ਸਿੰਚਾਈ ਅਤੇ ਜਲ ਸਰੋਤ ਮੰਤਰੀ ਸ੍ਰੀਮਤੀ ਸ਼ਰੁਤੀ ਚੌਧਰੀ ਨੇ ਸਦਨ ਵਿੱਚ ਦੱਸਿਆ ਕਿ ਅਸੰਧ ਵਿਧਾਨ ਸਭਾ ਖੇਤਰ ਵਿੱਚ ਸਿੰਚਾਈ ਵਿਵਸਥਾ ਨੂੰ ਮਜ਼ਬੂਤ ਕਰਨ ਲਈ ਸਰਕਾਰ ਨੇ ਮਹੱਤਵਪੂਰਨ ਕਦਮ ਚੁੱਕਣ ਦੀ ਯੋਜਨਾ ਬਣਾਈ ਹੈ। ਅਸੰਧ ਵਿਧਾਨ ਸਭਾ ਖੇਤਰ ਦੇ ਅਧੀਨ ਆਉਣ ਵਾਲੇ ਜੈਸਿੰਘਪੁਰਾ, ਮਲਿਕਪੁਰ, ਦੁਪੇੜੀ, ਫਫੜਾਨਾ, ਸਾਲਵਨ, ਕੁਡਲਨ, ਉਪਲਾਨਾ, ਗੰਗਾਟੇਹੜੀ, ਪੋਪੜਾ, ਦਨੋਲੀ ਅਤੇ ਅੜਦਾਨਾ ਦੇ ਆਲੁ-ਦੁਆਲੇ ਸਥਿਤ ਉਕਤ ਨਹਿਰਾਂ/ਰਜਵਾਹਿਆਂ ਦੇ ਪੁਨਰ-ਨਿਰਮਾਣ ਕਰਨ ਦਾ ਪ੍ਰਸਤਾਵ ਸਰਕਾਰ ਦੇ ਵਿਚਾਰ ਅਧੀਨ ਹੈ।
ਸ੍ਰੀਮਤੀ ਸ਼ਰੁਤੀ ਚੌਧਰੀ ਨੇ ਕਿਹਾ ਕਿ ਪ੍ਰੋਜੈਕਟ ਲਈ ਵਿਸ਼ਵ ਬੈਂਕ ਤੋਂ ਵਿੱਤੀ ਸਾਲ 2026-27 ਵਿੱਚ ਫੰਡ ਮਿਲਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ 10 ਨਹਿਰਾਂ ਦੇ ਪੁਨਰ-ਨਿਰਮਾਣ ਅਤੇ ਮੁਰੰਮਤ ਦਾ ਕੰਮ ਸ਼ੁਰੂ ਹੋਵੇਗਾ। ਇਹ ਕੰਮ ਅਗਲੇ 3 ਸਾਲਾਂ ਵਿੱਚ ਪੂਰਾ ਹੋਣ ਦੀ ਉਮੀਦ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਦੀ ਇਹ ਕੋਸ਼ਿਸ਼ ਖੇਤਰ ਵਿੱਚ ਸਿੰਚਾਈ ਵਿਵਸਥਾ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਕਿਸਾਨਾਂ ਦੀਆਂ ਪਾਣੀ ਨਾਲ ਸਬੰਧਤ ਸਮੱਸਿਆਵਾਂ ਦਾ ਸਥਾਈ ਹੱਲ ਯਕੀਨੀ ਬਣਾਏਗੀ।