Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਤਰਨਜੀਤ ਸਿੰਘ ਸੰਧੂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਮੁੜ ਦੌਰਾ ਕੀਤਾ

ਵਿਰਾਸਤ ਅਤੇ ਵਿਦਿਆਰਥੀ ਦਿਨਾਂ ਨੂੰ ਮੁੜ ਜੀਵੰਤ ਕੀਤਾ

Guru Nanak Dev University Amritsar

Web Admin

Web Admin

5 Dariya News

ਅੰਮ੍ਰਿਤਸਰ , 16 Mar 2026

Last updated on: Mar 17, 2026, 11:33 IST

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਹਿਲੇ ਵਾਈਸ-ਚਾਂਸਲਰ ਸ. ਬਿਸ਼ਨ ਸਿੰਘ ਸਮੁੰਦਰੀ ਦੇ ਸਪੁੱਤਰ ਸ. ਤਰਨਜੀਤ ਸਿੰਘ ਸੰਧੂ  ਦਿੱਲੀ ਦੇ ਉਪ ਰਾਜਪਾਲ ਬਣਨ ਉਪਰੰਤ ਆਪਣੇ ਬਚਪਨ ਅਤੇ ਵਿਦਿਆਰਥੀ ਜੀਵਨ ਦੀਆਂ ਯਾਦਾਂ ਤਾਜ਼ਾ ਕਰਨ ਲਈ ਉਚੇਚੇ ਤੌਰ ਤੇ  ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਪੁੱਜੇ। ਸੱਭ ਤੋਂ ਪਹਿਲਾ ਉਹ ਵਾਈਸ-ਚਾਂਸਲਰ ਹਾਊਸ ਪੁੱਜੇ ਜਿੱਥੇ ਉਹ ਆਪਣੇ ਪਿਤਾ ਸ ਬਿਸ਼ਨ ਸਿੰਘ ਸਮੁੰਦਰੀ ਨਾਲ ਰਹਿੰਦੇ ਰਹੇ।

ਉਨ੍ਹਾਂ ਨੇ ਉਸ ਸਮੇਂ ਦੀਆਂ ਯਾਦਾਂ ਤਾਜ਼ਾ ਕਰਨ ਦੇ ਨਾਲ ਯੂਨੀਵਰਸਿਟੀਆਂ ਕੈਂਪਸ ਵਿਚ ਬਿਤਾਏ ਜੀਵਨ ਦੀਆਂ ਕਈ ਘਟਨਾਵਾਂ ਸਾਂਝੀਆਂ ਕੀਤੀਆਂ। ਇਸ ਸਮੇੰ  ਉਨ੍ਹਾਂ ਦੀ ਧਰਮ ਪਤਨੀ ਰੇਨਾਤ ਸੰਧੂ, ਨੀਦਰਲੈਂਡ ਲਈ ਭਾਰਤ ਦੀ ਸਾਬਕਾ ਰਾਜਦੂਤ ਅਤੇ ਸੇਵਾਮੁਕਤ ਭਾਰਤੀ ਡਿਪਲੋਮੈਟ ਵੀ ਉਨ੍ਹਾਂ ਨਾਲ ਸਨ। ਉਨ੍ਹਾਂ ਨੇ ਆਪਣੀ ਪਿਤਾ ਪੁਰਖੀ ਵਿਰਾਸਤ ਤੇ ਮਾਣ ਮਹਿਸੂਸ ਕੀਤਾ ਅਤੇ ਸਮੇਂ ਦੀ ਲੋੜ ਅਨੁਸਾਰ ਅਪੀਲ ਕੀਤੀ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਜੋ ਹੁਣ ਦੇਸ਼ ਦੇ ਨੰਬਰ ਇੱਕ ਯੂਨੀਵਰਸਿਟੀ ਹੈ ਉਹ ਨੌਜਵਾਨ ਪੀੜ੍ਹੀ ਨੂੰ ਵਿਸ਼ਵ ਪੱਧਰੀ ਮੌਕਿਆਂ ਲਈ ਤਿਆਰ ਕਰਨ ਵਾਸਤੇ ਹੁਨਰ-ਆਧਾਰਿਤ ਸਿੱਖਿਆ ਅਤੇ ਤਕਨੀਕੀ ਜਾਗਰੂਕਤਾ ਉੱਤੇ ਵਿਸ਼ੇਸ਼ ਧਿਆਨ ਦੇ ਰਹੀ ਹੈ।

ਯੂਨੀਵਰਸਿਟੀ ਵਿਖੇ ਪਹੁੰਚਣ ਤੇ ਵਾਈਸ ਚਾਂਸਲਰ ਪ੍ਰੋ. ਡਾ. ਕਰਮਜੀਤ ਸਿੰਘ ਨੇ ਨਿੱਘਾ ਸਵਾਗਤ ਕੀਤਾ। ਉਹਨਾਂ ਦਾ ਯੂਨੀਵਰਸਿਟੀ ਵਿਚ ਪੁੱਜਣ ਤੇ ਅਕਾਦਮਿਕ ਅਤੇ ਹੋਰ ਉੱਚ ਅਧਿਕਾਰੀਆਂ ਤੋਂ ਇਲਾਵਾ ਉਨ੍ਹਾਂ ਦੇ ਦੋਸਤਾਂ-ਮਿੱਤਰਾਂ ਨੇ ਵੀ ਨਿੱਘਾ ਸਵਾਗਤ ਕੀਤਾ ਅਤੇ ਆਪਣੇ ਵਿਦਿਆਰਥੀ ਜੀਵਨ ਦੀਆਂ ਯਾਦਾਂ ਨੂੰ ਇੱਕ-ਦੂਸਰੇ ਨਾਲ ਸਾਂਝਾ ਕੀਤਾ।ਇਸ ਤੋਂ ਪਹਿਲਾਂ ਉਨ੍ਹਾਂ ਨੇ ਗੁਰਦੁਆਰਾ ਗੁਰੂ ਕਾ ਬਾਗ ਵਿਖੇ ਮੱਥਾ ਟੇਕ ਕੇ ਗੁਰੂ ਸਾਹਿਬ ਦੀ ਅਸੀਸ ਪ੍ਰਾਪਤ ਕੀਤੀ।

ਡੀਨ ਅਕਾਦਮਿਕ ਮਾਮਲੇ ਪ੍ਰੋ. ਐਚ.ਐਸ. ਸੈਣੀ ਨੇ ਵੀ ਉਨ੍ਹਾਂ ਨੂੰ ਰਸਮੀ ਜੀ ਆਇਆ ਆਖਿਆ।ਇਸ ਤੋਂ ਪਹਿਲਾ ਵਾਈਸ ਚਾਂਸਲਰ ਪ੍ਰੋਫੈਸਰ ਡਾ. ਕਰਮਜੀਤ ਸਿੰਘ  ਨੇ ਸ੍ਰੀ ਤਰਨਜੀਤ ਸਿੰਘ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਪਰਿਵਾਰ ਦੇ ਅਜੀਜ਼ ਮੈਂਬਰ ਵਜੋਂ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪੁਰਖੇ ਪ੍ਰੋਫੈਸਰ ਬਿਸ਼ਨ ਸਿੰਘ ਸਮੁੰਦਰੀ ਅਤੇ ਸ. ਤੇਜਾ ਸਿੰਘ ਸਮੁੰਦਰੀ ਦੀ ਵਿਰਾਸਤ ਰਾਹੀਂ ਭਾਵਨਾਤਮਕ ਤੇ ਇਤਿਹਾਸਕ ਜੁੜਾਅ ਨੂੰ ਉਜਾਗਰ ਕੀਤਾ, ਜਿਨ੍ਹਾਂ ਦੇ ਬਲੀਦਾਨ ਅਤੇ ਯੋਗਦਾਨ ਨੇ ਯੂਨੀਵਰਸਿਟੀ ਦੀ ਉੱਤਮਤਾ ਦੀ ਨੀਂਹ ਰੱਖੀ।

ਆਪਣੇ ਸੰਬੋਧਨ ਵਿੱਚ ਪ੍ਰੋਫੈਸਰ ਕਰਮਜੀਤ ਸਿੰਘ ਨੇ ਯੂਨੀਵਰਸਿਟੀ ਦੀਆਂ ਮੌਜੂਦਾ ਉਪਲਬਧੀਆਂ ਨੂੰ ਪ੍ਰੋਫੈਸਰ ਬਿਸ਼ਨ ਸਿੰਘ ਸਮੁੰਦਰੀ ਦੇ ਮੂਲ ਵਿਜ਼ਨ ਨਾਲ ਜੋੜਦਿਆਂ ਦੱਸਿਆ ਕਿ 1969 ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਸ਼ੁਰੂ ਤੋਂ ਬਣਾਉਣ ਵਾਲੇ ਉਨ੍ਹਾਂ ਨੇ ਜ਼ਮੀਨ ਹਾਸਲ ਕੀਤੀ, ਸਰੋਤ ਜੁਟਾਏ, ਨਿਰਮਾਣ ਦੀ ਨਿਗਰਾਨੀ ਕੀਤੀ ਅਤੇ ਮੈਰਿਟ-ਅਧਾਰਿਤ, ਚੰਗੇ ਅਧਿਆਪਕਾਂ ਨੂੰ ਭਰਤੀ ਕੀਤਾ ਜਿਸ ਦਾ ਮੂਲ ਸਿਧਾਂਤ ਸੀ ਕਿ ਸਿੱਖਿਆ ਸਮਾਜ ਦੀ ਸੇਵਾ ਲਈ ਹੋਵੇ।

ਉਨ੍ਹਾਂ ਨੇ ਕਿਹਾ ਕਿ ਯੂਨੀਵਰਸਿਟੀ ਦੇ ਹਰ ਵਿਭਾਗ ਅਤੇ ਪਰੰਪਰਾ ਵਿੱਚ ਇਸ ਵਿਜ਼ਨ ਦੀ ਛਾਪ ਹੈ, ਅਤੇ ਸ. ਤਰਨਜੀਤ ਸਿੰਘ ਸੰਧੂ ਦੀ ਮੌਜੂਦਗੀ ਨੂੰ ਯੂਨੀਵਰਸਿਟੀ ਦੇ ਸੰਸਥਾਪਕ ਆਤਮਾ ਦੇ ਵਾਪਸ ਆਉਣ ਵਰਗਾ ਮਹਿਸੂਸ ਹੁੰਦਾ ਹੈ। ਪ੍ਰੋਫੈਸਰ ਕਰਮਜੀਤ ਸਿੰਘ ਨੇ ਸ. ਤਰਨਜੀਤ ਸਿੰਘ ਸੰਧੂ ਨਾਲ ਡੂੰਘੇ ਨੇੜਤਾ ਦੀ ਭਾਵਨਾ ਪ੍ਰਗਟ ਕੀਤੀ ਅਤੇ ਕਿਹਾ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਉਨ੍ਹਾਂ ਲਈ ਸਿਰਫ ਇੱਕ ਸੰਸਥਾ ਨਹੀਂ, ਸਗੋਂ ਉਨ੍ਹਾਂ ਦੇ ਪਰਿਵਾਰ ਦੀ ਲੰਮੀ ਵਿਰਾਸਤ ਦਾ ਹਿੱਸਾ ਹੈ।

ਵਾਈਸ ਚਾਂਸਲਰ ਨੇ ਕਿਹਾ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਸਦਾ ਹੀ ਉੱਚ ਸਿੱਖਿਆ, ਖੋਜ ਅਤੇ ਸਮਾਜਿਕ ਜ਼ਿੰਮੇਵਾਰੀ ਦੇ ਖੇਤਰ ਵਿੱਚ ਅਗਵਾਈ ਕਰਦੀ ਆ ਰਹੀ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਵਿਦਆਰਥੀਆਂ ਨੂੰ ਸਮਕਾਲੀ ਚੁਣੌਤੀਆਂ ਦਾ ਸਾਹਮਣਾ ਕਰਨ ਯੋਗ ਬਣਾਉਣ ਲਈ ਨਵੀਂ ਤਕਨੀਕ ਅਤੇ ਖੋਜ ਨੂੰ ਪ੍ਰੋਤਸਾਹਿਤ ਕਰ ਰਹੀ ਹੈ।ਇਸ ਮੌਕੇ ਸ. ਤਰਨਜੀਤ ਸਿੰਘ ਸੰਧੂ ਨੇ ਅੰਮ੍ਰਿਤਸਰ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਲ ਆਪਣੀ ਡੂੰਘੀ ਸਾਂਝ ਦਾ ਜ਼ਿਕਰ ਕਰਦਿਆਂ ਇਸ ਸ਼ਹਿਰ ਨੂੰ ਇਤਿਹਾਸਕ ਅਤੇ ਸੰਸਕ੍ਰਿਤਕ ਮਹੱਤਤਾ ਵਾਲਾ ਕੇਂਦਰ ਕਰਾਰ ਦਿੰਦਿਆਂ ਕਿਹਾ ਕਿ ਇਸ ਨੇ ਦੇਸ਼ ਵਿੱਚ ਲੋਕਤਾਂਤਰਿਕ ਪਰੰਪਰਾਵਾਂ ਅਤੇ ਸਮਾਜਿਕ ਆੰਦੋਲਨਾਂ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਹੈ।

ਗੁਰਦੁਆਰਾ ਗੁਰੂ ਕਾ ਬਾਗ ਅੰਦੋਲਨ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਇਹ ਸੰਘਰਸ਼ ਅਹਿੰਸਕ ਲਹਿਰਾਂ ਦੇ ਸਭ ਤੋਂ ਪਹਿਲੇ ਕਾਮਯਾਬ ਉਦਾਹਰਣਾਂ ਵਿੱਚੋਂ ਇੱਕ ਸੀ, ਜਿਸ ਨੇ ਸਾਂਝੀ ਹਿੰਮਤ ਅਤੇ ਨੈਤਿਕਤਾ ਦੀ ਤਾਕਤ ਨੂੰ ਦਰਸਾਇਆ। ਉਨ੍ਹਾਂ ਸ੍ਰ ਤੇਜਾ ਸਿੰਘ ਸਮੁੰਦਰੀ ਅਤੇ ਡਾ. ਬਿਸ਼ਨ ਸਿੰਘ ਸਮੁੰਦਰੀ ਦੀ ਵਿਰਾਸਤ ਨੂੰ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਦੂਰਦਰਸ਼ਤਾ ਅਤੇ ਸਮਾਜ ਪ੍ਰਤੀ ਵਚਨਬੱਧਤਾ ਨੇ ਪੰਜਾਬ ਵਿੱਚ ਸਿੱਖਿਆ ਅਤੇ ਸਮਾਜਿਕ ਜਾਗਰੂਕਤਾ ਨੂੰ ਮਜ਼ਬੂਤ ਕਰਨ ਵਿੱਚ ਵੱਡਾ ਯੋਗਦਾਨ ਪਾਇਆ।

ਉਨ੍ਹਾਂ ਕਿਹਾ ਕਿ ਜਦੋਂ ਇਸ ਖੇਤਰ ਵਿੱਚ ਸਿੱਖਿਆ ਦੇ ਮੌਕੇ ਘੱਟ ਸਨ, ਉਸ ਸਮੇਂ ਵਿਜ਼ਨਰੀ ਨੇਤ੍ਰਿਤਵ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਰਗੀਆਂ ਸੰਸਥਾਵਾਂ ਰਾਹੀਂ ਮਜ਼ਬੂਤ ਅਕਾਦਮਿਕ ਬੁਨਿਆਦਾਂ ਰੱਖੀਆਂ। ਉਨ੍ਹਾਂ ਕਿਹਾ ਕਿ ਆਧੁਨਿਕ ਯੁੱਗ ਵਿੱਚ ਯੂਨੀਵਰਸਿਟੀਆਂ ਦੀ ਜ਼ਿੰਮੇਵਾਰੀ ਸਿਰਫ਼ ਡਿਗਰੀਆਂ ਦੇਣ ਤੱਕ ਸੀਮਿਤ ਨਹੀਂ ਰਹਿ ਸਕਦੀ, ਸਗੋਂ ਵਿਿਦਆਰਥੀਆਂ ਨੂੰ  ਹੁਨਰ ਅਤੇ ਨਵੀਨ ਤਕਨੀਕਾਂ ਨਾਲ ਵੀ ਜੋੜਨਾ ਵੀ ਜ਼ਰੂਰੀ ਹੈ।

ਉਨ੍ਹਾਂ ਕਿਹਾ ਕਿ ਆਰਟੀਫੀਸ਼ਲ ਇੰਟੈਲੀਜੈਂਸ ਅਤੇ ਚੈਟਜੀਪੀਟੀ ਵਰਗੇ ਨਵੇਂ ਤਕਨੀਕੀ ਸਾਧਨ ਵਿਸ਼ਵ ਪੱਧਰ ਉੱਤੇ ਗਿਆਨ ਦੀ ਦੁਨੀਆ ਨੂੰ ਤੇਜ਼ੀ ਨਾਲ ਬਦਲ ਰਹੇ ਹਨ।ਇਸ ਮੌਕੇ ਸਾਬਕਾ ਅੰਬੈਸਡਰ ਸ੍ਰੀ ਨਵਦੀਪ ਸਿੰਘ ਸੂਰੀ ਤੋਂ ਇਲਾਵਾ ਹੋਰ ਵੀ ਵੱਖ ਵੱਖ ਵਿਭਾਗਾਂ ਦੇ ਉੱਚ ਅਧਿਕਾਰੀ ਹਾਜ਼ਰ ਸਨ।  ਯੂਨੀਵਰਸਿਟੀ ਦੇ ਰਜਿਸਟਰਾਰ ਪ੍ਰੋ. ਡਾ. ਕੇ.ਐਸ. ਚਾਹਲ ਨੇ ਸਭ ਦਾ ਉਚੇਚੇ ਤੌਰ ਤੇ ਧੰਨਵਾਦ ਕੀਤਾ।

 

Tags: Guru Nanak Dev University Amritsar , Guru Nanak Dev University , Prof Karamjeet Singh , GNDU , Amritsar , Taranjit Singh Sandhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD