Sunday, 14 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਤਰਨ ਤਾਰਨ ਤੋਂ ਪਹਿਲੀ ਬੱਸ ਰਵਾਨਾ

ਤਿੰਨ ਰੋਜ਼ਾ ਯਾਤਰਾ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਅਤੇ ਮਾਤਾ ਨੈਣਾ ਦੇਵੀ ਦੇ ਦਰਸ਼ਨ ਕਰਨਗੇ ਸ਼ਰਧਾਲੂ

AAP Punjab

Web Admin

Web Admin

5 Dariya News

ਤਰਨ ਤਾਰਨ , 17 Mar 2026

Last updated on: Mar 18, 2026, 13:32 IST

ਪੰਜਾਬ ਸਰਕਾਰ ਦੀ ਧਾਰਮਿਕ ਭਾਵਨਾਵਾਂ ਨਾਲ ਜੁੜੀ ਮਹੱਤਵਪੂਰਨ ਯੋਜਨਾ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਅੱਜ ਹਲਕਾ ਤਰਨ ਤਾਰਨ ਤੋਂ 40 ਸ਼ਰਧਾਲੂਆਂ ਦਾ ਜਥਾ ਰਵਾਨਾ ਹੋਇਆ। ਤਰਨ ਤਾਰਨ ਤੋਂ ਸ਼ਰਧਾਲੂਆਂ ਦੀ ਇਸ ਪਹਿਲੀ ਬੱਸ ਨੂੰ ਵਿਧਾਇਕ ਹਰਮੀਤ ਸਿੰਘ ਸੰਧੂ ਦੇ ਭਰਾਤਾ ਰਾਜਬੀਰ ਸਿੰਘ ਸੰਧੂ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਭੁਪਿੰਦਰ ਸਿੰਘ ਖੇੜਾ ਅਤੇ 'ਆਪ' ਦੇ ਜ਼ਿਲ੍ਹਾ ਜਰਨਲ ਸਕੱਤਰ ਅੰਜੂ ਵਰਮਾ ਨੇ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ। 

ਇਸ ਮੌਕੇ ਉਨ੍ਹਾਂ ਦੱਸਿਆ ਕਿ ਇਸ ਤਿੰਨ ਰੋਜ਼ਾ ਯਾਤਰਾ ਦੌਰਾਨ ਸ਼ਰਧਾਲੂ, ਸ੍ਰੀ ਅਨੰਦਪੁਰ ਸਾਹਿਬ ਅਤੇ ਮਾਤਾ ਨੈਣਾ ਦੇਵੀ ਦੇ ਦਰਸ਼ਨ ਕਰਨਗੇ। ਉਨ੍ਹਾਂ ਨੇ ਤੀਰਥ ਯਾਤਰਾ ’ਤੇ ਜਾਣ ਵਾਲੇ ਸ਼ਰਧਾਲੂਆਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਹਰ ਵਰਗ ਦੇ ਲੋਕਾਂ ਨੂੰ ਆਪਣੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣਾ ਹੈ, ਖਾਸ ਕਰਕੇ ਉਹ ਲੋਕ ਜੋ ਆਰਥਿਕ ਕਾਰਨਾਂ ਜਾਂ ਵਢੇਰੀ ਉਮਰ ਕਰਕੇ ਯਾਤਰਾ ਕਰਨ ਤੋਂ ਵਾਂਝੇ ਰਹਿ ਜਾਂਦੇ ਹਨ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ ਭਲਾਈ ਯੋਜਨਾਵਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰ ਰਹੀ ਹੈ ਅਤੇ ਤੀਰਥ ਯਾਤਰਾ ਸਕੀਮ ਇਸ ਦੀ ਇਕ ਸ਼ਾਨਦਾਰ ਮਿਸਾਲ ਹੈ। ਇਸ ਯੋਜਨਾ ਤਹਿਤ ਯਾਤਰੀਆਂ ਨੂੰ ਆਉਣ-ਜਾਣ, ਰਹਿਣ ਅਤੇ ਭੋਜਨ ਦੀ ਪੂਰੀ ਸੁਵਿਧਾ ਮੁਫ਼ਤ ਪ੍ਰਦਾਨ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਯਾਤਰਾ ਸਿਰਫ਼ ਧਾਰਮਿਕ ਨਹੀਂ, ਸਗੋਂ ਸਮਾਜਿਕ ਸਾਂਝ ਅਤੇ ਆਪਸੀ ਭਾਈਚਾਰੇ ਨੂੰ ਮਜ਼ਬੂਤ ਕਰਨ ਦਾ ਵੀ ਇਕ ਮਾਧਿਅਮ ਹੈ।

ਇਸ ਮੌਕੇ ਤੀਰਥ ਯਾਤਰਾ ’ਤੇ ਜਾਣ ਵਾਲੇ ਸ਼ਰਧਾਲੂਆਂ ਨੇ ਪੰਜਾਬ ਸਰਕਾਰ ਅਤੇ ਵਿਧਾਇਕ ਹਰਮੀਤ ਸਿੰਘ ਸੰਧੂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਉਨ੍ਹਾਂ ਲਈ ਜੀਵਨ ਭਰ ਦੀ ਯਾਦਗਾਰ ਯਾਤਰਾ ਹੋਵੇਗੀ। ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਬਲਵਿੰਦਰ ਸਿੰਘ ਰੰਧਾਵਾ, ਕੌਂਸਲਰ ਸਰਬਜਿੰਦਰ ਸਿੰਘ ਭਰੋਵਾਲ, ਯਾਦਵਿੰਦਰ ਸਿੰਘ ਯਾਦੂ, ਗੁਰਪ੍ਰੀਤ ਸਿੰਘ ਗੋਲਡੀ, ਜਰਨੈਲ ਸਿੰਘ ਤੇ ਕਰਨੈਲ ਸਿੰਘ, ਕਾਨੂੰਗੋ ਗੁਰਵਿੰਦਰ ਸਿੰਘ ਅਤੇ ਹੋਰ ਸ਼ਖਸੀਅਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ।

 

Tags: AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD