Tuesday, 21 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸੇਫ ਸਕੂਲ ਵਾਹਨ ਨੀਤੀ ਤਹਿਤ ਜ਼ਿਲ੍ਹਾ ਬਰਨਾਲਾ ਵਿੱਚ ਸਕੂਲ ਬੱਸਾਂ ਦੀ ਵਿਸ਼ੇਸ਼ ਚੈਕਿੰਗ

31 ਸਕੂਲ ਬੱਸਾਂ ਦੀ ਚੈਕਿੰਗ, 7 ਸਕੂਲ ਬੱਸਾਂ ਦੇ ਚਲਾਨ ਕੱਟੇ

Safe School Vahan Policy

Web Admin

Web Admin

5 Dariya News

ਬਰਨਾਲਾ , 16 Mar 2026

Last updated on: Mar 16, 2026, 15:54 IST

ਪੰਜਾਬ ਸਰਕਾਰ ਵੱਲੋਂ ਜਾਰੀ ਸੇਫ ਸਕੂਲ ਵਾਹਨ ਨੀਤੀ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕਰਨ ਅਤੇ ਯਕੀਨੀ ਬਣਾਉਣ ਲਈ ਜ਼ਿਲ੍ਹਾ ਬਰਨਾਲਾ ਦੇ ਵੱਖ-ਵੱਖ ਸਕੂਲਾਂ ਵਿੱਚ ਸਕੂਲ ਬੱਸਾਂ ਦੀ ਵਿਸ਼ੇਸ਼ ਚੈਕਿੰਗ ਲਈ ਮੁਹਿੰਮ ਚਲਾਈ ਗਈ। ਇਹ ਚੈਕਿੰਗ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਤਿੰਦਰ ਪਾਲ ਕੌਰ ਧਾਰੀਵਾਲ ਦੀ ਅਗਵਾਈ ਹੇਠ ਕੀਤੀ ਗਈ, ਜਿਸ ਵਿੱਚ ਬੱਚਿਆਂ ਦੀ ਸੁਰੱਖਿਆ ਨਾਲ ਸੰਬੰਧਿਤ ਨਿਯਮਾਂ ਦੀ ਪਾਲਣਾ ਦੀ ਜਾਂਚ ਕੀਤੀ ਗਈ। 

ਇਸ ਦੌਰਾਨ ਮਦਰ ਟੀਚਰ ਇੰਟਰਨੈਸ਼ਨਲ ਸਕੂਲ ਅਤੇ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿੱਚ ਬੱਸਾਂ ਦੀ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ 31 ਸਕੂਲ ਬੱਸਾਂ ਦੀ ਚੈਕਿੰਗ ਕੀਤੀ ਗਈ ਤੇ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ 7 ਸਕੂਲ ਬੱਸਾਂ ਦੇ ਚਲਾਨ ਕੱਟੇ ਗਏ। ਜਾਂਚ ਸਮੇਂ ਕੁਝ ਬੱਸਾਂ ਵਿੱਚ ਅੱਗ ਬੁਝਾਉਣ ਵਾਲਾ ਯੰਤਰ ਮੌਜੂਦ ਨਾ ਹੋਣਾ, ਡਰਾਈਵਰ ਦਾ ਬਿਨਾਂ ਵਰਦੀ ਹੋਣਾ, ਬੱਸ ‘ਤੇ ਸਕੂਲ ਦਾ ਨਾਮ ਸਪਸ਼ਟ ਤੌਰ ‘ਤੇ ਦਰਜ ਨਾ ਹੋਣਾ, ਸਮਰੱਥਾ ਤੋਂ ਵੱਧ ਬੱਚਿਆਂ ਨੂੰ ਬਿਠਾਉਣਾ ਅਤੇ ਹੈਲਪਰ ਦੀ ਗੈਰ ਹਾਜ਼ਰੀ ਵਰਗੀਆਂ ਗੰਭੀਰ ਖਾਮੀਆਂ ਸਾਹਮਣੇ ਆਈਆਂ। 

ਇਸ ਨੂੰ ਗੰਭੀਰਤਾ ਨਾਲ ਲੈਂਦਿਆਂ ਅਧਿਕਾਰੀਆਂ ਵੱਲੋਂ ਸਬੰਧਤ ਸਕੂਲ ਪ੍ਰਬੰਧਨਾਂ ਨੂੰ 15 ਦਿਨਾਂ ਦੇ ਅੰਦਰ ਸਾਰੀਆਂ ਕਮੀਆਂ ਦੂਰ ਕਰਕੇ ਨਿਯਮਾਂ ਦੀ ਪੂਰੀ ਪਾਲਣਾ ਕਰਨ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ। ਇਸ ਮੌਕੇ ਟ੍ਰੈਫਿਕ ਐਜੂਕੇਸ਼ਨ ਸੈੱਲ ਤੋਂ ਗੁਰਚਰਨ ਸਿੰਘ (ਏ. ਐਸ. ਆਈ), ਹਰਪ੍ਰੀਤ ਕੌਰ, ਮਨਦੀਪ ਕੌਰ ਤੇ ਸੁਖਚੈਨ ਕੌਰ( ਸੀਨੀਅਰ ਕਾਂਸਟੇਬਲ) ਅਤੇ ਜ਼ਿਲ੍ਹਾ ਬਾਲ ਸਰੁੱਖਿਆ ਦਫ਼ਤਰ ਤੋਂ ਬਲਵਿੰਦਰ ਸਿੰਘ ਤੇ ਮੀਡੀਆ ਸਹਾਇਕ ਮਨਦੀਪ ਕੌਰ ਵੀ ਹਾਜ਼ਰ ਰਹੇ। 

ਅਧਿਕਾਰੀਆਂ ਨੇ ਦੱਸਿਆ ਕਿ ਬੱਚਿਆਂ ਦੀ ਸੁਰੱਖਿਆ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ ਅਤੇ ਸਕੂਲ ਬੱਸਾਂ ਨਾਲ ਸੰਬੰਧਿਤ ਨਿਯਮਾਂ ਦੀ ਉਲੰਘਣਾ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੀਆਂ ਚੈਕਿੰਗ ਮੁਹਿੰਮਾਂ ਲਗਾਤਾਰ ਜਾਰੀ ਰਹਿਣਗੀਆਂ ਤਾਂ ਜੋ ਸਕੂਲ ਜਾਣ ਵਾਲੇ ਬੱਚਿਆਂ ਨੂੰ ਸੁਰੱਖਿਅਤ ਆਵਾਜਾਈ ਮੁਹੱਈਆ ਕਰਵਾਈ ਜਾ ਸਕੇ।

 

Tags: Safe School Vahan Policy , School , School Bus , Transport , School Buses , Safe School Transport Policy , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD