Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸੰਮੇਲਨ ਨੂੰ ਨਿਵੇਸ਼ਕਾਂ ਪਾਸੋਂ ਮਿਲ ਰਿਹਾ ਜ਼ਬਰਦਸਤ ਹੁੰਗਾਰਾ ਪੰਜਾਬ ਦੀ ਤਰੱਕੀ ਦਾ ਸਬੂਤ : ਭਗਵੰਤ ਸਿੰਘ ਮਾਨ

ਸਾਡਾ ਉਦੇਸ਼ ਕਿਸਾਨਾਂ ਅਤੇ ਨੌਜਵਾਨਾਂ ਲਈ ਨਵੇਂ ਮੌਕੇ ਪੈਦਾ ਕਰਨ ਲਈ ਪੰਜਾਬ ਦੀ ਖੇਤੀਬਾੜੀ ਨੂੰ ਉਦਯੋਗ ਨਾਲ ਜੋੜਨਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Bhagwant Mann

Web Admin

Web Admin

5 Dariya News

ਐਸ.ਏ.ਐਸ. ਨਗਰ , 14 Mar 2026

Last updated on: Mar 15, 2026, 11:23 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਨੂੰ ਨਿਵੇਸ਼ਕਾਂ ਤੇ ਉਦਯੋਗ ਜਗਤ ਦੇ ਨਾਮੀ ਉੱਦਮੀਆਂ ਪਾਸੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਜੋ ਇਸ ਦਾ ਸਪੱਸ਼ਟ ਸਬੂਤ ਹੈ ਕਿ ਪੰਜਾਬ ਤੇਜ਼ੀ ਨਾਲ ਨਿਵੇਸ਼ ਤੇ ਆਰਥਿਕ ਵਿਕਾਸ ਲਈ ਪਸੰਦੀਦਾ ਸਥਾਨ ਵਜੋਂ ਉੱਭਰ ਰਿਹਾ ਹੈ।ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਵਿੱਚ ਮੀਡੀਆ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਨਿਵੇਸ਼ਕ ਸੰਮੇਲਨ ਨੂੰ ਨਿਵੇਸ਼ਕਾਂ ਵੱਲੋਂ ਜ਼ਬਰਦਸਤ ਹੁੰਗਾਰਾ ਮਿਲ ਰਿਹਾ ਹੈ, ਜੋ ਕਿ ਪੰਜਾਬ ਦੀ ਤਰੱਕੀ ਦਾ ਸਬੂਤ ਹੈ।”  

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਅਜਿਹਾ ਵਿਕਾਸ ਮਾਡਲ ਬਣਾਉਣ 'ਤੇ ਕੇਂਦ੍ਰਿਤ ਹੈ ਜੋ ਸੂਬੇ ਦੇ ਮਜ਼ਬੂਤ ਖੇਤੀਬਾੜੀ ਅਧਾਰ ਨੂੰ ਉਦਯੋਗਿਕ ਵਿਕਾਸ ਨਾਲ ਜੋੜਦਾ ਹੈ, ਜਿਸ ਨਾਲ ਕਿਸਾਨਾਂ ਅਤੇ ਨੌਜਵਾਨਾਂ ਲਈ ਵਧੇਰੇ ਮੌਕੇ ਯਕੀਨੀ ਬਣਦੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਡਾ ਉਦੇਸ਼ ਪੰਜਾਬ ਦੀ ਖੇਤੀਬਾੜੀ ਸ਼ਕਤੀ ਨੂੰ ਉਦਯੋਗ ਨਾਲ ਜੋੜਨਾ ਹੈ ਤਾਂ ਜੋ ਕਿਸਾਨਾਂ ਅਤੇ ਪੰਜਾਬ ਦੇ ਨੌਜਵਾਨਾਂ ਲਈ ਨਵੇਂ ਮੌਕੇ ਪੈਦਾ ਕੀਤੇ ਜਾ ਸਕਣ।”

ਖੇਤੀਬਾੜੀ ਅਤੇ ਸਹਾਇਕ ਖੇਤਰਾਂ ਦੀ ਸੰਭਾਵਨਾ ਦਾ ਜ਼ਿਕਰ ਕਰਦੇ ਹੋਏ, ਮੁੱਖ ਮੰਤਰੀ ਨੇ ਕਿਹਾ, “ਪੰਜਾਬ ਵਿੱਚ ਫਲਾਂ ਅਤੇ ਸਬਜ਼ੀਆਂ ਦੇ ਖੇਤਰ ਵਿੱਚ ਅਥਾਹ ਸੰਭਾਵਨਾਵਾਂ ਹਨ। ਜੇਕਰ ਫੂਡ ਪ੍ਰੋਸੈਸਿੰਗ ਇੱਥੇ ਸਫਲ ਹੋ ਜਾਂਦੀ ਹੈ, ਤਾਂ ਇਹ ਸਾਡੇ ਕਿਸਾਨਾਂ ਦੇ ਮੁਨਾਫ਼ੇ ਵਿੱਚ ਕਾਫ਼ੀ ਵਾਧਾ ਕਰੇਗੀ।”ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਨਵੇਂ ਆਰਥਿਕ ਰਾਹ ਵੱਲ ਨਿਰੰਤਰ ਅੱਗੇ ਵਧ ਰਿਹਾ ਹੈ ਜੋ ਆਪਣੀ ਖੇਤੀਬਾੜੀ ਉਤਪਾਦਕਤਾ ਨੂੰ ਵਿਸ਼ਵ ਬਾਜ਼ਾਰਾਂ ਅਤੇ ਆਧੁਨਿਕ ਉਦਯੋਗਾਂ ਨਾਲ ਜੋੜਦਾ ਹੈ।

ਪਿਛਲੀਆਂ ਸਰਕਾਰਾਂ 'ਤੇ ਨਿਸ਼ਾਨਾ ਸਾਧਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪਹਿਲੀਆਂ ਸਰਕਾਰਾਂ ਨੇ ਨਿਵੇਸ਼ਕਾਂ ਵਿੱਚ ਬੇਭਰੋਸਗੀ ਦਾ ਮਾਹੌਲ ਪੈਦਾ ਕੀਤਾ ਸੀ। ਮੁੱਖ ਮੰਤਰੀ ਨੇ ਕਿਹਾ,"ਪਹਿਲਾਂ ਸਰਕਾਰਾਂ ਉਦਯੋਗ ਤੋਂ ਹਿੱਸਾ ਮੰਗਦੀਆਂ ਸਨ, ਪਰ 'ਆਪ' ਸਰਕਾਰ ਉੱਦਮੀਆਂ ਲਈ ਪਾਰਦਰਸ਼ੀ ਅਤੇ ਅਨੁਕੂਲ ਮਾਹੌਲ ਪ੍ਰਦਾਨ ਕਰ ਰਹੀ ਹੈ।"  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਨਿਵੇਸ਼ ਅਨੁਕੂਲ ਵਿਵਸਥਾ ਲਈ ਵਚਨਬੱਧ ਹੈ ਤਾਂ ਕਿ ਉਦਯੋਗ, ਕਿਸਾਨ ਅਤੇ ਨੌਜਵਾਨ ਲਾਭ ਉਠਾ ਸਕਣ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Punjab Investors Summit , Progressive Punjab Investors Summit 2026 , Progressive Punjab Investor Summit , PPIS , Invest Punjab , Punjab Investors Summit , PPIS 2026

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD