Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026- ਟੈਕਸਟਾਈਲ ਅਤੇ ਲਿਬਾਸ: ਆਲਮੀ ਦਿੱਗਜ਼ਾਂ 'ਚ ਬਣੇ ਰਹਿਣ ਲਈ ਕੱਪੜਾ ਉਦਯੋਗ ਨੂੰ ਖੋਜ ਅਤੇ ਵਿਕਾਸ 'ਤੇ ਧਿਆਨ ਦੇਣਾ ਲਾਜ਼ਮੀ: ਸੰਜੀਵ ਅਰੋੜਾ

ਪੀਏਯੂ ਨੂੰ ਨਵੀਨਤਾ ਲਈ ‘ਹੀਰੇ ਦੀ ਖਾਣ’ ਕਰਾਰ ਦਿੱਤਾ, ਉਦਯੋਗ ਨੂੰ ਇਸ ਦੀ ਸਮਰੱਥਾ ਦਾ ਲਾਹਾ ਲੈਣ ਦੀ ਅਪੀਲ

Sanjeev Arora

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 14 Mar 2026

Last updated on: Mar 15, 2026, 10:19 IST

ਸਨਅਤੀ ਮੁਕਾਬਲੇ ਵਿੱਚ ਟਿਕੇ ਰਹਿਣ ਲਈ ਨਵੀਨਤਾ 'ਤੇ ਧਿਆਨ ਦੇਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਪੰਜਾਬ ਦੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਤੇ ਸਥਾਨਕ ਸਰਕਾਰਾਂ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਸ਼ਨੀਵਾਰ ਨੂੰ ਕੱਪੜਾ ਉਦਯੋਗ ਨੂੰ ਖੋਜ ਅਤੇ ਵਿਕਾਸ (R&D) ਨੂੰ ਤਰਜੀਹ ਦੇਣ ਦੀ ਅਪੀਲ ਕੀਤੀ।ਉਹ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਦੇ ਦੂਜੇ ਦਿਨ “ਟੈਕਸਟਾਈਲਜ਼, ਲਿਬਾਸ ਅਤੇ ਤਕਨੀਕੀ ਟੈਕਸਟਾਈਲਜ਼ ਸੈਸ਼ਨ ਨੂੰ ਸੰਬੋਧਨ ਕਰ ਰਹੇ ਸਨ। ਮੰਤਰੀ ਨੇ ਨਵੀਨਤਾ ਨੂੰ ਹੁਲਾਰਾ ਦੇਣ ਵਿੱਚ ਦੇਸੀ/ਸਥਾਨਕ ਸੰਸਥਾਵਾਂ ਦੀ ਅਥਾਹ ਸਮਰੱਥਾ ਉੱਤੇ ਚਾਨਣ ਪਾਇਆ।

ਉਨ੍ਹਾਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ) ਨੂੰ “ਹੀਰਿਆਂ ਦੀ ਖਾਨ” ਕਰਾਰ ਦਿੰਦਿਆਂ ਉਦਯੋਗਪਤੀਆਂ ਨੂੰ ਇਸ ਦੀ ਵਿਸ਼ਾਲ ਖੋਜ ਸਮਰੱਥਾ ਦਾ ਲਾਹਾ ਲੈਣ ਦਾ ਸੱਦਾ ਦਿੱਤਾ।ਉਨ੍ਹਾਂ ਕਿਹਾ, “ਹੁਣ ਇਹ ਸਾਡੇ ਉਦਯੋਗਪਤੀਆਂ ‘ਤੇ ਨਿਰਭਰ ਕਰਦਾ ਹੈ ਕਿ ਉਹ ਇਸ ਵੱਕਾਰੀ ਅਤੇ ਅਹਿਮ ਸੰਸਥਾ ਦੀ ਸਮਰੱਥਾ ਨੂੰ ਕਿਵੇਂ ਵਰਤਦੇ ਹਨ ਤਾਂ ਜੋ ਨਵੀਨਤਾ ਅਤੇ ਨਵੀਆਂ ਤਕਨਾਲੋਜੀਆਂ ਵਿਕਸਿਤ ਕੀਤੀਆਂ ਜਾ ਸਕਣ।”

ਮੰਤਰੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇਸ ਤਰ੍ਹਾਂ ਦੀਆਂ ਖੋਜ ਅਤੇ ਵਿਕਾਸ ਪਹਿਲਾਂ ਨੂੰ ਪੂਰਾ ਸਮਰਥਨ ਦੇਣ ਦੀ ਵਚਨਬੱਧਤਾ ਵੀ ਦੁਹਰਾਈ।ਉਦਯੋਗ ਮੰਤਰੀ ਸੰਜੀਵ ਅਰੋੜਾ ਨੇ ਸਥਾਨਕ ਉਦਯੋਗ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਲੁਧਿਆਣਾ ਦਾ ਕੱਪੜਾ ਨਿਰਮਾਣ ਉਦਯੋਗ ਦੁਨੀਆਂ ਭਰ ਵਿੱਚ ਸਭ ਤੋਂ ਬਿਹਤਰੀਨ ਹੈ। ਉਨ੍ਹਾਂ ਉਦਯੋਗ ਨੂੰ ਟਿਕਾਊ ਤਰੀਕਿਆਂ ਵੱਲ ਵਧਣ ਲਈ ਪ੍ਰੇਰਿਤ ਕਰਦਿਆਂ ਖ਼ਾਸ ਤੌਰ ‘ਤੇ ਤਕਨੀਕੀ ਟੈਕਸਟਾਈਲਜ਼ ਦੇ ਉਤਪਾਦਨ ਵਿੱਚ ਪਰਾਲੀ ਦੀ ਵੱਧ ਤੋਂ ਵੱਧ ਵਰਤੋਂ ‘ਤੇ ਜ਼ੋਰ ਦਿੱਤਾ।

ਉਨ੍ਹਾਂ ਚੁਣੌਤੀ ਨੂੰ ਮੌਕੇ ਵਿੱਚ ਬਦਲਣ ਦੀ ਉਦਾਹਰਨ ਦਿੰਦਿਆਂ ਕਿਹਾ, “ਜਿਵੇਂ ਕਦੇ ਚੌਲ ਦੇ ਛਿਲਕੇ ਨੂੰ ਫ਼ਜ਼ੂਲ ਸਮਝ ਕੇ ਸੁੱਟ ਦਿੰਦੇ ਸੀ ਪਰ ਅੱਜ ਇਹ ਕੀਮਤੀ ਵਸਤੂ ਬਣ ਚੁੱਕੀ ਹੈ ਅਤੇ ਕਿਤੇ ਵੀ ਫਾਲਤੂ ਨਹੀਂ ਮਿਲਦੀ। ਇਸੇ ਤਰ੍ਹਾਂ ਪਰਾਲੀ ਨਾਲ ਵੀ ਹੋ ਸਕਦਾ ਹੈ ਜਦੋਂ ਇਸ ਦੀ ਵਰਤੋਂ ਉਤਪਾਦਨ ਵਿੱਚ ਕੀਤੀ ਜਾਵੇਗੀ।” ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਖੇਤੀਬਾੜੀ ਦੇ ਰਹਿੰਦ-ਖੂਹੰਦ ਨੂੰ ਕੱਪੜਾ ਉਦਯੋਗ ਲਈ ਸਰੋਤ ਵਿੱਚ ਬਦਲਣਾ ਨਾ ਸਿਰਫ਼ ਵਾਤਾਵਰਣ ਦੀ ਸਮੱਸਿਆ ਦਾ ਹੱਲ ਹੋਵੇਗਾ, ਸਗੋਂ ਨਵੇਂ ਆਰਥਿਕ ਮੌਕੇ ਵੀ ਪੈਦਾ ਕਰੇਗਾ।

ਇਸ ਸੈਸ਼ਨ ਵਿੱਚ ਉਦਯੋਗ ਤੇ ਵਣਜ ਅਤੇ ਨਿਵੇਸ਼ ਪ੍ਰੋਤਸਾਹਨ ਵਿਭਾਗ ਦੇ ਪ੍ਰਸ਼ਾਸਕੀ ਸਕੱਤਰ ਗੁਰਕਿਰਤ ਕਿਰਪਾਲ ਸਿੰਘ, ਗੰਗਾ ਐਕਰੋਵੂਲਜ਼ ਦੇ ਅਮਿਤ ਥਾਪਰ, ਮੋਂਟੇ ਕਾਰਲੋ ਫੈਸ਼ਨਜ਼ ਲਿਮਿਟਡ ਦੇ ਸੰਦੀਪ ਝਾਅ ਅਤੇ ਪੀਏਯੂ ਤੋਂ ਡਾ. ਸੁਰਭੀ ਮਹਾਜਨ, ਪੈਨਲਿਸਟ ਵਜੋਂ ਸ਼ਾਮਲ ਸਨ, ਜਦਕਿ ਕੇਪੀਐਮਜੀ  ਦੇ ਮੋਹਿਤ ਭਾਸਿਨ ਨੇ ਮਾਡਰੇਟਰ ਦੀ ਭੂਮਿਕਾ ਨਿਭਾਈ।

 

Tags: Sanjeev Arora , AAP , Aam Aadmi Party , Aam Aadmi Party Punjab , AAP Punjab , Punjab Investors Summit , Progressive Punjab Investors Summit 2026 , Progressive Punjab Investor Summit , PPIS , Invest Punjab , Punjab Investors Summit , PPIS 2026

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD