Monday, 15 June 2026

 

 

ਖ਼ਾਸ ਖਬਰਾਂ ਸ਼ਾਂਤੀ ਨਗਰ ‘ਚ ਨਵੇਂ ਟਿਊਬਵੈੱਲ ਦੇ ਕੰਮ ਦੀ ਬ੍ਰਮ ਸ਼ੰਕਰ ਜਿੰਪਾ ਨੇ ਕਰਵਾਈ ਸ਼ੁਰੂਆਤ ਸ਼੍ਰੀ ਖਾਟੂ ਸ਼ਿਆਮ ਜੀ ਦੀ ਅਪਾਰ ਕਿਰਪਾ ਸਦਕਾ ਲੋਹਾਰਾ ਭਗਤੀ ਰਸ ਵਿੱਚ ਸਰਾਬੋਰ ਹੋਇਆ : ਸੁੱਖਮਿੰਦਰਪਾਲ ਸਿੰਘ ਗਰੇਵਾਲ ਨਰੇਂਦਰ ਮੋਦੀ ਨੇ ਭਾਰਤ ਇਨੋਵੇਟਸ 2026 ਪ੍ਰੋਗਰਾਮ ਵਿੱਚ ਹਿੱਸਾ ਲਿਆ ਰਾਸ਼ਟਰ ਸੇਵਾ ਅਤੇ ਅੰਤੋਂਦੇਯ ਦੀ ਵਿਰਾਸਤ ਨੂੰ ਅੱਗੇ ਵਧਾ ਰਹੀਆਂ ਹਨ ਸਮਾਜਿਕ ਸੰਸਥਾਵਾਂ - ਨਾਇਬ ਸਿੰਘ ਸੈਣੀ 15 ਜੂਨ ਤੋਂ ਸ਼ੁਰੂ ਹੋਵੇਗੀ ਵੋਟਰ ਸੂਚੀ ਦੀ ਵਿਸ਼ੇਸ਼ ਵਿਆਪਕ ਸੁਧਾਰ ਮੁਹਿੰਮ - ਏ. ਸ਼੍ਰੀਨਿਵਾਸ ਹਰਿਆਣਾ ਵਿੱਚ ਮਾਲ ਸੁਧਾਰਾਂ ਨੂੰ ਗਤੀ : ਰਾਜ ਵਿਆਪੀ ਸਿਖਲਾਈ ਪ੍ਰੋਗਰਾਮ ਅਤੇ ਵਿਸ਼ੇਸ਼ ਸੀਮਾਂਕਣ ਮੁਹਿੰਮ ਸ਼ੁਰੂ ਗਰੀਬਾਂ ਨੂੰ ਪੱਕੇ ਮਕਾਨ ਦੇ ਕੇ ਕੇਂਦਰ ਅਤੇ ਸੂਬਾ ਸਰਕਾਰ ਨੇ ਸਮਾਜਿਕ ਸੁਰੱਖਿਆ ਨੂੰ ਕੀਤਾ ਮਜ਼ਬੂਤ - ਕ੍ਰਿਸ਼ਨ ਪਾਲ ਗੁੱਜਰ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਜ਼ੀਰਕਪੁਰ ਤੋਂ ਸ਼ਰਧਾਲੂਆਂ ਦੀਆਂ ਦੋ ਬੱਸਾਂ ਰਵਾਨਾ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਦੂਸਰੇ ਦਿਨ ਵੀ ਜੰਡਿਆਲਾ ਗੁਰੂ ਵਿਖੇ ਮਹਿਲਾ ਸਤਿਕਾਰ ਸਖੀਆਂ ਨੂੰ ਦਿੱਤੀ ਗਈ ਵਿਸ਼ੇਸ਼ ਟ੍ਰੇਨਿੰਗ ਨਵੇਂ ਬੱਸ ਸਟੈਂਡ ਦਾ ਕੀਤਾ ਉਦਘਾਟਨ ਅਤੇ ਸ਼ਹੀਦ ਭਗਤ ਸਿੰਘ ਦੇ ਬੁੱਤ ਤੋਂ ਚੁੱਕਿਆ ਪਰਦਾ 49 ਲੱਖ 80 ਹਜਾਰ ਰੁਪਏ ਦੀ ਲਾਗਤ ਵਾਰਡ ਨੰਬਰ 58 ਦੇ ਸਮੂਹ ਪਾਰਕਾਂ ਦੇ ਸੁੰਦਰੀਕਰਨ ਅਤੇ ਵਿਕਾਸ ਕਾਰਜਾਂ ਦੀ ਸ਼ੁਰੂਆਤ : ਅਜੀਤ ਪਾਲ ਸਿੰਘ ਕੋਹਲੀ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਦੇ ਲੋਕ ਭਲਾਈ ਯਤਨਾਂ ਦੀ ਸਮਾਜ ਵਿੱਚ ਸਕਾਰਾਤਮਕ ਬਦਲਾਅ ਲਿਆਉਣ ਵਿੱਚ ਭੂਮਿਕਾ ਅਹਿਮ : ਅਮਨ ਅਰੋੜਾ ਵਿਸ਼ਵ ਸਾਈਕਲ ਦਿਵਸ ਸਬੰਧੀ ਅਸ਼ਮਿਤਾ ਖੇਲੋ ਇੰਡੀਆ ਵਿਮੈਨ ਲੀਗ ਤੇ ਸਾਈਕਲ ਰੈਲੀ ਮਹਿਲਾਵਾਂ ਨੂੰ ਸਾਈਕਲਿੰਗ ਖੇਡ ਨਾਲ ਜੋੜਨ ਅਤੇ ਸਿਹਤਮੰਦ ਜੀਵਨਸ਼ੈਲੀ ਲਈ ਕੀਤਾ ਗਿਆ ਪ੍ਰੇਰਿਤ ਐਡਵੋਕੇਟ ਅਮਰਪਾਲ ਸਿੰਘ ਅਤੇ ਡਾ. ਅਰਸ਼ਦੀਪ ਸਿੰਘ ਵੱਲੋਂ ਘੁਮਾਣ ਤੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ "ਨਸ਼ਾ ਮੁਕਤੀ" ਈ ਰਿਕਸ਼ਾ ਰਵਾਨਾ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ : ਕੁਲਜੀਤ ਸਿੰਘ ਰੰਧਾਵਾ ਨੇ ਮਹਿਲਾ ਸਤਿਕਾਰ ਸਖੀਆਂ ਨੂੰ ਰਜਿਸਟ੍ਰੇਸ਼ਨ ਮੁਹਿੰਮ ਹੋਰ ਤੇਜ਼ ਕਰਨ ਦੀ ਕੀਤੀ ਅਪੀਲ ਮਿਸ਼ਨ ਵਿਧਾਨ ਸਭਾ ਚੋਣਾਂ 2027 : ਐਡਵੋਕੇਟ ਬਰਿੰਦਰ ਗੋਇਲ ਦੇ ਕੰਮਾਂ ਦਾ ਜਲਬਾ, ਪਿੰਡ ਕਰੋਂਦਾ ਦੇ ਹਰ ਘਰ ਨੇ ਫੜਿਆ "ਆਪ" ਦਾ ਪੱਲਾ ਪਿੰਡ ਗੀਗਨੋਵਾਲ ਵਿਚ ਡਾ. ਰਵਜੋਤ ਸਿੰਘ ਵੱਲੋ ਪਾਣੀ ਦੇ ਟਿਊਬਵੈੱਲ ਦਾ ਉਦਘਾਟਨ ਪਰਮਾਤਮਾ ਨਾਲ ਜੁੜਾਅ, ਸਿੱਖਿਆ ਅਤੇ ਅਨੁਸ਼ਾਸਿਤ ਜੀਵਨ ਹੀ ਬੱਚਿਆਂ ਦੇ ਉਜਲੇ ਭਵਿੱਖ ਦੀ ਨੀਂਹ 225 ਨਿਰੰਕਾਰੀ ਸ਼ਰਧਾਲੂਆਂ ਨੇ ਰਕਤਦਾਨ ਕਰਕੇ ਕੀਤੀ ਮਨੁੱਖਤਾ ਦੀ ਸੇਵਾ ਹੁਣ ਸਾਲਾਸਰ-ਖਾਟੂ ਸ਼ਿਆਮ ਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਵੀ ਮੁਫ਼ਤ ਦਰਸ਼ਨ ਕਰਵਾਏਗੀ ਭਗਵੰਤ ਮਾਨ ਸਰਕਾਰ : ਅਰਵਿੰਦ ਕੇਜਰੀਵਾਲ

 

ਜਗਦੀਪ ਕੰਬੋਜ ਗੋਲਡੀ ਵਲੋਂ ਬਾਬਾ ਭੁੱਮਣ ਸ਼ਾਹ ਮਾਰਗ ਦਾ ਰੱਖਿਆ ਨੀਂਹ ਪੱਥਰ

ਪੰਜਾਬ ਸਰਕਾਰ ਇਲਾਕੇ ਦੀ ਪ੍ਰਗਤੀ ਲਈ ਤਤਪਰ ਤੇ ਵਚਨਬੱਧ-ਜਗਦੀਪ ਕੰਬੋਜ ਗੋਲਡੀ

Jagdeep Kamboj Goldy

Web Admin

Web Admin

5 Dariya News

ਜਲਾਲਾਬਾਦ, ਫਾਜ਼ਿਲਕਾ , 17 Mar 2026

Last updated on: Mar 17, 2026, 16:19 IST

ਪਰਮ ਸੰਤ ਸਵਾਮੀ ਵਿਵੇਕਾਨੰਦ ਨੇ ਫਿਰੋਜ਼ਪੁਰ -ਫਾਜ਼ਿਲਕਾ ਰੋਡ ਤੋਂ ਪਿੰਡ ਬੈਲਰ ਵਿਖ਼ੇ 69 ਲੱਖ ਦੀ ਲਾਗਤ ਨਾਲ ਬਾਬਾ ਭੁੱਮਣ ਸ਼ਾਹ ਮਾਰਗ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਵਿਧਾਇਕ ਜਲਾਲਾਬਾਦ ਸ੍ਰੀ ਜਗਦੀਪ ਕੰਬੋਜ ਗੋਲਡੀ ਵਿਸ਼ੇਸ਼ ਤੌਰ *ਤੇ ਮੌਜੂਦ ਸਨ। ਪਰਮ ਸੰਤ ਸਵਾਮੀ ਵਿਵੇਕਾਨੰਦ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੜਕ ਦਾ ਨਾਮ ਬਾਬਾ ਭੁੱਮਣ ਸ਼ਾਹ ਮਾਰਗ ਦੇ ਨਾਮ ਰੱਖਣਾ ਹੀ ਸਮਾਜ ਵਿਚ ਸੰਤਾਂ ਦੇ ਮਾਣ-ਸਨਮਾਨ ਨੂੰ ਦਰਸ਼ਾਉਂਦਾ ਹੈ।

ਉਨ੍ਹਾਂ ਕਿਹਾ ਕਿ ਸੜਕ ਦੀ ਉਸਾਰੀ ਕਰਨਾ ਤੇ ਸੜਕਾਂ ਨੂੰ ਚੋੜਾ ਕਰਨਾ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਬਾਬਾ ਜੀ ਦੇ ਨਾਮ *ਤੇ ਸੜਕਾਂ ਦੀ ਉਸਾਰੀ ਨਾਲ ਸਮਾਜ ਅੰਦਰ ਜਿਥੇ ਉਨ੍ਹਾਂ ਦੀ ਯਾਦ ਬਣੀ ਰਹਿੰਦੀ ਹੈ ਉਥੇ ਉਨ੍ਹਾਂ ਵੱਲੋਂ ਸਮਾਜ ਅੰਦਰ ਲੋਕਾਂ ਦੇ ਕੀਤੇ ਗਏ ਉਦਾਰ ਦੀ ਵੀ ਚੇਤਨਾ ਬਣੀ ਰਹਿੰਦੀ ਹੈ।

ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ ਨੇ ਪਰਮ ਸੰਤ ਸਵਾਮੀ ਵਿਵੇਕਾਨੰਦ ਜੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਦੇਹਰਾਦੂਨ ਵਿਖੇ ਸੰਗਤਾ ਨੂੰ ਆਪਣੇ ਵਿਚਾਰਾਂ ਨਾਲ ਨਿਹਾਲ ਕਰ ਰਹੇ ਹਨ ਤੇ ਉਨ੍ਹਾਂ 2.60 ਕਿਲੋਮੀਟਰ ਲੰਬਾਈ ਵਾਲੇ ਬਾਬਾ ਭੁੱਮਣ ਸ਼ਾਹ ਮਾਰਗ ਨੂੰ ਚੋੜਾ ਕਰਨ ਦਾ ਨੀਂਹ ਪੱਥਰ ਰੱਖ ਕੇ ਇਲਾਕੇ ਨੂੰ ਸਨਮਾਨ ਭੇਂਟ ਕੀਤਾ। ਉਨ੍ਹਾਂ ਕਿਹਾ ਕਿ ਇਤਿਹਾਸ ਵਿਚ ਪਹਿਲੀ ਵਾਰ ਹੈ ਕਿ ਕਾਫੀ ਗਿਣਤੀ ਵਿਚ ਨਵੀਆਂ ਸੜਕਾਂ ਦੀ ਉਸਾਰੀ ਕੀਤੀ ਜਾ ਰਹੀ ਹੈ ਤੇ ਸੜਕਾਂ ਨੂੰ ਚੌੜਾ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਲਾਕੇ ਦੀ ਪ੍ਰਗਤੀ ਲਈ ਤਤਪਰ ਹੈ ਤੇ ਹਲਕੇ ਦਾ ਬਹੁਪੱਖੀ ਵਿਕਾਸ ਕਰਨ ਲਈ ਪੰਜਾਬ ਲਗਾਤਾਰ ਫੰਡ ਮੁਹੱਈਆ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਕਰਮਾਂ ਵਾਲੇ ਹਨ ਜੋ ਅੱਜ ਦੇਹਰਾਦੂਨ ਤੋਂ ਸੰਤ ਜੀ ਉਨ੍ਹਾਂ ਦੀ ਇਸ ਇਲਾਕੇ ਦੀ ਸੜਕ ਦਾ ਨੀਂਹ ਪੱਥਰ ਰੱਖਣ ਲਈ ਪਹੁੰਚੇ ਹਨ ਤੇ ਉਨ੍ਹਾਂ ਇਥੇ ਪਹੁੰਚ ਕੇ ਜਿਥੇ ਇਲਾਕੇ ਨੂੰ ਅਸ਼ੀਰਵਾਦ ਦਿੱਤਾ ਉਥੇ ਸਾਰੀ ਸੰਗਤਾਂ ਨੂੰ ਆਪਣੇ ਵਿਚਾਰ ਪੇਸ਼ ਕੀਤੇ।

 

Tags: Jagdeep Kamboj Goldy , Jalalabad , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD