Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪੰਜਾਬ ਵਿਧਾਨ ਸਭਾ ਵੱਲੋਂ ਹਰਭਜਨ ਸਿੰਘ ਈਟੀਓ ਵਿਰੁੱਧ ਅਪਮਾਨਜਨਕ ਟਿੱਪਣੀਆਂ ਲਈ ਸਰਬਸੰਮਤੀ ਨਾਲ ਨਿੰਦਾ ਮਤਾ ਪਾਸ

Manjit Singh Bilaspur

Web Admin

Web Admin

5 Dariya News

ਚੰਡੀਗੜ੍ਹ , 16 Mar 2026

Last updated on: Mar 16, 2026, 18:13 IST

ਪੰਜਾਬ ਵਿਧਾਨ ਸਭਾ ਨੇ ਅੱਜ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਬਾਰੇ ਵਿਰੋਧੀ ਧਿਰ ਦੇ ਆਗੂ (ਐਲਓਪੀ) ਪ੍ਰਤਾਪ ਸਿੰਘ ਬਾਜਵਾ ਵੱਲੋਂ ਕੀਤੀਆਂ ਗਈਆਂ ਅਪਮਾਨਜਨਕ ਅਤੇ ਜਾਤੀਵਾਦੀ ਟਿੱਪਣੀਆਂ ਲਈ ਸਰਬਸੰਮਤੀ ਨਾਲ ਨਿੰਦਾ ਮਤਾ ਪਾਸ ਕੀਤਾ ਹੈ। ਇਹ ਮੁੱਦਾ 6 ਫਰਵਰੀ, 2026 ਨੂੰ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਵਿਖੇ ਇੱਕ ਜਨਤਕ ਇਕੱਠ ਦੌਰਾਨ ਪ੍ਰਤਾਪ ਸਿੰਘ ਬਾਜਵਾ ਵੱਲੋਂ ਦਿੱਤੇ ਗਏ ਬਿਆਨ ਨਾਲ ਸਬੰਧਤ ਹੈ। 

ਆਪਣੇ ਸੰਬੋਧਨ ਦੌਰਾਨ ਬਾਜਵਾ ਨੇ ਕਥਿਤ ਤੌਰ 'ਤੇ ਮੰਤਰੀ ਹਰਭਜਨ ਸਿੰਘ ਈਟੀਓ, ਜੋ ਕਿ ਦਲਿਤ ਭਾਈਚਾਰੇ ਨਾਲ ਸਬੰਧਤ ਹਨ, ਲਈ ਅਪਮਾਨਜਨਕ ਅਤੇ ਜਾਤੀ-ਅਧਾਰਤ ਟਿੱਪਣੀਆਂ ਕਰਦੇ ਹੋਏ ਨਿਸ਼ਾਨਾ ਸਾਧਿਆ। ਸਦਨ ਦੇ ਮੈਂਬਰਾਂ ਨੇ ਕਿਹਾ ਕਿ ਅਜਿਹੀਆਂ ਟਿੱਪਣੀਆਂ ਸਿਰਫ਼ ਮੰਤਰੀ ਦਾ ਹੀ ਨਹੀਂ, ਸਗੋਂ ਉਨ੍ਹਾਂ ਦੇ ਪਰਿਵਾਰਕ ਪਿਛੋਕੜ ਅਤੇ ਮਿਹਨਤੀ ਦਲਿਤ ਭਾਈਚਾਰੇ ਦਾ ਵੀ ਘੋਰ ਅਪਮਾਨ ਕਰਦੀਆਂ ਹਨ।

ਇਹ ਮਤਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਸਦਨ ਵਿੱਚ ਲਿਆਂਦਾ, ਜਿਨ੍ਹਾਂ ਨੇ ਇਸ ਗੱਲ 'ਤੇ ਚਾਨਣਾ ਪਾਇਆ ਕਿ ਇਹ ਟਿੱਪਣੀਆਂ ਇਮਾਨਦਾਰੀ ਨਾਲ ਮਿਹਨਤ ਕਰਕੇ ਆਪਣੀ ਰੋਜ਼ੀ-ਰੋਟੀ ਕਮਾਉਣ ਵਾਲੇ ਬੈਂਡ-ਆਰਕੈਸਟਰਾ ਕਲਾਕਾਰਾਂ ਅਤੇ ਦਿਹਾੜੀਦਾਰ ਮਜ਼ਦੂਰਾਂ ਦੇ ਮਾਣ-ਸਨਮਾਨ ਨੂੰ ਠੇਸ ਪਹੁੰਚਾਉਂਦੀਆਂ ਹਨ। ਵਿਧਾਇਕ ਨੇ ਅੱਗੇ ਕਿਹਾ ਕਿ ਜ਼ਿੰਮੇਵਾਰ ਜਨਤਕ ਅਹੁਦਿਆਂ 'ਤੇ ਬੈਠੇ ਵਿਅਕਤੀਆਂ ਨੂੰ ਸੰਜਮ ਵਰਤਣਾ ਚਾਹੀਦਾ ਹੈ ਅਤੇ ਸਤਿਕਾਰ, ਸਮਾਨਤਾ ਅਤੇ ਸਮਾਜਿਕ ਸਦਭਾਵਨਾ ਦੀਆਂ ਕਦਰਾਂ-ਕੀਮਤਾਂ ਨੂੰ ਕਾਇਮ ਰੱਖਣਾ ਚਾਹੀਦਾ ਹੈ।

ਨਿੰਦਾ ਮਤਾ ਪੇਸ਼ ਕਰਦਿਆਂ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਕਿਹਾ ਕਿ ਸਦਨ ਪ੍ਰਤਾਪ ਸਿੰਘ ਬਾਜਵਾ ਦੁਆਰਾ ਕੀਤੀਆਂ ਗਈਆਂ "ਸ਼ਰਮਨਾਕ" ਟਿੱਪਣੀਆਂ ਦੀ ਸਖ਼ਤ ਨਿੰਦਾ ਕਰਦਾ ਹੈ। ਉਨ੍ਹਾਂ ਟਿੱਪਣੀ ਕੀਤੀ ਕਿ ਅਜਿਹਾ ਵਿਵਹਾਰ ਇੱਕ ਜਗੀਰੂ ਅਤੇ ਦਲਿਤ ਵਿਰੋਧੀ ਮਾਨਸਿਕਤਾ ਨੂੰ ਦਰਸਾਉਂਦਾ ਹੈ, ਜੋ ਪੰਜਾਬ ਦੇ ਸਮਾਜਿਕ ਤਾਣੇ-ਬਾਣੇ ਅਤੇ ਭਾਈਚਾਰਕ ਸਦਭਾਵਨਾ ਲਈ ਹਾਨੀਕਾਰਕ ਹੈ।

ਇਸ ਮਤੇ ਵਿੱਚ ਪ੍ਰਤਾਪ ਸਿੰਘ ਬਾਜਵਾ ਤੋਂ ਦਲਿਤ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਬਿਨਾਂ ਸ਼ਰਤ ਜਨਤਕ ਮੁਆਫ਼ੀ ਮੰਗਣ ਦੀ ਮੰਗ ਕੀਤੀ ਹੈ। ਮਾਨਯੋਗ ਸਪੀਕਰ ਨੂੰ ਇਸ ਮਾਮਲੇ ਦਾ ਨੋਟਿਸ ਲੈਣ ਅਤੇ ਢੁਕਵੀਂ ਅਨੁਸ਼ਾਸਨੀ ਕਾਰਵਾਈ ਸ਼ੁਰੂ ਕਰਨ ਦੀ ਅਪੀਲ ਕੀਤੀ ਗਈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਭਵਿੱਖ ਵਿੱਚ ਕੋਈ ਵੀ ਸਿਆਸੀ ਆਗੂ ਕਿਸੇ ਵੀ ਵਿਅਕਤੀ ਦਾ ਉਸ ਦੇ ਪੇਸ਼ੇ ਜਾਂ ਜਾਤ ਦੇ ਆਧਾਰ 'ਤੇ ਅਪਮਾਨ ਨਾ ਕੀਤਾ ਜਾਵੇ।

ਸਦਨ ਵੱਲੋਂ ਮਤਾ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ।

 

Tags: Manjit Singh Bilaspur , Nihal Singh Wala , Moga , AAP , Aam Aadmi Party , Aam Aadmi Party Punjab , AAP Punjab , Punjab Vidhan Sabha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD