Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਬਜਟ 2026-27 ਵਿੱਚ SYL ਨਹਿਰ ਲਈ 100 ਕਰੋੜ ਦਾ ਪ੍ਰਾਵਧਾਨ: ਨਾਇਬ ਸਿੰਘ ਸੈਣੀ

Nayab Singh Saini

Web Admin

Web Admin

5 Dariya News

ਚੰਡੀਗੜ੍ਹ , 17 Mar 2026

Last updated on: Mar 18, 2026, 16:25 IST

ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਰਾਜ ਸਰਕਾਰ ਨੇ ਬਜਟ 2026-27 ਦੇ ਪ੍ਰਸਤਾਵਾਂ ਵਿੱਚ ਐਸ.ਵਾਈ.ਐਲ. (SYL) ਨਹਿਰ ਦੇ ਨਿਰਮਾਣ ਲਈ 100 ਕਰੋੜ ਰੁਪਏ ਦਾ ਪ੍ਰਾਵਧਾਨ ਕੀਤਾ ਹੈ, ਇਸ ਲਈ ਵਿਰੋਧੀ ਧਿਰ ਦਾ ਇਹ ਦੋਸ਼ ਕਿ ਬਜਟ ਵਿੱਚ ਐਸ.ਵਾਈ.ਐਲ. ਨਹਿਰ ਦਾ ਕਿਤੇ ਜ਼ਿਕਰ ਨਹੀਂ ਹੈ, ਪੂਰੀ ਤਰ੍ਹਾਂ ਨਿਰਾਧਾਰ ਹੈ। ਮੁੱਖ ਮੰਤਰੀ ਮੰਗਲਵਾਰ ਨੂੰ ਹਰਿਆਣਾ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਬਜਟ ਅਨੁਮਾਨ 2026-27 'ਤੇ ਚਰਚਾ ਤੋਂ ਬਾਅਦ ਜਵਾਬ ਦੇ ਰਹੇ ਸਨ।

ਸ਼੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਬਜਟ 'ਤੇ ਚਰਚਾ ਦੌਰਾਨ ਕਾਂਗਰਸ ਦੇ ਸਾਥੀਆਂ ਨੇ ਇਹ ਕਿਹਾ ਕਿ ਉਹ ਤਿੰਨ ਦਿਨਾਂ ਤੋਂ ਬਜਟ ਭਾਸ਼ਣ ਪੜ੍ਹ ਰਹੇ ਹਨ ਅਤੇ ਉਸ ਵਿੱਚ ਐਸ.ਵਾਈ.ਐਲ. ਨਹਿਰ ਦਾ ਕਿਤੇ ਜ਼ਿਕਰ ਨਹੀਂ ਹੈ। ਇਨ੍ਹਾਂ ਨੇ ਇਹ ਵੀ ਕਿਹਾ ਕਿ ਹਰਿਆਣਾ ਦੇ ਗਠਨ ਦੇ ਲਗਭਗ 60 ਸਾਲਾਂ ਦੇ ਇਤਿਹਾਸ ਵਿੱਚ ਅਜਿਹਾ ਕੋਈ ਬਜਟ ਨਹੀਂ ਰਿਹਾ, ਜਿਸ ਵਿੱਚ ਐਸ.ਵਾਈ.ਐਲ. ਦਾ ਜ਼ਿਕਰ ਨਾ ਕੀਤਾ ਗਿਆ ਹੋਵੇ। 

ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਬਜਟ 2026-27 ਦੇ ਦਸਤਾਵੇਜ਼ ਖੰਡ-III, ਜੋ ਕਿ ਪੂੰਜੀਗਤ ਖਰਚਿਆਂ ਦਾ ਵੇਰਵੇ ਸਹਿਤ ਅਨੁਮਾਨ ਪੇਸ਼ ਕਰਦਾ ਹੈ, ਉਸਦੇ ਪੰਨਾ ਨੰਬਰ 204 'ਤੇ ਸਪੱਸ਼ਟ ਰੂਪ ਵਿੱਚ 'ਐਸ.ਵਾਈ.ਐਲ. ਨਹਿਰ ਦਾ ਨਿਰਮਾਣ' ਦੇ ਸਬ-ਹੈੱਡ ਵਿੱਚ 100 ਕਰੋੜ ਰੁਪਏ ਦਾ ਪ੍ਰਾਵਧਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਸਾਲ 2005 ਤੋਂ 2014 ਤੱਕ ਦੇ ਦਸ ਸਾਲਾਂ ਦੇ ਕਾਰਜਕਾਲ ਦੇ ਬਜਟ ਭਾਸ਼ਣਾਂ ਦੇ ਰਿਕਾਰਡ ਅਨੁਸਾਰ ਕੇਵਲ ਦੋ ਸਾਲਾਂ 2005-06 ਅਤੇ 2006-07 ਦੇ ਬਜਟ ਭਾਸ਼ਣ ਵਿੱਚ ਹੀ ਐਸ.ਵਾਈ.ਐਲ. ਨਹਿਰ ਦਾ ਜ਼ਿਕਰ ਕੀਤਾ ਸੀ। ਬਾਕੀ 8 ਬਜਟ ਭਾਸ਼ਣਾਂ ਵਿੱਚ ਐਸ.ਵਾਈ.ਐਲ. ਸ਼ਬਦ ਦੀ ਕਿਤੇ ਵੀ ਵਰਤੋਂ ਨਹੀਂ ਹੋਈ ਸੀ। 

ਇੰਨਾ ਹੀ ਨਹੀਂ, 10 ਵਿੱਚੋਂ ਸਿਰਫ਼ 2 ਸਾਲਾਂ ਅਰਥਾਤ 2013-14 ਅਤੇ 2014-15 ਦੇ ਬਜਟ ਵਿੱਚ ਐਸ.ਵਾਈ.ਐਲ. ਦੇ ਨਿਰਮਾਣ ਲਈ ਸਿਰਫ 10 ਲੱਖ ਰੁਪਏ ਦੇ ਬਜਟ ਦਾ ਪ੍ਰਵਧਾਨ ਕੀਤਾ ਸੀ। ਬਾਕੀ ਅੱਠ ਸਾਲਾਂ ਵਿੱਚ ਇੱਕ ਰੁਪਏ ਦਾ ਵੀ ਪ੍ਰਾਵਧਾਨ ਇਸ ਸਬ-ਹੈੱਡ ਲਈ ਨਹੀਂ ਕੀਤਾ ਸੀ।

ਸ਼੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਮੌਜੂਦਾ ਸਰਕਾਰ ਨੇ ਤਾਂ ਸਾਲ 2016-17 ਤੋਂ 2025-26 ਤੱਕ ਹਰ ਸਾਲ 100 ਕਰੋੜ ਰੁਪਏ ਦੀ ਰਾਸ਼ੀ ਦਾ ਪ੍ਰਾਵਧਾਨ ਕੀਤਾ ਹੈ। ਰਾਜਪਾਲ ਵੱਲੋਂ 20 ਫਰਵਰੀ, 2026 ਨੂੰ ਦਿੱਤੇ ਗਏ ਅਭਿਭਾਸ਼ਣ ਦੇ ਪੈਰਾ ਨੰਬਰ-36 ਵਿੱਚ ਵੀ ਐਸ.ਵਾਈ.ਐਲ. ਬਾਰੇ ਕਿਹਾ ਗਿਆ ਹੈ ਕਿ "ਮੇਰੀ ਸਰਕਾਰ ਲਈ ਹਰਿਆਣਾ ਦੇ ਪਾਣੀ ਦੇ ਅਧਿਕਾਰਾਂ ਦੀ ਰੱਖਿਆ ਸਰਵੋਚ ਵਚਨਬੱਧਤਾ ਹੈ। 

ਅਸੀਂ ਸਤਲੁਜ-ਯਮੁਨਾ ਲਿੰਕ ਨਹਿਰ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ।"

 

Tags: Nayab Singh Saini

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD