Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਖੇਤਰੀ ਕੌਸ਼ਲ ਮੁਕਾਬਲੇ ਵਿੱਚ ਹਰਿਆਣਾ ਦੇ ਨੌਜੁਆਨਾ ਦਾ ਸ਼ਾਨਦਾਰ ਪ੍ਰਦਰਸ਼ਨ, 33 ਮੈਡਲ ਜਿੱਤ ਕੇ ਵਧਾਇਆ ਸੂਬੇ ਦਾ ਮਾਨ

ਆਗਰਾ ਵਿੱਚ ਆਯੋਜਿਤ ਮੁਕਾਬਲੇ ਵਿੱਚ 8 ਗੋਲਡ, 13 ਸਿਲਵਰ ਅਤੇ 12 ਬ੍ਰਾਂਜ ਮੈਡਲ ਹਾਸਲ

Jayant Chaudhary

Web Admin

Web Admin

5 Dariya News

ਚੰਡੀਗੜ੍ਹ , 15 Mar 2026

Last updated on: Mar 16, 2026, 12:34 IST

ਹਰਿਆਣਾ ਦੇ ਪ੍ਰਤਿਭਾਸ਼ਾਲੀ ਨੌਜੁਆਨਾਂ ਨੈ ਇੱਕ ਵਾਰ ਫਿਰ ਆਪਣੀ ਕੁਸ਼ਲਤਾ ਅਤੇ ਕੌਸ਼ਲ ਦਾ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਆਗਰਾ ਦੇ ਬੀਐਲਐਨਐਲ ਗਰਾਉਂਡ ਵਿੱਚ ਪਿਛਲੇ ਦਿਨ ਆਯੋਜਿਤ ਖੇਤਰੀ ਕੌਸ਼ਲ ਮੁਕਾਬਲੇ ਵਿੱਚ 33 ਮੈਡਲ ਜਿੱਤ ਕੇ ਸ਼ਾਦਨਦਾਰ ਪ੍ਰਦਰਸ਼ਨ ਕੀਤਾ, ਜਿਸ ਵਿੱਚ 8 ਗੋਲਡ, 13 ਸਿਲਵਰ ਅਤੇ 12 ਬ੍ਰਾਂਜ ਮੈਡਲ ਸ਼ਾਮਿਲ ਹਨ। ਸਮਾਪਨ ਸਮਾਰੋਹ ਮੌਕੇ 'ਤੇ ਕੇਂਦਰੀ ਕੌਸ਼ਲ ਵਿਕਾਸ ਅਤੇ ਉਦਮਤਾ ਮੰਤਰੀ (ਸੁਤੰਤਰ ਕਾਰਜਭਾਰ) ਸ੍ਰੀ ਜਯੰਤ ਚੌਧਰੀ ਨੇ ਹਰਿਆਣਾ ਦੇ ਪ੍ਰਤੀਭਾਗੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਸ਼ਲਾਘਾ ਕਰਦੇ ਹੋਏ ਸਾਰੇ ਜੇਤੂਆਂ ਨੂੰ ਵਧਾਈ ਦਿੱਤੀ। 

ਉਨ੍ਹਾਂ ਨੇ ਮੁਕਾਬਲਿਆਂ ਨੂੰ ਭਵਿੱਖ ਦੇ ਮੁਕਾਬਲਿਆਂ ਵਿੱਚ ਵੀ ਇਸੀ ਤਰ੍ਹਾ ਵਧੀਆ ਪ੍ਰਦਰਸ਼ਨ ਜਾਰੀ ਰੱਖਣ ਲਈ ਪ੍ਰੇਰਿਤ ਕੀਤਾ। ਨੌਜੁਆਨਾਂ ਵੱਲੋਂ ਬਿਹਤਰੀਨ ਪ੍ਰਦਰਸ਼ਨ ਕਰਨ 'ਤੇ ਹਰਿਆਣਾ ਦੇ ਨੌਜੁਆਨ ਸਸ਼ਕਤੀਕਰਣ ਅਤੇ ਉਦਮਤਾ ਮੰਤਰੀ ਸ੍ਰੀ ਗੌਰਵ ਗੌਤਮ ਨੇ ਸਾਰੇ ਜੇਤੂਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਹਰਿਆਣਾ ਦੇ ਨੌਜੁਆਨਾਂ ਨੈ ਆਪਣੈ ਵਧੀਆ ਪ੍ਰਦਰਸ਼ਨ ਨਾਲ ਸੂਬੇ ਦਾ ਮਾਣ ਵਧਾਇਆ ਹੈ। 

ਉਨ੍ਹਾਂ ਨੇ ਕਿਹਾ ਕਿ ਨੌਜੁਆਨਾਂ ਨੂੰ ਮਜਬੂਤ ਅਤੇ ਆਤਮਨਿਰਭਰ ਬਨਾਉਣ ਲਈ ਕੇਂਦਰ ਸਰਕਾਰ ਲਗਾਤਾਰ ਠੋਸ ਕਦਮ ਚੁੱਕ ਰਹੀ ਹੈ। ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੇ ਮਾਰਗਦਰਸ਼ਨ ਵਿੱਚ ਪੂਰੇ ਦੇਸ਼ ਵਿੱਚ ਕੌਸ਼ਲ ਵਿਕਾਸ ਨੂੰ ਪ੍ਰੋਤਸਾਹਨ ਦੇਣ ਦੇ ਨਾਲ-ਨਾਲ ਨੌਜੁਆਨਾ ਨੂੰ ਨਵੀਂ ਤਕਨੀਕਾਂ ਨਾਲ ਜੋੜਨ ਲਈ ਅਨੈਕ ਪਹਿਲਾਂ ਕੀਤੀਆਂ ਜਾ ਰਹੀਆਂ ਹਨ।

ਉਨ੍ਹਾਂ ਨੇ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਰਾਜ ਸਰਕਾਰ ਵੀ ਨੌਜੁਆਨਾਂ ਨੂੰ ਤਕਨੀਕੀ ਰੂਪ ਨਾਲ ਸਮਰੱਥ ਬਨਾਉਣ ਲਈ ਪ੍ਰਤੀਬੱਧ ਹੈ। ਇਸੀ ਦਿਸ਼ਾ ਵਿੱਚ ਸੂਬੇ ਵਿੱਚ ਕੌਸ਼ਲ ਯੂਨੀਵਰਸਿਟੀ ਦੀ ਸਥਾਪਨਾ ਅਤੇ ਵੱਖ-ਵੱਖ ਤਕਨੀਕੀ ਅਦਾਰਿਆਂ ਵਿੱਚ ਨੌਜੁਆਨਾਂ ਲਈ ਆਧੁਨਿਕ ਤੇ ਰੁਜਗਾਰਪਰਕ ਤਕਨੀਕੀ ਕੋਰਸ ਸੰਚਾਲਿਤ ਕੀਤੇ ਜਾ ਰਹੇ ਹਨ ਤਾਂ ਜੋ ਉਹ ਬਦਲਦੇ ਸਮੇਂ ਦੀ ਜਰੂਰਤਾਂ ਅਨੁਰੂਪ ਆਪਣੈ ਕੌਸ਼ਲ ਨੂੰ ਨਿਖਾਰ ਕੇ ਬਿਹਤਰ ਰੁਜ਼ਗਾਰ ਦੇ ਮੌਕੇ ਪ੍ਰਾਪਤ ਕਰ ਸਕਣ।

ਉਨ੍ਹਾਂ ਨੇ ਪ੍ਰਤੀਭਾਗੀਆਂ ਨੂੰ ਅਗਾਮੀ ਕੌਮੀ ਅਤੇ ਕੌਮਾਂਤਰੀ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ। ਇਸ ਮਕਾਬਲੇ ਵਿੱਚ ਸੂਬੇ ਦੇ ਨੌਜੁਆਨਾਂ ਨੇ ਕੁੱਲ 63 ਕੌਸ਼ਲਾਂ ਵਿੱਚੋਂ 49 ਕੌਸ਼ਲਾਂ ਵਿੱਚ ਭਾਗੀਦਾਰੀ ਕੀਤੀ ਅਤੇ 33 ਕੌਸ਼ਲਾਂ ਵਿੱਚ ਮੈਡਲ ਜਿੱਤ ਕੇ ਆਪਣੀ ਤਕਨੀਕੀ ਕੁਸ਼ਲਤਾ, ਸਮਰਪਣ ਅਤੇ ਮਿਹਨਤ ਦਾ ਵਧੀਆ ਮਿਸਾਲ ਪੇਸ਼ ਕੀਤੀ। ਇਸ ਉਪਲਬਧੀ ਨੇ ਇਹ ਸਾਬਤ ਕੀਤਾ ਹੈ ਕਿ ਹਰਿਆਣਾ ਦੇ ਨੌਜੁਆਨ ਆਧੁਨਿਕ ਅਤੇ ਉਭਰਦੇ ਕੌਸ਼ਲ ਖੇਤਰਾਂ ਵਿੱਚ ਵੀ ਤੇਜੀ ਨਾਲ ਆਪਣੀ ਪਹਿਚਾਣ ਬਣਾ ਰਹੇ ਹਨ।

ਉਨ੍ਹਾਂ ਨੇ ਕਿਹਾ ਕਿ ਇਸ ਮੁਕਾਬਲੇ ਵਿੱਚ ਖੇਤਰ ਦੇ ਵੱਖ-ਵੱਖ ਸੂਬਿਆਂ ਦੇ ਪ੍ਰਤੀਭਾਗੀਆਂ ਨੇ ਵੱਖ-ਵੱਖ ਟ੍ਰੇਡਾਂ ਅਤੇ ਉਭਰਦੇ ਸਕਿਲ ਖੇਤਰਾਂ ਵਿੱਚ ਆਪਣੀ ਮਾਹਰਤਾ ਦਾ ਪ੍ਰਦਰਸ਼ਨ ਕੀਤਾ। ਹਰਿਆਣਾ ਦੇ ਪ੍ਰਤੀਭਾਗੀਆਂ ਦਾ ਇਹ ਵਧੀਆ ਪ੍ਰਦਰਸ਼ਨ ਸੂਬੇ ਦੇ ਮਜਬੂਤ ਸਕਿਲ ਵਿਕਾਸ ਸਿਸਟਮ ਅਤੇ ਨੌਜੁਆਨਾਂ ਨੂੰ ਭਰੋਸੇਯੋਗ ਸਿਖਲਾਈ ਉਪਲਬਧ ਕਰਾਉਣ ਲਈ ਕੀਤੇ ਜਾ ਰਹੇ ਲਗਾਤਾਰ ਯਤਨਾਂ ਨੂੰ ਦਰਸ਼ਾਉਂਦਾ ਹੈ। 

ਉਨ੍ਹਾਂ ਨੇ ਦਸਿਆ ਕਿ ਖੇਤਰ ਸਕਿਲ ਮੁਕਾਬਲੇ ਦੇ ਜੇਤੂ ਹੁਣ ਪ੍ਰਤਿਸ਼ਠਤ ਇੰਡੀਆ ਸਕਿਲਸ ਮੁਕਾਬਲੇ ਵਿੱਚ ਹਿੱਸਾ ਲੈਣਗੇ, ਜਿੱਥੈ ਪੂਰੇ ਦੇਸ਼ ਦੇ ਵਧੀਆ ਪ੍ਰਤੀਭਾਗੀ ਆਪਣੇ-ਆਪਣੇ ਸਕਿਲ ਦਾ ਪ੍ਰਦਰਸ਼ਨ ਕਰਣਗੇ। ਕੌਮੀ ਪੱਧਰ 'ਤੇ ਵਧੀਆ ਪ੍ਰਦਰਸ਼ਨ ਕਰਨ ਵਾਲੇ ਪ੍ਰਤੀਭਾਗੀ ਅੱਗੇ ਚੱਲ ਕੇ ਕੌਮਾਂਤਰੀ ਮੰਚ 'ਤੇ ਆਯੋਜਿਤ ਵਲਡ ਸਕਿਲਸ ਮੁਕਾਬਲੇ ਵਿੱਚ ਭਾਰਤ ਦੀ ਨੁਮਾਇਦਗੀ ਕਰਣਗੇ, ਜਿਸ ਨਾਲ ਉਹ ਵਿਸ਼ਵ ਪੱਧਰ 'ਤੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰ ਸਕਣਗੇ।

ਉਨ੍ਹਾਂ ਨੇ ਕਿਹਾ ਕਿ ਨੌਜੁਆਨਾ ਨੂੰ ਪ੍ਰੋਤਸਾਹਿਤ ਕਰਨ ਦੇ ਉਦੇਸ਼ ਨਾਲ ਹਰਿਆਣਾ ਸਰਕਾਰ ਨੇ ਵਧੀਆ ਪ੍ਰਦਰਸ਼ਨ ਕਰਨ ਵਾਲੇ ਪ੍ਰਤੀਭਾਗੀਆਂ ਲਈ ਪ੍ਰੋਤਸਾਹਨ ਰਕਮ ਵੀ ਐਲਾਨ ਕੀਤੀ ਹੈ। ਇਸ ਦੇ ਤਹਿਤ ਕੌਮੀ ਪੱਧਰ 'ਤੇ ਮੈਡਲ ਜਿੱਤਣ ਵਾਲੇ ਪ੍ਰਤੀਭਾਗੀਆਂ ਨੂੰ 5 ਲੱਖ ਰੁਪਏ ਅਤੇ ਕੌਮਾਂਤਰੀ ਪੱਧਰ 'ਤੇ ਮੈਡਲ ਜਿੱਤਣ ਵਾਲੇ ਪ੍ਰਤੀਭਾਗੀਆਂ ਨੂੰ 10 ਲੱਖ ਰੁਪਏ ਦਾ ਨਗਦ ਪੁਰਸਕਾਰ ਦਿੱਤਾ ਜਾਵੇਗਾ। 

ਇਸ ਨਾਲ ਕੌਸ਼ਲ ਮੁਕਾਬਲਿਆਂ ਵਿੱਚ ਨੌਜੁਆਨਾਂ ਦੀ ਭਾਗੀਦਾਰੀ ਨੂੰ ਹੋਰ ਪ੍ਰੋਤਸਾਹਨ ਮਿਲੇਗਾ।

 

 

Tags: Jayant Chaudhary , Ministry of Skill Development and Entrepreneurship , MSDE , BJP , Bharatiya Janata Party

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD