Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਦਫ਼ਤਰਾਂ 'ਚ ਲੋਕਾਂ ਦੇ ਕੰਮ-ਕਾਜ਼ ਨੂੰ ਪਹਿਲ ਦੇ ਅਧਾਰ ਤੇ ਕੀਤੇ ਜਾਵੇ : ਸਿੱਧੂ

ਰਿਸਵਤ ਖੋਰੀ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ ,ਅਧਿਕਾਰੀ ਅਤੇ ਕਰਮਚਾਰੀ ਲੋਕਾਂ ਅੱਗੇ ਜਵਾਬ ਦੇਹ

ਡਿਪਟੀ ਕਮਿਸ਼ਨਰ ਤੇਜਿੰਦਰ ਪਾਲ ਸਿੰਘ ਸਿੱਧੂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਸੱਦੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ।

Web Admin

Web Admin

5 ਦਰਿਆ ਨਿਊਜ਼

ਐਸ ਏ ਐਸ ਨਗਰ , 05 May 2014

Last updated on: May 05, 2014, 00:00 IST

ਸਰਕਾਰੀ ਦਫ਼ਤਰਾਂ 'ਚ ਕੰਮ -ਕਾਜ ਕਰਾਉਣ ਲਈ ਆਉਣ ਵਾਲੇ ਲੋਕਾਂ ਦੇ ਕੰਮਾਂ ਨੂੰ ਪਹਿਲ ਦੇ ਅਧਾਰ ਤੇ ਕੀਤਾ ਜਾਵੇ । ਅਧਿਕਾਰੀਆਂ  ਅਤੇ ਕਰਮਚਾਰੀਆਂ ਦਾ  ਕੰਮ-ਕਾਜ ਪ੍ਰਤੀ ਹਾਂ ਪੱਖੀ ਰਵੱਈਆ  ਹੋਣਾ ਚਾਹੀਦਾ ਹੈ  ਨਾ ਕਿ ਬਿਨ੍ਹਾਂ ਵਜ੍ਹਾ ਤੰਗ ਪਰੇਸ਼ਾਨ ਕਰਨ ਦਾ, ਇਹ ਹਦਾਇਤਾਂ ਡਿਪਟੀ ਕਮਿਸ਼ਨਰ ਤੇਜਿੰਦਰ ਪਾਲ ਸਿੰਘ ਸਿੱਧੂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਸੱਦੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀਆ। ਉਨ੍ਹਾਂ ਕਿਹਾ ਕਿ ਅਧਿਕਾਰੀ ਤੇ ਕਰਮਚਾਰੀ ਲੋਕਾਂ ਅੱਗੇ ਜਵਾਬ ਦੇਹ ਹਨ।ਡਿਪਟੀ ਕਮਿਸ਼ਨਰ ਨੇ ਇਸ ਮੌਕੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਖਿਆ ਕਿ ਉਹ ਆਪਣੀ ਡਿਊਟੀ ਪੁਰੀ ਸਮਰਪਿਤ ਭਾਵਨਾ ਨਾਲ ਕਰਨ । ਉਨ੍ਹਾਂ ਕਿਹਾ ਕਿ ਫਾਇਲ ਉਨ੍ਹਾਂ ਕੋਲ ਭੇਜਣ ਤੋਂ ਪਹਿਲਾਂ ਨਿਯਮਾਂ ਅਨੁਸਾਰ ਸਵੈ ਸਪੱਸ਼ਟ ਨੋਟ ਅਤੇ  ਉਸ ਤੇ ਡੀਲਿੰਗ ਦੀ ਆਪਣੀ ਟਿਪਣੀ ਜਰੂਰ ਦੇਣ ਤਾਂ ਜੋ ਫਾਇਲ ਨਾਲ ਸਬੰਧਤ ਕੇਸ ਦਾ ਜਲਦੀ ਤੋਂ ਜਲਦੀ ਨਿਪਟਾਰਾ ਹੋ ਸਕੇ। ਉਨ੍ਹਾਂ ਇਸ ਮੌਕੇ ਕਾਰਗੁਜਾਰੀ ਵਿੱਚ ਤਬਦੀਲੀ ਲਿਆਉਣ ਦੀਆਂ ਹਦਾਇਤਾਂ ਕਰਦਿਆਂ ਕਿਹਾ ਕਿ ਕਰਮਚਾਰੀ ਕਿਸੇ ਵੀ ਕੇਸ ਨੂੰ ਬਿਨ੍ਹਾਂ ਵਜ੍ਹਾਂ ਨਾ ਲਟਕਾਉਣ ਸਗੋ ਉਸ ਦਾ ਤੱਥਾਂ ਤੇ ਅਧਾਰਤ ਹੱਲ ਜਲਦੀ ਤੋਂ ਜਲਦੀ ਕੱਢਣ ਤਾਂ ਜੋ ਕਿਸੇ ਨੂੰ ਪਰੇਸ਼ਾਨੀ ਨਾ ਆਵੇ। ਉਨ੍ਹਾਂ ਹੋਰ ਕਿਹਾ ਕਿ ਦਫ਼ਤਰਾਂ ਵਿੱਚ ਰਿਸਵਤ ਖੋਰੀ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ । ਉਨ੍ਹਾਂ ਹੋਰ ਕਿਹਾ ਕਿ ਭਾਵੇ ਉਨ੍ਹਾਂ ਦੇ ਨੋਟਿਸ ਵਿੱਚ ਅਜੇ ਤੱਕ ਕੋਈ ਕੇਸ ਅਜਿਹਾ ਸਾਹਮਣੇ ਨਹੀਂ ਆਇਆ ਪਰੰਤੂ ਜੇਕਰ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਦੇ ਖਿਲਾਫ ਕੋਈ ਵਿਅਕਤੀ ਰਿਸਵਤ ਖੋਰੀ ਸਬੰਧੀ ਸ਼ਿਕਾਇਤ ਕਰੇਗਾ ਜੇਕਰ ਉਹ ਸਹੀ ਸਾਬਤ ਹੁੰਦੀ ਹੈ ਤਾਂ ਉਸ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਡੀ.ਸੀ. ਦਫ਼ਤਰ ਵਿੱਚ ਕੰਮ ਕਰਦੇ ਕਰਮਚਾਰੀਆਂ ਨੂੰ ਜੋਰ ਦੇ ਕੇ ਆਖਿਆ ਕਿ ਜ਼ਿਲ੍ਹੇ ਦੇ ਕੰਮਾਂ ਕਾਜਾ ਲਈ ਸਭ ਤੋਂ ਵੱਡੀ ਜਿੰਮੇਵਾਰੀ ਇਸ ਦਫ਼ਤਰ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਤੇ ਨਿਰਭਰ ਕਰਦੀ ਹੈ । ਇਸ ਲਈ ਇਸ ਦਫ਼ਤਰ ਦੇ ਕਰਮਚਾਰੀਆਂ ਨੂੰ ਪੁਰੀ ਤਨਦੇਹੀ ਨਾਲ ਕੰਮ ਕਰਕੇ ਹੋਰਨਾਂ ਦਫ਼ਤਰਾਂ ਦੇ ਕਰਮਚਾਰੀਆਂ ਲਈ ਚਾਨਣ ਮੁਨਾਰਾ ਬਣਨ ਦੀ ਲੋੜ ਹੈ। 

ਡਿਪਟੀ ਕਮਿਸ਼ਨਰ ਨੇ ਇਸ ਮੌਕੇ  ਕਿਹਾ ਕਿ ਉਹ ਹਫਤੇ ਵਿੱਚ ਇਕ ਵਾਰ ਖੁਦ ਦਫ਼ਤਰ ਦੀਆਂ ਬਰਾਂਚਾਂ ਦਾ ਅਚਨਚੇਤੀ ਪੜਤਾਲ ਕਰਿਆਂ ਕਰਨਗੇ। ਉਨ੍ਹਾਂ ਦਫ਼ਤਰ ਦੀਆਂ ਫਾਇਲਾਂ ਸਮੇਤ ਰਿਕਾਰਡ ਨੂੰ ਵੀ ਪੁਰੀ ਤਰ੍ਹਾਂ ਮੁਕੰਮਲ ਅਤੇ ਸਾਫ ਸਫਾਈ ਨਾਲ ਰੱਖਣ ਦੀਆਂ ਹਦਾਇਤਾਂ ਵੀ ਦਿੱਤੀਆਂ। ਉਨ੍ਹਾਂ ਕਿਹਾ ਕਿ ਜੇਕਰ ਬਰਾਂਚਾਂ ਵਿੱਚ ਕਿਸੇ ਕਿਸਮ ਦੀ ਘਾਟ ਹੈ ਤਾਂ ਉਹ ਤੁਰੰਤ ਮੇਰੇ ਧਿਆਨ ਵਿੱਚ ਲਿਆਉਣ ਜਿਸ ਨੂੰ ਕੇ ਪੁਰਾ ਕੀਤਾ ਜਾਵੇਗਾ। ਉਨ੍ਹਾਂ ਇਸ ਮੌਕੇ ਅਧਿਕਾਰੀਆਂ ਕਰਮਚਾਰੀਆਂ ਨੂੰ ਆਪੋ ਆਪਣੇ ਦਫ਼ਤਰਾਂ ਵਿੱਚ ਸਮੇਂ ਸਿਰ ਆਉਣ ਦੀਆਂ ਹਦਾਇਤਾਂ ਵੀ ਦਿੱਤੀਆ। ਡਿਪਟੀ ਕਮਿਸ਼ਨਰ ਨੇ ਆਖਿਆ ਕਿ ਹਰੇਕ ਬਰਾਂਚ ਦਾ ਸੀਨੀਅਰ ਆਪੋ ਆਪਣੀ ਬਰਾਂਚ ਦਾ ਇੰਚਾਰਜ ਹੋਵੇਗਾ ਜੇਕਰ ਬਰਾਂਚ ਵਿੱਚ ਕੋਈ ਵੀ ਕਰਮਚਾਰੀ ਗੈਰ ਹਾਜਰ ਪਾਇਆ ਗਿਆ ਤਾਂ ਕਰਮਚਾਰੀ ਦੇ ਨਾਲ- ਨਾਲ ਬਰਾਂਚ ਇੰਚਾਰਜ ਵਿਰੁੱਧ ਵੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੁਪਹਿਰ ਦੇ ਖਾਣੇ ਵੇਲੇ ਵੀ ਦਫ਼ਤਰ ਛੱਡ ਕੇ ਨਾ ਜਾਣ ਦੀਆਂ ਹਦਾਇਤਾ ਵੀ ਦਿੱਤੀਆ। 

ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਪ੍ਰਵੀਨ ਕੁਮਾਰ ਥਿੰਦ, ਐਸ.ਡੀ.ਐਮ ਸ੍ਰੀ ਲਖਮੀਰ ਸਿੰਘ, ਡੀ.ਡੀ.ਪੀ.ਓ ਸ੍ਰੀ ਗੁਰਬਿੰਦਰ ਸਿੰਘ ਸਰਾਓ ਸਮੇਤ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਮੂਹ ਕਰਮਚਾਰੀ ਅਤੇ ਹੋਰਨਾਂ ਦਫ਼ਤਰਾਂ ਦੇ ਅਧਿਕਾਰੀ ਤੇ ਕਰਮਚਾਰੀ ਵੀ ਮੌਜੂਦ ਸਨ। 

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD