Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਡਾ. ਜਤਿੰਦਰ ਸਿੰਘ ਸ਼ੰਟੀ (ਪਦਮ ਸ਼੍ਰੀ ਪੁਰਸਕਾਰ ਜੇਤੂ) ਵੱਲੋਂ ਫਿਰੋਜ਼ਪੁਰ ਦਾ ਦੌਰਾ

ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਯਤਨਸ਼ੀਲ : ਡਾ. ਜਤਿੰਦਰ ਸਿੰਘ ਸ਼ੰਟੀ

Dr Jatinder Singh Shanti

5 Dariya News

5 Dariya News

5 Dariya News

ਫ਼ਿਰੋਜ਼ਪੁਰ , 14 Mar 2026

Last updated on: Mar 16, 2026, 10:58 IST

ਪੰਜਾਬ ਸਟੇਟ ਅਤੇ ਚੰਡੀਗੜ ਮਨੁੱਖੀ ਅਧਿਕਾਰ ਕਮਿਸ਼ਨ, ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਵਚਨਬੱਧ ਅਤੇ ਨਿਰੰਤਰ ਕਾਰਜਸ਼ੀਲ ਹੈ। ਕਮਿਸ਼ਨ ਪੰਜਾਬ ਦੇ ਹਰੇਕ ਜ਼ਿਲ੍ਹੇ ਵਿੱਚ ਐਨ.ਜੀ.ਓਜ., ਸੀਨੀਅਰ ਸਿਟੀਜਨਾਂ, ਵਕੀਲਾਂ, ਡਾਕਟਰਾਂ, ਵਿਦਿਆਰਥੀਆਂ, ਵਪਾਰੀਆਂ, ਸੰਸਥਾਵਾਂ ਦੇ ਆਗੂਆਂ ਆਦਿ ਨੂੰ ਵਿਸ਼ੇਸ਼ ਤੌਰ ਤੇ ਮਿਲ ਕੇ ਉਹਨਾਂ ਨੂੰ ਮਨੁੱਖੀ ਅਧਿਕਾਰਾਂ ਬਾਰੇ ਸੁਚੇਤ ਕਰ ਰਿਹਾ ਹੈ। 

ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਮਾਨਯੋਗ ਪੰਜਾਬ ਰਾਜ ਅਤੇ ਕੇਂਦਰ ਸਾਸ਼ਤ ਪ੍ਰਦੇਸ਼ ਚੰਡੀਗੜ੍ਹ ਦੇ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਡਾ. ਜਤਿੰਦਰ ਸਿੰਘ ਸ਼ੰਟੀ (ਪਦਮ ਸ਼੍ਰੀ ਪੁਰਸਕਾਰ ਜੇਤੂ) ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫ਼ਿਰੋਜ਼ਪੁਰ ਵਿਖੇ ਸਿਵਲ ਅਤੇ ਪੁਲਿਸ ਅਧਿਕਾਰੀਆਂ ਸਮੇਤ ਵੱਖ-ਵੱਖ ਐਨਜੀਓਜ ਦੇ ਨੁਮਾਇੰਦਿਆਂ, ਸਰਪੰਚਾਂ ਅਤੇ ਹੋਰ ਸਮਾਜ ਸੇਵੀਆ ਨਾਲ ਮੀਟਿੰਗ ਦੌਰਾਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਦੇ ਦੌਰੇ ਦੀ ਲੜੀ ਵਿੱਚ ਅੱਜ ਉਨਾਂ ਨੂੰ ਸ਼ਹੀਦਾਂ ਦੀ ਧਰਤੀ ਫਿਰੋਜ਼ਪੁਰ ਵਿਖੇ ਪਹੁੰਚਣ ਦਾ ਸੁਭਾਗ ਪ੍ਰਾਪਤ ਹੋਇਆ। 

ਉਨ੍ਹਾਂ ਦੱਸਿਆ ਕਿ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਮਨੁੱਖਾਂ ਦੇ ਅਧਿਕਾਰਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਦੱਸਿਆ ਕਿ ਮਨੁੱਖੀ ਅਧਿਕਾਰਾਂ ਦੀ ਰੱਖਿਆ ਨੂੰ ਮਜ਼ਬੂਤੀ ਦੇਣ ਲਈ ਨਵੀਆਂ ਐਡਵਾਈਜਰੀਆਂ ਜਾਰੀ ਕੀਤੀਆਂ ਗਈਆਂ ਹਨ।

ਐਡਵਾਈਜਰੀ ਤਹਿਤ ਕੋਈ ਵੀ ਹਸਪਤਾਲ ਕਿਸੇ ਵੀ ਮਰੀਜ ਜਾਂ ਮ੍ਰਿਤਕ ਦੇਹ ਨੂੰ ਬੰਧਕ ਬਣਾ ਕੇ ਨਹੀਂ ਰੱਖ ਸਕਦਾ ਜੇਕਰ ਉਹ ਅਜਿਹਾ ਕਰਦਾ ਹੈ ਤਾਂ ਉਸ ਉੱਪਰ ਐਫ.ਆਈ.ਆਰ. ਦਰਜ ਕੀਤੀ ਜਾਵੇਗੀ ਅਤੇ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹਰ ਹਸਪਤਾਲ ਵਿੱਚ ਮੌਰਚਰੀ, ਐਂਬੂਲੈਂਸ ਵੀ ਹੋਣਾ ਬਹੁਤ ਜਰੂਰੀ ਹੈ। 

ਸਫਾਈ ਕਰਮਚਾਰੀਆਂ ਦੇ ਠੇਕੇਦਾਰਾਂ ਜਾਂ ਫਰਮਾਂ ਵੱਲੋਂ ਸਫਾਈ ਕਰਮਚਾਰੀਆਂ ਲਈ ਹਰੇਕ ਸੁਰੱਖਿਆ ਉਪਕਰਨ ਦੇਣੇ ਅਤੇ ਉਹਨਾਂ ਦਾ ਬੀਮਾ ਕਰਵਾਉਣਾ ਲਾਜਮੀ ਹੈ। ਅਸਹਾਇ ਵਿਅਕਤੀਆਂ ਦੀ ਮ੍ਰਿਤਕ ਦੇਹ ਦਾ ਮੁਫਤ ਸਸਕਾਰ ਕੀਤਾ ਜਾਵੇਗਾ। ਇਸ ਤੋਂ ਇਲਾਵਾ ਐਂਬੂਲੈਂਸ ਪਾਇਲਟ ਵਰਗੀਆਂ ਸਹੂਲਤਾਂ ਲਈ ਵੀ ਐਡਵਾਈਜਰੀ ਲਾਗੂ ਕੀਤੀ ਗਈ ਹੈ। 

ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਡਾ. ਜਤਿੰਦਰ ਸਿੰਘ ਸ਼ੰਟੀ ਨੇ ਦੱਸਿਆ ਕਿ ਪੰਜਾਬ ਮਨੁੱਖੀ ਅਧਿਕਾਰ ਕਮਿਸ਼ਨ (ਪੀ.ਐਚ.ਆਰ.ਸੀ) ਵੱਲੋਂ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ 15 ਮੈਂਬਰਾਂ ਦਾ ਕੋਰ ਗਰੁੱਪ ਤਿਆਰ ਕੀਤਾ ਜਾਵੇਗਾ, ਜੋ ਮਨੁੱਖੀ ਅਧਿਕਾਰਾਂ ਦੀ ਉਲੰਘਣਾ ‘ਤੇ ਨਿਗਰਾਨੀ ਰੱਖਣ ਦੇ ਨਾਲ-ਨਾਲ ਜ਼ਿਲ੍ਹਾ ਪੱਧਰ ‘ਤੇ ਛੋਟੀਆਂ ਸ਼ਿਕਾਇਤਾਂ ਦੇ ਨਿਪਟਾਰੇ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਅਤੇ ਕਮਿਸ਼ਨ ਦੀ ਸਹਾਇਤਾ ਕਰੇਗਾ। 

ਜਿਨ੍ਹਾਂ ਵਿੱਚ ਮਨੁੱਖੀ ਅਧਿਕਾਰ ਕਾਰਕੁਨ, ਵਕੀਲ ਅਤੇ ਹੋਰ ਮਾਹਰ ਸ਼ਾਮਲ ਹੋਣਗੇ। ਉਹਨਾਂ ਦੱਸਿਆ ਕਿ ਇਹ ਕੋਰ ਗਰੁੱਪ ਉਹਨਾਂ ਲੋਕਾਂ ਦੇ ਮਸਲੇ ਹੱਲ ਕਰਨ ਲਈ ਵੱਡੇ ਪੱਧਰ ਤੇ ਸਹਾਈ ਹੋਵੇਗਾ ਜਿਹੜੇ ਲੋਕ ਕਿਸੇ ਮਜਬੂਰੀ ਕਾਰਨ ਚੰਡੀਗੜ੍ਹ ਵਿਖੇ ਕਮਿਸ਼ਨ ਕੋਲ ਪਹੁੰਚ ਨਹੀਂ ਕਰ ਸਕਦੇ। ਉਨ੍ਹਾਂ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਸਬੰਧੀ ਸ਼ਿਕਾਇਤਾਂ ਦਰਜ ਕਰਨ ਲਈ ਵਟਸਐਪ ਹੈਲਪਲਾਈਨ ਨੰਬਰ 98554-75547 ਜਾਰੀ ਕਰਨ ਬਾਰੇ ਜਾਣਕਾਰੀ ਵੀ ਦਿੱਤੀ। 

ਉਨਾਂ ਦੱਸਿਆ ਕਿ ਇਸ ਹੈਲਪਲਾਈਨ ਨੰਬਰ ਤੇ ਕੋਈ ਵੀ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਬਾਰੇ 24 ਘੰਟੇ ਸ਼ਿਕਾਇਤ ਕਰ ਸਕਦਾ ਹੈ। ਸਿਹਤ ਖੇਤਰ ਨਾਲ ਸਬੰਧਿਤ ਮਨੁੱਖੀ ਅਧਿਕਾਰਾਂ ਬਾਰੇ ਗੱਲ ਕਰਦਿਆਂ ਡਾ. ਜਤਿੰਦਰ ਸਿੰਘ ਸ਼ੰਟੀ ਨੇ ਸਪੱਸ਼ਟ ਕੀਤਾ ਕਿ ਕਿਸੇ ਵੀ ਹਸਪਤਾਲ ਵੱਲੋਂ ਇਲਾਜ ਦੀ ਫੀਸ ਬਕਾਇਆ ਹੋਣ ਦੇ ਆਧਾਰ ‘ਤੇ ਮ੍ਰਿਤਕ ਦੀ ਲਾਸ਼, ਪਰਿਵਾਰ ਨੂੰ ਦੇਣ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ, ਜੋ ਕਿ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੀਆਂ ਹਦਾਇਤਾਂ ਦੇ ਉਲਟ ਹੈ। 

ਉਨ੍ਹਾਂ ਕਿਹਾ ਕਿ ਹਸਪਤਾਲ ਪਰਿਵਾਰ ਤੋਂ ਘੋਸ਼ਣਾ ਪੱਤਰ ਲੈ ਕੇ ਲਾਸ਼ ਸੌਂਪਣ। ਇਸੇ ਤਰ੍ਹਾਂ ਜੇਕਰ ਕੋਈ ਮਰੀਜ਼ ਇਲਾਜ ਦੀ ਰਕਮ ਅਦਾ ਕਰਨ ਵਿੱਚ ਅਸਮਰੱਥ ਹੋਵੇ ਤਾਂ ਬੈਂਕ ਚੈੱਕ ਅਤੇ ਐਫਿਡੇਵਿਟ ਲੈ ਕੇ ਇਲਾਜ ਉਪਰੰਤ ਘਰ ਭੇਜ ਦਿੱਤਾ ਜਾਵੇ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਹਰ ਹਸਪਤਾਲ ਵਿੱਚ ਇਲਾਜ ਦੀਆਂ ਦਰਾਂ ਸਪੱਸ਼ਟ ਤੌਰ ‘ਤੇ ਦਰਸਾਈਆਂ ਜਾਣ। 

ਉਨ੍ਹਾਂ ਕਿਹਾ ਕਿ ਮਨੁੱਖੀ ਅਧਿਕਾਰ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਅਤੇ ਐਸਐਸਪੀ ਨੂੰ ਮਿਲਣ ਦਾ ਸਮਾਂ 11 ਤੋਂ 01:00 ਵਜੇ ਨਿਸਚਿਤ ਕੀਤਾ ਗਿਆ ਹੈ। ਡਾ. ਜਤਿੰਦਰ ਸਿੰਘ ਸ਼ੰਟੀ ਨੇ ਕਿਹਾ ਕਿ ਪਹਿਲਾਂ ਮਨੁੱਖੀ ਅਧਿਕਾਰਾਂ ਦੀਆਂ ਗੰਭੀਰ ਉਲੰਘਣਾਵਾਂ ‘ਤੇ ਵੀ ਅਕਸਰ ਧਿਆਨ ਨਹੀਂ ਦਿੱਤਾ ਜਾਂਦਾ ਸੀ, ਪਰ ਮਨੁੱਖੀ ਅਧਿਕਾਰ ਕਮਿਸ਼ਨਾਂ ਦੇ ਗਠਨ ਨਾਲ ਜਵਾਬਦੇਹੀ ਮਜ਼ਬੂਤ ਹੋਈ ਹੈ। 

ਉਨ੍ਹਾਂ ਦੱਸਿਆ ਕਿ ਸਥਾਨਕ ਪੱਧਰ ‘ਤੇ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਅਣ-ਦੇਖਿਆ ਕਰਨਾ ਜਾਂ ਰਿਹਾਇਸ਼ੀ ਸੋਸਾਇਟੀਆਂ ਵੱਲੋਂ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨਾ ਵੀ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ ਅਤੇ ਅਜਿਹੇ ਮਾਮਲਿਆਂ ‘ਚ ਕਮਿਸ਼ਨ ਵੱਲੋਂ ਖੁਦ ਨੋਟਿਸ ਵੀ ਲਏ ਜਾਣਗੇ। ਮੀਟਿੰਗ ਤੋਂ ਪਹਿਲਾਂ ਡਾ. ਸ਼ੰਟੀ ਨੇ ਸਿਵਲ ਹਸਪਤਾਲ ਫਿਰੋਜ਼ਪੁਰ ਦਾ ਦੌਰਾ ਕਰਕੇ ਮਰੀਜਾਂ ਨੂੰ ਮਿਲ ਰਹੀਆਂ ਸਹੂਲਤਾਂ ਦਾ ਜਾਇਜ਼ਾ ਲਿਆ ਅਤੇ ਮਨੁੱਖੀ ਅਧਿਕਾਰਾਂ ਪ੍ਰਤੀ ਜਾਗਰੂਕਤਾ ਫੈਲਾਈ। 

ਉਹਨਾਂ ਹਦਾਇਤ ਕੀਤੀ ਕਿ ਮਰੀਜਾਂ ਨੂੰ ਪੂਰਨ ਪ੍ਰਭਾਵਸ਼ਾਲੀ ਸਿਹਤ ਅਤੇ ਸਾਫ ਸਫਾਈ ਸਬੰਧੀ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾਣ ਅਤੇ ਉਹਨਾਂ ਨਾਲ ਹਮਦਰਦੀ ਦਾ ਵਤੀਰਾ ਅਪਣਾਇਆ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਥਾਣੇ ਦਾ ਵੀ ਦੌਰਾ ਕਰਕੇ ਮੁੱਢਲੀਆਂ ਸਹੁਲਤਾਂ ਦਾ ਸਖ਼ਤ ਨੋਟਿਸ ਲਿਆ ਅਤੇ ਮਹਿਲਾ ਪਖਾਨੇ ਬਣਾਉਣ ਦੀ ਹਦਾਇਤ ਕੀਤੀ।

ਇਸ ਤੋਂ ਪਹਿਲਾਂ ਉਹਨਾਂ ਮੀਟਿੰਗ ਵਿੱਚ ਹਾਜ਼ਰ ਵੱਖ-ਵੱਖ ਐਨਜੀਓਜ ਅਤੇ ਸਰਪੰਚ ਸਾਹਿਬਾਨ ਨਾਲ ਗੱਲਬਾਤ ਕੀਤੀ ਅਤੇ ਉਹਨਾਂ ਵੱਲੋਂ ਕੀਤੇ ਗਏ ਸਮਾਜ ਸੇਵਾ ਦੇ ਕੰਮਾਂ ਬਾਰੇ ਜਾਣਕਾਰੀ ਹਾਸਿਲ ਕੀਤੀ। ਡਾ. ਜਤਿੰਦਰ ਸਿੰਘ ਸ਼ੰਟੀ ਨੇ ਜ਼ਿਲ੍ਹੇ ਦੀਆਂ ਸਮੂਹ ਸਮਾਜ ਸੇਵੀ ਸੰਸਥਾਵਾਂ, ਵਲੰਟੀਅਰਾਂ ਅਤੇ ਸਰਪੰਚਾਂ ਦਾ ਹੜਾਂ ਅਤੇ ਹੋਰ ਕੁਦਰਤੀ ਆਫਤਾਂ ਦੌਰਾਨ ਲੋਕਾਂ ਦੀ ਸਹਾਇਤਾ ਕਰਨ ਅਤੇ ਸਮਾਜ ਸੇਵਾ ਦੇ ਕੰਮ ਕਰਨ ਲਈ ਸ਼ਲਾਘਾ ਕੀਤੀ।

ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਕ੍ਰਿਸ਼ਨਾ ਪਾਲ ਰਾਜਪੂਤ, ਐਸਡੀਐਮ ਫਿਰੋਜ਼ਪੁਰ ਅਭਿਸ਼ੇਕ ਸ਼ਰਮਾ, ਐਸਡੀਐਮ ਜੀਰਾ ਅਰਵਿੰਦਰ ਪਾਲ ਸਿੰਘ, ਐਸਡੀਐਮ ਗੁਰੂਹਰਸਹਾਏ ਬੇਅੰਤ ਸਿੰਘ ਸਿੱਧੂ, ਐਸਪੀ ਮਨਜੀਤ ਸਿੰਘ, ਆਰ.ਟੀ.ਏ. ਤੁਸ਼ਿਤਾ ਗੁਲਾਟੀ ਸਮੇਤ ਛੇ ਬਲਾਕਾਂ ਤੋਂ ਸਰਪੰਚ ਚਾਰੇ ਹਲਕਿਆਂ ਤੋਂ ਐਨਜੀਓਜ ਦੇ ਨੁਮਾਇੰਦੇ ਅਤੇ ਜ਼ਿਲ੍ਹੇ ਦੇ ਹੋਰ ਨਾਮਵਰ ਸ਼ਖਸੀਅਤਾਂ ਵੀ ਹਾਜ਼ਰ ਸਨ।

ਇਸ ਉਪਰੰਤ ਡਾ. ਜਤਿੰਦਰ ਸਿੰਘ ਸ਼ੰਟੀ ਵੱਲੋਂ ਹੁਸੈਨੀਵਾਲਾ ਵਿਖੇ ਸ਼ਹੀਦੀ ਸਮਾਰਕ 'ਤੇ ਪਹੁੰਚ ਕੇ ਸ਼ਹੀਦ ਏ ਆਜ਼ਮ ਸ. ਭਗਤ ਸਿੰਘ, ਸ਼ਹੀਦ ਰਾਜਗੁਰੂ, ਸ਼ਹੀਦ ਸੁਖਦੇਵ ਅਤੇ ਸੁਤੰਤਰਤਾ ਸੰਗਰਾਮੀ ਬੀ.ਕੇ. ਦੱਤ ਜੀ ਦੀ ਸਮਾਰਕ 'ਤੇ ਸ਼ਰਧਾ ਦੇ ਫੁੱਲ ਭੇਟ ਕਰ ਕੇ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਸਿਜਦਾ ਕੀਤਾ ਗਿਆ।

 

Tags: Dr Jatinder Singh Shanti , Member of the Human Rights Commission , Punjab Admin , Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD