Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਗੁਰਲਾਲ ਘਨੌਰ ਵੱਲੋਂ ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ ਮੌਕੇ ਘਨੌਰ ਅਨਾਜ ਮੰਡੀ ਵਿੱਚ ਵਿਸ਼ਾਲ ਸੰਤ ਸੰਮੇਲਨ

ਸੰਤ ਸੰਮੇਲਨ ਦੌਰਾਨ ਹਜ਼ਾਰਾਂ ਦੀ ਗਿਣਤੀ ’ਚ ਸੰਗਤ ਨੇ ਭਗਤੀ ਰੰਗ ਵਿੱਚ ਰੰਗਿਆ ਮਾਹੌਲ

Gurlal Singh

Web Admin

Web Admin

5 Dariya News

ਘਨੌਰ , 14 Mar 2026

Last updated on: Mar 16, 2026, 11:03 IST

ਹਲਕਾ ਘਨੌਰ ਦੇ ਵਿਧਾਇਕ ਸ. ਗੁਰਲਾਲ ਘਨੌਰ ਵੱਲੋਂ ਹਲਕਾ ਨਿਵਾਸੀਆਂ ਦੇ ਸਹਿਯੋਗ ਨਾਲ ਅਤੇ ਸਤਗੁਰ ਨਿਰੰਜਨ ਦਾਸ ਜੀ, ਮੌਜੂਦਾ ਗੱਦੀ ਨਸ਼ੀਨ, ਡੇਰਾ ਸੱਚਖੰਡ ਬੱਲਾਂ ਦੇ ਅਸ਼ੀਰਵਾਦ ਸਦਕਾ ਸ੍ਰੀ ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਵਿਸ਼ਾਲ ਸੰਤ ਸੰਮੇਲਨ ਘਨੌਰ ਦੀ ਅਨਾਜ ਮੰਡੀ ਵਿਖੇ ਬੜੀ ਸ਼ਰਧਾ, ਭਾਵਨਾ ਅਤੇ ਧਾਰਮਿਕ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਸਮਾਗਮ ਵਿੱਚ ਇਲਾਕੇ ਦੀਆਂ ਧਾਰਮਿਕ ਅਤੇ ਸਮਾਜਿਕ ਸ਼ਖਸੀਅਤਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤ ਨੇ ਹਾਜ਼ਰੀ ਲਗਾ ਕੇ ਗੁਰੂ ਸਾਹਿਬ ਦੇ ਚਰਨਾਂ ਵਿੱਚ ਸ਼ਰਧਾ ਭੇਟ ਕੀਤੀ।

ਇਸ ਦੌਰਾਨ ਵਿਧਾਇਕ ਸ. ਗੁਰਲਾਲ ਘਨੌਰ ਨੇ ਪੰਜਾਬ ਦੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦਾ ਵੀ ਵਿਸ਼ੇਸ਼ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋਕ-ਭਲਾਈ ਲਈ ਕਈ ਮਹੱਤਵਪੂਰਨ ਯੋਜਨਾਵਾਂ ਜਿਵੇਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ, ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਅਤੇ ਮੁੱਖ ਮੰਤਰੀ ਸਿਹਤ ਯੋਜਨਾ ਵਰਗੀਆਂ ਸਕੀਮਾਂ ਚਲਾਈਆਂ ਜਾ ਰਹੀਆਂ ਹਨ, ਜਿਨ੍ਹਾਂ ਦਾ ਲਾਭ ਵੱਡੀ ਗਿਣਤੀ ਵਿੱਚ ਲੋਕਾਂ ਤੱਕ ਪਹੁੰਚ ਰਿਹਾ ਹੈ।

ਵਿਧਾਇਕ ਸ. ਗੁਰਲਾਲ ਘਨੌਰ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਸਾਰੀ ਮਨੁੱਖਤਾ ਲਈ ਪ੍ਰੇਰਣਾ ਦਾ ਸਰੋਤ ਹੈ ਅਤੇ ਉਨ੍ਹਾਂ ਦੇ ਉਪਦੇਸ਼ ਸਾਨੂੰ ਸਦਾ ਸੱਚਾਈ, ਇਨਸਾਫ ਅਤੇ ਸਮਾਨਤਾ ਦੇ ਰਾਹ ’ਤੇ ਚੱਲਣ ਦੀ ਸਿੱਖਿਆ ਦਿੰਦੇ ਹਨ। ਉਨ੍ਹਾਂ ਕਿਹਾ ਕਿ ਅਜੇਹੇ ਧਾਰਮਿਕ ਸਮਾਗਮ ਸਮਾਜ ਵਿੱਚ ਸਕਾਰਾਤਮਕ ਸੋਚ ਅਤੇ ਇਕਤਾ ਨੂੰ ਮਜ਼ਬੂਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ।

ਸਮਾਗਮ ਦੌਰਾਨ ਸੰਤ ਬਾਬਾ ਮਨਦੀਪ ਸਿੰਘ ਜੀ ਨੇ ਧਾਰਮਿਕ ਕੀਰਤਨ, ਵਚਨ ਅਤੇ ਗੁਰਬਾਣੀ ਦੇ ਰਸਭਰੇ ਕੀਰਤਨ ਨਾਲ ਸੰਗਤ ਨੂੰ ਨਿਹਾਲ ਕੀਤਾ ਗਿਆ। ਵੱਡੀ ਗਿਣਤੀ ਵਿੱਚ ਸੰਗਤ ਦੀ ਹਾਜ਼ਰੀ ਨਾਲ ਪੂਰੇ ਮਾਹੌਲ ਵਿੱਚ ਭਗਤੀ ਅਤੇ ਸ਼ਰਧਾ ਦਾ ਰੰਗ ਦੇਖਣ ਨੂੰ ਮਿਲਿਆ। ਇਸ ਮੌਕੇ ਸੰਤ ਮਨਦੀਪ ਦਾਸ ਜੀ (ਰਾਸ਼ਟਰੀ ਉਪ ਪ੍ਰਧਾਨ, ਅਖਿਲ ਭਾਰਤੀਯ ਰਵੀਦਾਸੀਆ ਸੰਗਠਨ) ਨੇ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਅਤੇ ਉਨ੍ਹਾਂ ਦੇ ਮਹਾਨ ਉਪਦੇਸ਼ਾਂ ਬਾਰੇ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਨੇ ਮਨੁੱਖਤਾ ਨੂੰ ਸਮਾਨਤਾ, ਭਾਈਚਾਰੇ ਅਤੇ ਸੱਚਾਈ ਦਾ ਸਨੇਹਾ ਦਿੱਤਾ ਹੈ।

ਉਨ੍ਹਾਂ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਗੁਰੂ ਰਵਿਦਾਸ ਜੀ ਦੀ ਸੋਚ ਅਤੇ ਉਪਦੇਸ਼ਾਂ ’ਤੇ ਚੱਲ ਕੇ ਹੀ ਸਮਾਜ ਵਿੱਚ ਇਕਤਾ ਅਤੇ ਆਪਸੀ ਪਿਆਰ ਨੂੰ ਮਜ਼ਬੂਤ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਆਪਣੀ ਬਾਣੀ ਰਾਹੀਂ ਮਨੁੱਖਤਾ ਨੂੰ ਅੰਧ ਵਿਸ਼ਵਾਸਾਂ ਤੋਂ ਦੂਰ ਰਹਿ ਕੇ ਸੱਚ ਅਤੇ ਨੇਕੀ ਦੇ ਰਾਹ ’ਤੇ ਚੱਲਣ ਦਾ ਉਪਦੇਸ਼ ਦਿੱਤਾ। 

ਉਨ੍ਹਾਂ ਨੇ ਸੰਗਤ ਨੂੰ ਅਪੀਲ ਕੀਤੀ ਕਿ ਗੁਰੂ ਸਾਹਿਬ ਦੇ ਦਰਸਾਏ ਰਾਹ ’ਤੇ ਚੱਲ ਕੇ ਸਮਾਜ ਵਿੱਚ ਸਾਂਝ, ਸਦਭਾਵਨਾ ਅਤੇ ਭਾਈਚਾਰੇ ਨੂੰ ਹੋਰ ਮਜ਼ਬੂਤ ਕੀਤਾ ਜਾਵੇ। ਇਸ ਮੌਕੇ ਸੰਤ ਬਾਬਾ ਮਨਦੀਪ ਦਾਸ ਜੀ ਨੇ ਕਿਹਾ ਕਿ ਇਹ ਸਮਾਗਮ ਸਾਰੇ ਧਰਮਾਂ ਨੂੰ ਇੱਕ ਸਮਝ ਕੇ ਬੜੇ ਸੁਚੱਜੇ ਤਰੀਕੇ ਨਾਲ ਕਰਵਾਇਆ ਗਿਆ ਹੈ, ਜੋ ਸਮਾਜ ਵਿੱਚ ਆਪਸੀ ਪਿਆਰ ਅਤੇ ਭਾਈਚਾਰੇ ਦਾ ਸੰਦੇਸ਼ ਦਿੰਦਾ ਹੈ।

ਇਸ ਮੌਕੇ ਸਹਿਜਪਾਲ ਲਾਡਾ , ਗੁਰਮੇਲ ਸਿੰਘ, ਨਰਿੰਦਰ ਸਿੰਘ, ਕਪਤਾਨ ਸਿੰਘ , ਲਖਬੀਰ ਗੁੱਜਰ, ਇੰਦਰ ਜੀਤ ਸਿੰਘ ਸਿਆਲੂ, ਗੁਰਤਾਜ ਸੰਧੂ, ਕੁਲਵੰਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤ ਮਜੂਦ ਸੀ।

  

 

Tags: Gurlal Singh , Ghanaur , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD