Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪੰਜਾਬ ਵਿਧਾਨ ਸਭਾ ਵੱਲੋਂ ਕਰੱਸ਼ਰ ਰੈਗੂਲੇਸ਼ਨ ਸੋਧ ਬਿੱਲ ਪਾਸ

ਨਵੀਆਂ ਸੋਧਾਂ ਨਾਲ ਹੋਰ ਪਾਰਦਰਸ਼ਤਾ ਅਤੇ ਮਾਲੀਏ ਵਿੱਚ ਵਾਧੇ ਦੇ ਨਾਲ-ਨਾਲ ਗ਼ੈਰ-ਕਾਨੂੰਨੀ ਖਣਨ ਗਤੀਵਿਧੀਆਂ 'ਤੇ ਸਖ਼ਤੀ ਨਾਲ ਰੋਕ ਯਕੀਨੀ ਬਣੇਗੀ

Barinder Kumar Goel

5 Dariya News

5 Dariya News

5 Dariya News

ਚੰਡੀਗੜ੍ਹ , 16 Mar 2026

Last updated on: Mar 17, 2026, 11:18 IST

ਪੰਜਾਬ ਵਿਧਾਨ ਸਭਾ ਨੇ ਅੱਜ "ਪੰਜਾਬ ਰੈਗੂਲੇਸ਼ਨ ਆਫ਼ ਕਰੱਸ਼ਰ ਯੂਨਿਟਸ ਐਂਡ ਸਟਾਕਿਸਟਸ ਐਂਡ ਰਿਟੇਲਰਸ (ਸੋਧ) ਬਿੱਲ, 2026" ਨੂੰ ਬਹੁਮਤ ਨਾਲ ਪਾਸ ਕਰ ਦਿੱਤਾ। ਇਹ ਬਿੱਲ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਸਦਨ ਵਿੱਚ ਪੇਸ਼ ਕੀਤਾ ਗਿਆ ਸੀ।

ਜ਼ਿਕਰਯੋਗ ਹੈ ਕਿ ਇਹ ਸੋਧਾਂ ਸੂਬੇ ਵਿੱਚ ਖਣਿਜਾਂ ਦੀ ਪ੍ਰੋਸੈਸਿੰਗ ਸਬੰਧੀ ਗਤੀਵਿਧੀਆਂ ਦੀ ਨਿਗਰਾਨੀ ਨੂੰ ਤੇਜ਼ ਕਰਨ ਵੱਲ ਫੈਸਲਾਕੁੰਨ ਕਦਮ ਸਾਬਤ ਹੋਣਗੀਆਂ। ਇਨ੍ਹਾਂ ਸੋਧਾਂ ਤਹਿਤ ਕਰੱਸ਼ਰ ਯੂਨਿਟਾਂ ਦੀ ਲਾਜ਼ਮੀ ਰਜਿਸਟ੍ਰੇਸ਼ਨ, ਮਹੀਨਾਵਾਰ ਸੰਚਾਲਨ ਰਿਟਰਨਾਂ ਨੂੰ ਢਾਂਚਾਗਤ ਢੰਗ ਨਾਲ ਜਮ੍ਹਾਂ ਕਰਵਾਉਣਾ ਅਤੇ ਬਿਜਲੀ ਦੀ ਖਪਤ ਦੇ ਅੰਕੜਿਆਂ ਰਾਹੀਂ ਉਤਪਾਦਨ ਦੇ ਰੁਝਾਨਾਂ ਦੀ ਪ੍ਰਣਾਲੀਬੱਧ ਨਿਗਰਾਨੀ ਯਕੀਨੀ ਬਣਾਈ ਜਾਵੇਗੀ। 

ਨਵੀਆਂ ਵਿਵਸਥਾਵਾਂ ਅਧੀਨ ਛੋਟੇ ਖਣਿਜਾਂ ਨਾਲ ਜੁੜੀਆਂ ਲੈਣ-ਦੇਣ ਪ੍ਰਕਿਰਿਆਵਾਂ ਦੀ ਡਿਜੀਟਲ ਟ੍ਰੈਕਿੰਗ ਵੀ ਸ਼ੁਰੂ ਕੀਤੀ ਜਾ ਰਹੀ ਹੈ ਤਾਂ ਜੋ ਗੜਬੜੀਆਂ ‘ਤੇ ਰੋਕ ਲੱਗੇ ਅਤੇ ਸਪਲਾਈ ਚੇਨ ਵਿੱਚ ਜਵਾਬਦੇਹੀ ਵਧੇ। ਬਰਿੰਦਰ ਕੁਮਾਰ ਗੋਇਲ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਨਵੀਆਂ ਸੋਧਾਂ ਵਿੱਚ ਉਲੰਘਣਾਵਾਂ ਅਤੇ ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਨੂੰ ਰੋਕਣ ਲਈ ਸਖ਼ਤ ਸਜ਼ਾ ਦੀਆਂ ਧਾਰਾਵਾਂ ਸ਼ਾਮਲ ਕੀਤੀਆਂ ਗਈਆਂ ਹਨ। 

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਮਜ਼ਬੂਤ ਰੈਗੂਲੇਟਰੀ ਪ੍ਰਣਾਲੀ ਕਰੱਸ਼ਰ ਯੂਨਿਟਾਂ, ਸਟਾਕਿਸਟਾਂ ਅਤੇ ਰਿਟੇਲਰਾਂ ਦੇ ਕੁਸ਼ਲ ਕੰਮਕਾਜ ਨੂੰ ਸੁਵਿਧਾਜਨਕ ਬਣਾਏਗੀ। ਇਸ ਦੇ ਨਾਲ ਹੀ ਇਹ ਸਰਕਾਰੀ ਮਾਲੀਆ ਸਰੋਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਵਾਤਾਵਰਣ ਅਨੁਕੂਲ ਕਾਰਜਾਂ ਨੂੰ ਉਤਸ਼ਾਹਿਤ ਕਰੇਗੀ।

 

Tags: Barinder Kumar Goel , Barinder Kumar Goyal , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab Vidhan Sabha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD