Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਮੀਤ ਹੇਅਰ ਨੇ ਲੋਕ ਸਭਾ ਵਿੱਚ ਚੁੱਕੇ ਪੰਜਾਬ ਅਤੇ ਆਮ ਲੋਕਾਂ ਦੇ ਰੇਲਵੇ ਨਾਲ ਜੁੜੇ ਅਹਿਮ ਮੁੱਦੇ

ਬਜ਼ੁਰਗਾਂ, ਵਿਦਿਆਰਥੀਆਂ, ਮਰੀਜ਼ਾਂ ਦੀ ਰੇਲ ਕਿਰਾਏ ਵਿੱਚ ਛੋਟ ਬਹਾਲ ਕਰਨ ਅਤੇ ਨਾਨ-ਏਸੀ ਰੇਲਾਂ ਵਧਾਉਣ ਦੀ ਕੀਤੀ ਜ਼ੋਰਦਾਰ ਮੰਗ

Gurmeet Singh Meet Hayer

Web Admin

Web Admin

5 Dariya News

ਨਵੀਂ ਦਿੱਲੀ , 17 Mar 2026

Last updated on: Mar 17, 2026, 16:16 IST

ਲੋਕ ਸਭਾ ਮੈਂਬਰ ਸੰਗਰੂਰ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਸਦਨ ਵਿੱਚ ਰੇਲਵੇ ਮੰਤਰਾਲੇ ਦੀਆਂ ਗ੍ਰਾਂਟਾਂ ਦੀਆਂ ਮੰਗਾਂ 'ਤੇ ਬਹਿਸ ਦੌਰਾਨ ਹਿੱਸਾ ਲੈਂਦਿਆਂ ਦੇਸ਼ ਦੇ ਆਮ ਨਾਗਰਿਕਾਂ ਅਤੇ ਖਾਸ ਕਰਕੇ ਪੰਜਾਬ ਅਤੇ ਸੰਗਰੂਰ ਲੋਕ ਸਭਾ ਹਲਕੇ ਨਾਲ ਜੁੜੇ ਅਹਿਮ ਮੁੱਦੇ ਚੁੱਕੇ। ਆਪਣੇ ਸੰਬੋਧਨ ਵਿੱਚ ਲੋਕ ਸਭਾ ਮੈਂਬਰ ਮੀਤ ਹੇਅਰ ਨੇ ਨਾਨ-ਏਸੀ (ਆਮ) ਟਰੇਨਾਂ ਦੀ ਗਿਣਤੀ ਵਧਾਉਣ ਦੀ ਮੰਗ ਕੀਤੀ। 

ਉਨ੍ਹਾਂ ਦੱਸਿਆ ਕਿ ਦੇਸ਼ ਵਿੱਚ ਰੋਜ਼ਾਨਾ 2 ਕਰੋੜ ਤੋਂ ਵੱਧ ਲੋਕ ਰੇਲਾਂ ਵਿੱਚ ਸਫਰ ਕਰਦੇ ਹਨ ਅਤੇ ਲੱਖਾਂ ਲੋਕਾਂ ਨੂੰ ਵੇਟਿੰਗ ਲਿਸਟ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ 97% ਆਬਾਦੀ ਆਮ (ਨਾਨ-ਏਸੀ) ਰੇਲਾਂ ਵਿੱਚ ਸਫਰ ਕਰਦੀ ਹੈ ਅਤੇ ਸਿਰਫ਼ 3% ਲੋਕ ਹੀ ਮਹਿੰਗੀਆਂ ਏਸੀ ਜਾਂ ਵੰਦੇ ਭਾਰਤ ਟਰੇਨਾਂ ਵਿੱਚ ਸਫ਼ਰ ਕਰਦੇ ਹਨ। 

ਇਸ ਲਈ ਆਮ ਲੋਕਾਂ ਦੀ ਸਹੂਲਤ ਲਈ ਨਾਨ-ਏਸੀ ਰੇਲਾਂ ਦੀ ਗਿਣਤੀ ਵਿੱਚ ਵਾਧਾ ਕੀਤਾ ਜਾਵੇ ਕਿਉਂਕਿ ਮੌਜੂਦਾ ਸਮੇਂ 18,000 ਦੀ ਬਜਾਏ ਸਿਰਫ਼ 13,000 ਯਾਤਰੀ ਰੇਲਾਂ ਹੀ ਚੱਲ ਰਹੀਆਂ ਹਨ। ਮੀਤ ਹੇਅਰ ਨੇ ਰੇਲਵੇ ਮੰਤਰੀ ਨੂੰ ਅਪੀਲ ਕੀਤੀ ਕਿ ਕੋਵਿਡ ਮਹਾਂਮਾਰੀ ਦੌਰਾਨ ਸੀਨੀਅਰ ਸਿਟੀਜ਼ਨਾਂ, ਵਿਦਿਆਰਥੀਆਂ, ਖਿਡਾਰੀਆਂ ਅਤੇ ਮਰੀਜ਼ਾਂ ਲਈ ਰੇਲ ਕਿਰਾਏ ਵਿੱਚ ਦਿੱਤੀ ਜਾਂਦੀ ਛੋਟ ਬੰਦ ਕਰ ਦਿੱਤੀ ਗਈ ਸੀ, ਜਿਸ ਨੂੰ ਤੁਰੰਤ ਪ੍ਰਭਾਵ ਨਾਲ ਦੁਬਾਰਾ ਸ਼ੁਰੂ ਕੀਤਾ ਜਾਵੇ। 

ਅੰਮ੍ਰਿਤ ਭਾਰਤ ਸਟੇਸ਼ਨ ਸਕੀਮ ਤਹਿਤ ਪੈਂਡਿੰਗ ਕੰਮਾਂ ਬਾਰੇ ਉਨ੍ਹਾਂ ਦੱਸਿਆ ਕਿ ਸੰਗਰੂਰ, ਸੁਨਾਮ ਤੇ ਧੂਰੀ ਸਟੇਸ਼ਨਾਂ ਨੂੰ ਇਸ ਸਕੀਮ ਤਹਿਤ ਚੁਣਿਆ ਗਿਆ ਸੀ, ਪਰ ਇੱਥੇ ਅਜੇ ਵੀ ਕੰਮ ਪੈਂਡਿੰਗ ਪਿਆ ਹੈ। ਉਨ੍ਹਾਂ ਅਹਿਮ ਮੁੱਦਾ ਚੁੱਕਿਆ ਕਿ ਪਿਛਲੇ 7 ਮਹੀਨਿਆਂ ਤੋਂ ਧੂਰੀ ਵਿਖੇ ਕੋਈ ਸਪੈਸ਼ਲ ਮਾਲ ਗੱਡੀ ਨਹੀਂ ਲੱਗੀ, ਜਿਸ ਕਾਰਨ ਧੂਰੀ, ਬਰਨਾਲਾ ਅਤੇ ਸੰਗਰੂਰ ਦੇ ਸ਼ੈਲਰ ਪੂਰੀ ਤਰ੍ਹਾਂ ਭਰ ਚੁੱਕੇ ਹਨ। 

ਆਉਣ ਵਾਲੇ ਸੀਜ਼ਨ ਵਿੱਚ ਨਵੀਂ ਫਸਲ ਰੱਖਣ ਲਈ ਜਗ੍ਹਾ ਨਹੀਂ ਹੈ, ਇਸ ਲਈ ਇਸਦਾ ਬਦਲਵਾਂ ਪ੍ਰਬੰਧ ਜਲਦ ਕੀਤਾ ਜਾਵੇ। ਕੋਵਿਡ ਦੌਰਾਨ ਤਪਾ ਮੰਡੀ ਸਟੇਸ਼ਨ 'ਤੇ ਬੰਦ ਕੀਤੇ ਗਏ ਟਰੇਨਾਂ ਦੇ ਠਹਿਰਾਅ ਨੂੰ ਮੁੜ ਬਹਾਲ ਕਰਨ ਦੀ ਮੰਗ ਕੀਤੀ ਗਈ। ਇਨ੍ਹਾਂ ਵਿੱਚ ਨਾਂਦੇੜ ਸਾਹਿਬ ਵਾਲੀ ਟਰੇਨ, ਰਿਸ਼ੀਕੇਸ਼ ਵਾਲੀ ਟਰੇਨ ਅਤੇ ਦਿੱਲੀ ਵਾਲੀ ਟਰੇਨ ਸ਼ਾਮਲ ਹਨ। 

ਉਨ੍ਹਾਂ ਮੰਗ ਕੀਤੀ ਕਿ ਗੰਗਾਨਗਰ ਤੋਂ ਰਿਸ਼ੀਕੇਸ਼ ਜਾਣ ਵਾਲੀ ਇੰਟਰਸਿਟੀ ਟਰੇਨ  ਵਿੱਚ ਬਜ਼ੁਰਗ ਵੱਡੀ ਗਿਣਤੀ ਵਿੱਚ ਸਫਰ ਕਰਦੇ ਹਨ, ਇਸ ਲਈ ਇਸ ਵਿੱਚ ਘੱਟੋ-ਘੱਟ 5 ਵਾਧੂ ਜਨਰਲ ਕੋਚ ਅਤੇ 1 ਏਸੀ ਚੇਅਰ ਕਾਰ ਦਾ ਵਾਧਾ ਕੀਤਾ ਜਾਵੇ। ਓਹਨਾਂ ਬਰਨਾਲਾ ਸ਼ਹਿਰ ਦੇ ਅੰਦਰ ਸੇਖਾ ਫਾਟਕ ਅਤੇ ਖੁੱਡੀ ਰੋਡ ਤੋਂ ਹੰਡਿਆਇਆ ਰੋਡ ਦੇ ਵਿਚਕਾਰਲੇ ਫਾਟਕ 'ਤੇ ਅੰਡਰਬ੍ਰਿਜ ਬਣਾਉਣ ਦੀ ਮੰਗ ਰੱਖੀ ਗਈ।

 

Tags: Gurmeet Singh Meet Hayer , Meet Hayer , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD