Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਮੈਡੀਕਲ ਕਾਲਜਾਂ ਬਾਰੇ ਬੋਲੇ ਝੂਠ ‘ਤੇ ਬਲਬੀਰ ਸਿੰਘ ਸਿੱਧੂ ਨੇ ਘੇਰੀ AAP ਸਰਕਾਰ

AAP ਸਰਕਾਰ ਸਿਰਫ਼ ਦਾਅਵਿਆਂ ਤੱਕ ਸੀਮਿਤ: ਬਲਬੀਰ ਸਿੰਘ ਸਿੱਧੂ

Balbir Singh Sidhu

Web Admin

Web Admin

5 Dariya News

ਮੋਹਾਲੀ , 17 Mar 2026

Last updated on: Mar 17, 2026, 17:57 IST

ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ‘ਤੇ ਤਿੱਖਾ ਹਮਲਾ ਕਰਦੇ ਹੋਏ ਕਿਹਾ ਕਿ ਬਦਲਾਅ ਦੇ ਨਾਅਰੇ ਨਾਲ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿੱਚ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ 16 ਨਵੇਂ ਮੈਡੀਕਲ ਕਾਲਜ ਬਣਾਉਣ ਦਾ ਵਾਅਦਾ ਕੀਤਾ ਸੀ, ਪਰ ਅਜੇ ਤੱਕ ਜ਼ਮੀਨ ‘ਤੇ ਇੱਕ ਵੀ ਨਵਾਂ ਮੈਡੀਕਲ ਕਾਲਜ ਬਣਦਾ ਨਜ਼ਰ ਨਹੀਂ ਆ ਰਿਹਾ।

ਸਿੱਧੂ ਨੇ ਕਿਹਾ ਕਿ ਹਾਲ ਹੀ ਵਿੱਚ ਵਿਧਾਨ ਸਭਾ ਵਿੱਚ ਇਸ ਮਾਮਲੇ ‘ਤੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਇਹ ਕਹਿ ਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਕਿ 2017 ਤੋਂ 2022 ਤੱਕ ਕਾਂਗਰਸ ਸਰਕਾਰ ਦੇ ਦੌਰਾਨ ਵੀ ਕੋਈ ਮੈਡੀਕਲ ਕਾਲਜ ਨਹੀਂ ਬਣਿਆ ਸੀ। ਉਨ੍ਹਾਂ ਕਿਹਾ ਕਿ ਇਹ ਦਾਅਵਾ ਬਿਲਕੁਲ ਗਲਤ ਹੈ ਅਤੇ ਤੱਥਾਂ ਦੇ ਉਲਟ ਹੈ।

ਉਨ੍ਹਾਂ ਦੱਸਿਆ ਕਿ ਕਾਂਗਰਸ ਸਰਕਾਰ ਦੇ ਸਮੇਂ ਮੋਹਾਲੀ ਵਿੱਚ Dr. B. R. Ambedkar State Institute of Medical Sciences ਦੀ ਸ਼ੁਰੂਆਤ 2021 ਵਿੱਚ ਕੀਤੀ ਗਈ ਸੀ, ਜਿੱਥੇ ਲਗਭਗ 100 MBBS ਸੀਟਾਂ ਹਨ ਅਤੇ ਇਸ ਵੇਲੇ ਕਰੀਬ 500 ਵਿਦਿਆਰਥੀ ਪੜ੍ਹ ਰਹੇ ਹਨ। ਇਸ ਸਾਲ ਇੱਥੋਂ 100 ਵਿਦਿਆਰਥੀ ਆਪਣੀ ਪੜ੍ਹਾਈ ਪੂਰੀ ਕਰਕੇ ਡਾਕਟਰ ਬਣ ਕੇ ਨਿਕਲਣਗੇ।

ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਮੰਤਰੀਆਂ ਨੂੰ ਬਿਨਾਂ ਤੱਥਾਂ ਦੀ ਜਾਂਚ ਕੀਤੇ ਇਸ ਤਰ੍ਹਾਂ ਦੇ ਗਲਤ ਬਿਆਨ ਨਹੀਂ ਦੇਣੇ ਚਾਹੀਦੇ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਲੋਕਾਂ ਨੂੰ ਗੁੰਮਰਾਹ ਕਰਨ ਦੀ ਬਜਾਇ ਸੱਚਾਈ ਸਵੀਕਾਰ ਕਰਨੀ ਚਾਹੀਦੀ ਹੈ ਅਤੇ ਸਿਹਤ ਖੇਤਰ ਵਿੱਚ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਗੰਭੀਰਤਾ ਨਾਲ ਕੰਮ ਕਰਨਾ ਚਾਹੀਦਾ ਹੈ।

ਉਨ੍ਹਾਂ ਸਵਾਲ ਉਠਾਇਆ ਕਿ ਕੀ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਮੋਹਾਲੀ ਵਿੱਚ ਬਣੇ ਇਸ ਮੈਡੀਕਲ ਕਾਲਜ ਅਤੇ ਹਸਪਤਾਲ ਬਾਰੇ ਕੋਈ ਜਾਣਕਾਰੀ ਨਹੀਂ ਹੈ। ਸਿੱਧੂ ਨੇ ਕਿਹਾ ਕਿ ਜੇ ਸਰਕਾਰ ਆਪਣੇ ਹੀ ਰਾਜ ਵਿੱਚ ਬਣੀਆਂ ਸੰਸਥਾਵਾਂ ਤੋਂ ਅਣਜਾਣ ਹੈ ਤਾਂ ਇਹ ਬਹੁਤ ਹੀ ਦੁਖਦਾਈ ਗੱਲ ਹੈ।

ਅੰਤ ਵਿੱਚ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਿਰਫ਼ ਦਾਅਵਿਆਂ ਅਤੇ ਇਸ਼ਤਿਹਾਰਾਂ ਤੱਕ ਹੀ ਸੀਮਿਤ ਰਹਿ ਗਈ ਹੈ, ਜਦਕਿ ਜ਼ਮੀਨ ‘ਤੇ ਅਸਲ ਕੰਮ ਕਾਂਗਰਸ ਸਰਕਾਰ ਦੇ ਸਮੇਂ ਹੋਏ ਸਨ, ਜਿਨ੍ਹਾਂ ਦਾ ਲਾਭ ਅੱਜ ਵੀ ਪੰਜਾਬ ਦੇ ਲੋਕਾਂ ਨੂੰ ਮਿਲ ਰਿਹਾ ਹੈ।

 

Tags: Balbir Singh Sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD