Tuesday, 28 July 2026

 

 

ਖ਼ਾਸ ਖਬਰਾਂ ਗੁਰਮੀਤ ਸਿੰਘ ਖੁੱਡੀਆਂ ਨੇ ਮੱਛੀ ਪਾਲਣ ਵਿਭਾਗ ਵਿੱਚ ਪੰਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਬਰਨਾਲਾ ਆਮਦ 'ਤੇ ਭਾਰਤੀ ਜਨਤਾ ਪਾਰਟੀ ਵਲੋਂ ਮਹਾਂ ਰੈਲੀ ਦਾ ਆਯੋਜਨ ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਵੱਲੋਂ ਬਰਨਾਲਾ ਵਿੱਚ ਦਲਿਤ ਸਫਾਈ ਕਰਮਚਾਰੀਆਂ ਖ਼ਿਲਾਫ਼ ਪੁਲਿਸ ਦੀ ਜ਼ਿਆਦਤੀ ਦੀ ਜਾਂਚ ਲਈ ਐਨਸੀਐਸਸੀ ਨੂੰ ਅਪੀਲ ਬਾਰ-ਬਾਰ ਕੋਸ਼ਿਸ਼ਾਂ ਦੇ ਬਾਵਜੂਦ ਵਿਰੋਧੀ ਧਿਰ ਭਗਵੰਤ ਮਾਨ ਸਰਕਾਰ ਖ਼ਿਲਾਫ਼ ਇੱਕ ਵੀ ਅਸਲੀ ਮੁੱਦਾ ਲੱਭਣ ਵਿੱਚ ਨਾਕਾਮ ਰਹੀ: ਬਲਤੇਜ ਪੰਨੂ ਬਰਿੰਦਰ ਕੁਮਾਰ ਗੋਇਲ ਵੱਲੋਂ ਖੰਟ ਮਾਨਪੁਰ ਵਿਖੇ ਕਰੀਬ 57.01 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ ਵਰਜੀਤ ਵਾਲੀਆ ਵੱਲੋਂ ਘਰ-ਘਰ ਸਰਵੇ ਦਾ ਸੌ ਫੀਸਦੀ ਕੰਮ ਮੁਕੰਮਲ ਕਰਨ ਵਾਲੇ 32 ਬੀ.ਐਲ.ਓਜ਼ ਦਾ ਸਨਮਾਨ ਟੁੱਟੀਆਂ ਸੜਕਾਂ ਨੇ ਖਰੜ ਦੀ ਟ੍ਰੈਫਿਕ ਦਾ ਦਮ ਘੁੱਟਿਆ, ਸਥਾਨਕ ਬਜ਼ਾਰੀ ਕਾਰੋਬਾਰ ਦਾ ਲੱਕ ਤੋੜਿਆ : ਖੇੜਾ ਰਾਜ ਲਾਲੀ ਗਿੱਲ ਨੇ ਮਲੋਟ ਵਿਖੇ ਲੋਕ ਅਦਾਲਤ ਦੌਰਾਨ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ ਕਰਮਜੀਤ ਸਿੰਘ ਰਿੰਟੂ ਨੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮੁਫ਼ਤ ਸਕੂਲ ਬੈਗ ਅਤੇ ਵਰਦੀਆਂ ਵੰਡੀਆਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਨਗਰ ਕੌਂਸਲ ਡੇਰਾਬੱਸੀ ਦੇ ਪ੍ਰਧਾਨ ਤੇ ਸੀਨੀਅਰ ਵਾਈਸ ਪ੍ਰਧਾਨ ਨੇ ਸੰਭਾਲੇ ਅਹੁਦੇ ਸਰਕਾਰੀ ਸਕੂਲ ਸਾਰੀਆਂ ਆਧੁਨਿਕ ਸਹੂਲਤਾਂ ਨਾਲ ਲੈਸ: ਵਿਧਾਇਕ ਡਾ. ਅਜੈ ਗੁਪਤਾ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਹਲਕੇ ਦੇ ਪਿੰਡਾਂ ਵਿੱਚ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਪਦਮ ਭੂਸ਼ਣ ਤਰਲੋਚਨ ਸਿੰਘ ਪਹਿਲੇ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨਤ ਮੁੱਖ ਮੰਤਰੀ ਦੀ ਡੇਅਰੀ ਖੇਤਰ ਲਈ ਪੰਜ ਵੱਡੀਆਂ ਘੋਸ਼ਣਾਵਾਂ, ਮਹਿਲਾ ਸ਼ਕਤੀਕਰਨ ਨੂੰ ਮਿਲੇਗਾ ਹੁਲਾਰਾ ਨਿਰਧਾਰਤ ਸਮਾਂ ਸੀਮਾ ਵਿੱਚ ਪੂਰੀਆਂ ਹੋਣ ਭਵਨ ਅਤੇ ਸੜਕ ਪ੍ਰੋਜੈਕਟ - ਰਣਬੀਰ ਗੰਗਵਾ ਸੰਤ ਮਹਾਪੁਰਖ ਸਮਾਜ ਨੂੰ ਸੱਚ, ਸੇਵਾ ਅਤੇ ਰਾਸ਼ਟਰ ਭਗਤੀ ਦਾ ਰਾਹ ਦਿਖਾਉਂਦੇ ਹਨ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਹਜਾਰੀ ਵਿੱਚ ਹਰਿਆਣਾ ਜਨਤਕ ਇੰਟਰਪ੍ਰਾਈਸਿਜ਼ ਬਿਊਰੋ ਦੇ ਚੇਅਰਮੈਨ ਮੋਹਨ ਲਾਲ ਬਡੌਲੀ ਨੇ ਅਹੁਦਾ ਸੰਭਾਲਿਆ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਅਤੇ ਪ੍ਰਬੰਧਾਂ ਨੂੰ ਬਿਹਤਰ ਬਣਾਉਣਾ ਸਰਕਾਰ ਦੀ ਪਹਿਲ : ਸਿੱਖਿਆ ਮੰਤਰੀ ਮਹੀਪਾਲ ਢਾਂਡਾ ਹਰਿਆਣਾ ਸਰਕਾਰ ਨੇ ਪ੍ਰਮਾਣਿਤ ਜ਼ਮੀਨ ਦੇ ਰਿਕਾਰਡ ਕੀਤੇ ਆਨਲਾਈਨ ਵਿਪੁਲ ਗੋਇਲ ਨੇ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਵਿੱਚ ਸੁਣੀਆਂ 14 ਸ਼ਾਇਕਤਾਂ, 11 ਸ਼ਿਕਾਇਤਾਂ ਦਾ ਮੌਕੇ ਉੱਤੇ ਹੀ ਕੀਤਾ ਨਿਪਟਾਰਾ ਨਾਂਗਲ ਚੌਧਰੀ ਵਿੱਚ ਮਲਟੀ-ਮੋਡਲ ਲੌਜਿਸਟਿਕ ਹੱਬ ਪ੍ਰੋਜੈਕਟ ਨੂੰ ਮਿਲੇਗੀ ਨਵੀਂ ਰਫ਼ਤਾਰ - ਡਾ. ਅਮਿਤ ਕੁਮਾਰ ਅਗਰਵਾਲ

 

ਨਰਿੰਦਰ ਮੋਦੀ ਨੇ ਕੀਤਾ ਸਰੰਡਰ-ਗਾਇਬ ਹੋਇਆ ਗੈਸ ਸਿਲੰਡਰ!

ਸਮ੍ਰਿਤੀ ਇਰਾਨੀ ਦਾ 'ਸਿਲੰਡਰ ਡਾਂਸ' ਹੁਣ ਕਿੱਥੇ ਗਿਆ? ਚੰਡੀਗੜ੍ਹ ਦੇ ਸੈਕਟਰ-17 ਵਿੱਚ 'ਆਪ' ਦਾ ਮੋਦੀ ਸਰਕਾਰ ਦੀ ਲੁੱਟ ਖਿਲਾਫ਼ ਉਗਰ ਪ੍ਰਦਰਸ਼ਨ

Aam Aadmi Party Punjab

Web Admin

Web Admin

5 Dariya News

ਚੰਡੀਗੜ੍ਹ , 16 Mar 2026

Last updated on: Mar 17, 2026, 10:01 IST

"ਡਬਲ ਇੰਜਣ" ਦਾ ਦਾਅਵਾ ਕਰਨ ਵਾਲੀ ਭਾਜਪਾ ਸਰਕਾਰ ਹੁਣ ਆਮ ਜਨਤਾ ਲਈ "ਟਰਬਲ ਇੰਜਣ" ਬਣ ਚੁੱਕੀ ਹੈ। ਰਸੋਈ ਗੈਸ ਦੀਆਂ ਅਸਮਾਨ ਛੂਹ ਰਹੀਆਂ ਕੀਮਤਾਂ ਅਤੇ ਸ਼ਹਿਰ ਵਿੱਚ ਪੈਦਾ ਕੀਤੀ ਜਾ ਰਹੀ ਗੈਸ ਸਿਲੰਡਰ ਦੀ ਕਿੱਲਤ ਨੂੰ ਲੈ ਕੇ, ਅੱਜ ਆਮ ਆਦਮੀ ਪਾਰਟੀ (ਆਪ) ਚੰਡੀਗੜ੍ਹ ਨੇ ਸੈਕਟਰ-17 ਪਲਾਜ਼ਾ (ਨੀਲਮ ਸਿਨੇਮਾ ਦੇ ਸਾਹਮਣੇ) ਕੇਂਦਰ ਸਰਕਾਰ ਖਿਲਾਫ਼ ਜ਼ੋਰਦਾਰ ਹੱਲਾ ਬੋਲ ਕੀਤਾ। ਪ੍ਰਦਰਸ਼ਨ ਵਿੱਚ 'ਆਪ' ਵਰਕਰਾਂ ਅਤੇ ਆਮ ਜਨਤਾ ਦਾ ਭਾਰੀ ਹਜ਼ੂਮ ਉਮੜਿਆ, ਜਿਨ੍ਹਾਂ ਨੇ "ਨਰਿੰਦਰ ਮੋਦੀ ਨੇ ਕੀਤਾ ਸਰੰਡਰ-ਗਾਇਬ ਹੋਇਆ ਗੈਸ ਸਿਲੰਡਰ" ਦੇ ਗਗਨਭੇਦੀ ਨਾਅਰਿਆਂ ਨਾਲ ਪੂਰੇ ਪਲਾਜ਼ਾ ਨੂੰ ਗੁੰਜਾ ਦਿੱਤਾ।

*ਰਸੋਈ 'ਤੇ 'ਸਰਜੀਕਲ ਸਟ੍ਰਾਈਕ' ਕਰ ਰਹੀ ਹੈ ਮੋਦੀ ਸਰਕਾਰ*

ਪ੍ਰਦਰਸ਼ਨ ਦੀ ਅਗਵਾਈ ਕਰ ਰਹੇ 'ਆਪ' ਨੇਤਾਵਾਂ ਨੇ ਭਾਜਪਾ 'ਤੇ ਸਿੱਧਾ ਅਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਜਿਹੜੇ ਭਾਜਪਾ ਨੇਤਾ ਵਿਰੋਧੀ ਧਿਰ ਵਿੱਚ ਰਹਿੰਦਿਆਂ 400 ਰੁਪਏ ਦੇ ਸਿਲੰਡਰ 'ਤੇ ਸੜਕਾਂ 'ਤੇ ਬੈਠ ਕੇ ਛਾਤੀਆਂ ਪਿੱਟਦੇ ਸਨ, ਅੱਜ ਉਹ 1000 ਪਾਰ ਕਰ ਚੁੱਕੇ ਸਿਲੰਡਰ 'ਤੇ ਗੂੰਗੇ ਅਤੇ ਬੋਲੇ ਹੋ ਚੁੱਕੇ ਹਨ। ਮੋਦੀ ਸਰਕਾਰ ਨੇ ਆਮ ਆਦਮੀ ਦੀ ਥਾਲੀ ਅਤੇ ਔਰਤਾਂ ਦੇ ਘਰ ਦੇ ਬਜਟ 'ਤੇ ਸਿੱਧੀ 'ਸਰਜੀਕਲ ਸਟ੍ਰਾਈਕ' ਕਰ ਦਿੱਤੀ ਹੈ। ਇੱਕ ਪਾਸੇ ਮਹਿੰਗਾਈ ਨਾਲ ਜਨਤਾ ਦਾ ਲੱਕ ਟੁੱਟ ਚੁੱਕਾ ਹੈ, ਤਾਂ ਦੂਜੇ ਪਾਸੇ ਹੁਣ ਗੈਸ ਦੀ ਸਪਲਾਈ ਰੋਕ ਕੇ ਜਾਣਬੁੱਝ ਕੇ ਕਿੱਲਤ (ਆਰਟੀਫੀਸ਼ੀਅਲ ਸ਼ੌਰਟੇਜ) ਪੈਦਾ ਕੀਤੀ ਜਾ ਰਹੀ ਹੈ, ਤਾਂ ਜੋ ਪੂੰਜੀਪਤੀਆਂ ਦੀਆਂ ਜੇਬਾਂ ਭਰੀਆਂ ਜਾ ਸਕਣ।

ਆਮ ਆਦਮੀ ਪਾਰਟੀ ਨੇ ਕੇਂਦਰ ਸਰਕਾਰ ਨੂੰ ਖੁੱਲ੍ਹੀ ਚੇਤਾਵਨੀ ਦਿੱਤੀ ਹੈ ਕਿ ਇਹ ਪ੍ਰਦਰਸ਼ਨ ਸਿਰਫ਼ ਇੱਕ ਝਾਕੀ ਹੈ। ਜੇਕਰ ਗੈਸ ਸਿਲੰਡਰ ਦੀਆਂ ਕੀਮਤਾਂ 'ਤੇ ਤੁਰੰਤ ਲਗਾਮ ਨਾ ਲਗਾਈ ਗਈ ਅਤੇ ਸ਼ਹਿਰ ਵਿੱਚ ਸਪਲਾਈ ਵਿਵਸਥਾ ਸੁਚਾਰੂ ਨਾ ਹੋਈ, ਤਾਂ ਆਮ ਆਦਮੀ ਪਾਰਟੀ ਸੜਕਾਂ 'ਤੇ ਉਤਰ ਕੇ ਇਸ ਅੰਦੋਲਨ ਨੂੰ ਹੋਰ ਉਗਰ ਕਰੇਗੀ ਅਤੇ ਭਾਜਪਾ ਨੇਤਾਵਾਂ ਦਾ ਘਰੋਂ ਨਿਕਲਣਾ ਮੁਸ਼ਕਿਲ ਕਰ ਦਿੱਤਾ ਜਾਵੇਗਾ।

ਇਸ ਰੋਸ ਪ੍ਰਦਰਸ਼ਨ ਵਿੱਚ ਸਾਬਕਾ ਮੇਅਰ ਕੁਲਦੀਪ ਕੁਮਾਰ, ਕੌਂਸਲਰ ਹਰਦੀਪ ਸਿੰਘ, ਜਨਰਲ ਸਕੱਤਰ ਸੰਨੀ ਔਲਖ, ਅੰਜੂ ਕਟਿਆਲ, ਯੋਗੇਸ਼ ਢੀਂਗਰਾ, ਜਸਬੀਰ ਸਿੰਘ ਲਾਡੀ, ਸ਼ਾਦਾਬ ਰਾਠੀ, ਲਲਿਤ ਮੋਹਨ, ਮੇਵਾ ਰਾਮ ਅਤੇ ਸਟੇਟ ਮੀਡੀਆ ਇੰਚਾਰਜ ਵਿਕ੍ਰਾਂਤ ਏ. ਤੰਵਰ ਮੌਜੂਦ ਰਹੇ। ਸ਼ਿਸ਼ੂਪਾਲ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਦੇ ਜੁਝਾਰੂ ਵਰਕਰ ਅਤੇ ਸਥਾਨਕ ਨਾਗਰਿਕ ਵੀ ਹਾਜ਼ਰ ਸਨ।

 

Tags: Protest , Agitation , Demonstration , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD