Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ- ਪਦਮ ਸ਼੍ਰੀ ਜਤਿੰਦਰ ਸਿੰਘ ਸ਼ੰਟੀ

ਕਮਿਸ਼ਨ ਵੱਲੋਂ ਮਨੁੱਖੀ ਅਧਿਕਾਰਾਂ ਦੀ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਬਣਾਏ ਜਾਣਗੇ ਜ਼ਿਲ੍ਹਾ ਪੱਧਰੀ ਕੋਰ ਗਰੁੱਪ

Dr Jatinder Singh Shanti

5 Dariya News

5 Dariya News

5 Dariya News

ਫ਼ਰੀਦਕੋਟ , 15 Mar 2026

Last updated on: Mar 16, 2026, 13:19 IST

ਮਨੁੱਖੀ ਅਧਿਕਾਰਾਂ ਦੀ ਰਾਖੀ ਅਤੇ ਪੀੜਤਾਂ ਨੂੰ ਨਿਆਂ ਦਿਵਾਉਣ ਲਈ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਵਚਨਬੱਧ ਹੈ। ਇਸ ਵਾਸਤੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਕੋਰ ਗਰੁੱਪ ਬਣਾਏ ਜਾ ਰਹੇ ਹਨ ਜੋ ਕਿ ਜ਼ਿਲ੍ਹਾ ਪੱਧਰ 'ਤੇ ਸਰਗਰਮੀ ਨਾਲ ਕੰਮ ਕਰਨਗੇ।ਇਹ ਪ੍ਰਗਟਾਵਾ ਮੈਂਬਰ ਪੰਜਾਬ ਰਾਜ ਅਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਸ. ਜਤਿੰਦਰ ਸਿੰਘ ਸ਼ੰਟੀ (ਪਦਮਸ੍ਰੀ ਐਵਾਰਡੀ) ਨੇ ਫਰੀਦਕੋਟ ਵਿਖੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ  ਹਾਲ  ਵਿਖੇ ਅਧਿਕਾਰੀਆਂ/ਕਰਮਚਾਰੀਆਂ, ਐਨ.ਜੀ.ਓਜ ਦੇ ਨੁਮਾਇੰਦਿਆਂ, ਸਰਪੰਚਾਂ ਨਾਲ ਮੀਟਿੰਗ ਦੌਰਾਨ ਕੀਤਾ। 

ਇਸ ਮੌਕੇ ਸ. ਸ਼ੰਟੀ ਨੇ ਦੱਸਿਆ ਕਿ ਕਮਿਸ਼ਨ ਵੱਲੋਂ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਨਵੀਆਂ ਹਦਾਇਤਾਂ ਜਾਰੀਆਂ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਦੱਸਿਆ ਕਿ ਕਿ ਕਮਿਸ਼ਨ ਵੱਲੋਂ ਰਾਜ ਭਰ ਦੇ ਸਾਰੇ ‌ਜ਼ਿਲ੍ਹ‌ਿਆਂ ਵਿੱਚ 15 ਮੈਂਬਰੀ ਕੋਰ ਗਰੁੱਪਾਂ ਦਾ ਗਠਨ ਕੀਤਾ ਜਾ ਰਿਹਾ ਹੈ, ਜਿਸ ਵਿੱਚ ਜ਼ਿਲ੍ਹੇ ਦੀਆਂ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਸ਼ਾਮਲ ਹੋਣਗੇ ਤਾਂ ਕਿ ਪੀੜਤਾਂ ਨੂੰ ਤੁਰੰਤ ਨਿਆਂ ‌ਦਿਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਦਫ਼ਤਰੀ ਕੰਮਾਂ ਵਾਲੇ ਦਿਨ ਸੋਮਵਾਰ ਤੋਂ ਸ਼ੁੱਕਰਵਾਰ 11 ਤੋਂ 1 ਵਜੇ ਤੱਕ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ, ਵਧੀਕ ਡਿਪਟੀ ਕਮਿਸ਼ਨਰ ਤੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਨੁਮਾਇੰਦੇ ਨੂੰ ਮਿਲ ਸਕਦੇ ਹਨ। 

ਉਨ੍ਹਾਂ ਕਿਹਾ ਕਿ ਕਮਿਸ਼ਨ ਦਾ ਮੁੱਖ ਉਦੇਸ਼ ਹੈ ਕਿ ਹਰ ਨਾਗਰਿਕ ਨੂੰ ਸੰਵਿਧਾਨ ਅਨੁਸਾਰ ਪ੍ਰਾਪਤ ਮੌਲਿਕ ਅਧਿਕਾਰਾਂ ਦੀ ਪੂਰੀ ਸੁਰੱਖਿਆ ਮਿਲੇ । ਉਨ੍ਹਾਂ ਕਿਹਾ ਕਿ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ ।ਉਨ੍ਹਾਂ ਕਿਹਾ ਕਿ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਐਡਵਾਇਜ਼ਰੀ ਜਾਰੀ ਕੀਤੀਆਂ ਜਾ ਰਹੀਆਂ ਹਨ ਜਿਸ ਤਹਿਤ ਮਨੁੱਖਤਾ ਦੀ ਭਲਾਈ ਲਈ ਨਵੇਂ ਕਾਨੂੰਨ ਲਿਆਂਦੇ ਜਾ ਰਹੇ ਹਨ। 

ਸ੍ਰੀ ਸ਼ੰਟੀ ਨੇ ਇਹ ਵੀ ਦੱਸਿਆ ਕਿ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਪਿਛਲੇ ਦਿਨੀੰ ਇੱਕ ਐਡਵਾਈਜਰੀ ਜਾਰੀ ਕੀਤੀ ਗਈ ਹੈ , ਜਿਸ ਤਹਿਤ ਕੋਈ ਵੀ ਹਸਪਤਾਲ ਮਰੀਜ਼ ਦੀ ਮੌਤ ਉਪਰੰਤ ਲਾਸ਼ ਨੂੰ ਹਸਪਤਾਲ ਦਾ ਬਿੱਲ ਨਾ ਦੇਣ ਦੇ ਮਾਮਲਿਆਂ ਵਿੱਚ ਲਾਸ਼ ਨੂੰ ਰੱਖ ਨਹੀਂ ਸਕਦਾ ਤੇ ਸਬੰਧਤ ਪਰਿਵਾਰ ਨੂੰ ਮ੍ਰਿਤਕ ਦੀ ਲਾਸ਼ ਦੇਣੀ ਲਾਜ਼ਮੀ ਕੀਤੀ ਗਈ ਹੈ । ਉਨ੍ਹਾਂ ਸਪੱਸ਼ਟ ਕੀਤਾ ਕਿ ਅਜਿਹੇ ਕੇਸਾਂ ਵਿੱਚ ਮ੍ਰਿਤਕ ਸਰੀਰ ਸਬੰਧਿਤ ਪਰਵਾਰਕ ਮੈਂਬਰਾਂ ਨੂੰ ਨਾ ਦੇਣ ਦੇ ਮਾਮਲੇ ਵਿੱਚ ਪੁਲਿਸ ਕੇਸ ਦਰਜ ਕੀਤੇ ਜਾਣਗੇ। 

ਇਸ ਤੋਂ ਇਲਾਵਾ ਉਨ੍ਹਾਂ ਐਂਬੂਲੈਂਸ ਪਾਇਲਟ ਪ੍ਰੋਜੈਕਟ ਬਾਰੇ ਵੀ ਵਿਸਥਾਰ ਸਹਿਤ ਚਰਚਾ ਕੀਤੀ। ਇਸ ਤੋਂ ਇਲਾਵਾ ਸਫਾਈ ਕਰਮਚਾਰੀਆਂ ਦੀ ਭਲਾਈ ਲਈ ਵੀ ਐਡਵਾਈਜਰੀ ਜਾਰੀ ਕੀਤੀ ਗਈ ਹੈ ਜਿਸ ਤਹਿਤ ਠੇਕੇਦਾਰਾਂ ਲਈ ਇਹ ਲਾਜ਼ਮੀ ਕੀਤਾ ਗਿਆ ਹੈ ਕਿ ਉਹ ਸਫਾਈ ਕਰਮਚਾਰੀਆਂ ਨੂੰ ਦਸਤਾਨੇ , ਕੱਪੜੇ , ਮਾਸਕ ਤੇ ਬੀਮਾ ਮੁਹੱਈਆ ਕਰਵਾਏਗਾ । 

ਮੀਡੀਆ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਰਾਜ ਅੰਦਰ ਮਨੁੱਖੀ ਅਧਿਕਾਰਾਂ ਦੀ ਰੱਖਿਆ ਅਤੇ ਉਲੰਘਣਾ ਦੇ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਨਿਰੰਤਰ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਤੇ ਵੀ ਮਨੁੱਖੀ ਅਧਿਕਾਰਾਂ ਦੀ ਉਲੰਘਣਾ  ਹੁੰਦੀ  ਹੈ ਤਾਂ ਇਸ ਸਬੰਧੀ ਲਿਖਤੀ ਸ਼ਿਕਾਇਤ ਵਟਸਐੱਪ ਨੰਬਰ 9855475547 ਜਾਂ https://www.pshrc.net/ ਵੈੱਬਸਾਈਟ ਤੇ ਦਿੱਤੀ ਜਾਵੇ ਜਿਸ ਤੇ ਦੋ ਦਿਨਾਂ ਅੰਦਰ ਯਕੀਨਨ ਕਾਰਵਾਈ ਹੋਵੇਗੀ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ(ਜ) ਸ੍ਰੀ ਸੰਦੀਪ ਮਲਹੋਤਰਾ, ਡੀ.ਆਰ.ਓ ਲਵਪ੍ਰੀਤ ਕੌਰ, ਐਸਡੀਐਮ ਫਰੀਦਕੋਟ ਸ੍ਰੀ ਪੁਨੀਤ ਸ਼ਰਮਾ, ਐਸ.ਡੀ.ਐਮ ਕੋਟਕਪੂਰਾ ਸੁਖਰਾਜ ਸਿੰਘ ਢਿੱਲੋ, ਐਸਡੀਐਮ ਜੈਤੋ ਸ਼੍ਰੀ ਵਿਕਰਮਜੀਤ, ਸ੍ਰੀ ਨਵਦੀਪ ਸਿੰਘ ਬਰਾੜ ਡਿਪਟੀ ਡਾਇਰੈਕਟਰ ਬਾਗਬਾਨੀ, ਸ੍ਰੀ ਨਿਰਵੈਰ ਸਿੰਘ ਬਰਾੜ ਡਿਪਟੀ ਡਾਇਰੈਕਟਰ ਡੇਅਰੀ, ਜ਼ਿਲ੍ਹਾ ਪ੍ਰੋਗਰਾਮ ਅਫਸਰ ਰਤਨਦੀਪ ਕੌਰ ਸੰਧੂ, ਸ਼੍ਰੀ ਨਵੀਨ ਕੁਮਾਰ ਐਕਸੀਐਨ ਪੀ.ਡਬਲਿਊ.ਡੀ, ਸ੍ਰੀ ਗੁਰਜੀਤ ਸਿੰਘ ਡੀ.ਐਫ.ਐਸ.ਸੀ, ਸਿਵਲ ਸਰਜਨ ਡਾ.ਪਰਵਜੀਤ ਸਿੰਘ, ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਡਾ. ਕੁਲਵੰਤ ਸਿੰਘ, ਜਿਲਾ ਖੇਡ ਅਫਸਰ ਬਲਜਿੰਦਰ ਸਿੰਘ, ਸ੍ਰੀ ਅੰਮ੍ਰਿਤ ਲਾਲ ਈ.ਓ, ਸ.ਮਨਿੰਦਰਪਾਲ ਸਿੰਘ ਈ.ਓ,  ਸ੍ਰੀ ਰਵੀਦੀਪ ਸਿੰਗਲਾ ਐਕਸੀਐਨ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ,  ਸ਼੍ਰੀ ਸੀਤਾ ਰਾਮ ਜਨਰਲ ਮੈਨੇਜਰ ਪੀ.ਆਰ.ਟੀ.ਸੀ, ਸ੍ਰੀ ਚਮਕੌਰ ਸਿੰਘ ਵਣ ਰੇਂਜ ਅਫਸਰ, ਸ. ਇਕਬਾਲ ਸਿੰਘ ਸੁਪਰਡੈਂਟ ਜੇਲ, ਸ. ਨੱਥਾ ਸਿੰਘ ਬੀਡੀਪੀਓ ਫਰੀਦਕੋਟ,ਸ੍ਰੀ ਵਿਕਾਸ ਸ਼ਰਮਾ ਬੀਡੀਪੀਓ ਕੋਟਕਪੂਰਾ, ਇਕਬਾਲ ਸਿੰਘ ਬੀਡੀਪੀਓ ਜੈਤੋ,ਸ੍ਰੀ ਮਨਦੀਪ ਮੌਂਗਾ ਸੈਕਟਰੀ ਰੈਡ ਕ੍ਰਾਸ,ਰਿੰਕੂ ਸਮਾਧਾ ਵਾਲਾ ਤੋਂ ਇਲਾਵਾ ਵੱਖ-ਵੱਖ ਐਨ.ਜੀ.ਓਜ ਦੇ ਨੁਮਾਇੰਦੇ ਅਤੇ ਅਧਿਕਾਰੀ/ ਕਰਮਚਾਰੀ ਹਾਜ਼ਰ ਸਨ।

 

Tags: Dr Jatinder Singh Shanti , Member of the Human Rights Commission , Punjab Admin , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD