Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਪੀ.ਏ.ਪੀ. ਸਿਖ਼ਲਾਈ ਕੇਂਦਰ ਵਿਖੇ ਬੈਚ ਨੰਬਰ 185 ਦੀ ਹੋਈ ਸ਼ਾਨਦਾਰ ਪਾਸਿੰਗ ਆਊਟ ਪਰੇਡ

74 ਰਿਕਰੂਟ ਸਿਪਾਹੀ ਮੁੱਢਲੀ ਸਿਖ਼ਲਾਈ ਹਾਸਲ ਕਰਨ ਉਪਰੰਤ ਹੋਏ ਪਾਸ ਆਊਟ

Punjab Admin

5 Dariya News

5 Dariya News

5 Dariya News

ਜਲੰਧਰ , 17 Mar 2026

Last updated on: Mar 18, 2026, 14:18 IST

ਸਪੈਸ਼ਲ.ਡੀ.ਜੀ.ਪੀ., ਐਚ.ਆਰ.ਡੀ. ਈਸ਼ਵਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੀ.ਏ.ਪੀ. ਸਿਖ਼ਲਾਈ ਕੇਂਦਰ, ਜਲੰਧਰ ਛਾਉਣੀ ਵਿਖੇ ਅੱਜ ਬੈਚ ਨੰਬਰ 185 ਦੇ ਰਿਕਰੂਟ ਸਿਪਾਹੀਆਂ ਦੀ ਪਾਸਿੰਗ ਆਊਟ ਪਰੇਡ ਹੋਈ। ਇਸ ਦੌਰਾਨ ਆਰਮਡ ਕੇਡਰ ਦੇ 46 (39 ਪੁਰਸ਼ ਅਤੇ 7 ਮਹਿਲਾ), ਤਕਨੀਕੀ ਸੇਵਾਵਾਂ ਵਿਭਾਗ ਦੇ 21 (17 ਪੁਰਸ਼, 4 ਮਹਿਲਾ) ਇੰਟੈਲੀਜੈਂਸ ਵਿਭਾਗ ਦੇ 7 (4 ਪੁਰਸ਼ ਅਤੇ 3 ਮਹਿਲਾ) ਕੁੱਲ 74 ਰਿਕਰੂਟ ਸਿਪਾਹੀ ਆਪਣੀ ਮੁੱਢਲੀ ਸਿਖ਼ਲਾਈ ਹਾਸਲ ਕਰਨ ਤੋਂ ਬਾਅਦ ਪਾਸ ਆਊਟ ਹੋਏ। 

ਇਨ੍ਹਾਂ ਜਵਾਨਾਂ ਨੂੰ ਮੁੱਢਲੀ ਸਿਖ਼ਲਾਈ ਦੌਰਾਨ ਆਊਟਡੋਰ ਅਤੇ ਇਨਡੋਰ ਵਿਸ਼ਿਆਂ ਵਿੱਚ ਸਿਖ਼ਲਾਈ ਦਿੱਤੀ ਗਈ ਹੈ। ਕਮਾਂਡੈਂਟ ਰਿਕਰੂਟ ਟ੍ਰੇਨਿੰਗ ਜਲੰਧਰ ਮਨਦੀਪ ਸਿੰਘ ਗਿੱਲ ਇਸ ਪਾਸਿੰਗ ਆਊਟ ਪਰੇਡ ਸਮਾਗਮ ਵਿੱਚ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ। ਉਨ੍ਹਾਂ ਸ਼ਾਨਦਾਰ ਪਾਸਿੰਗ ਆਊਟ ਪਰੇਡ ਤੋਂ ਸਲਾਮੀ ਲਈ ਅਤੇ ਪਰੇਡ ਦਾ ਨਿਰੀਖਣ ਕੀਤਾ। 

ਗੁਰਤੇਜਿੰਦਰ ਸਿੰਘ ਔਲਖ ਕਮਾਂਡੈਂਟ 7ਵੀਂ ਬਟਾਲੀਅਨ ਪੀ.ਏ.ਪੀ ਜਲੰਧਰ ਛਾਉਣੀ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਮੁੱਖ ਮਹਿਮਾਨ ਨੇ ਟ੍ਰੇਨਿੰਗ ਵਿੱਚ ਪਾਸ ਹੋਣ ‘ਤੇ ਸਿਖਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਚੰਗੇ ਪੁਲਿਸ ਅਫ਼ਸਰ ਬਣਨ ਤੇ ਅਨੁਸ਼ਾਸਨ ਵਿੱਚ ਰਹਿ ਕੇ ਕਾਨੂੰਨ ਅਨੁਸਾਰ ਸਮਾਜ ਦੀ ਨਿਰਪੱਖਤਾ ਨਾਲ ਸੇਵਾ ਕਰਨ ਦੀ ਪ੍ਰੇਰਨਾ ਦਿੱਤੀ। 

ਉਨ੍ਹਾਂ ਸਿਖਿਆਰਥੀਆਂ ਨੂੰ ਟ੍ਰੇਨਿੰਗ ਤੋਂ ਬਾਅਦ ਆਪਣੀਆਂ ਸੇਵਾਵਾਂ ਨਾਲ ਸਮਾਜ ਅਤੇ ਪੁਲਿਸ ਵਿਭਾਗ ਨੂੰ ਹੋਰ ਬਿਹਤਰ ਬਣਾਉਣ ਲਈ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਮੁੱਖ ਮਹਿਮਾਨ ਵੱਲੋਂ ਸਿਖ਼ਲਾਈ ਦੌਰਾਨ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਜਵਾਨਾਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। 

ਇਸ ਮੌਕੇ ਰਿਕਰੂਟ ਸਿਪਾਹੀ ਅਕਾਸ਼ਦੀਪ ਸਿੰਘ 3-ਸੀ/379 ਫਸਟ ਆਊਟਡੋਰ, ਰਿਕਰੂਟ ਮਹਿਲਾ ਸਿਪਾਹੀ ਅੰਜੂ ਰਾਣੀ 2-ਸੀ/339, ਫਸਟ ਇਨਡੋਰ, ਰਿਕਰੂਟ ਸਿਪਾਹੀ ਕੇਸ਼ਵ ਦਿਵੇਦੀ 75/795 ਬੈਸਟ ਮਾਰਕਸਮੈਨ, ਰਿਕਰੂਟ ਮਹਿਲਾ ਸਿਪਾਹੀ ਅੰਜੂ ਰਾਣੀ 2-ਸੀ/339, ਪਰੇਡ ਕਮਾਂਡਰ, ਰਿਕਰੂਟ ਸਿਪਾਹੀ ਮਨਿੰਦਰ ਸਿੰਘ 82/417 ਨੂੰ ਸੈਕਿੰਡ ਪਰੇਡ ਕਮਾਂਡਰ ਐਲਾਨਿਆ ਗਿਆ। ਪਾਸਿੰਗ ਆਊਟ ਪਰੇਡ ਤੋਂ ਬਾਅਦ ਬੈਂਡ ਡਿਸਪਲੇ, ਭੰਗੜਾ ਅਤੇ ਗਿੱਧੇ ਦਾ ਸ਼ੋਅ ਪੇਸ਼ ਕੀਤਾ ਗਿਆ। 

ਇਸ ਮੌਕੇ ਹੋਰਨਾਂ ਤੋਂ ਇਲਾਵਾ ਵੱਖ-ਵੱਖ ਯੂਨਿਟਾਂ ਦੇ ਗਜ਼ਟਿਡ ਅਫ਼ਸਰ, ਆਰ.ਟੀ.ਸੀ ਸਟਾਫ਼ ਅਤੇ ਜਵਾਨਾਂ ਦੇ ਪਰਿਵਾਰਿਕ ਮੈਂਬਰ ਵੀ ਮੌਜੂਦ ਸਨ।

  

 

Tags: Punjab Admin

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD