Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਖਰੜ ਬਲਾਕ ਸਮਿਤੀ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ

ਰਘਵੀਰ ਸਿੰਘ ਮੋਦੀ ਚੇਅਰਮੈਨ ਅਤੇ ਨਿਰਪਾਲ ਸਿੰਘ ਮੰਡੇਰ ਵਾਈਸ ਚੇਅਰਮੈਨ ਚੁਣੇ ਗਏ

Anmol Gagan Maan

Web Admin

Web Admin

5 Dariya News

ਖਰੜ , 17 Mar 2026

Last updated on: Mar 18, 2026, 12:52 IST

ਖਰੜ ਬਲਾਕ ਸਮਿਤੀ ਚੇਅਰਮੈਨ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਰਘਬੀਰ ਸਿੰਘ ਮੋਦੀ ਨੂੰ ਚੇਅਰਮੈਨ ਅਤੇ ਨਿਰਪਾਲ ਸਿੰਘ ਮੰਡੇਰ ਨੂੰ ਵਾਇਸ ਚੇਅਰਮੈਨ ਚੁਣਿਆ ਗਿਆ। ਚੋਣ ਦੌਰਾਨ ਕੁੱਲ 14 ਵੋਟਾਂ ਪੋਲ ਹੋਈਆਂ, ਜਿਨ੍ਹਾਂ ਵਿੱਚੋਂ ਰਘਬੀਰ ਸਿੰਘ ਮੋਦੀ ਨੂੰ 8 ਵੋਟਾਂ ਮਿਲੀਆਂ ਅਤੇ ਉਹ ਜਿੱਤ ਹਾਸਲ ਕਰਨ ਵਿੱਚ ਕਾਮਯਾਬ ਰਹੇ। ਇਸ ਮੌਕੇ ਤੇ ਖਰੜ ਹਲਕੇ ਦੀ ਵਿਧਾਇਕ ਅਨਮੋਲ ਗਗਨ ਮਾਨ ਵੀ ਖਾਸ ਤੌਰ ਤੇ ਮੌਜੂਦ ਰਹੇ।

ਉਨ੍ਹਾਂ ਨੇ ਨਵੇਂ ਚੁਣੇ ਗਏ ਅਹੁਦੇਦਾਰਾਂ ਨੂੰ ਵਧਾਈਆਂ ਦਿੰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਤੇ ਆਪਣੇ ਸੰਬੋਧਨ ਵਿੱਚ ਰਘਬੀਰ ਸਿੰਘ ਮੋਦੀ ਨੇ ਕਿਹਾ ਕਿ ਉਹਨਾਂ ਤੇ ਲੋਕਾਂ ਅਤੇ ਖਰੜ ਦੀ ਵਿਧਾਇਕ ਅਨਮੋਲ ਗਗਨ ਮਾਨ ਵੱਲੋਂ ਕੀਤਾ ਗਿਆ ਭਰੋਸਾ ਉਹ ਕਦੇ ਵੀ ਟੁੱਟਣ ਨਹੀਂ ਦੇਣਗੇ। ਉਨ੍ਹਾਂ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਨਿਭਾਉਣਗੇ ਅਤੇ ਖਰੜ ਇਲਾਕੇ ਦੇ ਵਿਕਾਸ ਲਈ ਪੂਰੇ ਯਤਨ ਕਰਨਗੇ।

ਚੋਣ ਜਿੱਤ ਦੀ ਖੁਸ਼ੀ ਵਿੱਚ ਖੂਬ ਜਸ਼ਨ ਮਨਾਇਆ ਗਿਆ। ਵਰਕਰਾਂ ਨੇ ਅਨਮੋਲ ਗਗਨ ਮਾਨ ਦੇ ਨਾਲ ਮਿਲ ਕੇ ਭੰਗੜਾ ਪਾ ਕੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਕੀਤਾ। ਸ ਮੌਕੇ ਤੇ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਅਤੇ ਸਥਾਨਕ ਨੇਤਾ ਮੌਜੂਦ ਸਨ, ਜਿਨ੍ਹਾਂ ਨੇ ਨਵੇਂ ਚੁਣੇ ਗਏ ਪ੍ਰਤਿਨਿਧੀਆਂ ਨੂੰ ਵਧਾਈ ਦਿੱਤੀ।

 

Tags: Anmol Gagan Maan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD