Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸਰਕਾਰੀ ਸਿਹਤ ਸੰਸਥਾਵਾਂ ਵਿਚ ਐਚ.ਪੀ.ਵੀ. ਟੀਕਾਕਰਨ ਜਾਰੀ

ਵਿਦਿਆਰਥਣਾਂ ਨੂੰ ਕੀਤਾ ਜਾ ਰਿਹੈ ਜਾਗਰੂਕ, ਸਕੂਲ ਮੁਖੀਆਂ ਨਾਲ ਬੈਠਕਾਂ

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 17 Mar 2026

Last updated on: Mar 18, 2026, 10:08 IST

ਐਚ.ਪੀ.ਵੀ. ਵੈਕਸੀਨ ਸਬੰਧੀ ਜਿ਼ਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਵੱਖ-ਵੱਖ ਸਰਕਾਰੀ ਤੇ ਨਿੱਜੀ ਸਕੂਲਾਂ ਦੇ ਮੁਖੀਆਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਜਿ਼ਲ੍ਹਾ ਟੀਕਾਕਰਨ ਅਧਿਕਾਰੀ ਡਾ. ਗਿਰੀਸ਼ ਡੋਗਰਾ ਨੇ ਦਸਿਆ ਕਿ ਜਿ਼ਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਐਚ.ਪੀ.ਵੀ. ਟੀਕਾਕਰਨ ਬਿਲਕੁਲ ਮੁਫ਼ਤ ਹੋ ਰਿਹਾ ਹੈ ਅਤੇ ਸਕੂਲ ਮੁਖੀਆਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਵਿਦਿਆਰਥਣਾਂ ਨੂੰ ਟੀਕਾਕਰਨ ਲਈ ਪ੍ਰੇਰਿਤ ਕਰਨ।ਸਿਹਤ ਟੀਮਾਂ ਖ਼ੁਦ ਵੀ ਵਿਦਿਆਰਥਣਾਂ ਨੂੰ ਇਸ ਵੈਕਸੀਨ ਦੇ ਲਾਭਾਂ ਬਾਰੇ ਜਾਗਰੂਕ ਕਰ ਰਹੀਆਂ ਹਨ।

ਜ਼ਿਕਰਯੋਗ ਹੈ ਕਿ ਇਹ ਟੀਕਾ 14 ਤੋਂ 15 ਸਾਲ ਤਕ ਦੀਆਂ ਕੁੜੀਆਂ ਨੂੰ ਲਗਾਇਆ ਜਾ ਰਿਹਾ ਹੈ ਯਾਨੀ ਜਿਨ੍ਹਾਂ ਦਾ 14ਵਾਂ ਜਨਮ ਦਿਨ ਲੰਘ ਚੁੱਕਾ ਹੈ ਅਤੇ 15ਵਾਂ ਹਾਲੇ ਆਉਣਾ ਹੈ l ਡਾ. ਡੋਗਰਾ ਨੇ ਦਸਿਆ ਕਿ ਇਹ ਟੀਕਾ ਪ੍ਰਾਈਵੇਟ ਹਸਪਤਾਲਾਂ ਵਿੱਚ ਮਹਿੰਗੀ ਕੀਮਤ ਵਿਚ ਉਪਲਭਧ ਹੈ ਜਦਕਿ ਸਰਕਾਰੀ ਹਸਪਤਾਲਾਂ ਵਿੱਚ ਬਿਲਕੁਲ ਮੁਫ਼ਤ ਲੱਗ ਰਿਹਾ ਹੈ।ਵਿਸ਼ਵ ਸਿਹਤ ਸੰਗਠਨ (ਡਬਲਿਊ।ਐਚ।ਓ।) ਅਨੁਸਾਰ ਸਰਵਾਈਕਲ ਕੈਂਸਰ ਔਰਤਾਂ ਵਿੱਚ ਹੋਣ ਵਾਲਾ ਚੌਥਾ ਸਭ ਤੋਂ ਆਮ ਕੈਂਸਰ ਹੈ ਜਦਕਿ ਭਾਰਤ ਵਿੱਚ ਇਹ ਦੂਜਾ ਸਭ ਤੋਂ ਆਮ ਕੈਂਸਰ ਹੈ।

ਔਰਤਾਂ ਵਿੱਚ ਬੱਚੇਦਾਨੀ ਦੇ ਹੇਠਲੇ ਹਿੱਸੇ ਵਿੱਚ ਪਾਏ ਜਾਂਦੇ ਇਸ ਗੰਭੀਰ ਕੈਂਸਰ ਦਾ ਮੁੱਖ ਕਾਰਨ ਹਿਊਮਨ ਪੈਪੀਲੋਮਾ ਵਾਇਰਸ (ਐੱਚ ਪੀ ਵੀ) ਹੈ, ਜਿਸ ਤੋਂ ਰੋਕਥਾਮ ਲਈ ਇਹ ਟੀਕਾ ਲਗਾਇਆ ਜਾ ਰਿਹਾ ਹੈ।ਟੀਕਾਕਰਨ ਲਈ ਮੁੱਖ ਕੇਂਦਰਾਂ ਵਿੱਚ ਜ਼ਿਲ੍ਹਾ ਹਸਪਤਾਲ, ਸਬੑਡਵਿਜ਼ਨਲ ਹਸਪਤਾਲ, ਕਮਿਊਨਿਟੀ ਹੈਲਥ ਸੈਂਟਰ, ਪ੍ਰਾਇਮਰੀ ਹੈਲਥ ਸੈਂਟਰ ਆਦਿ ਸ਼ਾਮਲ ਹਨ। ਉਨ੍ਹਾਂ ਸਰਕਾਰੀ ਅਤੇ ਨਿੱਜੀ ਸਕੂਲਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਦੀ ਸਫ਼ਲਤਾ ਲਈ ਭਰਵਾਂ ਸਹਿਯੋਗ ਦੇਣ। ਹੋਰ ਜਾਣਕਾਰੀ ਲਈ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

 

Tags: Health

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD