Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਨਵੇਂ ਰਾਸ਼ਨ ਕਾਰਡ ਬਣਾਉਣ ਦਾ ਫੈਸਲਾ ਮਹਿਜ਼ ਚੋਣ ਸਟੰਟ- ਬਲਬੀਰ ਸਿੱਧੂ

“ਸਰਕਾਰ ਕੱਟੇ ਗਏ ਕਾਰਡਾਂ ਵਾਲੇ ਪਰਿਵਾਰਾਂ ਨੂੰ ਪੁਰਾਣਾ ਰਾਸ਼ਨ ਜਾਂ ਨਕਦੀ ਵੀ ਦੇਵੇ”

Balbir Singh Sidhu

Web Admin

Web Admin

5 Dariya News

ਮੋਹਾਲੀ , 16 Mar 2026

Last updated on: Mar 16, 2026, 17:03 IST

ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਸੂਬਾ ਸਰਕਾਰ ਵੱਲੋਂ 10 ਲੱਖ ਨਵੇਂ ਰਾਸ਼ਨ ਕਾਰਡ ਬਣਾਉਣ ਦੇ ਫੈਸਲੇ ਨੂੰ ਨਿਰਾ ਚੋਣ ਸਟੰਟ ਕਰਾਰ ਦਿੰਦਿਆਂ ਖ਼ਦਸ਼ਾ ਪ੍ਰਗਟਾਇਆ ਹੈ ਕਿ ਚੋਣਾਂ ਤੋਂ ਬਾਅਦ ਇਹਨਾਂ ਕਾਰਡਾਂ ਦਾ ਹਸ਼ਰ ਵੀ ਪਹਿਲਾਂ ਕੱਟੇ ਗਏ ਲੱਖਾਂ ਰਾਸ਼ਨ ਕਾਰਡਾਂ ਵਾਲਾ ਹੀ ਹੋਵੇਗਾ। ਸ੍ਰੀ ਸਿੱਧੂ ਨੇ ਕਿਹਾ ਕਿ ਕੁਝ ਸਮਾਂ ਪਹਿਲਾਂ ਹੀ ਸੂਬਾ ਸਰਕਾਰ ਨੇ ਕੇਂਦਰੀ ਦਿਸ਼ਾ-ਨਿਰਦੇਸ਼ਾਂ ਦਾ ਹਵਾਲਾ ਦੇ ਕੇ ਸੂਬੇ ਵਿੱਚ ਲਗਭਗ 11 ਲੱਖ ਰਾਸ਼ਨ ਕਾਰਡ ਕੱਟ ਦਿੱਤੇ ਸਨ। 

ਉਨ੍ਹਾਂ ਸਵਾਲ ਕੀਤਾ ਕਿ ਜੇਕਰ ਅੱਜ ਸਿਰਫ਼ ਸਰਕਾਰੀ ਨੌਕਰੀ ਕਰ ਰਹੇ ਵਿਅਕਤੀ ਨੂੰ ਛੱਡ ਕੇ ਹਰ ਪਰਿਵਾਰ ਨੂੰ ਰਾਸ਼ਨ ਕਾਰਡ ਦੇਣ ਦੀ ਗੱਲ ਕਹੀ ਜਾ ਰਹੀ ਹੈ, ਤਾਂ ਫਿਰ ਉਹ 11 ਲੱਖ ਪਰਿਵਾਰ ਕਿਹੜੇ ਨਿਯਮਾਂ ਤਹਿਤ ਅਯੋਗ ਕਰਾਰ ਦਿੱਤੇ ਗਏ ਸਨ? ਕੀ ਉਹ ਪਰਿਵਾਰ ਪਿਛਲੇ ਸਮੇਂ ਦੌਰਾਨ ਸਰਕਾਰੀ ਅਣਗਹਿਲੀ ਕਾਰਨ ਆਪਣੇ ਹੱਕੀ ਅਨਾਜ ਤੋਂ ਵਾਂਝੇ ਨਹੀਂ ਰਹੇ? ਉਨ੍ਹਾਂ ਸਰਕਾਰ ਤੋਂ ਇਹ ਵੀ ਪੁੱਛਿਆ ਕਿ ਕੱਟੇ ਗਏ ਰਾਸ਼ਨ ਕਾਰਡਾਂ ਵਾਲੇ ਪਰਿਵਾਰਾਂ ਨੂੰ ਪਿਛਲੇ ਸਮੇਂ ਦਾ ਰਾਸ਼ਨ ਦਿੱਤਾ ਜਾਵੇਗਾ?

ਸਾਬਕਾ ਮੰਤਰੀ ਨੇ ਕਿਹਾ ਕਿ ਜਮਹੂਰੀਅਤ ਵਿੱਚ ਲੋਕਾਂ ਦੀ ਭਲਾਈ ਹੀ ਸਭ ਤੋਂ ਉੱਪਰ ਹੋਣੀ ਚਾਹੀਦੀ ਹੈ, ਪਰ ਇਹ ਤਾਂ ਹੀ ਹੋ ਸਕੇਗੀ ਜੇ ਸਰਕਾਰੀ ਨੀਤੀਆਂ ਵਿੱਚ ਸਥਿਰਤਾ ਅਤੇ ਇਮਾਨਦਾਰੀ ਹੋਵੇਗੀ, ਜਿਹੜੀ ਭਗਵੰਤ ਮਾਨ ਸਰਕਾਰ ਵਿਚ ਕਿਧਰੇ ਵੀ ਨਜ਼ਰ ਨਹੀਂ ਆ ਰਹੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨਵੇਂ ਕਾਰਡ ਬਣਾਉਣ ਦਾ ਕਦਮ ਉਪਰੋਂ ਕਿਸੇ ਨੂੰ ਲੋਕ ਪੱਖੀ ਲੱਗ ਸਕਦਾ ਹੈ, ਪਰ ਇਸ ਪਿੱਛੇ ਸਰਕਾਰ ਦੀ ਨੀਅਤ ਨੇ ਜਨਤਾ ਦੇ ਮਨਾਂ ਵਿੱਚ ਵੱਡੇ ਸਵਾਲ ਖੜ੍ਹੇ ਕਰ ਦਿੱਤੇ ਹਨ।

ਕਾਂਗਰਸੀ ਆਗੂ ਨੇ ਚਿੰਤਾ ਪ੍ਰਗਟਾਉਂਦਿਆਂ ਕਿਹਾ ਕਿ ਅਕਸਰ ਦੇਖਿਆ ਜਾਂਦਾ ਹੈ ਕਿ ਚੋਣਾਂ ਦੇ ਨਜ਼ਦੀਕ ਅਜਿਹੀਆਂ ਲੋਕ-ਲੁਭਾਊ ਸਕੀਮਾਂ ਦਾ ਐਲਾਨ ਕੀਤਾ ਜਾਂਦਾ ਹੈ, ਜੋ ਚੋਣਾਂ ਲੰਘਣ ਤੋਂ ਬਾਅਦ ਮੁੜ 'ਪੜਤਾਲ' ਦੇ ਨਾਂ 'ਤੇ ਬੰਦ ਕਰ ਦਿੱਤੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਜਨਤਾ ਨੂੰ ਅਜਿਹੇ "ਚੋਣ ਸਟੰਟਾਂ" ਤੋਂ ਬਚਾਉਣ ਲਈ ਸਰਕਾਰ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਕੀ ਇਹ ਕਾਰਡ ਪੱਕੇ ਤੌਰ 'ਤੇ ਜਾਰੀ ਰਹਿਣਗੇ ਜਾਂ ਫਿਰ ਕੁਝ ਮਹੀਨਿਆਂ ਬਾਅਦ ਇਨ੍ਹਾਂ ਨੂੰ ਮੁੜ ਰੱਦ ਕਰ ਦਿੱਤਾ ਜਾਵੇਗਾ?

ਸ੍ਰੀ ਸਿੱਧੂ ਨੇ ਪੁਰਜ਼ੋਰ ਮੰਗ ਕੀਤੀ ਕਿ ਸਰਕਾਰ ਨੂੰ ਨਾ ਸਿਰਫ਼ ਸਾਰੇ ਕੱਟੇ ਗਏ ਰਾਸ਼ਨ ਕਾਰਡ ਤੁਰੰਤ ਬਹਾਲ ਕਰਨੇ ਚਾਹੀਦੇ ਹਨ, ਸਗੋਂ ਜਿੰਨੇ ਸਮੇਂ ਲਈ ਉਨ੍ਹਾਂ ਗਰੀਬ ਪਰਿਵਾਰਾਂ ਦਾ ਰਾਸ਼ਨ ਰੋਕਿਆ ਗਿਆ ਸੀ, ਉਹ ਵੀ ਅਨਾਜ ਜਾਂ ਨਕਦੀ ਦੇ ਰੂਪ ਵਿੱਚ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਸਲ ਲੋਕ-ਭਲਾਈ ਉਦੋਂ ਹੀ ਪ੍ਰਗਟ ਹੋਵੇਗੀ ਜਦੋਂ ਸਰਕਾਰ ਆਪਣੀ ਪਿਛਲੀ ਗ਼ਲਤੀ ਸੁਧਾਰ ਕੇ ਪੀੜਤ ਪਰਿਵਾਰਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਦੇਵੇਗੀ, ਨਾ ਕਿ ਸਿਰਫ਼ ਚੋਣਾਂ ਜਿੱਤਣ ਲਈ ਕਾਗਜ਼ੀ ਕਾਰਵਾਈ ਕਰੇਗੀ।

 

Tags: Balbir Singh Sidhu , Punjab Pradesh Congress Committee , Congress , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD