Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ : ਨਿੱਘੀ ਮਹਿਮਾਨਨਿਵਾਜ਼ੀ ਦੇ ਨਾਲ ਪੰਜਾਬੀ ਗੀਤ-ਸੰਗੀਤ ਤੇ ਨਾਚਾਂ ਨੇ ਵੀ ਨਿਵੇਸ਼ਕਾਂ ਦਾ ਮਨ ਮੋਹਿਆ

ਸੰਮੇਲਨ ਦੇ ਡੈਲੀਗੇਟਾਂ ਨੂੰ ਪੰਜਾਬੀ ਸੱਭਿਆਚਾਰ ਦੇ ਰੁ-ਬ-ਰੂ ਕਰਵਾਇਆ- ਸੰਜੀਵ ਅਰੋੜਾ

Punjab Investors Summit

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) , 15 Mar 2026

Last updated on: Mar 15, 2026, 17:25 IST

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2026 ਦੌਰਾਨ ਜਿੱਥੇ ਦੇਸ਼-ਵਿਦੇਸ਼ ਤੋਂ ਆਏ ਨਿਵੇਸ਼ਕ ਪੰਜਾਬ ਸਰਕਾਰ ਦੀ ਨਿਵੇਸ਼ ਪੱਖੀ ਨੀਤੀਆਂ ਤੋਂ ਬੇਹੱਦ ਪ੍ਰਭਾਵਿਤ ਹੋਏ ਉੱਥੇ ਸੂਬਾ ਸਰਕਾਰ ਦੀ ਨਿੱਘੀ ਮਹਿਮਾਨਨਿਵਾਜ਼ੀ ਦੇ ਨਾਲ ਪੰਜਾਬੀ ਗੀਤ-ਸੰਗੀਤ ਤੇ ਨਾਚਾਂ ਨੇ ਵੀ ਨਿਵੇਸ਼ਕਾਂ ਦਾ ਮਨ ਮੋਹਿਆ। ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਨੇ ਉਦਘਾਟਨੀ ਸੈਸ਼ਨ ਮੌਕੇ ਆਖਿਆ ਸੀ ਕਿ ਸੰਮੇਲਨ ਵਿੱਚ ਹਿੱਸਾ ਲੈਣ ਆਏ ਡੈਲੀਗੇਟ ਪੰਜਾਬੀ ਗਾਣੇ ਤੇ ਖਾਣੇ ਦਾ ਵੀ ਆਨੰਦ ਮਾਣਨਗੇ।

ਸੰਮੇਲਨ ਦੌਰਾਨ ਮੋਹਾਲੀ ਗੋਲਫ਼ ਰੇਂਜ ਵਿਖੇ ਸੱਭਿਆਚਾਰਕ ਸ਼ਾਮ ਕਰਵਾਈ ਗਈ ਜਿਸ ਵਿੱਚ ਉੱਘੇ ਪੰਜਾਬੀ ਗਾਇਕ ਰਣਜੀਤ ਬਾਵਾ ਅਤੇ ਹਰਜੀਤ ਹਰਮਨ ਦੀ ਗਾਇਕੀ ਨੇ ਡੈਲੀਗੇਟਾਂ ਨੂੰ ਨੱਚਣ ਲਈ ਮਜਬੂਰ ਕੀਤਾ। ਇਸ ਮੌਕੇ ਜੁਗਨੀ ਸੱਭਿਆਚਾਰਕ ਗਰੁੱਪ ਵੱਲੋਂ ਪੇਸ਼ ਕੀਤੇ ਗਏ ਲੋਕ ਨਾਚ ਲੁੱਡੀ ਅਤੇ ਭੰਗੜੇ ਨੇ ਵੀ ਦਰਸ਼ਕਾਂ ਦਾ ਮਨੋਰੰਜਨ ਕਰਦਿਆਂ ਖੂਬ ਤਾੜੀਆਂ ਬਟੋਰੀਆਂ।ਰਣਜੀਤ ਬਾਵਾ ਨੇ ਆਪਣੇ ਪ੍ਰਸਿੱਧ ਗੀਤ ਗਾਉਂਦੇ ਹੋਏ ਸਮਾਂ ਬੰਨ੍ਹਿਆ। ਬਾਵਾ ਦੀ ਦਮਦਾਰ ਪੇਸ਼ਕਾਰੀ ਉੱਪਰ ਡੈਲੀਗੇਟਾਂ ਨੇ ਖੂਬ ਭੰਗੜਾ ਪਾਇਆ।ਬਾਵਾ ਨੇ ਹੈਵੀਵੇਟ ਭੰਗੜਾ, ਫੈਮਿਲੀ ਦੀ ਮੈਂਬਰ, ਸ਼ੇਰ, ਮੁਕਾਬਲਾ, ਛੋਟੇ ਛੋਟੇ ਘਰਾਂ ਆਦਿ ਹਿੱਟ ਗੀਤਾਂ ਨੇ ਸਭ ਦਾ ਮਨੋਰੰਜਨ ਕੀਤਾ।

ਹਰਜੀਤ ਹਰਮਨ ਨੇ ਧਾਰਮਿਕ ਗੀਤ ਨਾਲ ਆਪਣੀ ਗਾਇਕੀ ਦੀ ਸ਼ੁਰੂਆਤ ਕਰਦਿਆਂ ਜਿੱਥੋਂ ਮਰਜ਼ੀ ਵੰਗਾਂ ਚੜ੍ਹਵਾ ਲਈਂ ਮਿੱਤਰਾਂ ਦਾ ਨਾਮ ਚੱਲਦਾ, ਪੰਜਾਬ ਗੁਰੂਾਂ ਦੀ ਕ੍ਰਿਪਾ ਨਾਲ ਵੱਸਦਾ ਹੈ, ਚੌਵੀ ਕੈਰੇਟ ਗੋਲਡ ਸਮੇਤ ਪੰਜਾਬੀ ਸੱਭਿਆਚਾਰ ਦੀ ਝਲਕ ਦਿਖਾਉਂਦੇ ਆਪਣੇ ਮਕਬੂਲ ਗੀਤ ਗਾ ਕੇ ਦਰਸ਼ਕਾਂ ਨੂੰ ਝੂਮਣ ਲਾਇਆ।ਇਸ ਦੌਰਾਨ ਪੰਜਾਬ ਦੇ ਉਦਯੋਗ ਤੇ ਵਣਜ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਸੰਜੀਵ ਅਰੋੜਾ ਨੇ ਸਮੂਹ ਦੇਸ਼ ਵਿਦੇਸ਼ ਤੋਂ ਆਏ ਮਹਿਮਾਨਾਂ ਦਾ ਸੱਭਿਆਚਾਰਕ ਪ੍ਰੋਗਰਾਮ ਮੌਕੇ ਸੁਆਗਤ ਕੀਤਾ। 

ਉਨ੍ਹਾਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੇ ਡੈਲੀਗੇਟਾਂ ਨੂੰ ਪੰਜਾਬੀ ਸੱਭਿਆਚਾਰ ਦੇ ਵੀ ਰੁ-ਬ-ਰੂ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆ ਵੀ ਹਾਜ਼ਰ ਸਨ।ਇਸ ਮੌਕੇ ਇਨਵੈਸਟ ਪੰਜਾਬ ਸੰਮੇਲਨ ਦੇ ਵੱਡੀ ਗਿਣਤੀ ਦੇਸ਼ ਵਿਦੇਸ਼ ਵਿੱਚੋਂ ਪੁੱਜੇ ਡੈਲੀਗੇਟਾਂ ਨੇ ਲੋਕ ਗਾਇਕੀ ਦੀ ਇਸ ਖ਼ੂਬਸੂਰਤ ਸੱਭਿਆਚਾਰਕ ਸ਼ਾਮ ਦੇ ਨਾਲ ਪੰਜਾਬੀ ਖਾਣੇ ਦਾ ਵੀ ਆਨੰਦ ਮਾਣਿਆ।

 

Tags: Progressive Punjab Investors Summit 2026 , Progressive Punjab Investor Summit , PPIS , Invest Punjab , Punjab Investors Summit , PPIS 2026

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD