Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਬਾਬੂ ਕਾਂਸ਼ੀ ਰਾਮ ਜੀ ਲਈ ਭਾਰਤ ਰਤਨ ਦੀ ਮੰਗ ਵਾਲਾ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਮਤਾ ਵਿਧਾਨ ਸਭਾ ਦੁਆਰਾ ਸਰਬਸੰਮਤੀ ਨਾਲ ਪਾਸ

ਬਾਬੂ ਕਾਂਸ਼ੀ ਰਾਮ ਜੀ ਨੇ ਬਾਬਾ ਸਾਹਿਬ ਅੰਬੇਡਕਰ ਜੀ ਦੀ ਵਿਚਾਰਧਾਰਾ ਨੂੰ ਅੱਗੇ ਵਧਾਇਆ ਅਤੇ ਸਮਾਜਿਕ-ਆਰਥਿਕ ਬਰਾਬਰੀ ਦਾ ਸੰਦੇਸ਼ ਘਰ-ਘਰ ਪਹੁੰਚਾਇਆ : ਹਰਪਾਲ ਸਿੰਘ ਚੀਮਾ

Harpal Singh Cheema

Web Admin

Web Admin

5 Dariya News

ਚੰਡੀਗੜ੍ਹ , 16 Mar 2026

Last updated on: Mar 17, 2026, 09:34 IST

ਦੇਸ਼ ਵੱਲੋਂ ਉਨ੍ਹਾਂ ਦੀ 92ਵੀਂ ਜਯੰਤੀ ਮਨਾਉਣ ਤੋਂ ਠੀਕ ਇਕ ਦਿਨ ਬਾਅਦ, ਉੱਘੇ ਸਮਾਜ ਸੁਧਾਰਕ ਅਤੇ ਰਾਜਨੀਤਿਕ ਨੇਤਾ ਬਾਬੂ ਕਾਂਸ਼ੀ ਰਾਮ ਜੀ ਲਈ ਭਾਰਤ ਰਤਨ ਦੀ ਮੰਗ ਕਰਦਾ ਇੱਕ ਇਤਿਹਾਸਕ ਮਤਾ ਅੱਜ ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਪਾਸ ਕੀਤਾ ਗਿਆ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਗਏ ਇਸ ਮਤੇ ਵਿੱਚ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਸਾਹਿਬ ਸ੍ਰੀ ਕਾਂਸ਼ੀ ਰਾਮ ਜੀ ਨੂੰ ਮਰਨ ਉਪਰੰਤ ਭਾਰਤ ਦਾ ਸਰਵਉੱਚ ਨਾਗਰਿਕ ਸਨਮਾਨ ਪ੍ਰਦਾਨ ਕਰੇ।

ਇਸ ਮਤੇ ਨੂੰ ਪੂਰੇ ਸਦਨ ਵਿੱਚ ਸਰਬਸੰਮਤੀ ਨਾਲ ਸਮਰਥਨ ਮਿਲਿਆ, ਅਤੇ ਪੰਜਾਬ ਸਰਕਾਰ ਇਸ ਮਜ਼ਬੂਤ ਸਿਫਾਰਸ਼ ਨੂੰ ਕੇਂਦਰ ਨੂੰ ਭੇਜੇਗੀ। ਮਤਾ ਪੇਸ਼ ਕਰਨ ਦੌਰਾਨ ਉੱਗੇ ਆਗੂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਬਾਬੂ ਕਾਂਸ਼ੀ ਰਾਮ ਜੀ ਨੇ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਦੀ ਵਿਚਾਰਧਾਰਾ ਦਾ ਪ੍ਰਚਾਰ ਕਰਨ ਵਿੱਚ ਵੱਡੀ ਭੂਮਿਕਾ ਨਿਭਾਈ ਅਤੇ ਸਮਾਜਿਕ-ਆਰਥਿਕ ਬਰਾਬਰੀ ਦਾ ਸੰਦੇਸ਼ ਹਰ ਘਰ ਤੱਕ ਪਹੁੰਚਾਇਆ।

ਬਾਬੂ ਕਾਂਸ਼ੀ ਰਾਮ ਜੀ ਬੇਮਿਸਾਲ ਇਮਾਨਦਾਰੀ ਦੇ ਪ੍ਰਤੀਕ ਸਨ। ਉਨ੍ਹਾਂ ਨੇ ਆਪਣੇ ਨਾਂ 'ਤੇ ਕਿਸੇ ਵੀ ਜਾਇਦਾਦ, ਜ਼ਮੀਨ ਜਾਂ ਬੈਂਕ ਖਾਤੇ ਤੋਂ ਬਿਨਾਂ ਬਤੀਤ ਕੀਤਾ ਅਤੇ ਇਸੇ ਤਰ੍ਹਾਂ ਹੀ ਸੰਸਾਰ ਨੂੰ ਅਲਵਿਦਾ ਕਿਹਾ।” ਉਨ੍ਹਾਂ ਨੇ ਅੱਗੇ ਕਿਹਾ, “ਬਾਬੂ ਕਾਂਸ਼ੀ ਰਾਮ ਜੀ ਨੇ ਜਾਤ-ਪਾਤ ਦੇ ਵਿਤਕਰੇ ਵਿਰੁੱਧ ਲੜਨ ਲਈ ਪੁਣੇ ਵਿੱਚ ਇੱਕ ਗਜ਼ਟਿਡ ਅਫ਼ਸਰ ਵਜੋਂ ਆਪਣਾ ਕਰੀਅਰ ਕੁਰਬਾਨ ਕਰ ਦਿੱਤਾ।

ਪਹਿਲਾਂ ਆਲ ਇੰਡੀਆ ਬੈਕਵਰਡ ਐਂਡ ਮਾਈਨਾਰਿਟੀ ਕਮਿਊਨਿਟੀਜ਼ ਇੰਪਲਾਈਜ਼ ਫੈਡਰੇਸ਼ਨ (ਬੀਏਐਮਸੀਈਐਫ਼) ਬਣਾ ਕੇ ਅਤੇ ਬਾਅਦ ਵਿੱਚ ਸਰਗਰਮ ਰਾਜਨੀਤੀ ਵਿੱਚ ਦਾਖਲ ਹੋ ਕੇ, ਉਨ੍ਹਾਂ ਨੇ ਗਰੀਬ ਅਤੇ ਮੱਧ-ਵਰਗੀ ਪਿਛੋਕੜ ਵਾਲੇ ਹਜ਼ਾਰਾਂ ਨੌਜਵਾਨਾਂ ਨੂੰ ਕੌਮੀ ਰਾਜਨੀਤਿਕ ਅਖਾੜੇ ਵਿੱਚ ਉਤਰਨ ਲਈ ਸਸ਼ਕਤ ਕੀਤਾ।” ਨੇਤਾ ਦੇ ਜੀਵਨ ਅਤੇ ਰਾਜਨੀਤਿਕ ਸਫ਼ਰ ਬਾਰੇ ਚਾਨਣਾ ਪਾਉਂਦਿਆਂ, ਹਰਪਾਲ ਸਿੰਘ ਚੀਮਾ ਨੇ ਕਿਹਾ, “ਬਾਬੂ ਕਾਂਸ਼ੀ ਰਾਮ ਜੀ ਦਾ ਜਨਮ 15 ਮਾਰਚ, 1934 ਨੂੰ ਰੋਪੜ ਦੇ ਖਵਾਸਪੁਰਾ ਵਿੱਚ ਹੋਇਆ ਸੀ ਅਤੇ ਉਨ੍ਹਾਂ ਨੇ ਸਰਕਾਰੀ ਕਾਲਜ, ਰੋਪੜ ਤੋਂ ਆਪਣੀ ਗ੍ਰੈਜੂਏਸ਼ਨ ਪੂਰੀ ਕੀਤੀ।

ਉਨ੍ਹਾਂ ਨੇ ਬਾਅਦ ਵਿੱਚ 1991 ਵਿੱਚ ਉੱਤਰ ਪ੍ਰਦੇਸ਼ ਦੇ ਇਟਾਵਾ ਅਤੇ 1996 ਵਿੱਚ ਪੰਜਾਬ ਦੇ ਹੁਸ਼ਿਆਰਪੁਰ ਦੀ ਨੁਮਾਇੰਦਗੀ ਕਰਦਿਆਂ ਸੰਸਦ ਮੈਂਬਰ ਵਜੋਂ ਸੇਵਾ ਨਿਭਾਈ, ਅਤੇ ਇਸ ਤੋਂ ਬਾਅਦ ਰਾਜ ਸਭਾ ਵਿੱਚ ਵੀ ਸੇਵਾਵਾਂ ਦਿੱਤੀਆਂ।” ਨੇਤਾ ਦੀ ਵਿਰਾਸਤ ਦਾ ਸਨਮਾਨ ਕਰਨ ਲਈ ਹਾਲ ਹੀ ਦੀਆਂ ਪਹਿਲਕਦਮੀਆਂ ਬਾਰੇ ਬੋਲਦਿਆਂ ਵਿੱਤ ਮੰਤਰੀ ਨੇ ਅੱਗੇ ਕਿਹਾ, “ਹਾਲ ਹੀ ਵਿੱਚ, ਆਪਣੇ ਕੈਬਨਿਟ ਸਾਥੀ ਹਰਜੋਤ ਸਿੰਘ ਬੈਂਸ ਦੇ ਨਾਲ, ਮੈਂ ਬਾਬੂ ਕਾਂਸ਼ੀ ਰਾਮ ਜੀ ਨਾਲ ਸਬੰਧਤ ਰੋਪੜ ਦੇ ਪਿੰਡ ਖਵਾਸਪੁਰਾ ਅਤੇ ਆਨੰਦਪੁਰ ਸਾਹਿਬ ਦੇ ਪਿਰਥੀਪੁਰ ਬੁੰਗਾ ਦਾ ਦੌਰਾ ਕੀਤਾ।

ਉਨ੍ਹਾਂ ਦੀ ਵਿਰਾਸਤ ਨੂੰ ਸਥਾਨਕ ਤੌਰ 'ਤੇ ਸਨਮਾਨਿਤ ਕਰਨ ਲਈ, ਪੰਜਾਬ ਸਰਕਾਰ ਨੇ ਇੱਕ ਸਥਾਨਕ ਸਕੂਲ ਦੇ ਪੁਨਰ-ਨਿਰਮਾਣ ਅਤੇ ਅਪਗ੍ਰੇਡੇਸ਼ਨ ਲਈ ₹2 ਕਰੋੜ ਦੀ ਗ੍ਰਾਂਟ ਅਲਾਟ ਕੀਤੀ ਹੈ, ਜਿਸ ਦਾ ਨਾਮ ਬਾਬੂ ਕਾਂਸ਼ੀ ਰਾਮ ਜੀ ਦੇ ਨਾਮ 'ਤੇ ਰੱਖਿਆ ਜਾਵੇਗਾ। ਇਸ ਤੋਂ ਇਲਾਵਾ, ਸਰਕਾਰ ਨੇ ਆਉਣ ਵਾਲੀਆਂ ਪੀੜ੍ਹੀਆਂ ਲਈ ਉਨ੍ਹਾਂ ਦੇ ਇਤਿਹਾਸਕ ਪ੍ਰਭਾਵ ਨੂੰ ਸੁਰੱਖਿਅਤ ਰੱਖਣ ਲਈ ਉਨ੍ਹਾਂ ਦੇ ਜੱਦੀ ਪਿੰਡ ਵਿੱਚ ਇੱਕ ਉੱਚ ਪੱਧਰੀ ਲਾਇਬ੍ਰੇਰੀ ਅਤੇ ਇੱਕ ਆਧੁਨਿਕ ਆਡੀਟੋਰੀਅਮ ਦੇ ਨਿਰਮਾਣ ਨੂੰ ਮਨਜ਼ੂਰੀ ਦੇ ਦਿੱਤੀ ਹੈ।”

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਗੇ ਕਿਹਾ, “ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ 2016 ਵਿੱਚ ਹੀ ਰਸਮੀ ਤੌਰ 'ਤੇ ਬਾਬੂ ਕਾਂਸ਼ੀ ਰਾਮ ਜੀ ਲਈ ਭਾਰਤ ਰਤਨ ਦੀ ਮੰਗ ਕੀਤੀ ਸੀ। ਹਾਲਾਂਕਿ 8ਸ ਤੋਂ ਪਹਿਲਾਂ, 9 ਅਕਤੂਬਰ 2006 ਨੂੰ ਬਾਬੂ ਕਾਂਸ਼ੀ ਰਾਮ ਜੀ ਦੇ ਦੇਹਾਂਤ ਤੋਂ ਬਾਅਦ, ਕਾਂਗਰਸ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਬਹੁਜਨ ਸਮਾਜ ਪਾਰਟੀ ਅਤੇ ਉਨ੍ਹਾਂ ਦੇ ਪੈਰੋਕਾਰਾਂ ਦੀ ਵਿਆਪਕ ਮੰਗ ਦੇ ਬਾਵਜੂਦ ਦਿੱਲੀ ਵਿੱਚ ਇੱਕ ਯਾਦਗਾਰ ਲਈ ਢੁਕਵੀਂ ਜ਼ਮੀਨ ਅਲਾਟ ਕਰਨ ਵਿੱਚ ਅਸਫਲ ਰਹੀ।”

ਅੰਤ ਵਿੱਚ, ਉਨ੍ਹਾਂ ਨੇ ਸਦਨ ਨੂੰ ਸਰਬਸੰਮਤੀ ਨਾਲ ਮਤੇ ਦਾ ਸਮਰਥਨ ਕਰਨ ਦੀ ਅਪੀਲ ਕੀਤੀ ਅਤੇ ਕਿਹਾ, “ਇਸ ਸਦਨ ਨੂੰ ਇਹ ਮਤਾ ਪੂਰੀ ਏਕਤਾ ਨਾਲ ਪਾਸ ਕਰਨਾ ਚਾਹੀਦਾ ਹੈ ਅਤੇ ਬਾਬੂ ਕਾਂਸ਼ੀ ਰਾਮ ਜੀ ਨੂੰ ਭਾਰਤ ਰਤਨ ਪ੍ਰਦਾਨ ਕਰਨ ਲਈ ਕੇਂਦਰ ਸਰਕਾਰ ਨੂੰ ਇੱਕ ਮਜ਼ਬੂਤ ਸਿਫਾਰਸ਼ ਭੇਜਣੀ ਚਾਹੀਦੀ ਹੈ।”

 

Tags: Harpal Singh Cheema , Advocate Harpal Singh Cheema , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab Vidhan Sabha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD