Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਨੇ ਮੋਹਾਲੀ ਤੋਂ 12ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

Kulwant Singh Mohali

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 16 Mar 2026

Last updated on: Mar 16, 2026, 17:25 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਅੱਜ ਸ਼ਰਧਾਲੂਆਂ ਨਾਲ ਭਰੀ 12ਵੀਂ ਬੱਸ ਨੂੰ ਤੀਰਥ ਯਾਤਰਾ ਲਈ ਰਵਾਨਾ ਕੀਤਾ ਗਿਆ। ਵਿਧਾਇਕ ਕੁਲਵੰਤ ਸਿੰਘ ਨੇ ਵਾਰਡ ਨੰਬਰ-40 ਸੁਹਾਣਾ ਤੋਂ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਇਸ ਯਾਤਰਾ ਦੌਰਾਨ ਸ਼ਰਧਾਲੂ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਸ੍ਰੀ ਦੁਰਗਿਆਨਾ ਮੰਦਰ, ਭਗਵਾਨ ਵਾਲਮੀਕਿ ਤੀਰਥ, ਜਲ੍ਹਿਆਂਵਾਲਾ ਬਾਗ ਅਤੇ ਵਾਹਗਾ ਬਾਰਡਰ ਜਾਣਗੇ। ਇਹ ਯਾਤਰਾ ਦੋ ਰਾਤਾਂ ਅਤੇ ਤਿੰਨ ਦਿਨਾਂ ਵਿੱਚ ਪੂਰੀ ਕਰਕੇ ਵਾਪਸ ਮੋਹਾਲੀ ਪਹੁੰਚੇਗੀ।

ਉਨ੍ਹਾਂ ਕਿਹਾ ਕਿ ਇਸ ਯਾਤਰਾ ਰਾਹੀਂ ਜਿੱਥੇ ਸ਼ਰਧਾਲੂਆਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਦਾ ਮੌਕਾ ਮਿਲਦਾ ਹੈ, ਉੱਥੇ ਇਕੱਠੇ ਸਮਾਂ ਬਤੀਤ ਕਰਨ ਨਾਲ ਆਪਸੀ ਭਾਈਚਾਰਕ ਸਾਂਝ ਵੀ ਹੋਰ ਮਜ਼ਬੂਤ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਪੰਜਾਬ ਭਰ ਤੋਂ ਰੋਜ਼ਾਨਾ ਲਗਭਗ 60 ਬੱਸਾਂ ਤੀਰਥ ਯਾਤਰਾ ਲਈ ਭੇਜੀਆਂ ਜਾ ਰਹੀਆਂ ਹਨ ਅਤੇ ਲੋਕਾਂ ਦੀ ਮੰਗ ਦੇ ਮੱਦੇਨਜ਼ਰ ਇਸ ਯੋਜਨਾ ਨੂੰ ਹੋਰ ਅੱਗੇ ਵਧਾਇਆ ਜਾਵੇਗਾ ਤਾਂ ਜੋ ਕੋਈ ਵੀ ਸ਼ਰਧਾਲੂ ਤੀਰਥ ਯਾਤਰਾ ਤੋਂ ਵਾਂਝਾ ਨਾ ਰਹਿ ਜਾਵੇ।

ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਸੂਬੇ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਅਤੇ ਗਰੰਟੀਆਂ ਨੂੰ ਲਗਾਤਾਰ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਰਜਿਸਟ੍ਰੇਸ਼ਨ ਕੇਂਦਰਾਂ ‘ਤੇ ਲੋੜੀਂਦੇ ਕਾਰਡ ਬਣਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਇਸ ਯੋਜਨਾ ਦਾ ਲਾਭ ਲੈਣ ਵਿੱਚ ਕਿਸੇ ਤਰ੍ਹਾਂ ਦੀ ਦਿੱਕਤ ਨਾ ਆਵੇ। 

ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਸਮਰਥਕਾਂ ਵੱਲੋਂ ਪਿੰਡ ਪੱਧਰ ਤੇ ਅਤੇ ਬੂਥ ਵਾਇਜ਼ ਲਿਸਟਾਂ ਵੀ ਤਿਆਰ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਹੋਰ ਕਿਹਾ ਕਿ ਮੋਹਾਲੀ ਸ਼ਹਿਰ ਵਿੱਚ ਕਈ ਨਵੇਂ ਚੌਂਕ ਤਿਆਰ ਹੋ ਚੁੱਕੇ ਹਨ ਅਤੇ ਬਾਕੀ ਰਹਿੰਦੇ ਚੌਂਕਾਂ ਦਾ ਕੰਮ ਵੀ ਤੇਜ਼ੀ ਨਾਲ ਜਾਰੀ ਹੈ, ਜਿਨ੍ਹਾਂ ਨੂੰ ਆਉਣ ਵਾਲੇ ਕੁਝ ਦਿਨਾਂ ਵਿੱਚ ਪੂਰਾ ਕਰ ਲਿਆ ਜਾਵੇਗਾ। 

ਇਸ ਨਾਲ ਜਿੱਥੇ ਸ਼ਹਿਰ ਦੀ ਖੂਬਸੂਰਤੀ ਵਿੱਚ ਵਾਧਾ ਹੋਵੇਗਾ, ਉੱਥੇ ਟਰੈਫਿਕ ਸਮੱਸਿਆ ‘ਤੇ ਵੀ ਕਾਬੂ ਪਾਇਆ ਜਾ ਸਕੇਗਾ। ਇਸ ਮੌਕੇ ਸਟੇਟ ਅਵਾਰਡੀ ਅਤੇ ਹਲਕਾ ਕੋਆਰਡੀਨੇਟਰ ਫੂਲਰਾਜ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੂੰ ਲੈ ਕੇ ਸੰਗਤਾਂ ਵਿੱਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ ਅਤੇ ਲੋਕ ਪਹਿਲ ਕਰਕੇ ਬੂਥ ਵਾਇਜ਼ ਆਪਣੇ ਨਾਮ ਦਰਜ ਕਰਵਾ ਰਹੇ ਹਨ।

ਇਸ ਮੌਕੇ ਸਟੇਟ ਅਵਾਰਡੀ ਅਤੇ ਹਲਕਾ ਕੋਆਰਡੀਨੇਟਰ ਫੂਲਰਾਜ ਸਿੰਘ, ਨੰਬਰਦਾਰ ਹਰਸੰਗਤ ਸਿੰਘ ਸੋਹਣਾ, ਸੁਰਿੰਦਰ ਸਿੰਘ ਰੋਡਾ, ਕੁਲਦੀਪ ਸਿੰਘ ਸਮਾਣਾ, ਗੋਬਿੰਦਰ ਮਿੱਤਲ (ਚੇਅਰਮੈਨ ਮਾਰਕੀਟ ਕਮੇਟੀ), ਜਸਪਾਲ ਸਿੰਘ ਐਮ ਸੀ, ਕਮਲਜੀਤ ਕੌਰ ਸੋਹਣਾ, ਬਲਵਿੰਦਰ ਸਿੰਘ ਮੌਲੀ, ਗੁਰਦੀਪ ਸਿੰਘ, ਨਿਰਮਲ ਸਿੰਘ ਅਤੇ ਅਮਰੀਕ ਸਿੰਘ ਵੀ ਮੌਜੂਦ ਸਨ।

 

Tags: Kulwant Singh Mohali , SAS Nagar , Mohali , SAS Nagar Mohali , Sahibzada Ajit Singh Nagar , AAP , Aam Aadmi Party , Aam Aadmi Party Punjab , AAP Punjab , Mukh Mantri Teerth Yatra , Mukh Mantri Tirth Yatra Scheme

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD