Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਭਗਵੰਤ ਸਿੰਘ ਮਾਨ ਸਰਕਾਰ ਸੂਬੇ ਵਿੱਚ ਨਿਵੇਸ਼ ਪੱਖੀ ਮਾਹੌਲ ਸਿਰਜਣ ਵਿੱਚ ਸਫ਼ਲ ਰਹੀ: ਹਰਭਜਨ ਸਿੰਘ ਈ. ਟੀ. ਓ.

ਪੰਜਾਬ ਵਿੱਚ ਭਾਰੀ ਮਸ਼ੀਨਰੀ ਅਤੇ ਖੇਤੀਬਾੜੀ ਮਸ਼ੀਨਰੀ ਬਨਾਉਣ ਦੀ ਅਥਾਹ ਸਮਰਥ

Harbhajan Singh ETO

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 14 Mar 2026

Last updated on: Mar 15, 2026, 12:01 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ  ਸੂਬੇ ਵਿੱਚ ਨਿਵੇਸ਼ ਪੱਖੀ ਮਾਹੌਲ ਸਿਰਜਣ ਵਿੱਚ ਸਫ਼ਲ ਰਹੀ ਉਕਤ ਪ੍ਰਗਟਾਵਾ ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਵਲੋਂ ਅੱਜ ਇੱਥੇ ਪਲਾਕਸਾ਼ ਯੂਨੀਵਰਸਿਟੀ ਵਿਖੇ ਕਰਵਾਏ ਜਾ ਗਏ ਭਾਰੀ ਮਸ਼ੀਨਰੀ ਅਤੇ ਖੇਤੀਬਾੜੀ ਮਸ਼ੀਨਰੀ ਸਬੰਧੀ ਸੈਸ਼ਨ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਉਦਯੋਗਿਕ ਨੀਤੀ ਬਨਾਉਣ ਲਈ 25 ਸੈਕਟੋਰਲ ਕਮੇਟੀਆਂ ਦਾ ਗਠਨ ਕੀਤਾ ਗਿਆ ਸੀ ਜਿਸ ਦੀਆਂ ਸਿਫ਼ਾਰਸ਼ਾਂ ਤੇ ਅਧਾਰਤ ਉਦਯੋਗ ਨੀਤੀ ਸੂਬੇ ਵਿੱਚ ਲਾਗੂ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਿਹਤਰ ਰੋਡ ਕੂਨੈਕਟਿਵਟੀ ਮੁੱਹਈਆ ਕਰਵਾਉਣ ਲਈ 45 ਹਜ਼ਾਰ ਕਿਲੋਮੀਟਰ ਸੜਕਾਂ ਦਾ ਨਿਰਮਾਣ 16209 ਕਰੋੜ ਰੁਪਏ ਦੀ ਲਾਗਤ ਨਾਲ ਕਰਵਾਇਆ ਜਾ ਰਿਹਾ ਹੈ ਇਸ ਤੋਂ 4700 ਕਿਲੋਮੀਟਰ ਗ੍ਰੀਨ ਫੀਲਡ ਸੜਕਾਂ ਦਾ ਵੀ ਨਿਰਮਾਣ ਕਰਵਾ ਰਹੀ ਹੈ। ਇਸ ਸੈਸ਼ਨ ਦੌਰਾਨ ਮਾਹਰਾਂ ਨੇ ਕਿਹਾ ਕਿ ਜਿਵੇਂ ਪੰਜਾਬ ਨੇ ਪਹਿਲਾਂ ਹੋਜ਼ਰੀ ਅਤੇ ਖੇਤੀਬਾੜੀ ਦੇ ਖੇਤਰ ਵਿੱਚ ਪੂਰੀ ਦੁਨੀਆ ਵਿੱਚ ਨਾਮ ਬਣਾਇਆ ਹੈ ਉਸੇ ਤਰ੍ਹਾਂ ਹੁਣ ਭਾਰੀ ਮਸ਼ੀਨਰੀ ਅਤੇ ਖੇਤੀਬਾੜੀ ਮਸ਼ੀਨਰੀ ਦੇ ਨਿਰਮਾਣ ਖੇਤਰ ਵਿੱਚ ਨਾਮ ਬਣਾ ਰਿਹਾ ਹੈ।

ਇਸ ਸੈਸ਼ਨ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਵਣਜ ਅਤੇ ਉਦਯੋਗ ਵਿਭਾਗ ਦੇ ਸਕੱਤਰ ਗੁਰਕਿਰਤ ਕ੍ਰਿਪਾਲ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹਰੇਕ ਉਦਯੋਗਿਕ ਖੇਤਰ ਦੀਆਂ ਜ਼ਰੂਰਤਾਂ ਅਨੁਸਾਰ ਉਦਯੋਗਿਕ ਮਾਹਰਾਂ ਦੀ ਸਲਾਹ ਅਨੁਸਾਰ ਹੀ ਉਦਯੋਗ ਨੀਤੀ ਤਿਆਰ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਰਾਜ ਸਰਕਾਰ ਵੱਲੋਂ ਕੰਪਨੀਆਂ ਨੂੰ ਬਿਹਤਰ ਉਦਯੋਗ ਪੱਖੀ ਹਾਲਤਾਂ ਦੇਣ ਲਈ ਕਈ ਲਾਭ ਦਿੱਤੇ ਗਏ ਹਨ। 

ਸੈਸ਼ਨ ਨੂੰ ਸੰਬੋਧਨ ਕਰਦਿਆਂ ਸੀ.ਆਈ.ਆਈ.ਦੇ ਲੁਧਿਆਣਾ ਚੈਪਟਰ ਦੇ ਪ੍ਰਧਾਨ ਉਪਕਾਰ ਸਿੰਘ ਆਹੂਜਾ ਨੇ ਕਿਹਾ ਕਿ ਜਿਵੇਂ 1960 ਵਿਚ ਪੰਜਾਬ ਰਾਜ ਅਤੇ ਵਿਸ਼ੇਸ਼ ਕਰਕੇ ਲੁਧਿਆਣਾ ਹੋਜ਼ਰੀ ਸਨਅਤ ਦਾ ਗੜ੍ਹ ਸੀ ਜਿਸ ਦਾ ਸਿੱਕਾ ਪੂਰੀ ਦੁਨੀਆ ਵਿੱਚ ਚਲਦਾ ਸੀ ਉਸੇ ਤਰ੍ਹਾਂ ਹੁਣ ਪੰਜਾਬ ਰਾਜ ਭਾਰੀ ਮਸ਼ੀਨਰੀ ਅਤੇ ਖੇਤੀਬਾੜੀ ਮਸ਼ੀਨਰੀ ਬਨਾਉਣ ਦੇ ਖੇਤਰ ਵਿੱਚ ਵੀ ਦੇਸ਼ ਦਾ ਮੋਹਰੀ ਸੂਬਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਜ਼ੋ ਖੇਤੀਬਾੜੀ ਨਾਲ ਸਬੰਧਤ ਉਦਯੋਗਾਂ ਨੂੰ ਵਿਸ਼ੇਸ਼ ਸਹਿਯੋਗ ਦੇਣ ਦਾ ਫੈਸਲਾ ਕੀਤਾ ਹੈ ਉਸ ਨਾਲ ਪੰਜਾਬ ਦੀ ਖੇਤੀਬਾੜੀ ਨਾਲ ਸਬੰਧਤ ਉਦਯੋਗਾਂ ਨੂੰ ਬਹੁਤ ਹੁਲਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਸਾਨੂੰ ਟੂਲ ਇੰਡਸਟਰੀ ਨੂੰ ਮਜ਼ਬੂਤ ਕਰਨ ਦੀ ਲੋੜ ਹੈ ਜਿਸ ਨਾਲ ਸਾਡਾ ਉਦਯੋਗੀਕਰਨ ਹੋਰ ਮਜ਼ਬੂਤ ਹੋਵੇਗਾ। 

ਸੋਨਾਲਿਕਾ ਟ੍ਰੈਕਟਰ ਤੋਂ ਅਕਸ਼ੈ ਸਾਂਗਵਾਨ ਨੇ ਕਿਹਾ ਕਿ ਟ੍ਰੈਕਟਰ ਨਿਰਮਾਣ ਦੇ ਖੇਤਰ ਵਿੱਚ ਪੰਜਾਬ ਪੂਰੀ ਦੁਨੀਆ ਵਿੱਚ ਤੀਸਰੀ ਵੱਡੀ ਸ਼ਕਤੀ ਹੈ ਪ੍ਰੰਤੂ ਹੁਣ ਸਾਨੂੰ ਦੁਨੀਆ ਦੀ ਮੰਗ ਅਨੁਸਾਰ ਨਵੀਂ ਤੋਂ ਨਵੀਂ ਤਕਨੀਕ ਅਧਾਰਤ ਖੇਤੀਬਾੜੀ ਮਸ਼ੀਨਰੀ ਬਨਾਉਣ ਦੀ ਲੋੜ ਹੈ ਜਿਸ ਨਾਲ ਖ਼ਰਚ ਅਤੇ ਲੇਬਰ ਤੇ ਨਿਰਭਰਤਾ ਘਟੇ। ਇਸ ਮੌਕੇ ਐਮ.ਐਸ.ਐਮ.ਈ.ਬਾਰੇ ਬੋਲਦਿਆਂ ਅਨਿਲ ਚੋਧਰੀ ਨੇ ਕਿਹਾ ਕਿ ਸਾਨੂੰ ਟਾਟਾ ਅਤੇ ਰਿਲਾਇੰਸ ਵਰਗੀਆਂ ਵੱਡੀਆਂ ਕੰਪਨੀਆਂ ਨੂੰ ਸੂਬੇ ਵਿੱਚ ਲਿਆਉਣ ਦੀ ਲੋੜ ਹੈ ਜਿਸ ਨਾਲ ਛੋਟੇ ਅਤੇ ਦਰਮਿਆਨੇ ਉਦਯੋਗਾਂ ਨੂੰ ਬਹੁਤ ਉਤਸ਼ਾਹ ਮਿਲੇਗਾ।

 

Tags: Harbhajan Singh ETO , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab Investors Summit , Progressive Punjab Investors Summit 2026 , Progressive Punjab Investor Summit , PPIS , Invest Punjab , Punjab Investors Summit , PPIS 2026

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD