Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਮੋਗਾ ਵਿਖੇ "ਆਪਣਾ ਕਾਰੋਬਾਰ-ਆਪਣੀ ਪਹਿਚਾਣ” ਮੁਹਿੰਮ ਤਹਿਤ 100 ਮਹਿਲਾ ਉੱਦਮੀਆਂ ਦਾ ਸਨਮਾਨ

ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਕੀਤੀ ਵਿਸ਼ੇਸ਼ ਸ਼ਿਰਕਤ

Amandeep Kaur Arora

Web Admin

Web Admin

5 Dariya News

ਮੋਗਾ , 17 Mar 2026

Last updated on: Mar 17, 2026, 16:37 IST

ਪੰਜਾਬ ਸਰਕਾਰ ਵੱਲੋਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਪੰਜਾਬ ਰਾਜ ਦਿਹਾਤੀ ਅਜੀਵਿਕਾ ਮਿਸ਼ਨ ਜਰੀਏ ਔਰਤਾਂ ਦੇ ਸਸ਼ਕਤੀਕਰਨ ਵਿੱਚ ਵਾਧਾ ਕਰਨ ਲਈ ਯਤਨ ਜਾਰੀ ਹਨ। ਇਸ ਮਿਸ਼ਨ ਤਹਿਤ ਮਹਿਲਾ ਉੱਦਮਤਾ ਪਲੇਟਫਾਰਮ ਮਹਿਲਾ ਉੱਦਮੀਆਂ ਲਈ ਇੱਕ ਸਮਰੱਥ ਵਾਤਾਵਰਣ ਪ੍ਰਣਾਲੀ ਬਣਾਉਣ ਲਈ ਤਿਆਰ ਕੀਤੀ ਗਈ ਹੈ। 

ਇਹ ਮਹਿਲਾ ਉੱਦਮਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ, ਨਵੀਨਤਾ ਨੂੰ ਉਤਸ਼ਾਹਿਤ ਕਰਨ, ਅਤੇ ਉਹਨਾਂ ਦੇ ਕਾਰੋਬਾਰਾਂ ਲਈ ਟਿਕਾਊ ਰਣਨੀਤੀਆਂ ਵਿਕਸਿਤ ਕਰਨ ਲਈ ਸ਼ਕਤੀ ਪ੍ਰਦਾਨ ਕਰਦੀ ਹੈ। ਇਸ ਮਿਸ਼ਨ ਜਰੀਏ ਉੱਦਮੀ ਮਹਿਲਾਵਾਂ ਆਪਣਾ ਕਾਰੋਬਾਰ ਸ਼ੁਰੂ ਕਰਕੇ ਹੋਰਨਾਂ ਲਈ ਵੀ ਰੋਜਗਾਰ ਦੇ ਸਾਧਨ ਬਣ ਰਹੀਆਂ ਹਨ।

ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਮੋਗਾ ਡਾ. ਅਮਨਦੀਪ ਕੌਰ ਅਰੋੜਾ ਨੇ ਅੱਜ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਆਪਣਾ ਕਾਰੋਬਾਰ ਆਪਣੀ ਪਹਿਚਾਣ ਮੁਹਿੰਮ ਤਹਿਤ ਮਹਿਲਾ ਉੱਦਮੀਆਂ ਨੂੰ ਸਨਮਾਨਿਤ ਤੇ ਉਤਸ਼ਾਹਿਤ ਕਰਨ ਲਈ ਰੱਖੇ ਗਏ ਵਿਸ਼ੇਸ਼ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਉਹਨਾਂ ਨੂੰ ਖੁਸ਼ੀ ਮਹਿਸੂਸ ਹੋ ਰਹੀ ਹੈ ਕਿ ਵੱਡੀ ਗਿਣਤੀ ਵਿੱਚ ਮੋਗਾ ਦੀਆਂ ਔਰਤਾਂ ਵੀ ਇਸ ਮਿਸ਼ਨ ਦਾ ਲਾਭ ਪ੍ਰਾਪਤ ਕਰਕੇ ਹੋਰਨਾਂ ਲਈ ਰੋਜਗਾਰ ਦਾ ਸਾਧਨ ਤੇ ਪ੍ਰੇਰਨਾ ਸਰੋਤ ਬਣ ਰਹੀਆਂ ਹਨ। 

ਉਹਨਾਂ ਦੱਸਿਆ ਕਿ ਆਪਣਾ ਕਾਰੋਬਾਰ ਆਪਣੀ ਪਹਿਚਾਣ ਮੁਹਿੰਮ ਦੇ ਤਹਿਤ ਮਹਿਲਾ ਉੱਦਮੀਆਂ ਨੂੰ ਉਤਸ਼ਾਹਿਤ ਕਰਨ ਲਈ ਇੱਕ ਆਨਲਾਈਨ ਪੋਰਟਲ ਤਿਆਰ ਕੀਤਾ ਗਿਆ ਸੀ ਜਿਸ ਮਹਿਲਾ ਉਦਯੋਗਪਤੀਆਂ ਤੋਂ ਅਰਜੀਆਂ ਦੀ ਮੰਗ ਕੀਤੀ ਗਈ ਸੀ। ਇਸ ਤਹਿਤ ਹਲਕਾ ਪੱਧਰ ਤੇ 600 ਅਰਜੀਆਂ ਪ੍ਰਾਪਤ ਹੋਈਆਂ ਸਨ। ਇਹਨਾਂ ਵਿੱਚੋਂ ਵਿਸ਼ੇਸ਼ ਕਾਰਗੁਜਾਰੀ ਵਾਲੀਆਂ ਚੁਣੀਆਂ ਗਈਆਂ 100 ਮਹਿਲਾਵਾਂ ਨੂੰ ਸਨਮਾਨਿਤ ਕੀਤਾ ਗਿਆ। 

ਉਹਨਾਂ ਕਿਹਾ ਕਿ ਇਹਨਾਂ ਉੱਦਮੀਆਂ ਵਿੱਚੋਂ ਰਾਜ ਪੱਧਰੀ ਸਮਾਗਮ ਵਿੱਚ ਵੀ ਸਨਮਾਨਿਤ ਕੀਤਾ ਜਾ ਸਕਦਾ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਕੁਲਪ੍ਰੀਤ ਸਿੰਘ ਨੇ ਕਿਹਾ ਕਿ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ 23000 ਤੋਂ ਵੱਧ ਮਹਿਲਾਵਾਂ ਸੈਲਫ ਹੈਲਪ ਗਰੁੱਪਾਂ ਨਾਲ ਜੁੜ ਕੇ ਬਚਤ, ਕਰਜਾ ਅਤੇ ਆਜੀਵਿਕਾ ਗਤੀਵਿਧਈਆਂ ਵਿੱਚ ਸਰਗਰਮ ਭੂਮਿਕਾ ਨਿਭਾਅ ਰਹੀਆਂ ਹਨ।ਇਹਨਾਂ ਸੈਲਫ ਹੈਲਪ ਗਰੁੱਪਾਂ ਵੱਲੋਂ ਲਗਭਗ 20000 ਵਰਦੀਆਂ ਦੀ ਸਿਲਾਈ ਕੀਤੀ ਗਈ ਹੈ। 

ਉਹਨਾਂ ਕਿਹਾ ਕਿ ਬਾਘਾਪੁਰਾਣਾ ਅਤੇ ਮੋਗਾ -2 ਬਲਾਕਾਂ ਵਿੱਚੋਂ 4 ਖੇਤੀਬਾੜੀ ਡਰੋਨ ਵੰਡੇ ਗਏ ਹਨ। ਪਿੰਡ ਰੱਤੀਆਂ ਦੀ ਜਸਵਿੰਦਰ ਕੌਰ ਨੇ ਡਰੋਨ ਰਾਹੀਂ ਦੇਸ਼ ਵਿੱਚ ਸਭ ਤੋਂ ਵੱਧ ਖੇਤਰ ਵਿੱਚ ਛਿੜਕਾਅ ਕਰਕੇ ਇੱਕ ਕੌਮੀ ਪੱਧਰ ਦੀ ਉਪਲੱਭਧੀ ਹਾਸਲ ਕੀਤੀ ਹੈ ਜਿਹੜੀ ਕਿ ਜ਼ਿਲ੍ਹਾ ਮੋਗਾ ਲਈ ਮਾਣ ਵਾਲੀ ਗੱਲ ਹੈ।

ਇਸ ਮੌਕੇ ਚੇਅਰਮੈਨ ਹਰਜਿੰਦਰ ਕੋਕਰੀ, ਹਰਿੰਦਰਪਾਲ ਕੌਰ ਪੰਡੋਰੀ ਹਲਕਾ ਕੋਆਰਡੀਨੇਟਰ, ਜ਼ਿਲ੍ਹਾ ਪ੍ਰੀਸ਼ਦ ਮੌਂਬਰ ਮਨਦੀਪ ਕੌਰ ਖੰਭੇ, ਦਰਸ਼ਨ ਕੌਰ ਹਲਕਾ ਕੋਆਰਡੀਨੇਟਰ, ਲਵਲੀ ਸਿੰਗਲਾ ਜ਼ਿਲ੍ਹਾ ਸੈਕਟਰੀ, ਜਸਪ੍ਰੀਤ ਕੌਰ ਹਲਕਾ ਕੋਆਰਡੀਨੇਟਰ, ਇੰਦਰਜੀਤ ਕੌਰ ਬਲਾਕ ਪ੍ਰਧਾਨ ਮੋਗਾ, ਗਗਨਦੀਪ ਸ਼ਾਹੀ ਆਦਿ ਹਾਜਰ ਸਨ।

 

Tags: Amandeep Kaur Arora , Dr Amandeep Kaur Arora , Moga , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD