Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

ਪੰਜਾਬ ਨਿਵੇਸ਼ਕ ਸੰਮੇਲਨ 2026— ਹਸਪਤਾਲ ਅਤੇ ਸਿਹਤ ਸੰਭਾਲ: ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਸੰਮਲਿਤ ਸਿਹਤ ਸੰਭਾਲ ਨੂੰ ਯਕੀਨੀ ਬਣਾਉਣ ਲਈ ਨਿੱਜੀ ਹਸਪਤਾਲਾਂ ਨੂੰ 20 ਫੀਸਦ ਬਿਸਤਰੇ ਰਾਖਵੇਂ ਰੱਖਣ ਦੀ ਅਪੀਲ

ਆਮ ਆਦਮੀ ਕਲੀਨਿਕ ਪੇਂਡੂ-ਸ਼ਹਿਰੀ ਸਿਹਤ ਸੰਭਾਲ ਵਿਚਲੇ ਖੱਪੇ ਨੂੰ ਪੂਰਨ ਵਿਚ ਮਦਦ ਕਰ ਰਹੇ ਹਨ : ਡਾ. ਬਲਬੀਰ ਸਿੰਘ

Dr Balbir Singh

Web Admin

Web Admin

5 Dariya News

ਚੰਡੀਗੜ੍ਹ/ਮੋਹਾਲੀ , 14 Mar 2026

Last updated on: Mar 15, 2026, 12:35 IST

ਸਿਹਤ ਨੂੰ ਮੌਲਿਕ ਅਧਿਕਾਰ ਦੱਸਦੇ ਹੋਏ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਸਾਰਿਆਂ ਲਈ ਮਿਆਰੀ ਸਿਹਤ ਸੰਭਾਲ ਪਹੁੰਚਯੋਗ ਬਣਾਉਣ ਦੀ ਜ਼ਰੂਰਤ 'ਤੇ ਜ਼ੋਰ ਦਿੰਦਿਆਂ ਪੰਜਾਬ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਨਿੱਜੀ ਹਸਪਤਾਲਾਂ ਨੂੰ ਸਰਕਾਰੀ ਯੋਜਨਾਵਾਂ ਤਹਿਤ ਮਰੀਜ਼ਾਂ ਲਈ ਕਿਫਾਇਤੀ ਸਿਹਤ ਸੰਭਾਲ ਯਕੀਨਾ ਬਣਾਉਣ ਲਈ ਘੱਟੋ-ਘੱਟ 20 ਫੀਸਦ ਬੈੱਡ ਰਾਖਵੇਂ ਰੱਖਣ ਦੀ ਅਪੀਲ ਕੀਤੀ ਹੈ।

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਦੇ ਦੂਜੇ ਦਿਨ ਹਸਪਤਾਲ ਅਤੇ  ਸਿਹਤ ਸੇਵਾਵਾਂ ਵਿਸ਼ੇ ਤੇ ਹੋਏ ਸੈਸ਼ਨ ਨੂੰ ਸੰਬੋਧਨ ਕਰਦਿਆਂ ਸਿਹਤ ਮੰਤਰੀ ਨੇ  ਕਿਹਾ  ਕਿ  ਸਰਕਾਰ ਅਤੇ  ਕਾਰਪੋਰੇਟ ਖੇਤਰ ਦੇ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਵਾਲਿਆਂ ਵਿਚਕਾਰ ਮਜ਼ਬੂਤ ਸਹਿਯੋਗ ਇਕਸਾਰ ਅਤੇ ਬਰਾਬਰ ਅਧਾਰ ਤੇ ਸਿਹਤ ਸੇਵਾਵਾਂ ਯਕੀਨੀ ਬਣਾਉਣ ਲਈ ਬਹੁਤ ਲਾਜ਼ਮੀ ਹੈ।

ਡਾ. ਬਲਬੀਰ ਸਿੰਘ ਨੇ ਆਮ ਆਦਮੀ ਕਲੀਨਿਕਾਂ ਦੇ ਵਿਸਥਾਰ ਰਾਹੀਂ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਸਿਹਤ ਸੰਭਾਲ ਉਪਲਬਧਤਾ  ਵਿਚਲੀਆਂ ਅਸਮਾਨਤਾਵਾਂ ਨੂੰ ਘਟਾਉਣ ਲਈ ਰਾਜ ਸਰਕਾਰ ਦੇ ਯਤਨਾਂ ਦਾ  ਜਿਕਰ ਕੀਤਾ। ਉਨ੍ਹਾਂ ਕਿਹਾ, “ਪੰਜਾਬ ਸਰਕਾਰ ਨੇ ਪਿੰਡਾਂ ਵਿੱਚ 565 ਅਤੇ ਸ਼ਹਿਰੀ ਖੇਤਰਾਂ ਵਿੱਚ 318 ਕਲੀਨਿਕ ਸਥਾਪਤ ਕੀਤੇ ਹਨ। ਇਹ ਵਿਸ਼ੇਸ਼ ਤੌਰ ਤੇ ਅਜਿਹੀਆਂ ਸਹੂਲਤਾਂ ਪੱਖੋਂ ਪਛੜੇ ਇਲਾਕਿਆਂ ਵਿਚ ਸਥਾਪਤ ਕੀਤੇ ਗਏ ਹਨ।

ਸਾਡਾ ਉਦੇਸ਼ ਸੂਬੇ ਦੇ ਦੂਰ-ਦੁਰਾਡੇ ਖੇਤਰਾਂ ਨੂੰ ਵਿਸ਼ਵ ਪੱਧਰੀ ਸਿਹਤ ਸੰਭਾਲ ਸਹੂਲਤਾਂ ਪ੍ਰਦਾਨ ਕਰਨਾ ਹੈ।” ਕਾਰਪੋਰੇਟ ਹਸਪਤਾਲਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਦੇ ਮੰਤਵਾਂ ਦੀ ਪੂਰਤੀ ਵਿੱਚ ਯੋਗਦਾਨ ਪਾਉਣ ਦਾ ਸੱਦਾ ਦਿੰਦੇ ਹੋਏ, ਡਾ. ਬਲਬੀਰ ਸਿੰਘ  ਨੇ  ਕਿਹਾ  ਕਿ "ਨਿੱਜੀ ਹਸਪਤਾਲਾਂ ਵਿੱਚ ਘੱਟੋ-ਘੱਟ 20 ਫੀਸਦ ਬਿਸਤਰੇ ਉਨ੍ਹਾਂ ਮਰੀਜ਼ਾਂ ਲਈ ਰਾਖਵੇਂ ਰੱਖੇ ਜਾਣੇ ਚਾਹੀਦੇ ਹਨ ਜੋ ਇਲਾਜ ਦਾ ਖਰਚਾ ਨਹੀਂ ਝੱਲ ਸਕਦੇ।

ਇਹ ਸੇਵਾਵਾਂ ਹਮੇਸ਼ਾ ਮੁਫ਼ਤ ਹੋਣ ਦੀ ਜ਼ਰੂਰਤ ਨਹੀਂ ਹੈ, ਕਿਉਂਕਿ ਹਸਪਤਾਲ ਸਰਕਾਰੀ ਸਿਹਤ ਯੋਜਨਾਵਾਂ ਰਾਹੀਂ ਮੁਆਵਜ਼ਾ ਪ੍ਰਾਪਤ ਕਰ ਸਕਦੇ ਹਨ, ਇਹ ਯਕੀਨੀ ਬਣਾਉਂਦੇ ਹੋਏ ਕਿ ਲੋੜਵੰਦਾਂ ਦੀ ਸਹਾਇਤਾ ਕਰਦੇ ਹੋਏ ਉਨ੍ਹਾਂ ਨੂੰ ਨੁਕਸਾਨ ਨਾ ਹੋਵੇ।" ਸਿਹਤ ਖੇਤਰ ਵਿੱਚ ਮੌਕੇ ਤਲਾਸ਼ ਕਰਨ ਲਈ ਨਿਵੇਸ਼ਕਾਂ ਨੂੰ ਸੱਦਾ ਦਿੰਦੇ ਹੋਏ, ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ, ਸ੍ਰੀ ਕੁਮਾਰ ਰਾਹੁਲ ਨੇ ਕਿਹਾ ਕਿ ਪੰਜਾਬ ਸਿਹਤ ਸੰਭਾਲ ਨਿਵੇਸ਼ਾਂ ਲਈ ਇੱਕ ਅਨੁਕੂਲ ਵਾਤਾਵਰਣ ਪ੍ਰਣਾਲੀ ਦੀ ਪੇਸ਼ਕਸ਼ ਕਰਦਾ ਹੈ, ਜਿਸ ਵਿੱਚ ਸਰਕਾਰ ਜ਼ਮੀਨ, ਨੀਤੀ ਸਹਾਇਤਾ, ਪ੍ਰੋਤਸਾਹਨ ਅਤੇ ਦੇਰੀ ਰਹਿਤ ਪ੍ਰਵਾਨਗੀਆਂ ਪ੍ਰਦਾਨ ਕਰ ਰਹੀ ਹੈ।

ਇਸ ਸੈਸ਼ਨ ਵਿੱਚ ਡਾਇਰੈਕਟਰ ਹੋਮੀ ਭਾਭਾ ਡਾ. ਆਸ਼ੀਸ਼ ਗੁਲੀਆ, ਸੀ.ਈ.ਓ ਲਿਵਾਸਾ ਹਸਪਤਾਲ ਅਨੁਰਾਗ ਯਾਦਵ, ਮੈਡੀਕਲ ਡਾਇਰੈਕਟਰ ਫੋਰਟਿਸ ਹੈਲਥਕੇਅਰ ਡਾ. ਵਿਕਰਮਜੀਤ ਸਿੰਘ ਧਾਲੀਵਾਲ ਅਤੇ ਅਪੋਲੋ ਹਸਪਤਾਲ ਨਵੀਂ ਦਿੱਲੀ ਦੇ ਸੀਨੀਅਰ ਇੰਟਰਵੈਂਸ਼ਨਲ ਕਾਰਡੀਓਲੋਜਿਸਟ ਪ੍ਰੋਫੈਸਰ ਡਾ. ਵਿਵੇਕ ਗੁਪਤਾ ਸਮੇਤ ਪ੍ਰਮੁੱਖ ਪੈਨਲਿਸਟ ਸ਼ਾਮਲ ਸਨ। ਇਸ ਸੈਸ਼ਨ ਦਾ ਸੰਚਾਲਨ ਕੇ.ਪੀ.ਐਮ.ਜੀ ਤੋਂ ਸੰਦੀਪ ਝਾਅ ਸੈਸ਼ਨ ਦੁਆਰਾ ਕੀਤਾ ਗਿਆ।

 

Tags: Dr Balbir Singh , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab Investors Summit , Progressive Punjab Investors Summit 2026 , Progressive Punjab Investor Summit , PPIS , Invest Punjab , Punjab Investors Summit , PPIS 2026

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD