Thursday, 04 June 2026

 

 

ਖ਼ਾਸ ਖਬਰਾਂ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ

 

ਨਰਿੰਦਰ ਕੌਰ ਭਰਾਜ ਨੇ 46 ਲੋੜਵੰਦ ਪਰਿਵਾਰਾਂ ਨੂੰ ਪੰਜ-ਪੰਜ ਮਰਲੇ ਦੇ ਪਲਾਟਾਂ ਦੇ ਸੈਂਕਸ਼ਨ ਪੱਤਰ ਸੌਂਪੇ

ਲੋਕਾਂ ਦੀ ਭਲਾਈ ਸਾਡੀ ਪਹਿਲੀ ਤਰਜੀਹ: ਵਿਧਾਇਕ ਨਰਿੰਦਰ ਕੌਰ ਭਰਾਜ

Narinder Kaur Bharaj

Web Admin

Web Admin

5 Dariya News

ਸੰਗਰੂਰ , 14 Mar 2026

Last updated on: Mar 16, 2026, 10:52 IST

ਹਲਕਾ ਸੰਗਰੂਰ ਦੀ ਵਿਧਾਇਕ ਸ੍ਰੀਮਤੀ ਨਰਿੰਦਰ ਕੌਰ ਭਰਾਜ ਵੱਲੋਂ ਅੱਜ ਆਪਣੇ ਜੱਦੀ ਪਿੰਡ ਭਰਾਜ ਵਿਖੇ ਲੋੜਵੰਦ ਪਰਿਵਾਰਾਂ ਦੀ ਭਲਾਈ ਲਈ ਇੱਕ ਮਹੱਤਵਪੂਰਨ ਉਪਰਾਲਾ ਕਰਦਿਆਂ 46 ਲੋੜਵੰਦ ਪਰਿਵਾਰਾਂ ਨੂੰ ਪੰਜ-ਪੰਜ ਮਰਲੇ ਦੇ ਪਲਾਟਾਂ ਦੇ ਸੈਂਕਸ਼ਨ ਪੱਤਰ ਸੌਂਪੇ ਗਏ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਹਰ ਇੱਕ ਪਰਿਵਾਰ ਦਾ ਸੁਪਨਾ ਹੁੰਦਾ ਹੈ ਕਿ ਉਸਦਾ ਆਪਣਾ ਘਰ ਹੋਵੇ ਅਤੇ ਪੰਜਾਬ ਸਰਕਾਰ ਵੱਲੋਂ ਇਹ ਸੁਪਨਾ ਸਾਕਾਰ ਕਰਨ ਲਈਲਗਾਤਾਰ ਯਤਨ ਕੀਤੇ ਜਾ ਰਹੇ ਹਨ।

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਲੋੜਵੰਦ ਪਰਿਵਾਰਾਂ ਨੂੰ ਆਪਣੇ ਘਰ ਲਈ ਪਲਾਟ ਪ੍ਰਦਾਨ ਕਰਨਾ ਇੱਕ ਵੱਡਾ ਸਮਾਜਕ ਕਦਮ ਹੈ, ਜਿਸ ਨਾਲ ਪਰਿਵਾਰਾਂ ਨੂੰ ਸੁਰੱਖਿਅਤ ਅਤੇ ਇਜ਼ਤਦਾਰ ਜੀਵਨ ਜੀਊਣ ਦਾ ਮੌਕਾ ਮਿਲਦਾ ਹੈ। ਉਨ੍ਹਾਂ ਕਿਹਾ ਕਿ ਅੱਜ ਜਦੋਂ ਇਹ ਸੈਂਕਸ਼ਨ ਪੱਤਰ ਪਰਿਵਾਰਾਂ ਨੂੰ ਸੌਂਪੇ ਗਏ ਤਾਂ ਲਾਭਪਾਤਰੀਆਂ ਦੇ ਚਿਹਰਿਆਂ 'ਤੇ ਖੁਸ਼ੀ ਦੇ ਹਾਸੇ ਦੇਖ ਕੇ ਬੇਹੱਦ ਸੰਤੁਸ਼ਟੀ ਅਤੇ ਖੁਸ਼ੀ ਮਹਿਸੂਸ ਹੋਈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ-ਭਲਾਈ ਨੂੰ ਕੇਂਦਰ ਵਿੱਚ ਰੱਖਦਿਆਂ ਕੰਮ ਕਰ ਰਹੀ ਹੈ ਅਤੇ ਸਮਾਜ ਦੇ ਹਰ ਵਰਗ ਦੀ ਤਰੱਕੀ ਅਤੇ ਸੁਖ-ਸਮ੍ਰਿੱਧੀ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਰਾਹੀਂ ਲੋੜਵੰਦ ਪਰਿਵਾਰਾਂ ਦੀ ਜ਼ਿੰਦਗੀ ਵਿੱਚ ਵੱਡਾ ਬਦਲਾਅ ਆ ਰਿਹਾ ਹੈ।

ਵਿਧਾਇਕ ਭਰਾਜ ਨੇ ਅਰਦਾਸ ਕਰਦਿਆਂ ਕਿਹਾ ਕਿ ਇਹਨਾਂ ਪਰਿਵਾਰਾਂ ਦੇ ਨਵੇਂ ਘਰ ਸੁੱਖ, ਸਮ੍ਰਿੱਧੀ ਅਤੇ ਖੁਸ਼ਹਾਲੀ ਨਾਲ ਭਰੇ ਰਹਿਣ ਅਤੇ ਉਹ ਆਪਣੀ ਨਵੀਂ ਜ਼ਿੰਦਗੀ ਦੀ ਸ਼ੁਰੂਆਤ ਖੁਸ਼ੀ-ਖੁਸ਼ੀ ਕਰਨ। ਉਨ੍ਹਾਂ ਇਹ ਵੀ ਭਰੋਸਾ ਦਿਵਾਇਆ ਕਿ ਉਹ ਹਮੇਸ਼ਾਂ ਆਪਣੇ ਹਲਕੇ ਦੇ ਲੋਕਾਂ ਦੀ ਭਲਾਈ ਅਤੇ ਇਲਾਕੇ ਦੇ ਸਮੂਹਿਕ ਵਿਕਾਸ ਲਈ ਪੂਰੀ ਨਿਸ਼ਠਾ ਨਾਲ ਕੰਮ ਕਰਦੇ ਰਹਿਣਗੇ।

ਇਸ ਮੌਕੇ ਲਾਭਪਾਤਰੀ ਪਰਿਵਾਰਾਂ ਅਤੇ ਪਿੰਡ ਵਾਸੀਆਂ ਵੱਲੋਂ ਵਿਧਾਇਕ ਨਰਿੰਦਰ ਕੌਰ ਭਰਾਜ ਦਾ ਧੰਨਵਾਦ ਕੀਤਾ ਗਿਆ ਅਤੇ ਕਿਹਾ ਗਿਆ ਕਿ ਇਹ ਉਪਰਾਲਾ ਲੋੜਵੰਦ ਪਰਿਵਾਰਾਂ ਲਈ ਬਹੁਤ ਵੱਡੀ ਸਹਾਇਤਾ ਸਾਬਤ ਹੋਵੇਗਾ ਅਤੇ ਉਹਨਾਂ ਦੇ ਆਪਣੇ ਘਰ ਦੇ ਸੁਪਨੇ ਨੂੰ ਸਾਕਾਰ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ।

 

Tags: Narinder Kaur Bharaj , Sangrur , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD