Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਨਖਿੱਧ ਵਿਦੇਸ਼ ਨੀਤੀ ਨੇ ਦੇਸ਼ ਨੂੰ ਤੇਲ ਤੇ ਗੈਸ ਸੰਕਟ ਵਿੱਚ ਧੱਕਿਆ : ਭਗਵੰਤ ਸਿੰਘ ਮਾਨ

ਪ੍ਰਧਾਨ ਮੰਤਰੀ ਮਹੀਨੇ ਵਿੱਚੋਂ 15 ਦਿਨ ਵਿਦੇਸ਼ ਯਾਤਰਾ ’ਤੇ ਰਹਿੰਦੇ ਹਨ, ਫੇਰ ਵੀ ਦੇਸ਼ ਨੂੰ ਕੂਟਨੀਤਿਕ ਸਬੰਧਾਂ ਅਤੇ ਆਰਥਿਕ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ : ਭਗਵੰਤ ਸਿੰਘ ਮਾਨ

Bhagwant Mann

Web Admin

Web Admin

5 Dariya News

ਐਸ.ਏ.ਐਸ. ਨਗਰ , 15 Mar 2026

Last updated on: Mar 16, 2026, 09:35 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਕੇਂਦਰ ਵਿੱਚ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਦੀ ਵਿਦੇਸ਼ ਨੀਤੀ ਦੇ ਨਾਕਾਮ ਰਹਿਣ ਕਾਰਨ ਅੱਜ ਸਾਰਾ ਦੇਸ਼ ਤੇਲ ਤੇ ਐਲ.ਪੀ.ਜੀ. ਸੰਕਟ ਵਿੱਚੋਂ ਗੁਜ਼ਰ ਰਿਹਾ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਵਿੱਚ ਸਿਰਫ ਚੰਦ ਨੇਤਾਵਾਂ ਦੇ ਹੱਥਾਂ ਵਿੱਚ ਸੱਤਾ ਦੀ ਵਾਗਡੋਰ ਹੋਣ ’ਤੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਅਜਿਹਾ ਰੁਝਾਨ ਜਮਹੂਰੀਅਤ ਲਈ ਬੇਹੱਦ ਘਾਤਕ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸਰਹੱਦ ਪਾਰੋਂ ਹੋ ਰਹੀ ਨਸ਼ੀਲੇ ਪਦਾਰਥਾਂ ਦੀ ਸਪਲਾਈ ਬਾਰੇ ਸਵਾਲ ਕਰਦਿਆਂ ਕੇਂਦਰੀ ਏਜੰਸੀਆਂ ਦੀ ਅਸਫਲਤਾ ਬਾਰੇ ਸਪੱਸ਼ਟੀਕਰਨ ਦੇਣ ਲਈ ਆਖਿਆ। ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਕੇਂਦਰ ਦੀ ਅਮਰੀਕਾ ਨਾਲ ਸੰਧੀ ਕਿਸਾਨਾਂ ਦੇ ਹਿੱਤਾਂ ਨੂੰ ਖਤਰੇ ਵਿੱਚ ਪਾ ਸਕਦੀ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਪ੍ਰਧਾਨ ਮੰਤਰੀ ਦੇ ਲਗਾਤਾਰ ਵਿਦੇਸ਼ੀ ਦੌਰਿਆਂ ਦੇ ਬਾਵਜੂਦ ਦੇਸ਼ ਕੂਟਨੀਤਕ ਸਬੰਧਾਂ ਅਤੇ ਆਰਥਿਕ ਸੰਕਟ ਦਾ ਸਾਹਮਣਾ ਕਰ ਰਿਹਾ ਹੈ।

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੇ ਮੌਕੇ 'ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਕੇਂਦਰ ਵਿੱਚ ਭਾਜਪਾ ਦੀ ਅਗਵਾਈ ਵਾਲੀ ਐਨਡੀਏ ਸਰਕਾਰ ਦੀ ਵਿਦੇਸ਼ ਨੀਤੀ ਦੀ ਅਸਫਲਤਾ ਕਾਰਨ ਦੇਸ਼ ਤੇਲ ਅਤੇ ਐਲਪੀਜੀ ਸੰਕਟ ਦਾ ਸਾਹਮਣਾ ਕਰ ਰਿਹਾ ਹੈ।" ਉਨ੍ਹਾਂ ਕਿਹਾ ਕਿ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ, ਜਿਨ੍ਹਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣਾ ਕਰੀਬੀ ਦੋਸਤ ਦੱਸਦੇ ਹਨ, ਨੂੰ ਈਰਾਨ ਵਿਰੁੱਧ ਜੰਗ ਛੇੜਨ ਤੋਂ ਪਹਿਲਾਂ ਉਨ੍ਹਾਂ ਨਾਲ ਸਲਾਹ-ਮਸ਼ਵਰਾ ਕਰਨਾ ਚਾਹੀਦਾ ਸੀ।

ਉਨ੍ਹਾਂ ਕਿਹਾ,"ਹਾਲਾਂਕਿ, ਕੇਂਦਰ ਸਰਕਾਰ ਇਸ ਜੰਗ ਤੋਂ ਉੱਭਰ ਰਹੇ ਸਥਿਤੀ ਤੋਂ ਬੇਪਰਵਾਹ ਰਹੀ, ਜਿਸ ਕਾਰਨ ਅੱਜ ਦੇਸ਼ ਦੇ ਲੋਕ ਇਸ ਸੰਕਟ ਦਾ ਸਾਹਮਣਾ ਕਰ ਰਹੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੌਜੂਦਾ ਹਾਲਾਤ ਦੇਸ਼ ਦੀ ਵਿਦੇਸ਼ ਨੀਤੀ ਵਿੱਚ ਵੱਡੀ ਕਮੀ ਨੂੰ ਦਰਸਾਉਂਦੇ ਹਨ। ਉਨ੍ਹਾਂ ਕਿਹਾ, "ਇਹ ਦੇਸ਼ ਦੀ ਵਿਦੇਸ਼ ਨੀਤੀ ਦੀ ਅਸਫਲਤਾ ਹੈ ਅਤੇ ਅਜਿਹਾ ਲੱਗਦਾ ਹੈ ਕਿ ਮੌਜੂਦਾ ਸਮੇਂ ਵਿੱਚ ਅਜਿਹੀ ਕੋਈ ਨੀਤੀ ਹੈ ਹੀ ਨਹੀਂ।"

ਪ੍ਰਧਾਨ ਮੰਤਰੀ ਦੇ ਲਗਾਤਾਰ ਵਿਦੇਸ਼ ਦੌਰਿਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਜਿਹੀਆਂ ਯਾਤਰਾਵਾਂ ਨੇ ਪ੍ਰਧਾਨ ਮੰਤਰੀ ਨੂੰ ਜ਼ਮੀਨੀ ਹਕੀਕਤਾਂ ਤੋਂ ਦੂਰ ਕਰ ਦਿੱਤਾ। ਉਨ੍ਹਾਂ ਕਿਹਾ, "ਪ੍ਰਧਾਨ ਮੰਤਰੀ ਜ਼ਿਆਦਾਤਰ ਵਿਦੇਸ਼ੀ ਦੌਰਿਆਂ 'ਤੇ ਹੁੰਦੇ ਹਨ, ਜਿਸ ਕਾਰਨ ਉਹ ਦੇਸ਼ ਵਾਸੀਆਂ ਨੂੰ ਦਰਪੇਸ਼ ਸਮੱਸਿਆਵਾਂ ਤੋਂ ਜਾਣੂ ਨਹੀਂ ਹਨ।" ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਅਜਿਹੀ ਸਥਿਤੀ ਪਹਿਲਾਂ ਕਦੇ ਨਹੀਂ ਦੇਖੀ ਗਈ।

ਭਗਵੰਤ ਸਿੰਘ ਮਾਨ ਨੇ ਕਿਹਾ,"ਇੱਕ ਮਹੀਨੇ ਵਿੱਚ ਪ੍ਰਧਾਨ ਮੰਤਰੀ 15 ਦਿਨ ਵਿਦੇਸ਼ਾਂ ਵਿੱਚ ਬਿਤਾਉਂਦੇ ਹਨ, ਪਰ ਦੂਜੇ ਦੇਸ਼ਾਂ ਨਾਲ ਉਨ੍ਹਾਂ ਦੇ ਸਬੰਧ ਸੁਖਾਵੇਂ ਨਹੀਂ ਹਨ।” ਮੁੱਖ ਮੰਤਰੀ ਨੇ ਕਿਹਾ, "ਦੇਸ਼ ਨੂੰ ਐਲਪੀਜੀ ਅਤੇ ਤੇਲ ਸੰਕਟ ਦਾ ਪਹਿਲਾਂ ਹੀ ਅੰਦਾਜ਼ਾ ਹੋਣਾ ਚਾਹੀਦਾ ਸੀ ਅਤੇ ਆਮ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਤੋਂ ਬਚਣ ਲਈ ਢੁਕਵੇਂ ਪ੍ਰਬੰਧ ਸਮੇਂ ਸਿਰ ਕੀਤੇ ਜਾਣੇ ਚਾਹੀਦੇ ਸਨ।"

ਸਪਲਾਈ ਦੀ ਘਾਟ ਬਾਰੇ ਚਿੰਤਾਵਾਂ ਨੂੰ ਸੰਬੋਧਨ ਕਰਦਿਆ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਪੱਸ਼ਟ ਕੀਤਾ ਕਿ ਖਾੜੀ ਵਿੱਚ ਜੰਗ ਕਾਰਨ ਐਲਪੀਜੀ ਸਿਲੰਡਰਾਂ ਦੀ ਘਾਟ ਬਾਰੇ ਅਫ਼ਵਾਹਾਂ ਫੈਲਾਈਆਂ ਜਾ ਰਹੀਆਂ ਹਨ, ਪਰ ਪੰਜਾਬ ਭਰ ਦੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਜ਼ਰੂਰੀ ਵਸਤਾਂ ਦੀ ਕੋਈ ਕਮੀ ਨਾ ਹੋਵੇ। ਉਨ੍ਹਾਂ ਅੱਗੇ ਕਿਹਾ ਕਿ ਸਥਿਤੀ ਦਾ ਫਾਇਦਾ ਉਠਾਉਣ ਦੀ ਕੋਸ਼ਿਸ਼ ਕਰਨ ਵਾਲੇ ਕਿਸੇ ਵੀ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। 

ਮੁੱਖ ਮੰਤਰੀ ਕਿਹਾ ਕਿ ਜੇਕਰ ਕੋਈ ਵਿਅਕਤੀ ਜ਼ਰੂਰੀ ਵਸਤਾਂ ਦੀ ਜਮ੍ਹਾਂਖੋਰੀ ਕਰਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰਦਾ ਹੈ, ਤਾਂ ਉਸ ਵਿਰੁੱਧ ਸਖ਼ਤ ਤੋਂ ਸਖ਼ਤ ਮਿਸਾਲੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਇਹ ਮਾਮਲਾ ਕੇਂਦਰ ਸਰਕਾਰ ਕੋਲ ਉਠਾਇਆ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਮੈਂ ਇਹ ਮੁੱਦਾ ਕੇਂਦਰ ਸਰਕਾਰ ਕੋਲ ਵੀ ਉਠਾਇਆ ਹੈ ਤਾਂ ਜੋ ਆਮ ਲੋਕਾਂ ਨੂੰ ਕੋਈ ਮੁਸ਼ਕਲ ਨਾ ਆਵੇ ਅਤੇ ਸਥਿਤੀ ਕੰਟਰੋਲ ਹੇਠ ਰਹੇ।

ਕੇਂਦਰ ਸਰਕਾਰ ਦੇ ਕੰਮਕਾਜ 'ਤੇ ਟਿੱਪਣੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਧਿਕਾਰਾਂ ਦਾ ਬਹੁਤ ਜ਼ਿਆਦਾ ਕੇਂਦਰੀਕਰਨ ਲੋਕਤੰਤਰੀ ਸ਼ਾਸਨ ਲਈ ਨੁਕਸਾਨਦੇਹ ਹੈ। ਉਨ੍ਹਾਂ ਕਿਹਾ ਕਿ ਸਿਰਫ ਦੋ ਜਾਂ ਤਿੰਨ ਵਿਅਕਤੀਆਂ ਦੇ ਹੱਥਾਂ ਵਿੱਚ ਸ਼ਕਤੀਆਂ ਦਾ ਬਹੁਤ ਜ਼ਿਆਦਾ ਕੇਂਦਰੀਕਰਨ ਇੱਕ ਖ਼ਤਰਨਾਕ ਰੁਝਾਨ ਹੈ ਜਿਸ ਤੋਂ ਬਚਣ ਦੀ ਲੋੜ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਟਿੱਪਣੀ ਕੀਤੀ ਕਿ ਕੇਂਦਰੀ ਮੰਤਰੀ ਮੰਡਲ ਵਿੱਚ ਫੈਸਲੇ ਲੈਣ ਦਾ ਕੰਮ ਕੁਝ ਗਿਣਵੇਂ-ਚੁਣਵੇਂ ਹੱਥਾਂ ਵਿੱਚ ਹੀ ਹੈ।

ਉਨ੍ਹਾਂ ਕਿਹਾ ਕਿ ਸਿਰਫ਼ ਦੋ ‘ਵੱਡੇ’ ਵਿਅਕਤੀਆਂ ਨੂੰ ਛੱਡ ਕੇ ਪੂਰੀ ਕੇਂਦਰੀ ਕੈਬਨਿਟ ਵਿੱਚ ਕੋਈ ਮੰਤਰੀ ਨਹੀਂ ਹੈ, ਅਤੇ ਛੋਟੇ ਫੈਸਲੇ ਵੀ ਇਹੀ ਜੋੜੀ ਲੈਂਦੀ ਹੈ ਜੋ ਦੇਸ਼ ਨੂੰ ਤਾਨਾਸ਼ਾਹੀ ਢੰਗ ਨਾਲ ਚਲਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਮੰਦਭਾਗੀ ਸਥਿਤੀ ਨੇ ਦੇਸ਼ ਵਾਸੀਆਂ ਨੂੰ ਸਮੱਸਿਆਵਾਂ ਦੀ ਦਲਦਲ ਵਿੱਚ ਧੱਕ ਦਿੱਤਾ ਹੈ। ਕੇਂਦਰੀ ਗ੍ਰਹਿ ਮੰਤਰੀ ਵੱਲੋਂ ਸ਼ਨੀਵਾਰ ਨੂੰ ਪੰਜਾਬ ਦੀ ਆਪਣੀ ਫੇਰੀ ਦੌਰਾਨ ਕੀਤੀਆਂ ਟਿੱਪਣੀਆਂ ਦਾ ਸਖ਼ਤ ਨੋਟਿਸ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਬਿਆਨ ਪੂਰੀ ਤਰ੍ਹਾਂ ਗੁੰਮਰਾਹਕੁੰਨ ਸਨ।

ਇਹ ਹੈਰਾਨੀ ਵਾਲੀ ਗੱਲ ਹੈ ਕਿ ਸ਼ਨੀਵਾਰ ਨੂੰ ਪੰਜਾਬ ਦੀ ਆਪਣੀ ਫੇਰੀ ਦੌਰਾਨ ਅਮਿਤ ਸ਼ਾਹ ਨੇ ਲੋਕਾਂ ਨੂੰ ਗੁੰਮਰਾਹ ਕਰਨ ਅਤੇ ਨਸ਼ਿਆਂ ਦੇ ਮੁੱਦੇ ‘ਤੇ ਪੰਜਾਬ ਨੂੰ ਬਦਨਾਮ ਕਰਨ ਲਈ ਝੂਠ ‘ਤੇ  ਝੂਠ ਬੋਲਿਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਆਪਣੇ ਕੰਟਰੋਲ ਹੇਠਲੀਆਂ ਕੇਂਦਰੀ ਏਜੰਸੀਆਂ ਦੀਆਂ ਨਾਕਾਮੀਆਂ ਬਾਰੇ ਲੋਕਾਂ ਨੂੰ ਦੱਸਣ ਦੀ ਚੁਣੌਤੀ ਦਿੱਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਦੱਸਣਾ ਚਾਹੀਦਾ ਹੈ ਕਿ ਬੀਐਸਐਫ ਅਤੇ ਉਨ੍ਹਾਂ ਦੇ ਅਧੀਨ ਹੋਰ ਕੇਂਦਰੀ ਏਜੰਸੀਆਂ ਸਰਹੱਦ ਪਾਰ ਤੋਂ ਨਸ਼ਿਆਂ ਦੀ ਸਪਲਾਈ ਨੂੰ ਰੋਕਣ ਵਿੱਚ ਕਿਉਂ ਅਸਫਲ ਰਹੀਆਂ ਹਨ।

ਮੁੱਖ ਮੰਤਰੀ ਨੇ ਦੇਸ਼ ਵਿੱਚ ਕਿਤੇ ਹੋਰ ਨਸ਼ੀਲੇ ਪਦਾਰਥਾਂ ਦੀਆਂ ਵੱਡੀਆਂ ਬਰਾਮਦਗੀਆਂ ਵੱਲ ਵੀ ਇਸ਼ਾਰਾ ਕੀਤਾ। ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਦੇ ਜੱਦੀ ਰਾਜ ਵਿੱਚ  ਮੁੰਦਰਾ ਬੰਦਰਗਾਹ ਤੋਂ 3000 ਕਿਲੋਗ੍ਰਾਮ ਤੋਂ ਵੱਧ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ, ਪਰ ਉਹ ਇਸ 'ਤੇ ਚੁੱਪ ਹਨ। ਉਨ੍ਹਾਂ ਅੱਗੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਵੱਲੋਂ ਕੀਤੀਆਂ ਗਈਆਂ ਟਿੱਪਣੀਆਂ ਕੇਂਦਰ ਦੀ ਨਾਕਾਮੀ ਤੋਂ ਧਿਆਨ ਹਟਾਉਣ ਲਈ ਸਨ।

ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਵਿਲੋਂ ਸ਼ਨੀਵਾਰ ਨੂੰ ਦਿੱਤੇ ਗਏ ਬੇਬੁਨਿਆਦ ਬਿਆਨ ਆਪਣੀਆਂ ਅਸਫਲਤਾਵਾਂ ਨੂੰ ਛੁਪਾਉਣ ਲਈ ਇੱਕ ਪਰਦਾ ਪਾਉਣ ਦੀ ਕੋਸ਼ਿਸ਼ ਸਨ, ਕਿਉਂਕਿ ਕੇਂਦਰ ਨੇ ਦੇਸ਼ ਭਰ ਵਿੱਚ ਨਸ਼ੀਲੇ ਪਦਾਰਥਾਂ ਦੀ ਸਮੱਸਿਆ ਨਾਲ ਨਜਿੱਠਣ ਲਈ ਕੁਝ ਵੀ ਠੋਸ ਨਹੀਂ ਕੀਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਸਾਨਾਂ ਦੇ ਮੁੱਦੇ ਨੂੰ  ਸੰਬੋਧਨ ਕਰਦੇ ਹੋਏ ਕਿਹਾ ਕਿ ਕੇਂਦਰ ਦੀਆਂ ਨੀਤੀਆਂ ਕਿਸਾਨਾਂ  ਦੇ ਹਿੱਤਾਂ 'ਤੇ ਮਾੜਾ ਪ੍ਰਭਾਵ ਪਾ ਰਹੀਆਂ ਹਨ।

"ਕੇਂਦਰੀ ਗ੍ਰਹਿ ਮੰਤਰੀ ਨੇ ਕਿਸਾਨਾਂ ਦੇ ਮੁੱਦੇ 'ਤੇ ਮਗਰਮੱਛ ਦੇ ਹੰਝੂ ਵਹਾਏ, ਜਦੋਂ ਕਿ ਅਸਲ ਵਿੱਚ ਕੇਂਦਰ ਸਰਕਾਰ ਅਮਰੀਕਾ ਨਾਲ ਸੰਧੀ 'ਤੇ ਦਸਤਖਤ ਕਰਕੇ ਕਿਸਾਨਾਂ ਦੇ ਹਿੱਤਾਂ ਨੂੰ ਖਤਰੇ ਵਿੱਚ ਪਾ ਰਹੀ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਇਸ ਸਮਝੌਤੇ ਦੇ ਗੰਭੀਰ ਨਤੀਜੇ ਹੋ ਸਕਦੇ ਹਨ। "ਇਹ ਸੰਧੀ ਕਿਸਾਨਾਂ ਅਤੇ ਉਨ੍ਹਾਂ ਦੇ ਹਿੱਤਾਂ ਲਈ ਵਧੇਰੇ ਖਤਰਨਾਕ ਹੈ ਅਤੇ ਸਾਡੇ ਅੰਨ ਉਤਪਾਦਕਾਂ ਨੂੰ ਇਸਦੇ ਗੰਭੀਰ ਨਤੀਜੇ ਭੁਗਤਣੇ ਪੈ ਸਕਦੇ ਹਨ।

ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਇੱਕ ਵੱਡਾ ਫਿਲਮ ਬੁਨਿਆਦੀ ਢਾਂਚਾ ਪ੍ਰੋਜੈਕਟ ਵਿਕਸਤ ਕਰਨ ਲਈ ਪ੍ਰਮੁੱਖ ਫਿਲਮ ਪ੍ਰੋਡਕਸ਼ਨ ਹਾਊਸਾਂ ਨਾਲ ਸਰਗਰਮੀ ਨਾਲ ਜੁੜ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਵਿੱਚ ਇੱਕ ਅਤਿ-ਆਧੁਨਿਕ ਫਿਲਮ ਸਿਟੀ ਸਥਾਪਤ ਕਰਨ ਲਈ ਟੀ-ਸੀਰੀਜ਼, ਨੈੱਟਫਲਿਕਸ, ਯਸ਼ ਰਾਜ ਫਿਲਮਜ਼ ਅਤੇ ਹੋਰਾਂ ਨਾਲ ਗੱਲਬਾਤ ਕਰ ਰਹੀ ਹੈ।

ਫਿਲਮ ਉਦਯੋਗ ਵਿੱਚ ਪੰਜਾਬੀਆਂ ਦੇ ਸੱਭਿਆਚਾਰਕ ਪ੍ਰਭਾਵ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਬਾਲੀਵੁੱਡ ਵਿੱਚ ਹਮੇਸ਼ਾ ਪੰਜਾਬੀਆਂ ਦਾ ਦਬਦਬਾ ਰਿਹਾ ਹੈ ਅਤੇ ਹਿੰਦੀ ਫਿਲਮ ਵਿੱਚ ਇੱਕ ਪੰਜਾਬੀ ਗੀਤ ਨੂੰ ਇਸਦੀ ਸਫਲਤਾ ਦੀ ਗਰੰਟੀ ਮੰਨਿਆ ਜਾਂਦਾ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਫਿਲਮ ਉਦਯੋਗ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ। ਪੰਜਾਬ ਸਰਕਾਰ ਪੰਜਾਬ ਵਿੱਚ ਹਿੰਦੀ ਫਿਲਮਾਂ ਦੇ ਪੋਸਟ-ਪ੍ਰੋਡਕਸ਼ਨ ਅਤੇ ਸ਼ੂਟਿੰਗ ਨੂੰ ਵੱਡਾ ਹੁਲਾਰਾ ਦੇਣ ਲਈ ਹਰ ਸੰਭਵ ਯਤਨ ਕਰੇਗੀ, ਅਤੇ ਇਸ ਦਿਸ਼ਾ ਵਿੱਚ ਪਹਿਲਾਂ ਹੀ ਠੋਸ ਯਤਨ ਕੀਤੇ ਜਾ ਰਹੇ ਹਨ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Progressive Punjab Investors Summit 2026 , Progressive Punjab Investor Summit , PPIS , Invest Punjab , Punjab Investors Summit , PPIS 2026

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD