Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

ਹਰਪ੍ਰੀਤ ਸਿੰਘ ਵਲੋਂ ਅਨੁਸੂਚਿਤ ਜਾਤੀਆਂ ਅਤੇ ਅਨੁਸੂਚਿਤ ਕਬੀਲਿਆਂ ਬਾਰੇ ਐਕਟ ਤਹਿਤ ਮੁਆਵਜ਼ਾ ਕੇਸਾਂ ਦੇ ਤੇਜ਼ੀ ਨਾਲ ਨਿਬੇੜੇ 'ਤੇ ਜ਼ੋਰ

ਜ਼ਿਲ੍ਹਾ ਪੱਧਰੀ ਵਿਜੀਲੈਂਸ ਅਤੇ ਮੋਨੀਟਰਿੰਗ ਕਮੇਟੀ ਦੀ ਮੀਟਿੰਗ, 12 ਕੇਸ ਕੀਤੇ ਜਾ ਚੁੱਕੇ ਹਨ ਮਨਜ਼ੂਰ

Harpreet Singh

5 Dariya News

5 Dariya News

5 Dariya News

ਬਰਨਾਲਾ , 17 Mar 2026

Last updated on: Mar 17, 2026, 15:38 IST

ਅਨੁਸੂਚਿਤ ਜਾਤੀਆਂ ਅਤੇ ਅਨੁਸੂਚਿਤ ਕਬੀਲਿਆਂ (ਅੱਤਿਆਚਾਰ ਨਿਵਾਰਨ) ਐਕਟ 1989 ਦੇ ਨਿਯਮ 17 ਅਧੀਨ ਜ਼ਿਲ੍ਹਾ ਪੱਧਰੀ ਵਿਜੀਲੈਂਸ ਅਤੇ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਆਈ.ਏ.ਐੱਸ ਦੀ ਪ੍ਰਧਾਨਗੀ ਹੇਠ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਹੋਈ। ਇਸ ਮੌਕੇ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਸ. ਗੁਰਿੰਦਰਜੀਤ ਸਿੰਘ ਨੇ ਕਮੇਟੀ ਮੈਂਬਰਾਂ ਨੂੰ ਐਕਟ ਬਾਰੇ ਵਿਸਥਾਰਿਤ ਜਾਣਕਾਰੀ ਦਿੱਤੀ। 

ਓਨ੍ਹਾਂ ਦੱਸਿਆ ਕਿ ਇਸ ਐਕਟ ਤਹਿਤ ਅਨੁਸੂਚਿਤ ਜਾਤੀ/ ਅਨੁਸੂਚਿਤ ਕਬੀਲਿਆਂ ਨਾਲ ਸਬੰਧਤ ਪੀੜਤ/ ਪੀੜਤ ਦੇ ਪਰਿਵਾਰ ਨੂੰ ਐਕਟ ਵਿਚ ਦਰਜ ਵੱਖ ਵੱਖ ਧਰਾਵਾਂ ਤਹਿਤ ਮੁਆਵਜ਼ਾ ਰਾਸ਼ੀ ਦੇਣ ਦਾ ਉਪਬੰਧ ਹੈ। ਇਸ ਐਕਟ ਤਹਿਤ 20 ਕੇਸ ਪ੍ਰਕਿਰਿਆ ਅਧੀਨ ਹਨ ਅਤੇ 12 ਕੇਸਾਂ ਦੀ ਸਮੀਖਿਆ ਕਰਕੇ ਕਾਰਜਬਾਅਦ ਪ੍ਰਵਾਨਗੀ ਦਿੱਤੀ ਗਈ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰ ਵਲੋਂ ਐਕਟ ਦੇ ਨਿਯਮਾਂ ਅਨੁਸਾਰ ਪੀੜਤਾਂ ਨੂੰ ਨਿਆਂ ਦਿਵਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇ ਅਤੇ ਮੁਆਵਜ਼ਾ ਕੇਸਾਂ ਦਾ ਨਿਬੇੜਾ ਤੇਜ਼ੀ ਨਾਲ ਕੀਤਾ ਜਾਵੇ। ਉਨ੍ਹਾਂ ਕਮੇਟੀ ਮੈਂਬਰਾਂ ਨੂੰ ਕਿਹਾ ਕਿ ਅਨੁਸੂਚਿਤ ਜਾਤੀਆਂ/ਅਨੁਸੂਚਿਤ ਕਬੀਲਿਆਂ ਨਾਲ ਸਬੰਧਤ ਲੋਕਾਂ ਨੂੰ ਐਕਟ, ਨਿਆਂ ਪ੍ਰਾਪਤੀ ਪ੍ਰਕਿਰਿਆ ਅਤੇ ਮੁਆਵਜ਼ਾ ਰਾਸ਼ੀ ਸਬੰਧੀ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਤਾਂ ਜੋ ਹਰ ਪੀੜਤ/ਪੀੜਤ ਦੇ ਪਰਿਵਾਰ ਨੂੰ ਇਨਸਾਫ਼ ਮਿਲ ਸਕੇ।

ਇਸ ਮੌਕੇ ਡਿਪਟੀ ਡਾਇਰੈਕਟ ਬਾਗਬਾਨੀ ਮਲਕੀਤ ਸਿੰਘ, ਗੌਰਵ ਗਰਗ ਨੁਮਾਇੰਦਾ ਐਸਐਸਪੀ ਦਫ਼ਤਰ, ਸਹਾਇਕ ਜ਼ਿਲ੍ਹਾ ਅਟਾਰਨੀ ਸੋਨੀ ਗਰਗ, ਮਿਉਂਸੀਪਲ ਕੌਂਸਲਰ ਜਗਰਾਜ ਸਿੰਘ, ਮਨਪ੍ਰੀਤ ਸਿੰਘ, ਕੰਵਲਜੀਤ ਸਿੰਘ, ਗੁਰਪ੍ਰੀਤ ਸਿੰਘ ਅਤੇ ਮੱਛੀ ਪਾਲਣ ਦਫ਼ਤਰ ਤੋਂ ਨੁਮਾਇੰਦਾ ਹਾਜ਼ਰ ਸੀ।

 

Tags: Harpreet Singh , DC Barnala , Deputy Commissioner Barnala , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD