Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਆਪ ਸਰਕਾਰ ਨੇ 4 ਸਾਲਾਂ ਵਿੱਚ ਸਾਰੇ ਵਾਅਦੇ ਕੀਤੇ ਪੂਰੇ – ਹਰਚੰਦ ਸਿੰਘ ਬਰਸਟ

ਕਿਹਾ - ਪੰਜਾਬ ਸਰਕਾਰ ਦੀਆਂ ਲੋਕ ਹਿਤੈਸ਼ੀ ਨੀਤੀਆਂ ਤੋਂ ਲੋਕ ਬਹੁਤ ਖੁਸ਼

Harchand Singh Barsat

Web Admin

Web Admin

5 Dariya News

ਐਸ.ਏ.ਐਸ. ਨਗਰ (ਮੋਹਾਲੀ) , 17 Mar 2026

Last updated on: Mar 17, 2026, 16:31 IST

ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ 4 ਸਾਲ ਪੂਰੇ ਹੋ ਗਏ ਹਨ ਅਤੇ ਇਹਨਾਂ 4 ਸਾਲਾਂ ਦੌਰਾਨ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਾਰੇ ਵਾਅਦੇ ਪੂਰੇ ਕੀਤੇ ਹਨ, ਜੋ ਆਪ ਸਰਕਾਰ ਦੀ ਸੂਬੇ ਦੇ ਚਹੁੰਪੱਖੀ ਵਿਕਾਸ ਅਤੇ ਲੋਕਾਂ ਦੀ ਭਲਾਈ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਸੱਤਾ ਵਿੱਚ ਆਉਂਦਿਆਂ ਹੀ ਆਪ ਸਰਕਾਰ ਨੇ ਸਿਹਤ, ਸਿੱਖਿਆ, ਬਿਜਲੀ, ਰੁਜਗਾਰ, ਕਿਸਾਨੀ ਸਮੇਤ ਹਰ ਖੇਤਰ ਵਿੱਚ ਮਿਸਾਲੀ ਕਾਰਜ ਕਰਕੇ ਦਿਖਾਏ ਹਨ। 

ਸਰਕਾਰੀ ਸਕੂਲਾਂ ਅਤੇ ਹਸਪਤਾਲਾਂ ਦੀ ਨੁਹਾਰ ਬਦਲ ਕੇ ਲੋਕਾਂ ਨੂੰ ਬਿਹਤਰ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਜਿਸ ਤੋਂ ਲੋਕ ਬਹੁਤ ਖੁਸ਼ ਹਨ। ਸ. ਬਰਸਟ ਨੇ ਅੱਗੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਜਿੱਥੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਉੱਥੇ ਹੀ ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਜਾਂ ਸਿਫਾਰਿਸ਼ ਤੋਂ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। 

4 ਸਾਲਾਂ ਵਿੱਚ 65 ਹਜਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਜਿਸ ਨਾਲ ਨੌਜਵਾਨਾਂ ਵਿੱਚ ਵਿਸ਼ਵਾਸ ਵਧਿਆ ਹੈ ਅਤੇ ਸਰਕਾਰ ਪ੍ਰਤੀ ਭਰੋਸਾ ਮਜ਼ਬੂਤ ਹੋਇਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਮਹਿਲਾਵਾਂ ਨੂੰ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਦਾ ਤੋਹਫ਼ਾ ਦਿੱਤਾ ਗਿਆ ਹੈ, ਜਿਸਦੇ ਤਹਿਤ ਮਹਿਲਾਵਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਅਤੇ ਅਨੁਸੂਚਿਤ ਜਾਤੀ ਭਾਈਚਾਰੇ ਨਾਲ ਸਬੰਧਤ ਮਹਿਲਾਵਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਪ੍ਰਾਪਤ ਹੋਣਗੇ। 

ਇਸ ਤੋਂ ਇਲਾਵਾ ਮਹਿਲਾਵਾਂ ਨੂੰ ਮੁਫ਼ਤ ਬਸ ਸਫ਼ਰ ਦੀ ਸਹੂਲਤ ਦਿੱਤੀ ਜਾ ਰਹੀ ਹੈ। ਚੇਅਰਮੈਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾ ਪ੍ਰਦਾਨ ਕਰਨ ਲਈ ਮਿਸਾਲੀ ਕਾਰਜ ਕੀਤੇ ਗਏ ਹਨ। ਇਸ ਲਈ ਜਿੱਥੇ 881 ਆਮ ਆਦਮੀ ਕਲੀਨਿਕ ਬਣਾਏ ਗਏ ਹਨ, ਉੱਥੇ ਹੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੂਬੇ ਦੇ 65 ਲੱਖ ਪਰਿਵਾਰਾਂ ਲਈ ਸਾਲਾਨਾ 10 ਲੱਖ ਰੁਪਏ ਤੱਕ ਦੇ ਮੁੱਫ਼ਤ ਅਤੇ ਕੈਸ਼ਲੈਸ ਇਲਾਜ ਦੀ ਸਹੂਲਤ ਹੈ। 

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਗਈ ਹੈ ਅਤੇ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਮਿਲ ਰਹੀ ਹੈ। ਸਰਕਾਰੀ ਸਕੂਲ ਹੁਣ ਪ੍ਰਾਈਵੇਟ ਸਕੂਲਾਂ ਨਾਲ ਮੁਕਾਬਲਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ, ਜਿਸ ਨਾਲ ਕਰੀਬ 90 ਫੀਸਦੀ ਘਰਾਂ ਦੇ ਬਿਜਲੀ ਦੇ ਬਿੱਲ ਜੀਰੋ ਆਉਂਦੇ ਹਨ। 

ਇਸ ਤੋਂ ਇਲਾਵਾ ਕਿਸਾਨਾਂ ਨੂੰ ਸਿੰਚਾਈ ਲਈ ਦਿਨ ਵੇਲੇ ਬਿਜਲੀ ਮਿਲ ਰਹੀ ਹੈ। ਖੇਤਾਂ ਨੂੰ ਨਹਿਰਾਂ ਦਾ ਪਾਣੀ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਚਲਾਈ ਜਾ ਰਹੀ ਹੈ। ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬਜੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਮੁਫ਼ਤ ਕਰਵਾਏ ਜਾ ਰਹੇ ਹਨ। 

ਨੌਜਵਾਨਾਂ ਨੂੰ ਖੇਡਾਂ ਨਾਲ ਜੋੜਣ ਲਈ ਜਿੱਥੇ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ, ਉੱਥੇ ਹੀ ਰਾਜ ਭਰ ਵਿੱਚ ਕਰੀਬ 3000 ਆਧੁਨਿਕ ਖੇਡ ਮੈਦਾਨ ਬਣਾਏ ਜਾ ਰਹੇ ਹਨ। ਸੂਬੇ ਦੀਆਂ ਪੇਂਡੂ ਲਿੰਕ ਸੜਕਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ। ਇਸਦੇ ਨਾਲ ਹੀ ਸੜਕ ਸੁਰਖਿਆ ਫੋਰਸ ਸਥਾਪਿਤ ਕੀਤੀ ਗਈ ਹੈ, ਜਿਸ ਕਾਰਨ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਵਿੱਚ ਲਗਭਗ 50 ਫੀਸਦ ਦੀ ਕਮੀ ਆਈ ਹੈ ਅਤੇ ਸੜਕ ਹਾਦਸਿਆਂ ਦੌਰਾਨ ਜਖਮੀ ਹੋਣ ਵਾਲੇ 47 ਹਜਾਰ ਤੋਂ ਵੱਧ ਲੋਕਾਂ ਦੀ ਜਾਨ ਬਚਾਈ ਗਈ ਹੈ। 

ਪੰਜਾਬ ਵਿੱਚ ਨਵੀਂ ਇੰਡਸਟਰੀ ਲਗਾਉਣ ਲਈ ਪੰਜਾਬ ਸਰਕਾਰ ਵੱਲੋਂ ਸਾਰਥਿਕ ਕਦਮ ਚੁੱਕੇ ਜਾ ਰਹੇ ਹਨ। ਸ. ਬਰਸਟ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਮੁੱਖ ਉਦੇਸ਼ ਸਿਰਫ਼ ਤੇ ਸਿਰਫ਼ ਵਿਕਾਸ ਹੈ ਅਤੇ ਇਸਦੇ ਤਹਿਤ ਹੀ ਸੂਬੇ ਵਿੱਚ ਜੰਗੀ ਪੱਧਰ ਤੇ ਵਿਕਾਸ ਕਾਰਜਾਂ ਨੂੰ ਅਮਲੀ-ਜਾਮ੍ਹਾਂ ਪਹਿਣਾਇਆ ਜਾ ਰਿਹਾ ਹੈ।

 

Tags: Harchand Singh Barsat , AAP , Aam Aadmi Party , AAP Punjab , Aam Aadmi Party Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD