Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਮਾਲਵਿੰਦਰ ਕੰਗ ਨੇ ਲੋਕ ਸਭਾ ਵਿੱਚ ਸ੍ਰੀ ਚਮਕੌਰ ਸਾਹਿਬ ਅਤੇ ਬਲਾਚੌਰ ਲਈ ਰੇਲਵੇ ਸੰਪਰਕ ਦੀ ਕੀਤੀ ਮੰਗ

ਕੰਗ ਨੇ ਕੇਂਦਰ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੂੰ ਨਾਂਦੇੜ ਅਤੇ ਪਟਨਾ ਸਾਹਿਬ ਨਾਲ ਜੋੜਨ ਵਾਲੀਆਂ ਸੁਪਰਫਾਸਟ ਰੇਲ ਗੱਡੀਆਂ ਚਲਾਉਣ ਦੀ ਕੀਤੀ ਅਪੀਲ

Malvinder Kang

Web Admin

Web Admin

5 Dariya News

ਨਵੀਂ ਦਿੱਲੀ/ਚੰਡੀਗੜ੍ਹ , 17 Mar 2026

Last updated on: Mar 18, 2026, 13:08 IST

ਆਮ ਆਦਮੀ ਪਾਰਟੀ (ਆਪ) ਦੇ ਸਾੰਸਦ ਮਾਲਵਿੰਦਰ ਸਿੰਘ ਕੰਗ ਨੇ ਲੋਕ ਸਭਾ ਵਿੱਚ ਰੇਲਵੇ ਲਈ ਗ੍ਰਾਂਟਾਂ ਦੀ ਮੰਗ 'ਤੇ ਚਰਚਾ ਦੌਰਾਨ ਬੋਲਦਿਆਂ ਪੰਜਾਬ ਵਿੱਚ ਰੇਲਵੇ ਸੰਪਰਕ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਨਾਲ ਸਬੰਧਤ ਕਈ ਅਹਿਮ ਮੁੱਦੇ ਉਠਾਏ। ਕੰਗ ਨੇ ਅੰਮ੍ਰਿਤ ਭਾਰਤ ਸਕੀਮ ਤਹਿਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸ਼ਵ ਪੱਧਰੀ ਰੇਲਵੇ ਸਟੇਸ਼ਨ ਵਿਕਸਤ ਕਰਨ ਲਈ ਕੇਂਦਰੀ ਰੇਲ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿਉਂਕਿ ਇਹ ਖਾਲਸੇ ਦੀ ਜਨਮ ਭੂਮੀ ਹੈ।

ਉਨ੍ਹਾਂ ਇਸ ਲਈ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦਾ ਵੀ ਧੰਨਵਾਦ ਕੀਤਾ। ਉਨ੍ਹਾਂ ਮੋਹਾਲੀ ਵਿੱਚ ਸੈਮੀਕੰਡਕਟਰ ਲੈਬ ਲਈ 900 ਕਰੋੜ ਰੁਪਏ ਮਨਜ਼ੂਰ ਕਰਨ ਲਈ ਕੇਂਦਰ ਸਰਕਾਰ ਦੀ ਸ਼ਲਾਘਾ ਵੀ ਕੀਤੀ। ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦਾ ਜ਼ਿਕਰ ਕਰਦਿਆਂ ਕੰਗ ਨੇ ਕਿਹਾ ਕਿ ਲੋਕ ਸਭਾ ਹਲਕਾ ਅਨੰਦਪੁਰ ਸਾਹਿਬ ਅਧੀਨ ਆਉਂਦੇ ਦੋ ਮਹੱਤਵਪੂਰਨ ਵਿਧਾਨ ਸਭਾ ਹਲਕੇ, ਸ੍ਰੀ ਚਮਕੌਰ ਸਾਹਿਬ ਅਤੇ ਬਲਾਚੌਰ ਅਜੇ ਵੀ ਰੇਲਵੇ ਨੈੱਟਵਰਕ ਨਾਲ ਨਹੀਂ ਜੁੜੇ ਹੋਏ ਹਨ।

ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਸ੍ਰੀ ਚਮਕੌਰ ਸਾਹਿਬ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ ਅਤੇ ਬਾਬਾ ਜੁਝਾਰ ਸਿੰਘ ਦੀ ਬੇਮਿਸਾਲ ਕੁਰਬਾਨੀ ਨਾਲ ਜੁੜੀ ਪਵਿੱਤਰ ਧਰਤੀ ਹੈ, ਜਿਨ੍ਹਾਂ ਨੇ ਮੁਗਲ ਫੌਜਾਂ ਵਿਰੁੱਧ ਬਹਾਦਰੀ ਨਾਲ ਲੜਾਈ ਲੜੀ ਸੀ। ਉਨ੍ਹਾਂ ਰੇਲ ਮੰਤਰੀ ਨੂੰ ਅਪੀਲ ਕੀਤੀ ਕਿ ਇਸ ਪਵਿੱਤਰ ਸ਼ਹਿਰ ਨੂੰ ਜਲਦੀ ਤੋਂ ਜਲਦੀ ਰੇਲਵੇ ਨਾਲ ਜੋੜਿਆ ਜਾਵੇ, ਕਿਉਂਕਿ ਇੱਥੇ ਹਰ ਸਾਲ ਦੁਨੀਆ ਭਰ ਤੋਂ ਲੱਖਾਂ ਸ਼ਰਧਾਲੂ ਨਤਮਸਤਕ ਹੋਣ ਆਉਂਦੇ ਹਨ।

ਕਾਂਗ ਨੇ ਬਲਾਚੌਰ ਲਈ ਵੀ ਰੇਲਵੇ ਸੰਪਰਕ ਦੀ ਮੰਗ ਕਰਦਿਆਂ ਕਿਹਾ ਕਿ ਇਹ ਖੇਤਰ ਲੰਬੇ ਸਮੇਂ ਤੋਂ ਅਣਗੌਲਿਆ ਰਿਹਾ ਹੈ ਅਤੇ ਇਹ ਰਾਸ਼ਟਰੀ ਰੇਲ ਨੈੱਟਵਰਕ ਨਾਲ ਜੁੜਨ ਦਾ ਹੱਕਦਾਰ ਹੈ। ਇੱਕ ਹੋਰ ਅਹਿਮ ਮੁੱਦਾ ਉਠਾਉਂਦਿਆਂ ਕੰਗ ਨੇ ਸਰਕਾਰ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਤੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਅਤੇ ਤਖ਼ਤ ਪਟਨਾ ਸਾਹਿਬ ਲਈ ਰੋਜ਼ਾਨਾ ਸੁਪਰਫਾਸਟ ਰੇਲ ਸੇਵਾਵਾਂ ਸ਼ੁਰੂ ਕਰਨ ਦੀ ਅਪੀਲ ਕੀਤੀ।

ਉਨ੍ਹਾਂ ਦੱਸਿਆ ਕਿ ਇਸ ਖੇਤਰ ਤੋਂ ਸਿੱਧੀ ਹਵਾਈ ਸੇਵਾ ਬੰਦ ਕਰ ਦਿੱਤੀ ਗਈ ਹੈ, ਜਿਸ ਕਾਰਨ ਸ਼ਰਧਾਲੂਆਂ ਲਈ ਭਰੋਸੇਯੋਗ ਰੇਲ ਸੰਪਰਕ ਮੁਹੱਈਆ ਕਰਵਾਉਣਾ ਜ਼ਰੂਰੀ ਹੋ ਗਿਆ ਹੈ। ਸੰਸਦ ਮੈਂਬਰ ਨੇ ਮੋਹਾਲੀ ਜ਼ਿਲ੍ਹੇ ਦੇ ਚਟੌਲੀ ਰੇਲਵੇ ਸਟੇਸ਼ਨ ਨੂੰ ਮੁੜ ਚਾਲੂ ਕਰਨ ਦੀ ਮੰਗ ਵੀ ਕੀਤੀ, ਜੋ ਕੋਵਿਡ-19 ਮਹਾਮਾਰੀ ਦੌਰਾਨ ਬੰਦ ਕਰ ਦਿੱਤਾ ਗਿਆ ਸੀ ਅਤੇ ਉੱਥੇ ਰੇਲ ਗੱਡੀਆਂ ਦੇ ਠਹਿਰਾਅ ਨੂੰ ਮੁੜ ਬਹਾਲ ਕਰਨ ਦੀ ਗੱਲ ਕਹੀ।

ਇਸ ਤੋਂ ਇਲਾਵਾ ਕੰਗ ਨੇ ਰੋਪੜ ਜ਼ਿਲ੍ਹੇ ਵਿੱਚ ਚਾਰ ਰੇਲਵੇ ਓਵਰਬ੍ਰਿਜਾਂ ਦੇ ਨਿਰਮਾਣ ਦੀ ਮੱਠੀ ਰਫ਼ਤਾਰ ਦਾ ਮੁੱਦਾ ਵੀ ਉਠਾਇਆ। ਉਨ੍ਹਾਂ ਰੇਲ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਕੰਮਾਂ ਵਿੱਚ ਤੇਜ਼ੀ ਲਿਆਉਣ ਤਾਂ ਜੋ ਨਿਰਮਾਣ ਸਮੇਂ ਸਿਰ ਮੁਕੰਮਲ ਹੋ ਸਕੇ ਅਤੇ ਰਾਹਗੀਰਾਂ ਨੂੰ ਰਾਹਤ ਮਿਲ ਸਕੇ। ਕੰਗ ਨੇ ਆਪਣੀਆਂ ਮੰਗਾਂ ਨੂੰ ਦੁਹਰਾਉਂਦੇ ਹੋਏ ਅੰਤ ਵਿੱਚ ਉਮੀਦ ਪ੍ਰਗਟਾਈ ਕਿ ਕੇਂਦਰ ਪੰਜਾਬ ਦੇ ਸੰਪਰਕ ਅਤੇ ਬੁਨਿਆਦੀ ਢਾਂਚੇ ਨਾਲ ਸਬੰਧਤ ਇਨ੍ਹਾਂ ਅਹਿਮ ਮੁੱਦਿਆਂ ਨੂੰ ਹੱਲ ਕਰਨ ਲਈ ਤੁਰੰਤ ਕਾਰਵਾਈ ਕਰੇਗਾ।

 

Tags: Malvinder Kang

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD