Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ: ਦਸਤੀ ਅਤੇ ਮਸ਼ੀਨੀ ਔਜ਼ਾਰ, ਬਿਜਲਈ ਉਪਕਰਨ ਬਾਰੇ ਸੈਸ਼ਨ

ਹਰਦੀਪ ਸਿੰਘ ਮੁੰਡੀਆਂ ਵਲੋਂ ਨਿਵੇਸ਼ਕ ਸੰਮੇਲਨ ਦੌਰਾਨ ਤਕਨਾਲੋਜੀ ਆਧਾਰਿਤ ਉਦਯੋਗਿਕ ਵਿਕਾਸ ਦਾ ਸੱਦਾ

Hardeep Singh Mundian

Web Admin

Web Admin

5 Dariya News

ਚੰਡੀਗੜ੍ਹ/ਮੋਹਾਲੀ , 14 Mar 2026

Last updated on: Mar 15, 2026, 11:54 IST

ਪੰਜਾਬ ਦੇ ਮਾਲ, ਮੁੜ ਵਸੇਬਾ, ਆਫ਼ਤ ਪ੍ਰਬੰਧਨ, ਜਲ ਸਪਲਾਈ ਤੇ ਸੈਨੀਟੇਸ਼ਨ, ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਪਲਾਕਸ਼ਾ ਯੂਨੀਵਰਸਿਟੀ ਵਿੱਚ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੌਰਾਨ “ਦਸਤੀ ਅਤੇ ਮਸ਼ੀਨੀ ਔਜ਼ਾਰ, ਬਿਜਲਈ ਉਪਕਰਣ ਵਿਸ਼ੇ ‘ਤੇ ਹੋਏ ਸੈਸ਼ਨ ਵਿੱਚ ਹਿੱਸਾ ਲੈਂਦਿਆਂ ਔਜ਼ਾਰ ਨਿਰਮਾਣ ਖੇਤਰ ਵਿੱਚ ਉਤਪਾਦਕਤਾ, ਗੁਣਵੱਤਾ ਅਤੇ ਲਾਗਤ ਨਿਯੰਤਰਣ ਵਧਾਉਣ ਦੀ ਲੋੜ ‘ਤੇ ਜ਼ੋਰ ਦਿੱਤਾ।

ਕੈਬਨਿਟ ਮੰਤਰੀ ਨੇ ਅਧਿਕਾਰੀਆਂ, ਮਾਹਿਰਾਂ ਅਤੇ ਪੈਨਲ ਮੈਂਬਰਾਂ ਦਾ ਧੰਨਵਾਦ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਸੋਚ ਦੀ ਸ਼ਲਾਘਾ ਕੀਤੀ, ਜਿਨ੍ਹਾਂ ਨੇ ਉਦਯੋਗਿਕ ਵਿਕਾਸ ਨੂੰ ਨਵੀਂ ਦਿਸ਼ਾ ਦਿੱਤੀ ਹੈ। ਉਨ੍ਹਾਂ ਨੇ ਸੰਵਾਦ ਦਾ ਮੰਚ ਮੁਹਈਆ ਕਰਵਾਉਣ ਲਈ ਇਸ ਸੰਮੇਲਨ ਨੂੰ ਉਲੀਕਣ ਵਾਸਤੇ ਉਦਯੋਗ ਵਿਭਾਗ ਦੀ ਵੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਦਸਤੀ ਔਜ਼ਾਰ, ਮਸ਼ੀਨ ਔਜ਼ਾਰ ਤੇ ਬਿਜਲਈ ਉਪਕਰਨ ਖੇਤਰ ਭਾਰਤ ਦੇ ਨਿਰਮਾਣ ਅਰਥਚਾਰੇ ਦਾ ਮਜ਼ਬੂਤ ਥੰਮ ਹੈ, ਜੋ ਆਟੋਮੋਟਿਵ, ਨਿਰਮਾਣ ਤੇ ਬੁਨਿਆਦੀ ਢਾਂਚਾ ਖੇਤਰਾਂ ਨੂੰ ਸਮਰਥਨ ਦਿੰਦਾ ਹੈ।

ਉਨ੍ਹਾਂ ਦੱਸਿਆ ਕਿ ਪੰਜਾਬ ਜਲੰਧਰ ਅਤੇ ਲੁਧਿਆਣਾ ਦੇ ਉਦਯੋਗਿਕ ਕਲੱਸਟਰਾਂ ਰਾਹੀਂ ਭਾਰਤ ਦੇ ਲਗਭਗ 80 ਫੀਸਦੀ ਦਸਤੀ ਔਜ਼ਾਰ ਨਿਰਯਾਤ ਵਿੱਚ ਯੋਗਦਾਨ ਪਾਉਂਦਾ ਹੈ, ਜਿੱਥੇ ਕਰੀਬ 1200 ਉਦਯੋਗਿਕ ਇਕਾਈਆਂ ਕਾਰਜਸ਼ੀਲ ਹਨ ਅਤੇ ਸੂਬੇ ਦੇ ਉਦਯੋਗਿਕ ਮਾਹੌਲ ਨੂੰ ਸਾਜ਼ਗਾਰ ਬਣਾ ਰਹੀਆਂ ਹਨ। ਓਹਨਾਂ ਕਿਹਾ ਕਿ ਘੜਨਾ, ਮਸ਼ੀਨਿੰਗ, ਹੀਟ ਟ੍ਰੀਟਮੈਂਟ ਅਤੇ ਪ੍ਰਸੀਜ਼ਨ ਇੰਜਨੀਰਿੰਗ ਵਿੱਚ ਪੰਜਾਬ ਦੀ ਮੁਹਾਰਤ, ਮੰਡੀ ਗੋਬਿੰਦਗੜ੍ਹ ਦਾ ਸਟੀਲ ਕਲੱਸਟਰ, ਹੁਨਰਮੰਦ ਮਨੁੱਖੀ ਸ਼ਕਤੀ ਅਤੇ ਮਜ਼ਬੂਤ ਐਮਐਸਐਮਈ ਨੈੱਟਵਰਕ ਇਸ ਖੇਤਰ ਦੀ ਮਜ਼ਬੂਤ ਬੁਨਿਆਦ ਰੱਖਦੇ ਹਨ।

ਉਨ੍ਹਾਂ ਨੇ ਵਿਸ਼ਵ ਪੱਧਰ ‘ਤੇ ਮੁਕਾਬਲੇ ਵਿੱਚ ਬਣੇ ਰਹਿਣ ਲਈ ਆਟੋਮੇਸ਼ਨ, ਸੀਐਨਸੀ ਮਸ਼ੀਨਿੰਗ, ਡਿਜੀਟਲ ਮਾਨੀਟਰਿੰਗ ਅਤੇ ਇੰਡਸਟਰੀ 4.0 ਹੱਲਾਂ ਵਰਗੀਆਂ ਆਧੁਨਿਕ ਤਕਨਾਲੋਜੀਆਂ ਅਪਣਾਉਣ ਦਾ ਸੱਦਾ ਦਿੱਤਾ। ਉਨ੍ਹਾਂ ਨੇ ਵਿਸ਼ਵਾਸ ਜਤਾਇਆ ਕਿ ਪੰਜਾਬ ਸਰਕਾਰ ਦੀਆਂ ਸਹਾਇਕ ਨੀਤੀਆਂ ਉਦਯੋਗਾਂ ਨੂੰ ਤਕਨੀਕੀ ਤੌਰ 'ਤੇ ਹੁਲਾਰਾ ਦੇਣ, ਆਲਮੀ ਬਾਜ਼ਾਰਾਂ ਵਿੱਚ ਵਾਧਾ-ਵਿਸਥਾਰ ਕਰਨ ਤੇ ਨੌਜਵਾਨਾਂ ਲਈ ਵੱਡੇ ਪੱਧਰ ‘ਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਵਿੱਚ ਸਹਾਈ ਹੋਣਗੀਆਂ।

ਉਨ੍ਹਾਂ ਨੇ ਸਾਰੀਆਂ ਸਬੰਧਤ ਧਿਰਾਂ ਨੂੰ ਸਾਂਝਾ ਹੰਭਲਾ ਮਾਰ ਕੇ ਪੰਜਾਬ ਨੂੰ ਔਜ਼ਾਰ ਨਿਰਮਾਣ ਵਿੱਚ ਵਿਸ਼ਵ ਪੱਧਰ ਦਾ ਕੇਂਦਰ ਬਣਾਉਣ ਲਈ ਅਪੀਲ ਕੀਤੀ। ਡਾਇਰੈਕਟਰ (ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ) ਮਨੀਸ਼ ਕੁਮਾਰ ਨੇ ਉਦਯੋਗ ਅਤੇ ਅਕਾਦਮਿਕ ਸੰਸਥਾਵਾਂ ਵਿਚਕਾਰ ਸਹਿਯੋਗ ਦੀ ਮਹੱਤਤਾ ਉਜਾਗਰ ਕੀਤੀ। ਉਨ੍ਹਾਂ ਕਿਹਾ ਕਿ ਹੁਨਰ ਆਧਾਰਿਤ ਸਿਖਲਾਈ, ਇੰਟਰਨਸ਼ਿਪ ਅਤੇ ਤਕਨੀਕੀ ਸੰਸਥਾਵਾਂ ਵਿੱਚ ਰੋਬੋਟਿਕਸ ਅਤੇ ਸੀਐਨਸੀ ਸਿਸਟਮ ਸਮੇਤ ਆਧੁਨਿਕ ਮਸ਼ੀਨਰੀ ਦੀ ਸ਼ੁਰੂਆਤ ਨਾਲ ਨੌਜਵਾਨਾਂ ਦੀ ਰੋਜ਼ਗਾਰ ਕੁਸ਼ਲਤਾ ਵਧੇਗੀ।

ਇਸ ਮੌਕੇ ਸਨਅਤੀ ਨੁਮਾਇੰਦਿਆਂ ਸ੍ਰੀ ਅਸ਼ਵਨੀ ਕੁਮਾਰ, ਸ੍ਰੀ ਬਿੰਨੀ ਗੁਪਤਾ ਅਤੇ ਸ. ਮੇਜਰ ਸਿੰਘ ਨੇ ਵੀ ਨਵੀਨਤਾ, ਲਾਗਤ ਘਟਾਉਣ, ਨਵਿਆਉਣਯੋਗ ਊਰਜਾ ਦੀ ਵਰਤੋਂ, ਗੁਣਵੱਤਾ ਯਕੀਨੀ ਬਣਾਉਣ ਅਤੇ ਹੋਰ ਨੁਕਤਿਆਂ ਨੂੰ ਆਪਣਾ ਕੇ ਨਿਰਮਾਣ ਕਾਰਗੁਜ਼ਾਰੀ ਵਧਾਉਣ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ।

 

Tags: Hardeep Singh Mundian , Sahnewal , Ludhiana , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab Investors Summit , Progressive Punjab Investors Summit 2026 , Progressive Punjab Investor Summit , PPIS , Invest Punjab , Punjab Investors Summit , PPIS 2026

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD