Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਨਵਿਆਉਣ ਯੋਗ ਊਰਜਾ ਦੇ ਖੇਤਰ ਪੰਜਾਬ ਵਿੱਚ ਅਥਾਹ ਸੰਭਾਵਨਾਵਾਂ

ਦੇਸ਼ ਦੀ 20 ਫੀਸਦੀ ਊਰਜਾ ਮੰਗ ਨੂੰ ਪੂਰਾ ਕਰਨ ਵਿੱਚ ਪੰਜਾਬ ਕਰ ਸਕਦਾ ਹੈ ਅਹਿਮ ਭੂਮਿਕਾ ਅਦਾ

Punjab Investors Summit

Web Admin

Web Admin

5 Dariya News

ਚੰਡੀਗੜ੍ਹ , 14 Mar 2026

Last updated on: Mar 15, 2026, 12:10 IST

ਨਵਿਆਉਣ ਯੋਗ ਊਰਜਾ ਦੇ ਖੇਤਰ ਪੰਜਾਬ ਵਿੱਚ ਅਥਾਹ ਸੰਭਾਵਨਾਵਾਂ ਹਨ ਅਤੇ ਇਹ ਦੇਸ਼ ਦੀ 20 ਫੀਸਦੀ ਊਰਜਾ ਮੰਗ ਨੂੰ ਪੂਰਾ ਕਰਨ ਦੀ ਸਮਰੱਥਾ ਰੱਖਦਾ ਹੈ। ਉਕਤ ਵਿਚਾਰ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਨਿਵੇਸ਼ ਨੂੰ ਉਤਸ਼ਾਹਿਤ ਕਰਨ ਲਈ ਕਰਵਾਏ ਜਾ ਰਹੇ ਨਿਵੇਸ਼ ਸੰਮੇਲਨ ਦੌਰਾਨ ਆਯੋਜਿਤ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤਾਂ ਸਬੰਧੀ ਸੈਸ਼ਨ ਦੌਰਾਨ ਹੋਈ ਵਿਚਾਰ ਚਰਚਾ ਦੌਰਾਨ ਉਭਰ ਕੇ ਸਾਹਮਣੇ ਆਏ।

ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤਾਂ ਸਬੰਧੀ ਸੈਸ਼ਨ ਨੂੰ ਸੰਬੋਧਨ ਕਰਦਿਆਂ ਸਕੱਤਰ ਊਰਜਾ ਸ੍ਰੀ ਬਸੰਤ ਗਰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ  ਨਿਵੇਸ਼ਕਾਂ ਨੂੰ ਨਿਵੇਸ਼ ਲਈ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਖੇਤਰ ਵਿੱਚ ਬਿਹਤਰ ਕੰਮ ਕਰਨ ਲਈ ਭਾਰਤ ਸਰਕਾਰ ਵੱਲੋਂ ਪੰਜਾਬ ਰਾਜ ਨੂੰ ਸਨਮਾਨਿਤ ਵੀ ਕੀਤਾ ਗਿਆ ।

ਸ੍ਰੀ ਗਰਗ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 1000 ਮੈਗਾਵਾਟ ਦੀ ਸਮਰੱਥਾ ਵਾਲਾ ਨਵੀਂ ਅਤੇ ਨਵਿਆਉਣਯੋਗ ਊਰਜਾ ਪਲਾਂਟ ਸਥਾਪਤ ਕਰਨ ਲਈ ਟੈਂਡਰ ਪ੍ਰਕਿਰਿਆ ਆਰੰਭੀ ਗਈ ਹੈ। ਉਨ੍ਹਾਂ ਦੱਸਿਆ ਕਿ ਪੀ.ਐਸ.ਪੀ.ਸੀ.ਐਲ.ਵਲੋਂ ਕਿਸਾਨਾਂ ਅਤੇ ਨਿਵੇਸ਼ਕਾਂ ਵਿਚਕਾਰ ਪੁਲ ਦਾ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਸੀਂ ਨਿਵੇਸ਼ਕਾਂ ਨੂੰ ਜ਼ਮੀਨ ਅਤੇ ਗਰਿੱਡ ਕੁਨੈਕਟੀਵਿਟੀ ਮੁਹੱਈਆ ਕਰਵਾਈ ਜਾ ਰਹੀ ਹੈ।

ਸ੍ਰੀ ਗਰਗ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬੈਟਰੀ ਪਾਵਰ ਸਟੋਰੇਜ ਦੇ ਖੇਤਰ ਵਿੱਚ ਕੰਮ ਸ਼ੁਰੂ ਕੀਤਾ ਗਿਆ ਹੈ। ਇਸ ਸੈਸ਼ਨ ਨੂੰ ਸੰਬੋਧਨ ਕਰਦਿਆਂ ਵਰਬਿਉ ਦੇ ਜਨਰਲ ਮੈਨੇਜਰ ਸ੍ਰੀ ਅਸ਼ੀਸ਼ ਕੁਮਾਰ ਨੇ ਕਿਹਾ ਕਿ ਪੰਜਾਬ ਵਿੱਚ 20 ਬਿਲੀਅਨ ਟਨ ਪਰਾਲੀ ਦਾ ਉਤਪਾਦਨ ਕਰ ਸਾਲ ਹੁੰਦਾ ਹੈ ਜ਼ੋ ਦੇਸ਼ ਦੀਆਂ 20 ਫੀਸਦੀ ਊਰਜਾ ਮੰਗ ਨੂੰ ਪੂਰਾ ਕਰਨ ਸਮਰੱਥ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਇਹ ਗੱਲ ਸਮਝਣ ਦੀ ਲੋੜ ਹੈ ਕਿ ਉਹ ਪਰਾਲੀ ਨੂੰ ਅੱਗ ਨਹੀਂ ਲਗਾਉਂਦੇ ਸਗੋਂ ‌ਪੈਸੇ ਨੂੰ ਅੱਗ ਲਗਾ ਰਹੇ ਹਨ।

ਉਨ੍ਹਾਂ ਕਿਹਾ ਕਿ ਅਮਰੀਕਾ ਇਜ਼ਰਾਈਲ ਵਲੋਂ ਇਰਾਨ ਉਤੇ ਕੀਤੇ ਗਏ ਹਮਲੇ ਕਾਰਨ ਐਲ ਪੀ ਜੀ ਗੈਸ ਦੀ ਘਾਟ ਕਾਰਨ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ ਉਨ੍ਹਾਂ ਕੋਲ ਸੀ.ਬੀ.ਜੀ.ਗੈਸ ਸਪਲਾਈ ਦੀ ਮੰਗ ਬਹੁਤ ਵਧ ਗਈ ਹੈ। ਉਨ੍ਹਾਂ ਕਿਹਾ ਸਾਨੂੰ ਬਾਇਉ ਗੈਸ ਗਰਿੱਡ ਕੁਨੈਕਟੀਵਿਟੀ ਬਨਾਉਣ ਦੀ ਦਿਸ਼ਾ ਵਿੱਚ ਕੰਮ ਕਰਨ ਦੀ ਲੋੜ ਹੈ। ਰਿਲਾਇੰਸ ਇੰਡਸਟਰੀਜ਼ ਦੇ ਬਸ਼ੀਰ ਅਹਿਮਦ ਸ਼ਿਰਾਜ ਨੇ ਕਿਹਾ ਕਿ ਜੇਕਰ ਕਿਸਾਨ ਬਾਇਉ ਐਨਰਜੀ ਦੀ ਸਮਰੱਥਾ ਨੂੰ ਸਮਝ ਜਾਣ ਤਾਂ ਉਨ੍ਹਾਂ ਦੀਆਂ ਜ਼ਮੀਨਾਂ ਸੋਨੇ ਦੀਆਂ ਖਾਨਾਂ ਬਣ ਜਾਣਗੀਆਂ। 

ਉਨ੍ਹਾਂ ਕਿਹਾ ਸਾਨੂੰ ਨਵੀ ਅਤੇ ਨਵਿਆਉਣਯੋਗ ਊਰਜਾ ਸਬੰਧੀ ਇਨਫ੍ਰਾਸਟਰੱਕਚਰ ਬਨਾਉਣ ਦੇ ਨਾਲ ਨਾਲ ਈਕੋ ਸਿਸਟਮ ਵੀ ਬਨਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਾਗੂ ਕੀਤੀ ਗਈ ਨਵੀਂ ਵਪਾਰਕ ਨੀਤੀ ਨਵੀਂ ਅਤੇ ਨਵਿਆਉਣਯੋਗ ਊਰਜਾ ਖੇਤਰ ਲਈ ਬਹੁਤ ਫਾਇਦੇਮੰਦ ਹੈ। ਉਨ੍ਹਾਂ ਕਿਹਾ ਕਿ ਰਿਲਾਇੰਸ ਇੰਡਸਟਰੀਜ਼ ਪੰਜਾਬ ਵਿੱਚ ਨਵੀਂ ਅਤੇ ਨਵਿਆਉਣਯੋਗ ਊਰਜਾ ਦੇ ਖੇਤਰ ਵਿੱਚ ਨਿਵੇਸ਼ ਕਰਨ ਦੀ ਇਛੁੱਕ ਹੈ।

ਸੈਸ਼ਨ ਵਿੱਚ ਬੋਲਦਿਆਂ ਹਰਟੇਕ ਇੰਫਰਾ ਦੇ ਸਿਮਰਨਜੀਤ ਸਿੰਘ ਨੇ ਕਿਹਾ ਕਿ ਪਿਛਲੇ ਕੁਝ ਸਾਲਾਂ ਵਿੱਚ ਪੰਜਾਬ ਰਾਜ ਵਿੱਚ ਸੋਲਰ ਊਰਜਾ ਦੇ ਖੇਤਰ ਵਿੱਚ ਬਹੁਤ ਬਿਹਤਰ ਹਾਲਤ ਬਣੇ ਹਨ। ਉਨ੍ਹਾਂ ਪੰਜਾਬ ਦੀ ਉਦਯੋਗਿਕ ਨੀਤੀ ਦੀ ਵੀ ਸ਼ਲਾਘਾ ਕਰਦਿਆਂ ਕਿਹਾ ਕਿ ਅਗਲਾ ਸਮਾਂ ਊਰਜਾ ਦਾ ਹੈ ਅਤੇ ਸਾਨੂੰ ਇਸ ਦਿਸ਼ਾ ਵਿੱਚ ਕੰਮ ਕਰਨ ਦੀ ਲੋੜ ਹੈ ਉਨ੍ਹਾਂ ਕਿਹਾ ਆਮ ਧਾਰਨਾ ਹੈ ਕਿ ਅਗਲਾ ਯੁੱਗ ਆਰਟੀਫਿਸ਼ਲ ਇੰਟੈਲੀਜੈਂਸ ਦਾ ਹੈ ਜਦਕਿ ਅਸਲ ਵਿੱਚ ਅਗਲਾ ਯੁੱਗ ਊਰਜਾ ਦਾ ਹੈ ਕਿਉਂਕਿ ਜੇ ਊਰਜਾ ਹੋਵੇਗੀ ਤਾਂ ਹੀ ਏ ਆਈ ਵਰਗੀਆਂ ਚੀਜ਼ਾਂ ਕੰਮ ਕਰਨਗੀਆਂ।

 

Tags: Punjab Investors Summit , Progressive Punjab Investors Summit 2026 , Progressive Punjab Investor Summit , PPIS , Invest Punjab , Punjab Investors Summit , PPIS 2026

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD