Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਗਿਰਾਵਟ ਬਾਰੇ ਕੇਂਦਰ ਸਰਕਾਰ ਦੀ ਪੁਸ਼ਟੀ ਪੰਜਾਬ ਦੇ ਕਿਸਾਨਾਂ ਦੀ ਵੱਡੀ ਜਿੱਤ, ਲੰਬਿਤ ਆਰਡੀਐਫ ਜਾਰੀ ਕਰਕੇ ਸੂਬੇ ਨੂੰ ਸਨਮਾਨ ਦਿਓ : ਗੁਰਮੀਤ ਸਿੰਘ ਖੁੱਡੀਆਂ

2025-26 ਵਿੱਚ ਖੇਤੀ ਮਸ਼ੀਨੀਕਰਨ ਲਈ 416 ਕਰੋੜ ਰੁਪਏ ਦੀ ਵਰਤੋਂ ਕੀਤੀ ਗਈ, ਵਿੱਤੀ ਸਾਲ 2026-27 ਲਈ 600 ਕਰੋੜ ਰੁਪਏ ਅਲਾਟ ਕੀਤੇ ਗਏ : ਗੁਰਮੀਤ ਸਿੰਘ ਖੁੱਡੀਆਂ

Gurmeet Khudian

Web Admin

Web Admin

5 Dariya News

ਚੰਡੀਗੜ੍ਹ , 17 Mar 2026

Last updated on: Mar 18, 2026, 12:44 IST

ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕੇਂਦਰ ਸਰਕਾਰ ਨੂੰ ਕਿਹਾ ਕਿ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਰੋਕਣ ਵਿੱਚ ਪੰਜਾਬ ਦੀ ਸਫਲਤਾ ਨੂੰ ਸਿਰਫ਼ ਸਵੀਕਾਰ ਕਰਨਾ ਹੀ ਕਾਫ਼ੀ ਨਹੀਂ ਹੈ ਸਗੋਂ ਕੇਂਦਰ ਨੂੰ ਹੁਣ ਸੂਬੇ ਦੇ ਲੰਬਿਤ ਵਿੱਤੀ ਬਕਾਏ ਜਾਰੀ ਕਰਕੇ ਸੂਬੇ ਨਾਲ ਇਨਸਾਫ਼ ਕਰਨਾ ਚਾਹੀਦਾ ਹੈ। 

ਕੇਂਦਰੀ ਵਾਤਾਵਰਣ ਰਾਜ ਮੰਤਰੀ ਸ੍ਰੀ ਕੀਰਤੀ ਵਰਧਨ ਸਿੰਘ ਵੱਲੋਂ ਲੋਕ ਸਭਾ ਵਿੱਚ ਪੇਸ਼ ਕੀਤੇ ਗਏ ਅੰਕੜਿਆਂ ਜਿਸ ਵਿੱਚ ਸਾਲ 2022 ਤੋਂ ਪੰਜਾਬ ਅਤੇ ਹਰਿਆਣਾ ਵਿੱਚ ਫਸਲੀ ਰਹਿੰਦ-ਖੂਹੰਦ ਸਾੜਨ ਦੀਆਂ ਘਟਨਾਵਾਂ ਵਿੱਚ 90 ਫੀਸਦ ਤੋਂ ਵੱਧ ਦੀ ਸਮੂਹਿਕ ਕਮੀ ਦੀ ਪੁਸ਼ਟੀ ਕੀਤੀ ਗਈ ਹੈ, ਬਾਰੇ ਬੋਲਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਆਖਰਕਾਰ ਸੱਚਾਈ ਨੂੰ ਸਵੀਕਾਰ ਕਰ ਲਿਆ ਹੈ ਪਰ ਉਹਨਾਂ ਵੱਲੋਂ ਪੇਂਡੂ ਵਿਕਾਸ ਫੰਡ (ਆਰਡੀਐਫ) ਦੇ 8800 ਕਰੋੜ ਰੁਪਏ ਦੇ ਬਕਾਏ ਨੂੰ ਰੋਕਣਾ ਗੈਰ-ਵਾਜ਼ਬ ਹੈ।

ਉਨ੍ਹਾਂ ਟਿੱਪਣੀ ਕੀਤੀ ਕਿ ਇਹ ਹਾਸੋਹੀਣਾ ਹੈ ਕਿ ਪੰਜਾਬ ਦੇ ਕਿਸਾਨ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਕੰਟਰੋਲ ਕਰਨ ਵਿੱਚ ਆਪਣਾ ਖੂਨ-ਪਸੀਨਾ ਵਹਾ ਰਹੇ ਹਨ ਅਤੇ ਦੇਸ਼ ਦਾ "ਅੰਨਦਾਤਾ" ਹੋਣ ਦੇ ਨਾਤੇ ਵਜੋਂ ਦੇਸ਼ ਦਾ ਢਿੱਡ ਵੀ ਭਰ ਰਹੇ ਹਨ, ਪਰ ਕੇਂਦਰ ਸਰਕਾਰ ਵੱਲੋਂ ਸੂਬੇ ਨੂੰ ਇਸਦੇ ਜਾਇਜ਼ ਬਕਾਏ ਦਾ ਭੁਗਤਾਨ ਕਰਨ ਤੋਂ ਇਨਕਾਰ ਕੀਤਾ ਜਾ ਰਿਹਾ ਹੈ।

ਕੇਂਦਰ ਸਰਕਾਰ ਦੀ ਇਸ ਪੁਸ਼ਟੀ ਬਾਰੇ ਬੋਲਦਿਆਂ ਖੇਤੀਬਾੜੀ ਮੰਤਰੀ ਖੁੱਡੀਆਂ ਨੇ ਕਿਹਾ ਕਿ ਅੰਕੜਿਆਂ ਨੇ ਉਨ੍ਹਾਂ ਆਲੋਚਕਾਂ ਨੂੰ ਪੂਰੀ ਤਰ੍ਹਾਂ ਚੁੱਪ ਕਰਵਾ ਦਿੱਤਾ ਹੈ ਜੋ ਲਗਾਤਾਰ ਪੰਜਾਬ ਦੇ ਕਿਸਾਨਾਂ ਨੂੰ ਨਿਸ਼ਾਨਾ ਬਣਾਉਂਦੇ ਸਨ ਅਤੇ ਉੱਤਰੀ ਭਾਰਤ ਦੇ ਹਵਾ ਪ੍ਰਦੂਸ਼ਣ ਦੇ ਸੰਕਟ ਲਈ ਰਾਜ ਨੂੰ ਜ਼ਿੰਮੇਵਾਰ ਠਹਿਰਾਉਂਦੇ ਸਨ। ਜਿਨ੍ਹਾਂ ਲੋਕਾਂ ਨੇ ਪੰਜਾਬ ਵਿਰੁੱਧ ਬਦਨਾਮੀ ਮੁਹਿੰਮ ਚਲਾਈ ਅਤੇ ਦਾਅਵਾ ਕੀਤਾ ਕਿ ਪਰਾਲੀ ਸਾੜਨਾ ਕਦੇ ਖਤਮ ਨਹੀਂ ਹੋਵੇਗਾ, ਉਨ੍ਹਾਂ ਨੂੰ ਹੁਣ ਆਪਣੇ ਸ਼ਬਦ ਵਾਪਸ ਲੈ ਲੈਣੇ ਚਾਹੀਦੇ ਹਨ।

ਖੇਤੀਬਾੜੀ ਮੰਤਰੀ ਨੇ ਕਿਹਾ, "ਸਾਲਾਂ ਤੋਂ, ਸਾਡੇ ਕਿਸਾਨਾਂ ਨੂੰ ਬਦਨਾਮ ਕੀਤਾ ਜਾਂਦਾ ਸੀ ਅਤੇ ਦਿੱਲੀ ਦੀ ਵਿਗੜਦੀ ਹਵਾ ਦੀ ਗੁਣਵੱਤਾ ਲਈ ਇਕੱਲੇ ਪੰਜਾਬ ਨੂੰ ਜ਼ਿੰਮੇਵਾਰ ਮੰਨਿਆ ਜਾਂਦਾ ਸੀ। ਹੁਣ, ਕੇਂਦਰ ਸਰਕਾਰ ਦੇ ਆਪਣੇ ਸੈਟੇਲਾਈਟ ਡੇਟਾ, ਜੋ ਕਿ ਸੰਸਦ ਵਿੱਚ ਰਸਮੀ ਤੌਰ 'ਤੇ ਪੇਸ਼ ਕੀਤਾ ਗਿਆ ਹੈ, ਨੇ ਸਾਰੇ ਝੂਠੇ ਬਿਆਨਾਂ ਨੂੰ ਨਾਕਾਰ ਦਿੱਤਾ ਹੈ। 90 ਫੀਸਦ ਤੋਂ ਵੱਧ ਦੀ ਕਮੀ ਬਾਰੇ ਕੇਂਦਰ ਵੱਲੋਂ ਪੁਸ਼ਟੀ ਕੀਤੀ ਗਈ ਹੈ, ਜੋ ਵਿਗਿਆਨਕ ਸਬੂਤਾਂ ‘ਤੇ ਅਧਾਰਤ ਹੈ।"

ਖੇਤੀਬਾੜੀ ਮੰਤਰੀ ਸ. ਖੁੱਡੀਆਂ ਨੇ ਖੇਤੀ ਮਸ਼ੀਨੀਕਰਨ ਲਈ ਸੂਬਾ ਸਰਕਾਰ ਦੇ ਸਰਗਰਮ ਯਤਨਾਂ ਨੂੰ ਉਜਾਗਰ ਕੀਤਾ। ਉਨ੍ਹਾਂ ਦੱਸਿਆ ਕਿ ਵਿੱਤੀ ਸਾਲ 2025-26 ਦੌਰਾਨ ਸੂਬੇ ਭਰ ਦੇ ਕਿਸਾਨਾਂ ਨੂੰ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀਆਰਐਮ) ਮਸ਼ੀਨਰੀ ਦੀ ਖਰੀਦ 'ਤੇ 416 ਕਰੋੜ ਰੁਪਏ ਦੀ ਸਬਸਿਡੀ ਪ੍ਰਦਾਨ ਕੀਤੀ ਗਈ ਸੀ। ਆਉਣ ਵਾਲੇ ਵਿੱਤੀ ਸਾਲ 2026-27 ਲਈ 600 ਕਰੋੜ ਰੁਪਏ ਦੇ ਬਜਟ ਪ੍ਰਬੰਧ ਦੇ ਨਾਲ, ਸ. ਗੁਰਮੀਤ ਸਿੰਘ ਖੁੱਡੀਆਂ ਨੇ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਵੱਲੋਂ ਫਸਲੀ ਰਹਿੰਦ-ਖੂੰਹਦ ਸਾੜਨ ਦਾ ਇੱਕ ਟਿਕਾਊ, ਲੰਬੇ ਸਮੇਂ ਦਾ ਹੱਲ ਪੇਸ਼ ਕੀਤਾ ਜਾਵੇਗਾ।

ਸ. ਖੁੱਡੀਆਂ ਨੇ ਕਿਹਾ, "ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ 600 ਕਰੋੜ ਰੁਪਏ ਦੀ ਕਾਰਜ ਯੋਜਨਾ ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਜਿਹੇ ਸਰੋਤਾਂ ਵਿੱਚ ਨਿਵੇਸ਼ ਕਰ ਰਹੀ ਹੈ ਜੋ ਇਹ ਯਕੀਨੀ ਬਣਾਉਂਦੇ ਹਨ ਕਿ ਸਾਡੇ ਕਿਸਾਨਾਂ ਨੂੰ ਮੁੜ ਪਰਾਲੀ ਨਾ ਸਾੜਨੀ ਪਵੇ।" ਖੇਤੀਬਾੜੀ ਮੰਤਰੀ ਨੇ ਪੇਂਡੂ ਵਿਕਾਸ ਫੰਡ (ਆਰਡੀਐਫ) ਦੇ ਬਕਾਇਆ 8800 ਕਰੋੜ ਰੁਪਏ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ, ਜਿਸ ਨੂੰ ਕੇਂਦਰ ਵੱਲੋਂ ਕਈ ਖਰੀਦ ਸੀਜ਼ਨਾਂ ਤੋਂ ਰੋਕਿਆ ਜਾ ਰਿਹਾ ਹੈ।

ਉਨ੍ਹਾਂ ਅੱਗੇ ਕਿਹਾ, "ਅਸੀਂ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਹੈ, ਅਸੀਂ ਹਰ ਦਰਵਾਜ਼ਾ ਖੜਕਾਇਆ ਹੈ ਪਰ ਫਿਰ ਵੀ ਫੰਡਾਂ  ਜਾਰੀ ਨਹੀਂ ਹੋਏ ।" ਪੰਜਾਬ ਦੇ ਕਿਸਾਨਾਂ ਦੇ ਸਹਿਯੋਗ ਅਤੇ ਉਨ੍ਹਾਂ ਵੱਲੋਂ ਆਧੁਨਿਕ ਮਸ਼ੀਨਰੀ ਨੂੰ ਅਪਣਾਉਣ ਦੀ ਇੱਛਾ ਦੀ ਸ਼ਲਾਘਾ ਕਰਦਿਆਂ ਸ. ਖੁੱਡੀਆਂ ਨੇ ਕਿਹਾ ਕਿ ਸੂਬੇ ਦੇ ਕਿਸਾਨਾਂ ਨੇ ਇਸ ਪ੍ਰਾਪਤੀ ਨੂੰ ਸੰਭਵ ਬਣਾ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਉਹ ਦੇਸ਼ ਦੇ ਸੱਚੇ ਅੰਨਦਾਤਾ ਹਨ। ਸਾਡੇ ਕਿਸਾਨਾਂ ਨੇ ਸਾਬਤ ਕੀਤਾ ਹੈ ਕਿ ਢੁੱਕਵੀਂ ਸਹਾਇਤਾ ਨਾਲ, ਕਿਸਾਨ ਉਹ ਸਭ ਪ੍ਰਾਪਤ ਕਰ ਸਕਦੇ ਹਨ ਜੋ ਕਦੇ ਅਸੰਭਵ ਮੰਨਿਆ ਜਾਂਦਾ ਸੀ।

 

Tags: Gurmeet Khudian

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD