਭਣਾ ਚਾਹੀਦਾ ਹੈ।

ਕਾਰਪੋਰੇਟ ਕਾਰਗੁਜ਼ਾਰੀ ਤੋਂ ਇਲਾਵਾ ਮਾਹਿਰਾਂ ਨੇ ਇਹ ਵੀ ਉਜਾਗਰ ਕੀਤਾ ਕਿ ਏਆਈ ਪੰਜਾਬ ਦੇ ਮੁੱਖ ਖੇਤਰਾਂ ਜਿਵੇਂ ਖੇਤੀਬਾੜੀ, ਉਦਯੋਗ ਅਤੇ ਵਪਾਰ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆ ਸਕਦੀ ਹੈ ਅਤੇ ਰਾਜ ਦੇ ਪ੍ਰਸ਼ਾਸਨ ਨੂੰ ਹੋਰ ਬਿਹਤਰ ਬਣਾ ਸਕਦੀ ਹੈ।ਸਾਜ਼ਗਾਰ ਨਵੀਨਤਾ ਮਾਹੌਲ ਸਿਰਜਣ ਉੱਤੇ ਜ਼ੋਰ ਦਿੰਦੇ ਹੋਏ ਮਾਹਿਰਾਂ ਨੇ ਸਰਕਾਰ ਨੂੰ ਸਿਫ਼ਾਰਸ਼ ਕੀਤੀ ਕਿ ਸ਼ੁਰੂਆਤੀ ਪੱਧਰ ਦੇ ਏਆਈ ਸਟਾਰਟਅਪਸ ਨੂੰ ਸਹਾਇਤਾ ਦਿੱਤੀ ਜਾਵੇ ਅਤੇ ਉਨ੍ਹਾਂ ਨੂੰ ਸਬਸਿਡੀ ਵਾਲੀ ਕਲਾਊਡ ਸਟੋਰੇਜ ਅਤੇ ਮਜ਼ਬੂਤ ਡਾਟਾਬੇਸ ਢਾਂਚਾ ਮੁਹੱਈਆ ਕਰਵਾਇਆ ਜਾਵੇ।

ਸੈਸ਼ਨ ਦੀ ਸ਼ੁਰੂਆਤ ਵਿੱਚ ਪੰਜਾਬ ਡਿਵੈਲਪਮੈਂਟ ਕਮਿਸ਼ਨ ਦੀ ਵਾਈਸ ਚੇਅਰਪਰਸਨ ਸੀਮਾ ਬਾਂਸਲ ਅਤੇ ਇਨਵੈਸਟ ਪੰਜਾਬ ਦੇ ਸੀਈਓ ਅਮਿਤ ਢਾਕਾ ਨੇ ਪ੍ਰਭਾਵਸ਼ਾਲੀ ਪ੍ਰਜ਼ੈਂਟੇਸ਼ਨਜ਼ ਦਿੱਤੀਆਂ, ਜਿਨ੍ਹਾਂ ਵਿੱਚ ਉਨ੍ਹਾਂ ਨੇ ਅਗਲੀ ਪੀੜ੍ਹੀ ਦੀਆਂ ਤਕਨਾਲੋਜੀਆਂ ਲਈ ਪੰਜਾਬ ਦੀ ਤਿਆਰੀ ਨੂੰ ਦਰਸਾਇਆ, ਖ਼ਾਸ ਤੌਰ ‘ਤੇ ਮੋਹਾਲੀ ਨੂੰ ਆਰਟੀਫ਼ੀਸ਼ਲ ਇੰਟੈਲੀਜੈਂਸ ਲਈ ਉਭਰਦੇ ਹੱਬ ਵਜੋਂ ਦਰਸਾਇਆ ਗਿਆ।ਇਸ ਦਿਲਚਸਪ ਅਤੇ ਜਾਣਕਾਰੀ ਭਰਪੂਰ ਸੈਸ਼ਨ ਦੇ ਮਾਡਰੇਟਰ ਬੋਸਟਨ ਕਨਸਲਟਿੰਗ ਗਰੁੱਪ (ਬੀ ਸੀ ਜੀ) ਦੇ  ਵਿਨੀਤ ਵਿਜੈਵਰਜੀਆ ਸਨ।

 

Tags: Sanjeev Arora , AAP , Aam Aadmi Party , Aam Aadmi Party Punjab , AAP Punjab , Punjab Investors Summit , Progressive Punjab Investors Summit 2026 , Progressive Punjab Investor Summit , PPIS , Invest Punjab , Punjab Investors Summit , PPIS 2026

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD